nātakaनाटक
ਸੰ. ਸੰਗ੍ਯਾ- ਪੁਰੁਸ, ਜੋ ਨਾਟ (ਸ੍ਵਾਂਗ) ਕਰੇ। ੨. ਹਾਵਭਾਵ ਲਿਬਾਸ ਅਤੇ ਵਾਣੀ ਨਾਲ ਜੋ ਕਿਸੇ ਘਟਨਾ ਨੂੰ ਪ੍ਰਤੱਖ ਕਰਕੇ ਦਿਖਾਵੇ। ੩. ਦ੍ਰਿਸ਼ ਕਾਵ੍ਯ. ਜਿਸ ਵਿੱਚ ਕਥਾ ਪ੍ਰਸੰਗ ਅਜੇਹੀ ਉੱਤਮ ਰੀਤਿ ਨਾਲ ਲਿਖੇ ਹੋਣ, ਜੋ ਅਖਾੜੇ ਵਿਚ ਨਟਾਂ ਦ੍ਵਾਰਾਂ ਚੰਗੀ ਤਰਾਂ ਦਿਖਾਏ ਜਾ ਸਕਣ। ੪. ਕਾਮਾ੍ਯ ਪਾਸ ਇੱਕ ਪਹਾੜ.
सं. संग्या- पुरुस, जो नाट (स्वांग) करे। २. हावभाव लिबास अते वाणी नाल जो किसे घटना नूं प्रतॱख करके दिखावे। ३. द्रिश काव्य. जिस विॱच कथा प्रसंग अजेही उॱतम रीति नाल लिखे होण, जो अखाड़ेविच नटां द्वारां चंगी तरां दिखाए जा सकण। ४. कामा्य पास इॱक पहाड़.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਨ੍ਰਿਤ. ਨਾਚ। ੨. ਨਕ਼ਲ. ਸ੍ਵਾਂਗ. "ਸੁਖ ਨਾਹੀ ਪੇਖੇ ਨਿਰਤ ਨਾਏ." (ਭੈਰ ਮਃ ੫)...
ਸੰ. ਸੰਗ੍ਯਾ- ਸ੍ਵ- ਅੰਗ ਆਪਣਾ ਦੇਹ. ਨਿਜ ਅੰਗ। ੨. ਸਾਂਗ. ਸਮਾਂਗ. ਸਮਾਨ ਅੰਗ ਬਣਾਉਣ ਦੀ ਕ੍ਰਿਯਾ. ਨਕਲ. "ਅਨਿਕ ਸ੍ਵਾਂਗ ਕਾਛੇ ਭੇਖ ਧਾਰੀ" (ਕਾਨ ਮਃ ੫)#ਕਬਿੱਤ#ਮਾਥੋ ਬਨ੍ਯੋ ਮੂੰਹ ਬਨ੍ਯੋ ਮੂਛ ਬਨੀ ਪੂਛ ਬਨੀ#ਲਾਘਵ ਬਨ੍ਯੋ ਹੈ ਪੁਨ ਬਾਘ ਸਮਤੂਲ ਕੋ,#ਰੰਗ੍ਯੋ ਚੰਗੋ ਅੰਗ ਬਨ੍ਯੋ ਲਾਕ ਬਨ੍ਯੋ ਪੰਜਾ ਬਨ੍ਯੋ#ਕ੍ਰਿਤੱਮ ਸ਼ਰੀਰ ਮੁਖ ਸਿੰਘ ਹੀ ਕੇ ਤੂਲ ਕੋ,#ਗੂੰਜਬੇ ਕੀ ਬੇਰ ਮੌਨ ਗਹਿ ਬੈਠ੍ਯੋ ਦੇਵੀ ਦਾਸ#ਵੈਸੋਈ ਸੁਭਾਵ ਕੂਦ ਫਾਂਦ ਫਾਲ ਫੂਲ ਕੋ,#ਕੁੰਜਰ ਕੇ ਕੁੰਭਹਿ ਬਿਦਾਰਬੇ ਕੀ ਬੇਰ ਕੈਸੇ#ਕੂਕਰ ਪੈ ਨਿਬਹੈਗੋ ਸ੍ਵਾਂਗ ਸ਼ਾਰਦੂਲ ਕੋ....
ਅ਼. [ِلباس] ਸੰਗ੍ਯਾ- ਪੋਸ਼ਾਕ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਰੰਗਤ. ਵਰ੍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਦੇਖੋ, ਘਟਣਾ. "ਨਹ ਬਢਨ ਘਟਨ ਤਿਲੁਸਾਰ." (ਬਾਵਨ) ੨. ਸੰ. ਕ੍ਰਿ- ਇੱਕਠਾ ਕਰਨਾ. ਜੋੜਨਾ। ੩. ਬਣਾਉਣਾ. ਰਚਣਾ। ੪. ਸੰਗ੍ਯਾ- ਹਾਦਸਾ. ਵਾਰਦਾਤ. ਜਿਵੇਂ- ਇਹ ਘਟਨਾ ਸੰਮਤ ੧੯੦੦ ਵਿੱਚ ਹੋਈ, ਆਦਿ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. दृश्. ਧਾ- ਦੇਖਣਾ, ਭਵਿਸ਼੍ਯਤ ਦਾ ਵਿਚਾਰ ਕਰਨਾ, ਸੰਸ਼੍ਯ (ਸੰਸਾ) ਕਰਨਾ। ੨. ਸੰਗ੍ਯਾ- ਦੇਖਣ ਦੀ ਕ੍ਰਿਯਾ। ੩. ਨੇਤ੍ਰ. "ਜਿਸ ਕੇ ਨਹੀ ਅਨਿਕਤਾ ਦ੍ਰਿਸ ਮੇ." (ਗੁਪ੍ਰਸੂ) "ਨਮੋ ਸਰਬਦ੍ਰਿਸੰ." (ਜਾਪੁ)...
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਬਾਤ. ਪ੍ਰਸੰਗ. ਬਿਆਨ. ਵ੍ਯਾਖ੍ਯਾ। ੨. ਕਿਸੇ ਵਾਕ ਦੇ ਅਰਥ ਦਾ ਵਰਣਨ. "ਕਥਾ ਸੁਣਤ ਮਲੁ ਸਗਲੀ ਖੋਵੈ." (ਮਾਝ ਮਃ ੫)...
ਸੰਗ੍ਯਾ- ਕਥਾ ਕਹਾਣੀ। ੨. ਸੰਬੰਧ. ਲਗਾਉ। ੩. ਲਗਨ. ਪ੍ਰੀਤਿ। ੪. ਇਸਤ੍ਰੀ ਪੁਰਖ ਦਾ ਸੰਜੋਗ. ਮੈਥੁਨ। ੫. ਕਾਰਣ. ਸਬਬ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਦੇਖੋ, ਬਿਚ ਅਤੇ ਵਿਚਿ...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਪਰਵਤ। ੨. ਇੱਕ ਰਾਗਿਣੀ, ਜਿਸ ਨੂੰ ਪੁਲਿੰਗ ਪਹਾੜ ਭੀ ਆਖਦੇ ਹਨ. ਦੇਖੋ, ਪਹਾੜੀ ੨....