nāmiनामि
ਦੇਖੋ, ਨਾਮੀ ੩. "ਜੋ ਇਸੁ ਮਾਰੇ ਸੁ ਨਾਮਿ ਸਮਾਹਿ." (ਗਉ ਅਃ ਮਃ ੫) ਵਾਹਗੁਰੂ ਵਿੱਚ ਸਮਾਉਂਦਾ ਹੈ। ੨. ਨਾਮ ਕਰਕੇ. ਨਾਮ ਸੇ. "ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ." (ਆਸਾ ਮਃ ੫) ੩. ਨਾਮ ਵਿੱਚ. "ਨਾਮਿ ਰਤਾ ਸੋਈ ਨਿਰਬਾਣੁ." (ਆਸਾ ਮਃ ੫)
देखो, नामी ३. "जो इसु मारे सु नामि समाहि." (गउ अः मः ५) वाहगुरू विॱच समाउंदा है। २. नाम करके. नाम से. "नामि जिसै कै ऊजली तिसु दासी गनीआ." (आसा मः ५) ३. नाम विॱच. "नामि रता सोई निरबाणु." (आसा मः ५)
ਸੰ. नामिन्. ਵਿ- ਨਾਮਵਾਲਾ। ੨. ਪ੍ਰਸਿੱਧ. ਵਿਖ੍ਯਾਤ। ੩. ਸੰਗ੍ਯਾ- ਕਰਤਾਰ. ਵਾਹਗੁਰੂ....
ਦੇਖੋ, ਇਸ. "ਇਸੁ ਧਰਤੀ ਮਹਿ ਤੇਰੀ ਸਿਕਦਾਰੀ." (ਆਸਾ ਮਃ ੫)...
ਦੇਖੋ, ਨਾਮੀ ੩. "ਜੋ ਇਸੁ ਮਾਰੇ ਸੁ ਨਾਮਿ ਸਮਾਹਿ." (ਗਉ ਅਃ ਮਃ ੫) ਵਾਹਗੁਰੂ ਵਿੱਚ ਸਮਾਉਂਦਾ ਹੈ। ੨. ਨਾਮ ਕਰਕੇ. ਨਾਮ ਸੇ. "ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ." (ਆਸਾ ਮਃ ੫) ੩. ਨਾਮ ਵਿੱਚ. "ਨਾਮਿ ਰਤਾ ਸੋਈ ਨਿਰਬਾਣੁ." (ਆਸਾ ਮਃ ੫)...
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸਰਵ- ਜਿਸ ਨੂੰ. ਜਿਸ ਦੇ. "ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ." (ਸ੍ਰੀ ਮਃ ੧)...
ਸਰਵ- ਉਸ. "ਤਿਸੁ ਊਪਰਿ ਮਨ ਕਰਿ ਤੂ ਆਸਾ." (ਗਊ ਮਃ ੫)...
ਸੰਗ੍ਯਾ- ਸੇਵਾ ਕਰਨ ਵਾਲੀ. ਟਹਿਲਣ. "ਜਾਕੈ ਸਿਮਰਨਿ ਕਵਲਾ ਦਾਸਿ." (ਮਾਲੀ ਮਃ ੫) "ਗ੍ਰਹਿ ਭੂਜਾ ਲੀਨੀ ਦਾਸਿ ਕਾਂਨੀ." (ਬਿਲਾ ਛੰਤ ਮਃ ੫)"ਠਾਕੁਰ ਛਡਿ ਦਾਸੀ ਕਉ ਸਿਮਰਹਿ." (ਭੈਰ ਮਃ ੫) ਇੱਥੇ ਦਾਸੀ ਤੋਂ ਭਾਵ ਮਾਇਆ ਹੈ। ੨. ਮੁਹਰ. ਅਸ਼ਰਫ਼ੀ. "ਦਾਸੀ ਪਾਂਚ ਭੇਟ ਧਰਦੀਨੀ." (ਗੁਵਿ ੬) ੩. ਦਾਸ ਨੇ. "ਹਰਿ ਸੁਖਨਿਧਾਨ ਨਾਨਕ ਦਾਸਿ ਪਾਇਆ." (ਧਨਾ ਮਃ ੫) ੪. ਦੇਖੋ, ਦਾਸੀਂ....
ਗਿਣੀ ਗਈ ਹਾਂ. ਸ਼ੁਮਾਰ ਵਿੱਚ ਆਈ ਹਾਂ. "ਨਾਮਿ ਜਿਸੈ ਕੇ ਊਜਲੀ ਤਿਸੁ ਦਾਸੀ ਗਨੀਆ." (ਆਸਾ ਅਃ ੫) ੨. ਗਿਣਨ ਵਾਲਾ. ਗਣਿਕ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਵਿ- ਰਕ੍ਤ ਲਾਲ। ੨. ਰਤ. ਪ੍ਰੀਤਿਸਹਿਤ. "ਰਤਾ ਪੈਨਣੁ ਮਨ ਰਤਾ, ਸੁਪੇਦੀ ਸਤੁ ਦਾਨੁ." (ਸ੍ਰੀ ਮਃ ੧) "ਨਾਮਿ ਰਤਾ ਸਤਿਗੁਰੂ ਹੈ." (ਮਃ ੩. ਵਾਰ ਬਿਹਾ)...
ਸਰਵ- ਵਹੀ. ਉਹੀ. "ਸੋਈ ਸੋਈ ਸਦਾ ਸਚੁ." (ਜਪੁ) ੨. ਵਿ- ਸੁੱਤੀ. "ਸੋਈ ਸੋਈ ਜਾਗੀ." (ਸੋਰ ਕਬੀਰ) ਉਹੀ ਸੁੱਤੀ ਜਾਗੀ ਹੈ। ੩. ਸੰਗ੍ਯਾ- ਇੱਕ ਜੱਟ ਗੋਤ੍ਰ, ਜੋ ਰਾਜਾ ਕੰਗ ਦੀ ਵੰਸ਼ ਦੱਸੀਦਾ ਹੈ, ਅਰ ਸਿਆਲਕੋਟ ਤਥਾ ਗੁੱਜਰਾਂਵਾਲੇ ਦੇ ਜਿਲੇ ਬਹੁਤ ਹੈ. ਇਸ ਨੂੰ "ਸੋਹੀ" ਭੀ ਸਦਦੇ ਹਨ. "ਹੇਮੂ ਸੋਈ ਗੁਰੁਮਤਿ ਪਾਈ." (ਭਾਗੁ)...