nāvanaनावण
ਕ੍ਰਿ- ਨ੍ਹਾਉਣਾ. ਸਨਾਨ ਕਰਨਾ. "ਨਾਵਹੁ ਧੋਵਹੁ ਤਿਲਕੁ ਚੜਾਵਹੁ." (ਰਾਮ ਅਃ ਮਃ ੧)
क्रि- न्हाउणा. सनान करना. "नावहु धोवहु तिलकु चड़ावहु." (राम अः मः १)
ਕ੍ਰਿ- ਸਨਾਨ ਕਰਨਾ....
ਦੇਖੋ, ਇਸਨਾਨ। ੨. ਦੇਖੋ, ਸਿਨਾਨ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਨਾਮ ਸੇ. ਨਾਮ ਤੋਂ. "ਨਾਵਹੁ ਭੁਲਾ ਜਗੁ ਫਿਰੈ." (ਵਾਰ ਮਾਝ ਮਃ ੧) ੨. ਦੇਖੋ, ਨਾਵਣ....
ਸੰ. तिलक. ਸੰਗ੍ਯਾ- ਤਿਲ ਦੇ ਫੁੱਲ ਵਾਂਙ ਜੋ ਸ਼ੋਭਾ ਦੇਵੇ, ਐਸਾ ਚੰਦਨ ਕੇਸਰ ਭਸਮ ਆਦਿ ਦਾ ਮੱਥੇ ਅਤੇ ਸ਼ਰੀਰ ਦੇ ਅੰਗਾਂ ਪੁਰ ਲਾਇਆ ਚਿੰਨ੍ਹ. ਟੀਕਾ. "ਗਲਿ ਮਾਲਾ ਤਿਲਕੁ ਲਿਲਾਟੰ." (ਵਾਰ ਆਸਾ) ਹਿੰਦੂਮਤ ਦੇ ਅਨੇਕ ਭੇਦ ਹੋਣ ਕਰਕੇ ਤਿਲਕਾਂ ਵਿੱਚ ਭੀ ਬਹੁਤ ਫ਼ਰਕ਼ ਹੈ. ਸ਼ੈਵ ਤ੍ਰਿਪੁੰਡ੍ਰ ਆੜਾ (ਟੇਢਾ) ਤਿਲਕ, ਅਤੇ ਵੈਸਨਵ ਖੜਾ ਤਿਲਕ (ਊਰਧਪੁੰਡ੍ਰ) ਲਗਾਉਂਦੇ ਹਨ. ਦੇਖੋ, ਤ੍ਰਿਪੁੰਡ੍ਰ.#ਪਦਮਪੁਰਾਣ ਵਿੱਚ ਲਿਖਿਆ ਹੈ ਕਿ ਵੈਸਨਵ ਨੂੰ ੧੨. ਤਿਲਕ ਬਾਰਾਂ ਨਾਮ ਲੈਕੇ ਲਾਉਣੇ ਚਾਹੀਏ:-#ਕੇਸ਼ਵ ਨਾਮ ਲੈਕੇ ਮੱਥੇ ਉੱਪਰ, ਪੇਟ ਪੁਰ ਨਾਰਾਯਣ ਨਾਮ ਨਾਲ, ਛਾਤੀ ਪੁਰ ਮਾਧਵ, ਕੰਠ ਪੁਰ ਗੋਬਿੰਦ, ਸੱਜੀ ਕੁੱਖ ਪੁਰ ਵਿਸਨੁ, ਸੱਜੀ ਬਾਂਹ ਪੁਰ ਮਧੁਸੂਦਨ, ਸੱਜੇ ਕੰਧੇ ਪੁਰ ਤ੍ਰਿਵਿਕ੍ਰਮ, ਖੱਬੀ ਕੁੱਖ ਪੁਰ ਵਾਮਨ, ਖੱਬੀ ਬਾਂਹ ਪੁਰ ਸ੍ਰੀਧਰ, ਖੱਬੇ ਕੰਧੇ ਪੁਰ ਹ੍ਰਿਸੀਕੇਸ਼, ਪਿੱਠ ਤੇ ਪਦਮਨਾਭ ਅਤੇ ਕਮਰ ਪੁਰ ਦਾਮੋਦਰ ਨਾਮ ਉੱਚਾਰਣ ਕਰਕੇ ਤਿਲਕ ਕਰਨਾ ਚਾਹੀਏ. "ਬਾਰਹਿ ਤਿਲਕ ਮਿਟਾਇਕੈ ਗੁਰਮੁਖ ਤਿਲਕ ਨੀਸਾਣ ਚੜਾਇਆ." (ਭਾਗੁ) ੨. ਰਾਜਸਿੰਘਾਸਨ ਤੇ ਬੈਠਣ ਸਮੇਂ ਤਿਲਕ (ਟਿੱਕੇ) ਦੀ ਰਸਮ। ੩. ਵਿਆਹ ਦਾ ਸੰਬੰਧ ਪੱਕਾ ਕਰਨ ਲਈ ਵਰ ਦੇ ਮੱਥੇ ਟਿੱਕਾ ਲਾਉਣ ਦੀ ਕ੍ਰਿਯਾ। ੪. ਪੁੰਨਾਗ ਜਾਤਿ ਦਾ ਇੱਕ ਬਿਰਛ, ਜੋ ਬਸੰਤ ਰੁਤ ਵਿੱਚ ਫੁਲਦਾ ਹੈ. L. Clerodendrum phlomoides । ੫. ਮਰੂਆ। ੬. ਗ੍ਰੰਥ ਦੀ ਵ੍ਯਾਖ੍ਯਾ. ਟੀਕਾ। ੭. ਤਿਲ ਦਾ ਬੂਟਾ। ੮. ਗੜ੍ਹਸ਼ੰਕਰ ਨਿਵਾਸੀ ਭਾਈ ਤਿਲਕ, ਜੋ ਸਤਿਗੁਰੂ ਦਾ ਅਨੰਨ ਸਿੱਖ ਸੀ. ਇੱਕ ਯੋਗੀ, ਜੋ ਪ੍ਰਗਟ ਕਰਦਾ ਸੀ ਕਿ ਮੇਰੇ ਦਰਸ਼ਨ ਤੋਂ ਵੈਕੁੰਠ ਦੀ ਪ੍ਰਾਪਤੀ ਹੁੰਦੀ ਹੈ, ਭਾਈ ਤਿਲਕ ਪਾਸ ਆਇਆ, ਤਿਲਕ ਨੇ ਵਸਤ੍ਰ ਨਾਲ ਨੇਤ੍ਰ ਢਕ ਲਏ ਅਰ ਆਖਿਆ ਕਿ ਮੈਂ ਆਪਣੇ ਗੁਰਾਂ ਤੋਂ ਛੁੱਟ ਕਿਸੇ ਤੋਂ ਵੈਕੁੰਠ ਆਦਿ ਦੀ ਪ੍ਰਾਪਤੀ ਨਹੀਂ ਚਾਹੁੰਦਾ. "ਤਿਲਕ ਤਿਲੋਕਾ ਪਾਠਕਾ ਸਾਧਸੰਗਤਿ ਸੇਵਾ ਹਿਤਕਾਰਾ." (ਭਾਗੁ) ੯. ਵਿ- ਸ਼ਿਰੋਮਣਿ. ਪ੍ਰਧਾਨ. ਮੁਖੀਆ. "ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾਕੀ ਸਰਣੰ." (ਸਵੈਯੇ ਮਃ ੪. ਕੇ) ੧੦. ਤਿਲਮਾਤ੍ਰ. ਥੋੜਾ. ਤਿਲ- ਇਕ। ੧੧. ਤੁ. [تِرلیک] ਤਿਰਲੀਕ. ਸੰਗ੍ਯਾ- ਜਨਾਨਾ ਕੁੜਤਾ. ਫ਼ਰਾਖ਼ ਕੁੜਤੀ. "ਦਸ ਦਸ ਮਨ ਤਿਲਕੈਂ ਭਈ ਖਟ ਮਨ ਭਈ ਇਜਾਰ." (ਚਰਿਤ੍ਰ ੧੬੮) ਪਾਣੀ ਪੈਕੇ ਦਸ ਦਸ ਮਣ ਦੀਆਂ ਕੁੜਤੀਆਂ ਅਤੇ ਛੀ ਛੀ ਮਣ ਦੀਆਂ ਸੁੱਥਣਾਂ ਹੋ ਗਈਆਂ....
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...