nāyaनाय
ਨਿਵਾ (ਝੁਕਾ) ਕੇ. ਨੰਮ੍ਰ ਕਰਕੇ. "ਸੀਸ ਨਾਯ ਇਮ ਭਾਖੀ ਗਾਥਾ." (ਗੁਪ੍ਰਸੂ) ੨. ਸੰਗ੍ਯਾ- ਉਪਾਯ. ਜਤਨ। ੩. ਆਗੂ ਰਹਨੁਮਾ। ੪. ਨੀਤਿ। ੫. ਦੇਖੋ, ਨਾਇ.
निवा (झुका) के. नंम्र करके. "सीस नाय इम भाखी गाथा." (गुप्रसू) २. संग्या- उपाय. जतन। ३. आगू रहनुमा। ४. नीति। ५. देखो, नाइ.
ਵਿ- ਨੀਵਾਂ। ੨. ਝਕਿਆਹੋਇਆ। ੩. ਅਭਿਮਾਨ ਰਹਿਤ. ਹਲੀਮ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਸ਼ੀਰ੍ਸ. ਸੰਗ੍ਯਾ- ਸਿਰ। ੨. ਆਸੀਸ (ਆਸ਼ੀਰਵਾਦ) ਦਾ ਸੰਖੇਪ. "ਦੈ ਦਿਜ ਸੀਸ ਚਲ੍ਯੋ ਉਤਕੌ." (ਕ੍ਰਿਸਨਾਵ) ੩. ਸੰ. सीस ਸਿੱਕਾ. ਸੀਸਕ....
ਨਿਵਾ (ਝੁਕਾ) ਕੇ. ਨੰਮ੍ਰ ਕਰਕੇ. "ਸੀਸ ਨਾਯ ਇਮ ਭਾਖੀ ਗਾਥਾ." (ਗੁਪ੍ਰਸੂ) ੨. ਸੰਗ੍ਯਾ- ਉਪਾਯ. ਜਤਨ। ੩. ਆਗੂ ਰਹਨੁਮਾ। ੪. ਨੀਤਿ। ੫. ਦੇਖੋ, ਨਾਇ....
ਭਾਸਣ (ਕਥਨ) ਕੀਤੀ. "ਬਿਨੁ ਗੁਰੁ ਪੂਰੇ ਕਿਨੈ ਨ ਭਾਖੀ." (ਮਾਰੂ ਸੋਲਹੇ ਮਃ ੧) ੨. ਭਕ੍ਸ਼੍ਣ ਕੀਤੀ. ਖਾਧੀ। ੩. ਭਖੀ. ਗਰਮਹੋਈ. "ਚਲੀ ਬੰਦੂਕੈਂ ਭਾਖੀ." (ਚਰਿਤ੍ਰ ੩੩੧) ੪. ਪੋਠੋਹਾਰ ਵਿੱਚ ਭਾਖੀ ਦਾ ਅਰਥ ਜਾਣਨਾ ਹੈ. ਇਸ ਅਨੁਸਾਰ ਨੰ. ੧. ਦੇ ਉਦਾਹਰਣ ਦਾ ਅਰਥ ਹੋਊ- ਪੂਰੇ ਗੁਰੂ ਬਿਨਾ ਕਿਸੇ ਨੇ ਨਹੀਂ ਜਾਣੀ....
ਸੰ. ਸੰਗ੍ਯਾ- ਸ੍ਤੁਤਿ. ਉਸਤਤਿ "ਗਾਥਾ ਗਾਵੰਤਿ ਨਾਨਕ." (ਗਾਥਾ) ੨. ਕਥਾ. ਪ੍ਰਕਰਣ ਕਹਾਣੀ. "ਰਾਰ ਕਰਤ ਝੂਠੀ ਲਗਿ ਗਾਥਾ." (ਆਸਾ ਮਃ ੫) ੩. ਉਹ ਇਤਿਹਾਸਿਕ (ਐਤਿਹਾਸਿਕ) ਰਚਨਾ, ਜਿਸ ਵਿੱਚ ਕਿਸੇ ਦੀ ਵੰਸ਼ ਅਤੇ ਦਾਨ ਆਦਿਕ ਦਾ ਵਰਣਨ ਹੋਵੇ. "ਜਾਤਿ ਪਾਤਿ ਨ ਗੋਤ੍ਰ ਗਾਥਾ." (ਅਕਾਲ) ੪. ਇੱਕ ਛੰਦ, ਜਿਸ ਦਾ ਨਾਉਂ ਆਰਯਾ ਅਤੇ ਗਾਹਾ ਭੀ ਹੈ. ਦੇਖੋ, ਗਾਹਾ। ੫. ਇੱਕ ਪ੍ਰਾਚੀਨ ਭਾਸਾ, ਜਿਸ ਵਿੱਚ ਸੰਸਕ੍ਰਿਤ, ਪਾਲ ਅਤੇ ਹੋਰ ਬੋਲੀਆਂ ਦੇ ਸ਼ਬਦ ਮਿਲੇ ਦੇਖੀਦੇ ਹਨ. 'ਲਲਿਤ- ਵਿਸ੍ਤਰ' ਆਦਿਕ ਬੌੱਧ ਧਰਮ ਦੇ ਗ੍ਰੰਥ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ "ਸਹਸਕ੍ਰਿਤੀ ਸਲੋਕ" ਅਤੇ "ਗਾਥਾ" ਇਸੇ ਭਾਸਾ ਵਿੱਚ ਹਨ. ਕਈ ਅਗ੍ਯਾਨੀ ਸਹਸਕ੍ਰਿਤੀ ਅਤੇ ਗਾਥਾ ਦਾ ਅਰਥ ਸਮਝੇ ਬਿਨਾ ਹੀ ਆਪਣੀ ਅਲਪ ਵਿਦ੍ਯਾ ਦੇ ਕਾਰਣ ਸਹਸਕ੍ਰਿਤੀ ਸਲੋਕਾਂ ਨੂੰ ਸੰਸਕ੍ਰਿਤ ਦੇ ਵ੍ਯਾਕਰਣ ਵਿਰੁੱਧ ਆਖਿਆ ਕਰਦੇ ਹਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਉਪਾਉ....
ਸੰ. ਯਤ੍ਨ. ਸੰਗ੍ਯਾ- ਉਪਾਯ. "ਜਤਨ ਬਹੁਤ ਸੁਖ ਕੇ ਕੀਏ." (ਸ. ਮਃ ੯) ੨. ਯਤ ਧਾਰਣ. ਇੰਦ੍ਰਿਯਨਿਗ੍ਰਹਿ. "ਜਤਨ ਤਪਨ ਭ੍ਰਮਨ." (ਕਾਨ ਮਃ ੫)...
ਵਿ- ਮੁਖੀਆ. ਪੇਸ਼ਵਾ। ੨. ਰਾਹਬਰ. ਬਦਰੱਕਾ. "ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ?" (ਸੂਹੀ ਛੰਤ ਮਃ ੧) ੩. ਸੰ. ਸੰਗ੍ਯਾ- ਪ੍ਰਤਿਗ੍ਯਾ. ਪ੍ਰਣ. ਇਕਰਾਰ....
ਫ਼ਾ. [رہنُما] ਸੰਗ੍ਯਾ- ਰਾਹ ਦਿਖਾਉਣ ਵਾਲਾ. ਬਦਰੱਕ਼ਾ। ੨. ਸਤਿਗੁਰੂ....
ਨਿਤ੍ਯ ਹੀ. ਹਰ ਰੋਜ਼. "ਰਵਿਦਾਸੁ ਢੰਵੰਤਾ ਢੋਰ ਨੀਤਿ." (ਆਸਾ ਧੰਨਾ) "ਦਾਤਨ ਨੀਤਿ ਕਰੇਇ" (ਤਨਾਮਾ) ੨. ਸੰ. ਸੰਗ੍ਯਾ- ਲੈ ਜਾਣ ਦੀ ਕ੍ਰਿਯਾ। ੩. ਉਹਾ ਰੀਤਿ, ਜਿਸ ਦ੍ਵਾਰਾ ਆਦਮੀ ਸੁਮਾਰਗ ਚਲ ਸਕੇ। ੪. ਧਰਮ ਅਤੇ ਸਮਾਜ ਦੇ ਚਲਾਉਣ ਦਾ ਨਿਯਮ। ਪ ਰਾਜ੍ਯਪ੍ਰਬੰਧ ਦੀ ਯੁਕ੍ਤਿ. ਰਿਆਸਤ ਦੇ ਇੰਤਜਾੱਮ ਦੀ ਰੀਤਿ.#ਨੀਤਿ ਹੀ ਤੇ ਧਰਮ ਧਰਮ ਹੀ ਤੇ ਸਭੈ ਸਿੱਧਿ#ਨੀਤਿ ਹੀ ਤੇ ਆਦਰ ਸਭਾਨ ਬੀਚ ਪਾਈਐ,#ਨੀਤਿ ਤੇ ਅਨੀਤਿ ਛੂਟੈ ਨੀਤਿ ਹੀ ਤੇ ਸੁਖ ਲੂਟੈ#ਨੀਤਿ ਲੀਯੇ ਬੋਲੈ ਭਲੋ ਬਕਤਾ ਕਹਾਈਐ,#ਨੀਤਿ ਹੀ ਤੇ ਰਾਜ ਰਾਜੈ ਨੀਤਿ ਹੀ ਤੇ ਪਾਤਸ਼ਾਹੀ#ਨੀਤਿ ਹੀ ਤੇ ਯਸ ਨਵਖੰਡ ਮਾਂਹਿ ਗਾਈਐ,#਼ਛੋਟਨ ਕੋ ਬਡੋ ਅਰੁ ਬਡੇ ਮਾਂਹਿ ਬਡੋ ਕਰੈ#ਤਾਂਤੇ ਸਭ ਹੀ ਕੋ ਰਾਜਨੀਤਿ ਹੀ ਸੁਨਾਈਐ. (ਦੇਵੀਦਾਸ)...
ਨਾਮ. ਨਾਮ ਵਿੱਚ. "ਨਾਇ ਰਤੇ ਸੇ ਜਿਣਿਗਏ." (ਵਾਰ ਆਸਾ) ੨. ਨ੍ਹਾਕੇ. ਸਨਾਨ ਕਰਕੇ. "ਵਿਣੁ ਭਾਣੇ ਕੇ ਨਾਇ ਕਰੀ." (ਜਪੁ) ੩. ਨ੍ਹਾਤੇ ਤੋਂ ਸਨਾਨ ਕਰਨ ਪੁਰ. "ਨਾਇ ਨਿਵਾਜਾ ਨਾਤੈ ਪੂਜਾ." (ਵਾਰ ਮਾਝ ਮਃ ੧) ੪. ਫ਼ਾ. [نائے] ਨਾਯ. ਬੰਸਰੀ. "ਨਾਇ ਨਫੀਰੀ ਜਾਤ ਨ ਗਨੀ." (ਚੰਡੀ ੨) ੫. ਅ਼. [نوَع] ਨੌਅ਼. ਪ੍ਯਾਸ. ਭਾਵ- ਹ਼ਿਰਸ. ਤ੍ਰਿਸਨਾ ਅਗਨਿ. "ਬੁਝੈ ਬਲੰਤੀ ਨਾਇ." (ਸ. ਕਬੀਰ) ੬. ਸੰ. ਨਾਯ. ਨੀਤਿ. "ਸਭ ਸੈਨ ਜੁਰੇ ਮੁਹਿ ਨਾਇ ਬਧੈਹੈ." (ਕ੍ਰਿਸਨਾਵ) ਸਭ ਦੇ ਸੰਮੁਖ ਵਧ ਕਰਨਾ ਨੀਤਿ ਹੈ....