nijakariनिजकरि
ਵ੍ਯ- ਖ਼ਾਸ ਕਰਕੇ, ਵਿਸ਼ੇਸ ਕਰਕੇ. ਚੰਗੀ ਤਰਾਂ. ਬਖ਼ੂਬੀ. ਦੇਖੋ, ਨਿਜ ੩.
व्य- ख़ास करके, विशेस करके. चंगी तरां. बख़ूबी. देखो, निज ३.
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸੰ. ਵਿ- ਆਪਣਾ. ਸ੍ਵਕੀਯ, ਜੋ ਪਰਾਇਆ ਨਹੀਂ. "ਸੋਈ ਜਨੁ ਸੋਈ ਨਿਜਭਗਤਾ." (ਨਟ ਮਃ ੫) ੨. ਮੁੱਖ, ਪ੍ਰਧਾਨ. "ਤੂੰ ਨਿਜਪਤਿ ਹੈਂ ਦਾਤਾ." (ਧਨਾ ਮਃ ੩) ਦੇਖੋ, ਨਿਜਪਤਿ। ੩. ਖ਼ਾਸ. ਵਿਸ਼ੇਸ. "ਨਿਜਕਰਿ ਦੇਖਿਓ ਜਗਤੁ ਮੈ." (ਸਃ ਮਃ ੯)...