nākaनाक
ਸੰ. ਸੰਗ੍ਯਾ- ਨ- ਅਕ. ਨਹੀਂ ਹੈ ਅਕ (ਦੁੱਖ) ਜਿਸ ਵਿੱਚ, ਸ੍ਵਰਗ। ੨. ਆਕਾਸ਼। ੩. ਸੰ. ਨਾਸਿਕਾ. ਨੱਕ. "ਨਾਕਹਿ ਬਿਨਾ, ਨਾ ਸੋਹੈ ਬਤੀਸਲਖਣਾ." (ਭੈਰ ਨਾਮਦੇਵ) ੪. ਸੰ. ਨਕ੍ਰ. ਨਾਕੂ. "ਨਾਕਹਿ ਤੇ ਪ੍ਰਭੁ ਰਾਖਲਯੋ ਹੈ." (ਕ੍ਰਿਸਨਾਵ) ਗਜ ਨੂੰ ਨਾਕੂ ਤੋਂ ਬਚਾ ਲਿਆ। ੫. ਫ਼ਾ. [ناک] ਨਾਕ. ਪ੍ਰਤ੍ਯ. ਭਰਿਆ ਹੋਇਆ. ਪੂਰਣ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ ਖ਼ੌਫ਼ਨਾਕ, ਗਮਨਾਕ ਆਦਿ.
सं. संग्या- न- अक. नहीं है अक (दुॱख) जिस विॱच, स्वरग। २. आकाश। ३. सं. नासिका. नॱक. "नाकहि बिना, ना सोहै बतीसलखणा." (भैर नामदेव) ४. सं. नक्र. नाकू. "नाकहि ते प्रभु राखलयो है." (क्रिसनाव) गज नूं नाकू तों बचा लिआ। ५. फ़ा. [ناک] नाक. प्रत्य. भरिआ होइआ. पूरण. इह दूजे शबद दे अंत आउंदा है, जिवें ख़ौफ़नाक, गमनाक आदि.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਸੁਰਗ. "ਨਚ ਦੁਰਲਭੰ ਸ੍ਵਰਗਰਾਜਨਹ." (ਸਹਸ ਮਃ ੫)...
ਦੇਖੋ, ਅਕਾਸ। ੨. ਭਾਵ- ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ। ੩. ਖਗੋਲ. ਆਕਾਸ਼ ਮੰਡਲ. ਭਾਵ- ਸੁਰਗਾਦਿ ਲੋਕ. "ਤ੍ਰੈ ਗੁਣ ਮੋਹੇ ਮੋਹਿਆ ਆਕਾਸ." (ਆਸਾ ਮਃ ੫) ੪. ਸੂਰਜ ਚੰਦ੍ਰਮਾ ਆਦਿ ਗ੍ਰਹ, ਜੋ ਕਾਸ਼ (ਚਮਕ) ਰੱਖਦੇ ਹਨ. ਦੇਖੋ, ਗਗਨ ਆਕਾਸ਼। ੫. ਹੌਮੈ. ਅਭਿਮਾਨ. "ਊਪਰਿ ਚਰਣ ਤਲੈ ਆਕਾਸ." (ਰਾਮ ਮਃ ੫) ਸੇਵਕਭਾਵ (ਨੰਮ੍ਰਤਾ) ਉੱਪਰ ਅਤੇ ਅਭਿਮਾਨ ਹੇਠਾਂ ਹੋ ਗਿਆ ਹੈ....
ਸੰ. ਸੰਗ੍ਯਾ- ਨੱਕ. ਨਾਕ....
ਨਾਕ. ਦੇਖੋ, ਨਕ੍ਰ। ੨. ਸੰ. नक्क्. ਧਾ- ਵਧ (ਕ਼ਤਲ) ਕਰਨਾ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਬੰਬਈ ਦੇ ਇਲਾ ਜਿਲਾਸਤਾਰਾ ਵਿੱਚ ਨਰਸੀਬਾਂਮਨੀ ਗ੍ਰਾਮ ਵਿੱਚ ਦਾਮਸ਼ੇਟੀ ਛੀਪੇ शिल्पिन् ਦੇ ਘਰ ਗੋਨਾਬਾਈ ਦੇ ਉਦਰ ਤੋਂ ਸੰਮਤ ੧੩੨੮ ਵਿੱ ਨਾਮਦੇਵ ਜੀ ਦਾ ਜਨਮ ਹੋਇਆ ਇਨ੍ਹਾਂ ਦੀ ਸ਼ਾਦੀ ਗੋਬਿੰਦਸ਼ੇਟੀ ਦੀ ਬੇਟੀ ਰਾਜਾਬਾਈ ਨਾਲ ਹੋਈ ਜਿਸ ਤੋਂ ਚਾਰ ਪੁਤ੍ਰ ਨਾਰਾਯਣ ਮਹਾਦੇਵ ਗੋਵਿੰਦ ਵਿੱਠਲ ਅਤੇ ਇੱਕ ਬੇਟੀ ਲਿੰਬਾ ਬਾਈ ਉਪਜੇ ਨਾਮਦੇਵ ਜੀ ਦੀ ਪਹਿਲੀ ਅਵਸਥਾ ਸ਼ਿਵ ਅਤੇ ਵਿਸਨੁ ਦੀ ਪੂਜਾ ਵਿੱਚ ਵੀਤੀ ਪਰ ਵਿਸ਼ੋਬਾ ਖੇਚਰ ਅਤੇ ਗ੍ਯਾਨਦੇਵ ਆਦਿਕ ਗ੍ਯਾਨੀਆਂ ਦੀ ਸੰਗਤਿ ਨਾਲ ਇਨ੍ਹਾਂ ਨੂੰ ਆਤਮਗ੍ਯਾਨ ਦੀ ਪ੍ਰਾਪਤੀ ਹੋਈ ਨਾਮਦੇਵ ਜੀ ਦੀ ਉਮਰ ਦਾ ਵਡਾ ਹਿੱਸਾ ਪੰਡਰਪੁਰ ਪੁੰਡਰੀਪੁਰ ਵਿੱਚ ਜੋ ਜਿਲਾ ਸ਼ੋਲਾਪੁਰ ਵਿੱਚ ਹੈ ਵੀਤਿਆ ਅਤੇ ਉਸੇ ਥਾਂ ਸੰਮਤ ੧੪੦੮ ਵਿੱਚ ਦੇਹਾਂਤ ਹੋਇਆ ਦੇਖੋ, ਔਂਢੀ ਮਰਾਠੀ ਮਹਾਰਾਸ੍ਟ੍ਰ ਭਾਸਾ ਵਿੱਚ ਨਾਮਦੇਵ ਜੀ ਦੇ ਬਹੁਤ ਪਦ ਪਾਏ ਜਾਂਦੇ ਹਨ ਜੋ "ਅਭੰਗ" ਕਰਕੇ ਪ੍ਰਸਿੱਧ ਹਨ ਕਰਤਾਰ ਦੇ ਸਭ ਨਾਮਾਂ ਵਿੱਚੋਂ ਬਹੁਤ ਪ੍ਯਾਰਾ ਨਾਮ ਇਨ੍ਹਾਂ ਦੀ ਰਸਨਾ ਤੇ "ਵਿੱਠਲ" ਰਹਿੰਦਾ ਸੀ, ਜਿਸ ਦੀ ਵ੍ਯਾਖ੍ਯਾ "ਬੀਠਲ" ਸ਼ਬਦ ਪੁਰ ਕੀਤੀ ਗਈ ਹੈ.#ਦੇਸ਼ਾਟਨ ਕਰਦੇ ਹੋਏ ਇੱਕ ਬਾਰ ਇਹ ਮਹਾਤਮਾ ਪੰਜਾਬ ਵਿੱਚ ਭੀ ਪਧਾਰੇ ਹਨ, ਅਰ ਉਨ੍ਹਾਂ ਦੀ ਯਾਦਗਾਰ ਦੇ ਕਈ ਅਸਥਾਨ ਪਾਏ ਜਾਂਦੇ ਹਨ, ਜਿਨ੍ਹਾਂ ਵਿੱਚੋਂ ਸਿਰੋਮਣਿ ਘੁੰਮਣ (ਜਿਲਾ ਗੁਰਦਾਸਪੁਰ) ਵਿੱਚ ਹੈ, ਜੋ ਸਰਦਾਰ ਜੱਸਾ ਸਿੰਘ ਰਾਮਗੜ੍ਹੀਏ ਨੇ ਬਣਵਾਇਆ ਹੈ. ਉੱਥੇ ਹਰ ਸਾਲ ੨. ਮਾਘ ਨੂੰ ਭਾਰੀ ਮੇਲਾ ਹੁੰਦਾ ਹੈ. ਮੰਦਿਰ ਦੇ ਪੁਜਾਰੀ ਅਤੇ ਪ੍ਰਚਾਰਕਾਂ ਦੀ ਸੰਗ੍ਯਾ ਬਾਵੇ ਹੈ.#ਨਾਮਦੇਵ ਜੀ ਇੱਕ ਵਾਰ ਮੁਹ਼ੰਮਦ ਤੁਗ਼ਲਕ਼ ਮੁਤਅੱਸਬ ਦਿੱਲੀਪਤਿ ਦੇ ਪੰਜੇ ਵਿੱਚ ਭੀ ਫਸਗਏ ਸਨ, ਪਰ ਕਰਤਾਰ ਦੀ ਕ੍ਰਿਪਾ ਨਾਲ ਛੁਟਕਾਰਾ ਹੋਇਆ.#ਨਾਭਾ ਜੀ ਨੇ ਭਗਤਮਲ ਵਿੱਚ ਨਾਮਦੇਵ ਜੀ ਦਾ ਜੀਵਨ ਹੋਰ ਤਰਾਂ ਲਿਖਿਆ ਹੈ, ਪਰ ਮਹਾਰਾਸਟ੍ਰ ਦੇਸ਼ ਦੇ ਵਿਦ੍ਵਾਨਾਂ ਦਾ ਲੇਖ ਸਭ ਤੋਂ ਵਧਕੇ ਪ੍ਰਮਾਣ ਯੋਗ੍ਯ ਹੈ. ਨਾਮਦੇਵ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ.#"ਨਾਮਦੇਉ ਤ੍ਰਿਲੋਚਨ ਕਬੀਰ ਦਾਸਰੋ." (ਗੂਜ ਮਃ ੫)#"ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ." (ਸੂਹੀ ਮਃ ੪)#"ਨਾਮਦੇਇ ਸਿਮਰਨੁ ਕਰਿ ਜਾਨਾ." (ਬਿਲਾ ਨਾਮਦੇਵ)#"ਨਾਮਦੇਵ ਹਰਿਜੀਉ ਬਸਹਿ ਸੰਗਿ." (ਬਸੰ ਅਃ ਮਃ ੫)...
ਸੰ. ਸੰਗ੍ਯਾ- ਜੋ ਦੂਰ ਨਹੀਂ ਲੰਘਦਾ. ਭਾਵ- ਆਪਣੇ ਠਿਕਾਣੇ ਪੁਰ ਹੀ ਰਹਿ"ਦਾ ਹੈ. ਮਗਰਮੱਛ ਘੜਿਆਲ. ਨਾਕੂ. ਨਿਹੰਗ....
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਸੰਗ੍ਯਾ- ਵਤ੍ਸ. ਬੱਚਾ. ਬੱਚਹ. ਫ਼ਾ. [بّچہ] "ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ." (ਗਉ ਮਃ ੪)...
ਸੰ. ਸੰਗ੍ਯਾ- ਨ- ਅਕ. ਨਹੀਂ ਹੈ ਅਕ (ਦੁੱਖ) ਜਿਸ ਵਿੱਚ, ਸ੍ਵਰਗ। ੨. ਆਕਾਸ਼। ੩. ਸੰ. ਨਾਸਿਕਾ. ਨੱਕ. "ਨਾਕਹਿ ਬਿਨਾ, ਨਾ ਸੋਹੈ ਬਤੀਸਲਖਣਾ." (ਭੈਰ ਨਾਮਦੇਵ) ੪. ਸੰ. ਨਕ੍ਰ. ਨਾਕੂ. "ਨਾਕਹਿ ਤੇ ਪ੍ਰਭੁ ਰਾਖਲਯੋ ਹੈ." (ਕ੍ਰਿਸਨਾਵ) ਗਜ ਨੂੰ ਨਾਕੂ ਤੋਂ ਬਚਾ ਲਿਆ। ੫. ਫ਼ਾ. [ناک] ਨਾਕ. ਪ੍ਰਤ੍ਯ. ਭਰਿਆ ਹੋਇਆ. ਪੂਰਣ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ ਖ਼ੌਫ਼ਨਾਕ, ਗਮਨਾਕ ਆਦਿ....
ਪੂਰਿਆ ਹੋਇਆ. ਭਰਿਆ ਹੋਇਆ. "ਜਿਸੁ ਮਾਨੁਖ ਪਹਿ ਕਰਉ ਬੇਨਤੀ, ਸੋ ਅਪਨੈ ਦੁਖਿ ਭਰਿਆ." (ਗੂਜ ਮਃ ੫) ੨. ਲਿਬੜਿਆ. ਆਲੂਦਾ ਹੋਇਆ. ਦੇਖੋ, ਭਰਣਾ ੨. ਅਤੇ ਭਰਿ ੩....
ਸੰ. पूर्ण. ਧਾ- ਏਕਤ੍ਰ ਕਰਨਾ, ਢੇਰ ਕਰਨਾ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ। ੩. ਜਲ। ੪. ਵਿ- ਪੂਰਾ. ਮੁਕੰਮਲ। ੫. ਭਰਿਆ ਹੋਇਆ. ਪੂਰਿਤ. "ਪੂਰਣ ਹੋਈ ਆਸ." (ਵਾਰ ਸੋਰ ਮਃ ੪)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...