nāiनाइ
ਨਾਮ. ਨਾਮ ਵਿੱਚ. "ਨਾਇ ਰਤੇ ਸੇ ਜਿਣਿਗਏ." (ਵਾਰ ਆਸਾ) ੨. ਨ੍ਹਾਕੇ. ਸਨਾਨ ਕਰਕੇ. "ਵਿਣੁ ਭਾਣੇ ਕੇ ਨਾਇ ਕਰੀ." (ਜਪੁ) ੩. ਨ੍ਹਾਤੇ ਤੋਂ ਸਨਾਨ ਕਰਨ ਪੁਰ. "ਨਾਇ ਨਿਵਾਜਾ ਨਾਤੈ ਪੂਜਾ." (ਵਾਰ ਮਾਝ ਮਃ ੧) ੪. ਫ਼ਾ. [نائے] ਨਾਯ. ਬੰਸਰੀ. "ਨਾਇ ਨਫੀਰੀ ਜਾਤ ਨ ਗਨੀ." (ਚੰਡੀ ੨) ੫. ਅ਼. [نوَع] ਨੌਅ਼. ਪ੍ਯਾਸ. ਭਾਵ- ਹ਼ਿਰਸ. ਤ੍ਰਿਸਨਾ ਅਗਨਿ. "ਬੁਝੈ ਬਲੰਤੀ ਨਾਇ." (ਸ. ਕਬੀਰ) ੬. ਸੰ. ਨਾਯ. ਨੀਤਿ. "ਸਭ ਸੈਨ ਜੁਰੇ ਮੁਹਿ ਨਾਇ ਬਧੈਹੈ." (ਕ੍ਰਿਸਨਾਵ) ਸਭ ਦੇ ਸੰਮੁਖ ਵਧ ਕਰਨਾ ਨੀਤਿ ਹੈ.
नाम. नाम विॱच. "नाइ रते से जिणिगए." (वार आसा) २. न्हाके. सनान करके. "विणु भाणे के नाइ करी." (जपु) ३. न्हाते तों सनान करन पुर. "नाइ निवाजा नातै पूजा." (वार माझ मः १) ४. फ़ा. [نائے] नाय. बंसरी. "नाइ नफीरी जात न गनी." (चंडी २) ५. अ़. [نوَع] नौअ़. प्यास. भाव- ह़िरस. त्रिसना अगनि. "बुझै बलंती नाइ." (स. कबीर) ६. सं. नाय. नीति. "सभ सैन जुरे मुहि नाइ बधैहै." (क्रिसनाव)सभ दे संमुख वध करना नीति है.
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਨਾਮ. ਨਾਮ ਵਿੱਚ. "ਨਾਇ ਰਤੇ ਸੇ ਜਿਣਿਗਏ." (ਵਾਰ ਆਸਾ) ੨. ਨ੍ਹਾਕੇ. ਸਨਾਨ ਕਰਕੇ. "ਵਿਣੁ ਭਾਣੇ ਕੇ ਨਾਇ ਕਰੀ." (ਜਪੁ) ੩. ਨ੍ਹਾਤੇ ਤੋਂ ਸਨਾਨ ਕਰਨ ਪੁਰ. "ਨਾਇ ਨਿਵਾਜਾ ਨਾਤੈ ਪੂਜਾ." (ਵਾਰ ਮਾਝ ਮਃ ੧) ੪. ਫ਼ਾ. [نائے] ਨਾਯ. ਬੰਸਰੀ. "ਨਾਇ ਨਫੀਰੀ ਜਾਤ ਨ ਗਨੀ." (ਚੰਡੀ ੨) ੫. ਅ਼. [نوَع] ਨੌਅ਼. ਪ੍ਯਾਸ. ਭਾਵ- ਹ਼ਿਰਸ. ਤ੍ਰਿਸਨਾ ਅਗਨਿ. "ਬੁਝੈ ਬਲੰਤੀ ਨਾਇ." (ਸ. ਕਬੀਰ) ੬. ਸੰ. ਨਾਯ. ਨੀਤਿ. "ਸਭ ਸੈਨ ਜੁਰੇ ਮੁਹਿ ਨਾਇ ਬਧੈਹੈ." (ਕ੍ਰਿਸਨਾਵ) ਸਭ ਦੇ ਸੰਮੁਖ ਵਧ ਕਰਨਾ ਨੀਤਿ ਹੈ....
ਪ੍ਰੇਮ ਵਾਲੇ, ਦੇਖੋ. ਰਤ. "ਰਤੇ ਸੇਈ ਜਿ ਮੁਖੁ ਨ ਮੋੜੰਨਿ." (ਸਵਾ ਮਃ ੫)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਦੇਖੋ, ਇਸਨਾਨ। ੨. ਦੇਖੋ, ਸਿਨਾਨ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਬਿਨਾ ਬਗੈਰ. ਦੇਖੋ, ਵਣ. "ਤੁਧੁ ਵਿਣੁ ਸਿਧੀ ਕਿਨੈ ਨ ਪਾਈਆ." (ਸੋਦਰੁ) "ਵਿਣੁ ਗਾਹਕ ਗੁਣ ਵੇਚੀਐ." (ਮਃ ੧. ਵਾਰ ਮਾਰੂ ੧)...
ਭਾਏ. ਪਸੰਦ ਆਏ। ੨. ਭਾਵ (ਖ਼ਿਆਲ) ਅਨੁਸਾਰ. ਜੈਸੇ- "ਮੇਰੇ ਭਾਣੇ ਸਤਿਗੁਰੁ ਦਾ ਦਰਬਾਰ ਹੀ ਵੈਕੁੰਠ ਹੈ." ਦੇਖੋ, ਭਾਣੈ....
ਹਾਥੀ. ਦੇਖੋ, ਕਰਿ ੩.। ੨. ਸੰਗ੍ਯਾ- ਬਾਂਹ. ਭੁਜਾ, ਜੋ ਕਰ (ਹੱਥ) ਨੂੰ ਧਾਰਨ ਕਰਦੀ ਹੈ. "ਤੁਮ ਰਾਖਹੁ ਧਾਰਿ ਕਰੀ." (ਗੂਜ ਮਃ ੫) ੩. ਕਰੀਰ ਦਾ ਸੰਖੇਪ। ੪. ਕਰੀਂ. ਕਰਾਂ. "ਕੰਚਨ ਕੇ ਕੋਟ ਦਤੁ ਕਰੀ." (ਸ੍ਰੀ ਅਃ ਮਃ ੧) ੫. ਕੀਤੀ. ਕਰਨ ਦਾ ਭੂਤ ਕਾਲ "ਜਾਕਉ ਕ੍ਰਿਪਾ ਕਰੀ ਪ੍ਰਭਿ ਮੇਰੈ." (ਸੋਰ ਮਃ ੫)...
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਪੂਜਨ (ਅਰ੍ਚਨ) ਦੀ ਕ੍ਰਿਯਾ. ਸਨਮਾਨ. ਸੇਵਾ. "ਅਚੁਤ ਪੂਜਾ ਜੋਗ ਗੋਪਾਲ." (ਬਿਲਾ ਮਃ ੫)#੨. ਵ੍ਯੰਗ- ਤਾੜਨਾ. ਮਾਰ ਕੁਟਾਈ. "ਏਕ ਗਦਾ ਉਨ ਕਰ ਮੇ ਧਰੀ। ਸਭ ਭੂਪਨ ਕੀ ਪੂਜਾ ਕਰੀ." (ਕ੍ਰਿਸਨਾਵ)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਨਿਵਾ (ਝੁਕਾ) ਕੇ. ਨੰਮ੍ਰ ਕਰਕੇ. "ਸੀਸ ਨਾਯ ਇਮ ਭਾਖੀ ਗਾਥਾ." (ਗੁਪ੍ਰਸੂ) ੨. ਸੰਗ੍ਯਾ- ਉਪਾਯ. ਜਤਨ। ੩. ਆਗੂ ਰਹਨੁਮਾ। ੪. ਨੀਤਿ। ੫. ਦੇਖੋ, ਨਾਇ....
ਸੰਗ੍ਯਾ- ਵੰਸ਼ (ਬਾਂਸ) ਦੀ ਨਲਕੀ. ਮੁਰਲੀ....
ਫ਼ਾ. [نفیری] ਸੰਗ੍ਯਾ- ਸ਼ਹਨਾਈ. ਫੂਕ ਨਾਲ ਵਜਾਉਣ ਦਾ ਇੱਕ ਵਾਜਾ. ਜੋ ਭੇਰੀ (ਛੋਟੀ ਨੌਬਤ) ਨਾਲ ਮਿਲਾਕੇ ਵਜਾਈਦਾ ਹੈ. ਮਹਾਰਾਜਿਆਂ ਅਤੇ ਬਾਦਸ਼ਾਹਾਂ ਦੇ ਦਰ ਤੇ ਨੌਬਤ ਨਫੀਰੀ ਬੱਜਣ ਦੀ ਬਹੁਤ ਪੁਰਾਣੀ ਰੀਤਿ ਹੈ....
ਸੰਗ੍ਯਾ- ਘੜੇ ਦੀ ਗਰਦਨ ਦੇ ਬਾਲ. ਅਯਾਲ. "ਮਸਤਕ ਕਰਨ ਜਾਤ ਦ੍ਰਿਗ ਗ੍ਰੀਵਾ." (ਗੁਪ੍ਰਸੂ) ੨. ਸੰ. ਸੰਗ੍ਯਾ- ਜਨਮ। ੩. ਪੁਤ੍ਰ। ੪. ਵਿ- ਜਨਮਿਆ ਹੋਇਆ. ਪੈਦਾ ਹੋਇਆ। ੫. ਕ੍ਰਿ. ਵਿ- ਜਾਂਦਾ. ਗੁਜ਼ਰਦਾ. "ਜਾਤ ਅਕਾਰਥ ਜਨਮ ਪਦਾਰਥ." (ਧਨਾ ਮਃ ੫) ੬. ਜਾਣ ਵੇਲੇ. "ਆਵਤ ਸੰਗ ਨ ਜਾਤ ਸੰਗਾਤੀ." (ਭੈਰ ਕਬੀਰ) ੭. ਸੰ. ਯਾਤ. ਵਿ- ਗੁਜ਼ਰਿਆ. ਮੋਇਆ. "ਜਾਤ ਜਾਇ ਦਿਜਬਾਲਕ ਦੈਹੋਂ" (ਕ੍ਰਿਸਨਾਵ) ਮੋਏ ਹੋਏ ਦਿਜਬਾਲਕ ਜਾਇਦੈਹੋਂ। ੮. ਸੰ. ਗ੍ਯਾਤ. ਜਾਣਿਆ ਹੋਇਆ। ੯. ਅ਼. [ذات] ਜਾਤ. ਕਿਸੇ ਵਸ੍ਤੂ ਦੀ ਅਸਲਿਯਤ (ਅਸਲੀਅਤ). ਹਕ਼ੀਕ਼ਤ। ੧੦. ਜਾਨ. ਰੂਹ਼। ੧੧. ਜਾਤਿ. ਕੁਲ ਗੋਤ੍ਰ ਆਦਿ ਭੇਦ। ੧੨. ਸ਼ਖ਼ਸੀਯਤ....
ਗਣਨਾ ਕਰਾਂ. ਗਿਣਾਂ. ਮੈਂ ਗਿਣਾਂ. "ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ?" (ਸੁਖਮਨੀ) "ਵਿਚਿ ਵਰਤੈ ਨਾਨਕ ਆਪਿ ਝੂਠ ਕਹੁ ਕਿਆ ਗਨੀ?" (ਤਿਲੰ ਮਃ ੪) ੨. ਅ਼. [غنی] ਗ਼ਨੀ. ਧਨਵਾਨ. ਧਨੀ. "ਊਹਾ ਗਨੀ ਬਸਹਿ ਮਾਮੂਰ" (ਗਉ ਰਵਿਦਾਸ) "ਜਿਨਿ ਤੂ ਧਿਆਇਆ ਸੇ ਗਨੀ." (ਬਸੰ ਮਃ ੫) ੩. . ਕੁਰਾਨ ਵਿੱਚ ਲਿਖੇ ਹੋਏ ਖੁਦਾ ਦੇ ੯੯ ਅਥਵਾ ੧੦੦ ਗੁਣਵਾਚਕ ਨਾਮਾ ਵਿੱਚੋਂ ਇੱਕ ਨਾਮ. "ਕਰੀਮਾ ਰਹੀਮਾ ਅਲਾਹ ਤੂੰ ਗਨੀ." (ਤਿਲੰ ਨਾਮਦੇਵ)...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਦੇਖੋ, ਪਿਆਸ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਜ੍ਵਲੰਤੀ ਮਚਦੀ ਹੋਈ. "ਭਾਹਿ ਬਲੰਤੀ ਆਈ." (ਰਾਮ ਮਃ ੧)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਨਿਤ੍ਯ ਹੀ. ਹਰ ਰੋਜ਼. "ਰਵਿਦਾਸੁ ਢੰਵੰਤਾ ਢੋਰ ਨੀਤਿ." (ਆਸਾ ਧੰਨਾ) "ਦਾਤਨ ਨੀਤਿ ਕਰੇਇ" (ਤਨਾਮਾ) ੨. ਸੰ. ਸੰਗ੍ਯਾ- ਲੈ ਜਾਣ ਦੀ ਕ੍ਰਿਯਾ। ੩. ਉਹਾ ਰੀਤਿ, ਜਿਸ ਦ੍ਵਾਰਾ ਆਦਮੀ ਸੁਮਾਰਗ ਚਲ ਸਕੇ। ੪. ਧਰਮ ਅਤੇ ਸਮਾਜ ਦੇ ਚਲਾਉਣ ਦਾ ਨਿਯਮ। ਪ ਰਾਜ੍ਯਪ੍ਰਬੰਧ ਦੀ ਯੁਕ੍ਤਿ. ਰਿਆਸਤ ਦੇ ਇੰਤਜਾੱਮ ਦੀ ਰੀਤਿ.#ਨੀਤਿ ਹੀ ਤੇ ਧਰਮ ਧਰਮ ਹੀ ਤੇ ਸਭੈ ਸਿੱਧਿ#ਨੀਤਿ ਹੀ ਤੇ ਆਦਰ ਸਭਾਨ ਬੀਚ ਪਾਈਐ,#ਨੀਤਿ ਤੇ ਅਨੀਤਿ ਛੂਟੈ ਨੀਤਿ ਹੀ ਤੇ ਸੁਖ ਲੂਟੈ#ਨੀਤਿ ਲੀਯੇ ਬੋਲੈ ਭਲੋ ਬਕਤਾ ਕਹਾਈਐ,#ਨੀਤਿ ਹੀ ਤੇ ਰਾਜ ਰਾਜੈ ਨੀਤਿ ਹੀ ਤੇ ਪਾਤਸ਼ਾਹੀ#ਨੀਤਿ ਹੀ ਤੇ ਯਸ ਨਵਖੰਡ ਮਾਂਹਿ ਗਾਈਐ,#਼ਛੋਟਨ ਕੋ ਬਡੋ ਅਰੁ ਬਡੇ ਮਾਂਹਿ ਬਡੋ ਕਰੈ#ਤਾਂਤੇ ਸਭ ਹੀ ਕੋ ਰਾਜਨੀਤਿ ਹੀ ਸੁਨਾਈਐ. (ਦੇਵੀਦਾਸ)...
ਫੌਜ. ਦੇਖੋ, ਸੇਨ. "ਅਸੁਰ ਸੈਨ ਬਿਨ ਚੈਨ ਹੁਇ ਕੀਨੋ ਹਾਹਾਕਾਰ." (ਚੰਡੀ ੧) ੨. ਵਿ- ਸਿਆਣੂ. "ਸਾਕ ਸੈਨ." (ਸੁਖਮਨੀ) ੩. ਸੰਗ੍ਯਾ- ਸੰਤਤਿ. ਔਲਾਦ. "ਹਰਿ ਕਾ ਸੰਤ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ." (ਆਸਾ ਕਬੀਰ) ੪. ਸੰ. ਸ਼ਯਨ. ਸੌਣਾ. "ਸਹਜ ਸੈਨ." (ਸੋਰ ਮਃ ੫) ੫. ਸੇਜਾ. "ਹਰਿ ਸੋਇ ਰਹੇ ਸਜ ਸੈਨ ਤਹਾਂ." (ਚੰਡੀ ੧) ੬. ਦੇਖੋ, ਸੈਣ."ਸੈਨ ਨਾਈ ਬੁਤਕਾਰੀਆ." (ਆਸਾ ਧੰਨਾ) ੭. ਸੰਨਤ. ਇਸ਼ਾਰਾ ਸੰ. ਸਨਯਨ....
ਜੁੜਿਆ. ਜੁੜੇ. ਜੁੜਦਾ ਹੈ. ਲੜੇ. ਭਿੜੇ. "ਕਿਰਤਨ ਜੁਰੀਆ." (ਸੂਹੀ ਮਃ ੫. ਪੜਤਾਲ) ਕੰਮਾਂ ਵਿੱਚ ਜੁੜੀਆ. "ਸਾਧੂ ਸੰਗਿ ਮੁਖ ਜੁਰੇ" (ਸਾਰ ਮਃ ੫) "ਹਰਿ ਸਿਉ ਜੁਰੈ ਤ ਨਿਹਚਲੁ ਚੀਤੁ." (ਗਉ ਅਃ ਮਃ ੫. ) "ਕਾਲ ਸਿਉ ਜੁਰੈ." (ਭੈਰ ਕਬੀਰ)...
ਮੁਖ. "ਮੁਹਿ ਡਿਠੈ ਤਿਨ ਕੈ ਜੀਵੀਐ." (ਮਃ ੫. ਵਾਰ ਗਉ ੨) ੨. ਮੁਸਕੇ (ਚੁਰਾਕੇ). "ਘਰੁ ਮੁਹਿ ਪਿਤਰੀ ਦੇਇ." (ਵਾਰ ਆਸਾ) ੩. ਮੁਹਰੇ. ਅੱਗੇ. "ਮੁਹਿ ਚਲੈ ਸੁ ਅਗੈ ਮਾਰੀਐ." (ਵਾਰ ਆਸਾ) ਦੇਖੋ, ਓਮੀ। ੪. ਵਿ- ਮੋਹਿਤ. "ਮ੍ਰਿਗਨੀ ਮੁਹਿ ਜਾਤ." (ਕ੍ਰਿਸਨਾਵ) ਮੋਹਿਤ ਹੋਜਾਤ। ੫. ਮੁਖ ਪੁਰ. ਮੂੰਹ ਉੱਪਰ. "ਮੰਨੈ ਮੁਹਿ ਚੋਟਾ ਨਾ ਖਾਇ." (ਜਪੁ) "ਮੂਰਖ ਮੰਢੁ ਪਵੈ ਮੁਹਿਮਾਰ." (ਮਃ ੧. ਵਾਰ ਮਾਝ) ੬. ਸਰਵ- ਮੁਝੇ. ਮੈਨੂੰ. "ਮੁਹਿ ਆਗ੍ਯਾ ਕਰੀ." (ਗੁਪ੍ਰਸੂ)...
ਸੰ. ਕ੍ਰਿ. ਵਿ- ਮੂੰਹ ਦੇ ਸਾਮ੍ਹਣੇ. ਅੱਗੇ. ਸਨਮੁਖ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....