nābhiनाभि
ਸੰ. ਸੰਗ੍ਯਾ- ਤੁੰਨ. ਨਾਫ਼. ਧੁੰਨੀ. "ਨਾਭਿ ਬਸਤ ਬ੍ਰਹਮੈ ਅੰਤੁ ਨ ਜਾਣਿਆ." (ਵਾਰ ਸਾਰ ਮਃ ੧) ੨. ਪਹੀਏ ਦੀ ਧੁਰ. ਨਾਭ. ਨਭ੍ਯ। ੩. ਕਸਤੂਰੀ। ੪. ਮਧ੍ਯ ਭਾਗ.
सं. संग्या- तुंन. नाफ़. धुंनी. "नाभि बसत ब्रहमै अंतु न जाणिआ." (वार सार मः १) २. पहीए दी धुर. नाभ. नभ्य। ३. कसतूरी। ४. मध्य भाग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਨਾਭਿ. ਧੁੰਨੀ. ਦੇਖੋ, ਤੁੰਦੀ ੧....
ਫ਼ਾ. [ناف] ਸੰਗ੍ਯਾ- ਨਾਭਿ. ਧੁੰਨੀ....
ਸੰਗ੍ਯਾ- ਨਾਭਿ. ਤੁੰਨ। ੨. ਜਿਲਾ ਗੁੱਜਰਾਂਵਾਲਾ, ਤਸੀਲ ਥਾਣਾ ਹ਼ਾਫਜਾਬਾਦ ਤੋਂ ਸੱਤ ਮੀਲ ਈਸ਼ਾਨ ਕੋਣ ਹੈ. ਚੱਠੇ ਦੇ ਚੱਕ ਤੀਕ ਪੱਕੀ ਸੜਕ ਹੈ, ਅੱਗੇ ਦੋ ਮੀਲ ਕੱਚਾ ਰਸਤਾ ਹੈ. ਇਸ ਪਿੰਡ ਵਿਚ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋੜੇ ਦਾ ਇੱਕ ਪੈਰ ਹੈ ਜੋ ੧੧. ਇੰਚ ਲੰਮਾ ਅਤੇ ੩੧/੨ ਇੰਚ ਪੰਜੇ ਤੋਂ ਚੌੜਾ ਹੈ. ਭਾਈ ਚੈਨਾਮੱਲ (ਪ੍ਰਸਿੱਧ- ਪੇਰੋਮੱਲ) ਤੀਜੇ ਗੁਰੂ ਜੀ ਦਾ ਪਰਮ ਪ੍ਰੇਮੀ ਸਿੱਖ ਸੀ, ਸਤਿਗੁਰੂ ਜੀ ਨੇ ਪ੍ਰਸੰਨ ਹੋਕੇ ਉਸ ਨੂੰ ਆਪਣਾ ਜੋੜਾ ਬਖ਼ਸ਼ਿਆ. ਹੁਣ ਜੋੜੇ ਦਾ ਇੱਕ ਪੈਰ ਇੱਥੇ ਹੈ, ਦੂਜਾ ਪੈਰ ਪਿੰਡ ਮਦ੍ਰ ਤਸੀਲ ਨਾਨਕਿਆਣਾ ਸਾਹਿਬ ਵਿੱਚ ਹੈ. ਇਨ੍ਹਾਂ ਦੋਹਾਂ ਪਿੰਡਾਂ ਵਿੱਚ ਭਾਈ ਪੇਰੋਮੱਲ ਦੀ ਸੰਤਾਨ ਹੈ. ਹਜੀਰਾਂ ਦੇ ਰੋਗੀ ਬਹੁਤ ਇਨ੍ਹਾਂ ਦੋਹਾਂ ਥਾਵਾਂ ਵਿੱਚ ਜਾਕੇ ਜੋੜੇ ਨੂੰ ਆਪਣੇ ਗਲ ਨਾਲ ਛੁਹਾਉਂਦੇ ਹਨ. ਗੁਰੂ ਸਾਹਿਬ ਦਾ ਜੋੜਾ ਪਿੰਡ ਦੇ ਗੁਰਦ੍ਵਾਰੇ ਵਿੱਚ ਹੈ. ਦੇਖੋ, ਮਦ੍ਰ ੪....
ਸੰ. ਸੰਗ੍ਯਾ- ਤੁੰਨ. ਨਾਫ਼. ਧੁੰਨੀ. "ਨਾਭਿ ਬਸਤ ਬ੍ਰਹਮੈ ਅੰਤੁ ਨ ਜਾਣਿਆ." (ਵਾਰ ਸਾਰ ਮਃ ੧) ੨. ਪਹੀਏ ਦੀ ਧੁਰ. ਨਾਭ. ਨਭ੍ਯ। ੩. ਕਸਤੂਰੀ। ੪. ਮਧ੍ਯ ਭਾਗ....
ਵਸਦਾ ਹੈ. "ਬਸਤ ਸੰਗਿ ਹਰਿਸਾਧ ਕੈ." (ਬਿਲਾ ਮਃ ੫) ੨. ਸੰ. ਵਸ੍ਤ. ਸੰਗ੍ਯਾ- ਚੀਜ਼. ਪਦਾਰਥ। "ਬਸਤ ਮਾਹਿ ਲੇ ਬੋਸਤ ਗਡਾਈ." (ਸੁਖਮਨੀ) ੩. ਸੰ. ਵਸਤ੍ਰ ਵਸਨ। ੪. ਸੰ. ਬਸ੍ਤ. ਬਕਰਾ। ੫. ਫ਼ਾ. [بست] ਵਿ- ਬੱਧਾ. ਬੰਨ੍ਹਿਆ ਹੋਇਆ. ਦੇਖੋ, ਬਸਤਨ। ੬. ਸੰਗ੍ਯਾ- ਪ੍ਰੇਮੀ, ਜਿਸ ਨਾਲ ਦਿਲ ਬੱਧਾ ਹੈ। ੭. ਗੱਠ. ਗ੍ਰੰਥਿ. ੮. ਦਸਤਾਰ. ਪੱਗ....
ਦੇਖੋ, ਅੰਤ ਅਤੇ ਅੰਤ੍ਯ. "ਅੰਤੁ ਨ ਜਾਪੈ ਕੀਤਾ ਆਕਾਰ." (ਜਪੁ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰ. ਸੰਗ੍ਯਾ- ਗੱਡੀ ਰਥ ਆਦਿ ਦੀ ਉਹ ਕੀਲੀ, ਜਿਸ ਪੁਰ ਪਹੀਆ ਫਿਰਦਾ ਹੈ. ਅਕ੍ਸ਼੍ (axis) ੨. ਪ੍ਰਧਾਨ ਅਸਥਾਨ. ਮੁੱਖ ਜਗਾ. "ਧੁਰ ਕੀ ਬਾਣੀ ਆਈ." (ਸੋਰ ਮਃ ੫) ੩. ਭਾਰ. ਬੋਝ। ੪. ਆਰੰਭ. ਮੁੱਢ. "ਧੁਰਹੁ ਵਿਛੁੰਨੀ ਕਿਉ ਮਿਲੈ?" (ਸ੍ਰੀ ਮਃ ੧) ੫. ਗੱਡੇ ਰਥ ਆਦਿ ਦਾ ਜੂਲਾ, ਜਿਸ ਨਾਲ ਬੈਲ ਘੋੜੇ ਆਦਿ ਜੋਤੇ ਜਾਂਦੇ ਹਨ। ੬. ਧਨ। ੭. ਪ੍ਰਾਣ....
ਸੰ. ਨਭ੍ਯ. ਸੰਗ੍ਯਾ- ਪਹੀਏ ਦਾ ਮੱਧ ਅਸਥਾਨ, ਜਿਸ ਵਿੱਚ ਸਾਰੇ ਗਜ ਲਗੇ ਹੁੰਦੇ ਹਨ ਅਰ ਜਿਸ ਦੇ ਵਿਚਕਾਰਲੇ ਛੇਕ ਵਿੱਚ ਧੁਰ (ਲੱਠ) ਫਿਰਦੀ ਹੈ। ੨. ਦੇਖੋ, ਨਾਭਿ....
ਸੰ. कस्तूरी मृग, कस्तुरिका, कस्तुरी ਇੱਕ ਜਾਤਿ ਦਾ ਮ੍ਰਿਗ, ਜਿਸ ਦੀ ਨਾਭਿ ਵਿੱਚੋਂ ਸੁਗੰਧ ਵਾਲਾ ਦ੍ਰਵ੍ਯ (ਪਦਾਰਥ) ਕਸ੍ਤੂਰੀ ਨਿਕਲਦਾ ਹੈ. Musk- deer.#ਇਹ ਚਿੰਕਾਰੇ ਨਾਲੋਂ ਛੋਟਾ ਹੁੰਦਾ ਹੈ, ਅਰ ਠੰਢੇ ਅਸਥਾਨਾਂ ਵਿੱਚ ਰਹਿੰਦਾ ਹੈ, ਖਾਸ ਕਰਕੇ ਉੱਚੇ ਪਹਾੜਾਂ ਤੇ ਮਿਲਦਾ ਹੈ. ਕਸਤੂਰੀ ਦੀ ਤਾਸੀਰ ਗਰਮ ਤਰ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀਦੀ ਹੈ. L. Moschus Moschiferus.#ਕਵਿ ਲਿਖਦੇ ਹਨ ਕਿ ਮ੍ਰਿਗ ਆਪਣੀ ਨਾਭਿ ਵਿੱਚ ਇਸਥਿਤ ਕਸਤੂਰੀ (ਕਸ੍ਤੂਰਿਕਾ) ਦੀ ਸੁਗੰਧ ਤੇ ਮੋਹਿਤ ਹੋਕੇ ਭੁਲੇਖੇ ਨਾਲ ਜਾਣਦਾ ਹੈ ਕਿ ਇਹ ਸੁਗੰਧ ਜੰਗਲ ਵਿੱਚੋਂ ਆ ਰਹੀ ਹੈ, ਅਤੇ ਢੂੰਡਦਾ ਢੂੰਡਦਾ ਥਕ ਜਾਂਦਾ ਹੈ. ਇਹ ਦ੍ਰਿਸ੍ਟਾਂਤ ਉਨ੍ਹਾਂ ਉੱਪਰ ਘਟਦਾ ਹੈ, ਜੋ ਆਤਮਾ ਨੂੰ ਆਨੰਦਰੂਪ ਨਾ ਜਾਣਕੇ, ਵਿਸਿਆਂ ਵਿੱਚ ਆਨੰਦ ਢੂੰਡਦੇ ਹਨ. "ਜਿਉ ਕਸਤੂਰੀ ਮਿਰਗੁ ਨ ਜਾਣੈ." (ਵਾਰ ਸੋਰ ਮਃ ੩) "ਕਸਤੂਰਿ ਕੁੰਗੂ ਅਗਰੁ ਚੰਦਨ." (ਸ੍ਰੀ ਮਃ ੧)...
ਵਿ- ਵਿਚਾਲਾ। ੨. ਕ੍ਰਿ. ਵਿ- ਅੰਦਰ. ਦਰਮਯਾਨ। ੩. ਸੰਗ੍ਯਾ- ਕਮਰ. ਕਟਿ। ੪. ਵਿਚਾਲੇ ਦੀ ਉਂਗਲ। ੫. ਕਿਸੇ ਵਸ੍ਤੁ ਦਾ ਮਧ੍ਯ ਭਾਗ....
ਦੇਖੋ, ਭਾਗਨਾ. "ਦੂਰਹੁ ਹੀ ਤੇ ਭਾਗਿਗਇਓ ਹੈ." (ਦੇਵ ਮਃ ੫) ੨. (ਦੇਖੋ, ਭਜ੍ ਧਾ) ਸੰ. ਸੰਗ੍ਯਾ- ਹਿੱਸਾ. ਟੁਕੜਾ. ਖੰਡ. "ਚਤੁਰ ਭਾਗ ਕਰ੍ਯੋ ਤਿਸੈ." (ਰਾਮਾਵ) ੩. ਭਾਗ੍ਯ. ਕਿਸਮਤ. "ਭਲੇ ਭਾਗ ਜਾਗੇ." (ਗੁਪ੍ਰਸੂ) ੪. ਦੇਸ਼. ਮੁਲਕ "ਹੋਇ ਆਨੰਦ ਸਗਲ ਭਾਗ." (ਮਲਾ ਪੜਤਾਲ ਮਃ ੫)...