nātaनाट
ਸੰ. ਸੰਗ੍ਯਾ- ਨ੍ਰਿਤ. ਨਾਚ। ੨. ਨਕ਼ਲ. ਸ੍ਵਾਂਗ. "ਸੁਖ ਨਾਹੀ ਪੇਖੇ ਨਿਰਤ ਨਾਏ." (ਭੈਰ ਮਃ ੫)
सं. संग्या- न्रित. नाच। २. नक़ल. स्वांग. "सुख नाही पेखे निरत नाए." (भैर मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. नृत. ਧਾ- ਨੱਚਣਾ। ੨. ਦੇਖੋ, ਨ੍ਰਿਤ੍ਯ....
ਸੰਗ੍ਯਾ- ਨ੍ਰਿਤ੍ਯ. ਪ੍ਰਾ. ਣਾਂਚ. "ਨਾਚ ਰੇ ਮਨ, ਗੁਰੂ ਕੈ ਆਗੈ." (ਗੂਜ ਅਃ ਮਃ ੩)...
ਅ਼. [نقل] ਸੰਗ੍ਯਾ- ਅਨੁਕਰਣ. ਕਿਸੇ ਵਸ੍ਤੁ ਜੇਹੀ ਸ਼ਕਲ ਬਣਾਉਣ ਦੀ ਕ੍ਰਿਯਾ। ੨. ਉਤਾਰਾ. ਕਾਪੀ. (copy) ੩. ਇੱਕ ਥਾਂ ਤੋਂ ਦੂਜੇ ਥਾਂ ਲੈ ਜਾਣ ਦੀ ਕ੍ਰਿਯਾ। ੪. ਇੱਕ ਪ੍ਰਕਾਰ ਦਾ ਨਾਟਕ, ਜਿਸ ਵਿੱਚ ਕਿਸੇ ਨਜਾਰੇ ਦੀ ਹੂਬਹੂ ਝਾਕੀ ਦੱਸੀ ਜਾਂਦੀ ਹੈ. Farce. Drama....
ਸੰ. ਸੰਗ੍ਯਾ- ਸ੍ਵ- ਅੰਗ ਆਪਣਾ ਦੇਹ. ਨਿਜ ਅੰਗ। ੨. ਸਾਂਗ. ਸਮਾਂਗ. ਸਮਾਨ ਅੰਗ ਬਣਾਉਣ ਦੀ ਕ੍ਰਿਯਾ. ਨਕਲ. "ਅਨਿਕ ਸ੍ਵਾਂਗ ਕਾਛੇ ਭੇਖ ਧਾਰੀ" (ਕਾਨ ਮਃ ੫)#ਕਬਿੱਤ#ਮਾਥੋ ਬਨ੍ਯੋ ਮੂੰਹ ਬਨ੍ਯੋ ਮੂਛ ਬਨੀ ਪੂਛ ਬਨੀ#ਲਾਘਵ ਬਨ੍ਯੋ ਹੈ ਪੁਨ ਬਾਘ ਸਮਤੂਲ ਕੋ,#ਰੰਗ੍ਯੋ ਚੰਗੋ ਅੰਗ ਬਨ੍ਯੋ ਲਾਕ ਬਨ੍ਯੋ ਪੰਜਾ ਬਨ੍ਯੋ#ਕ੍ਰਿਤੱਮ ਸ਼ਰੀਰ ਮੁਖ ਸਿੰਘ ਹੀ ਕੇ ਤੂਲ ਕੋ,#ਗੂੰਜਬੇ ਕੀ ਬੇਰ ਮੌਨ ਗਹਿ ਬੈਠ੍ਯੋ ਦੇਵੀ ਦਾਸ#ਵੈਸੋਈ ਸੁਭਾਵ ਕੂਦ ਫਾਂਦ ਫਾਲ ਫੂਲ ਕੋ,#ਕੁੰਜਰ ਕੇ ਕੁੰਭਹਿ ਬਿਦਾਰਬੇ ਕੀ ਬੇਰ ਕੈਸੇ#ਕੂਕਰ ਪੈ ਨਿਬਹੈਗੋ ਸ੍ਵਾਂਗ ਸ਼ਾਰਦੂਲ ਕੋ....
ਸੰਗ੍ਯਾ- ਸੁੱਖ. ਮੰਨਤ. "ਸੁਖ ਸੁਖੇਂਦੀ ਸਾ ਮੈ ਪਾਈ." (ਜੈਤ ਛੰਤ ਮਃ ੫) ਸੁਖ ਦੀ ਇੱਛਾ ਲਈ ਮੰਨਤ ਕਰਨ ਤੋਂ ਨਾਮ ਸੁਕ ਹੈ. ੨. ਸੰ. ਆਨੰਦ. "ਦੁਖ ਦਾਰੂ ਸੁਖ ਰੋਗ ਭਇਆ." (ਵਾਰ ਆਸਾ) ੩. ਦੇਖੋ, ਸਵੈਯੇ ਦਾ ਰੂਪ ੧੮.। ੪. ਜਲ. ਪਾਣੀ....
ਵ੍ਯ- ਨਾਂ. ਨਹੀਂ. "ਨਾਹੀ ਬਿਨ ਹਰਿਨਾਉ ਸਰਬਸਿਧਿ." (ਪ੍ਰਭਾ ਮਃ ੫) ੨. ਨ੍ਹਾਉਂਦਾ. ਸਨਾਨ ਕਰਦਾ. "ਬਾਹਰਿ ਕਾਹੇ ਨਾਹਿ?" (ਰਾਮ ਮਃ ੧) ੩. ਅ਼. [ناہی] ਵਰਜਣ ਵਾਲਾ. ਪ੍ਰਤਿਬੰਧਕ. "ਠਾਹੀ ਦੇਖਿ ਨ ਭਾਜੀਐ, ਪਰਮ ਸਿਆਨਪ ਏਹ." (ਗਉ ਬਾਵਨ ਕਬੀਰ) ਪ੍ਰਤਿਬੰਧਕਾਂ ਨੂੰ ਦੇਖਕੇ ਪਿੱਛੇ ਨਾ ਹਟੀਏ। ੪. ਡਿੰਗ. ਸੰਗ੍ਯਾ- ਨਾਭੀ. ਤੁੰਨ. ਧੁੰਨੀ....
ਸੰ. ਵਿ- ਤਤਪਰ. ਕਿਸੇ ਕੰਮ ਵਿੱਚ ਲੱਗਾ ਹੋਇਆ. ਲਿਵਲੀਨ। ੨. ਦੇਖੋ, ਨਿਰਤਿ ਅਤੇ ਨ੍ਰਿਤ੍ਯ....
ਨਹਾਏ. ਨ੍ਹਾਤੇ. "ਸਤਸੰਗਤਿ ਪਗ ਨਾਏ ਧੂਰਿ." (ਸਾਰ ਮਃ ੪) ਸਾਧੁਸੰਗਤਿ ਦੀ ਪਗਧੁਰਿ ਨ੍ਹਾਏ। ੨. ਨਾਮ ਸੋ. ਨਾਮ ਕਰਕੇ. "ਸਭ ਮੁਖ ਹਰਿ ਕੈ ਨਾਏ." (ਗਉ ਮਃ ੫) ੩. ਨੌਕੇ. ਨਾਏਂ. "ਨੌ ਨਾਏ ਏਕਾਸੀਹ." (ਭਾਗੁ) ੪. ਨਵਾਏ. ਝੁਕਾਏ....