nijaनिज
ਸੰ. ਵਿ- ਆਪਣਾ. ਸ੍ਵਕੀਯ, ਜੋ ਪਰਾਇਆ ਨਹੀਂ. "ਸੋਈ ਜਨੁ ਸੋਈ ਨਿਜਭਗਤਾ." (ਨਟ ਮਃ ੫) ੨. ਮੁੱਖ, ਪ੍ਰਧਾਨ. "ਤੂੰ ਨਿਜਪਤਿ ਹੈਂ ਦਾਤਾ." (ਧਨਾ ਮਃ ੩) ਦੇਖੋ, ਨਿਜਪਤਿ। ੩. ਖ਼ਾਸ. ਵਿਸ਼ੇਸ. "ਨਿਜਕਰਿ ਦੇਖਿਓ ਜਗਤੁ ਮੈ." (ਸਃ ਮਃ ੯)
सं. वि- आपणा. स्वकीय, जो पराइआ नहीं. "सोई जनु सोई निजभगता." (नट मः ५) २. मुॱख, प्रधान. "तूं निजपति हैं दाता." (धना मः ३) देखो, निजपति। ३. ख़ास. विशेस. "निजकरि देखिओ जगतु मै." (सः मः ९)
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...
ਦੇਖੋ, ਸੁਕੀਅ....
ਵਿ- ਓਪਰਾ. ਬੇਗਾਨਾ. "ਪਰਾਇਆ ਛਿਦ੍ਰ ਅਟਕਲੈ." (ਆਸਾ ਮਃ ੪) ੨. ਪਲਾਯਨ ਹੋਇਆ. ਪਲਾਇਆ. ਨੱਠਿਆ. "ਪਰਾਇਓ ਮਨ ਕਾ ਬਿਰਹਾ." (ਧਨਾ ਮਃ ੫) "ਦੁਖ ਦੂਰਿ ਪਰਾਇਆ." ( ਬਿਹਾ ਛੰਤ ਮਃ ੫)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਸਰਵ- ਵਹੀ. ਉਹੀ. "ਸੋਈ ਸੋਈ ਸਦਾ ਸਚੁ." (ਜਪੁ) ੨. ਵਿ- ਸੁੱਤੀ. "ਸੋਈ ਸੋਈ ਜਾਗੀ." (ਸੋਰ ਕਬੀਰ) ਉਹੀ ਸੁੱਤੀ ਜਾਗੀ ਹੈ। ੩. ਸੰਗ੍ਯਾ- ਇੱਕ ਜੱਟ ਗੋਤ੍ਰ, ਜੋ ਰਾਜਾ ਕੰਗ ਦੀ ਵੰਸ਼ ਦੱਸੀਦਾ ਹੈ, ਅਰ ਸਿਆਲਕੋਟ ਤਥਾ ਗੁੱਜਰਾਂਵਾਲੇ ਦੇ ਜਿਲੇ ਬਹੁਤ ਹੈ. ਇਸ ਨੂੰ "ਸੋਹੀ" ਭੀ ਸਦਦੇ ਹਨ. "ਹੇਮੂ ਸੋਈ ਗੁਰੁਮਤਿ ਪਾਈ." (ਭਾਗੁ)...
ਸੰ. जन ਧਾ ਉਤਪੰਨ ਕਰਨਾ, ਜਣਨਾ, ਪੈਦਾ ਕਰਨਾ। ੨. ਵਿ- ਉਤਪੰਨ. ਪੈਦਾ ਹੋਇਆ। ੩. ਸੰਗ੍ਯਾ- ਲੋਕ. "ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ." (ਵਾਰ ਗਉ ੧. ਮਃ ੪) ੪. ਸਮੂਹ. ਸਮੁਦਾਯ. "ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ." (ਅਨੰਦੁ) ੫. ਭਗਤ. ਸਾਧੁ. "ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿ." (ਵਾਰ ਬਿਲਾ ਮਃ ੩) ੬. ਦਾਸ. ਸੇਵਕ."ਪ੍ਰਭੁ ਤੇ ਜਨੁ ਜਾਨੀਜੈ ਜਨ ਤੇ ਸੁਆਮੀ." (ਸ੍ਰੀ ਰਵਿਦਾਸ) ੭. ਪੁਰਖ. ਪ੍ਰਾਣੀ. "ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ." (ਸੁਖਮਨੀ) ੮. ਪੁਰਾਣਾਂ ਅਨੁਸਾਰ ਉੱਪਰਲੇ ਸੱਤ ਲੋਕਾਂ ਵਿੱਚੋਂ ਪੰਜਵਾਂ ਲੋਕ, ਜਿਸ ਵਿੱਚ ਬ੍ਰਹਮਾ ਦੇ ਪੁਤ੍ਰ ਸਨਕਾਦਿ ਅਤੇ ਮਹਾਨ ਯੋਗੀ ਰਹਿੰਦੇ ਹਨ। ੯. ਫ਼ਾ. [زن] ਜ਼ਨ. ਭਾਰਯਾ. ਜੋਰੂ. ਵਹੁਟੀ. "ਜਨ ਪਿਸਰ ਪਦਰ ਬਿਰਾਦਰਾ." (ਤਿਲੰ ਮਃ ੧) ੧੦. ਇਸਤ੍ਰੀ. ਨਾਰੀ. "ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ." (ਵਾਰ ਰਾਮ ੩) ੧੧. ਮਾਰ. ਪ੍ਰਹਾਰ. ਇਹ ਅਮਰ ਹੈ ਜ਼ਦਨ ਦਾ. "ਮਜ਼ਨ ਤੇਗ਼ ਬਰ ਖ਼ੂਨ ਕਸ ਬੇਦਰੇਗ਼." (ਜਫਰ) ੧੨. ਪ੍ਰਤ੍ਯ- ਮਾਰਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ- ਤੇਗ਼ਜ਼ਨ। ੧੩. ਜੌਨ (ਚਾਂਦਨੀ ਦੇ ਅਰਥ ਵਿੱਚ ਭੀ ਜਨ ਸ਼ਬਦ ਆਇਆ ਹੈ. ) "ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ." (ਸਵੈਯੇ ਮਃ ੪. ਕੇ) ਪਹਿਲੇ ਗੁਰੂ ਨਾਨਕ ਚੰਦ੍ਰਮਾਰੂਪ ਹੋਏ, ਤਾਰਾਰੂਪ ਮਨੁੱਖਾਂ ਵਿੱਚ ਆਪਣੀ ਜਨ (ਜੌਨ) ਦਾ ਪ੍ਰਕਾਸ਼ ਕੀਤਾ. ਇਸ ਥਾਂ ਤਾਰਨ ਸ਼ਬਦ ਸ਼ਲੇਸ ਹੈ. ਤਾਰਾਗਣ (ਨਕ੍ਸ਼੍ਤ੍ਰ) ਅਤੇ ਤਾਰਣ (ਉੱਧਾਰਣ). ੧੪. ਜਾਣਨ ਲਈ ਭੀ ਜਨ ਸ਼ਬਦ ਆਇਆ ਹੈ, ਯਥਾ- "ਆਦਿ ਅੰਤ ਜਿਨ ਜਨਲਯੋ." (ਗੁਰੁਸੋਭਾ) ਜਿਸ ਨੇ ਜਾਣ ਲੀਤਾ। ੧੫. ਦੇਖੋ, ਜੱਨ....
ਵਿ- ਪ੍ਰਧਾਨ. ਮੁਖੀਆ। ੨. ਮੁੱਢ ਵਿੱਚ ਹੋਇਆ। ੩. ਸ਼੍ਰੇਸ੍ਟ. ਉੱਤਮ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਆਪਣਾ ਮਾਲਕ ਆਪ. ਭਾਵ- ਸ੍ਵਤੰਤ੍ਰ (independent), ਦੇਖੋ, ਨਿਜ ੧....
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....
ਸੰ. दातृ- ਦਾਤ੍ਰਿ. ਦਾਨ ਦੇਣ ਵਾਲਾ. ਦਾਨੀ. "ਦਾਤਾ ਕਰਤਾ ਆਪਿ ਤੂੰ." (ਵਾਰ ਆਸਾ)...
ਸੰ. ਧਨਿਕਾ. ਸੰਗ੍ਯਾ- ਜੁਆਨ ਇਸਤ੍ਰੀ। ੨. ਭਾਵ- ਰੂਹ. "ਭੀਤਰਿ ਬੈਠੀ ਸਾ ਧਨਾ." (ਗਉ ਮਃ ੧)...
ਵ੍ਯ- ਖ਼ਾਸ ਕਰਕੇ, ਵਿਸ਼ੇਸ ਕਰਕੇ. ਚੰਗੀ ਤਰਾਂ. ਬਖ਼ੂਬੀ. ਦੇਖੋ, ਨਿਜ ੩....
ਦੇਖੋ, ਜਗਤ. "ਨਿਜਕਰਿ ਦੇਖਿਓ ਜਗਤੁ ਮੈ, ਕੋ ਕਾਹੂ ਕੋ ਨਾਹਿ." (ਸਃ ਮਃ ੯) ੨. ਲੋਕ. "ਜਗਤੁ ਭਿਖਾਰੀ ਫਿਰਤ ਹੈ." (ਸਃ ਮਃ ੯)...