nitaनित
ਸੰ. ਨਿਤ੍ਯ. ਵਿ- ਜੋ ਸਦਾ ਰਹੇ. ਜਿਸ ਦਾ ਕਦੇ ਨਾਸ਼ ਨਾ ਹੋਵੇ. ਅਵਿਨਾਸ਼ੀ। ੨. ਕ੍ਰਿ. ਵਿ- ਸਦਾ. ਹਮੇਸ਼. ਪ੍ਰਤਿਦਿਨ. "ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ." (ਪ੍ਰਭਾ ਮਃ ੫)
सं. नित्य. वि- जो सदा रहे. जिस दा कदे नाश ना होवे. अविनाशी। २. क्रि. वि- सदा. हमेश. प्रतिदिन. "नित उठि गावहु प्रभ की बाणी." (प्रभा मः ५)
ਦੇਖੋ, ਨਿਤ....
ਵ੍ਯ- ਨਿਤ੍ਯ. ਹਮੇਸ਼ਹ. "ਸਦਾ ਸਦਾ ਆਤਮ ਪਰਗਾਸੁ." (ਆਸਾ ਮਃ ੫) ੨. ਅ਼. [صدا] ਸਦਾ. ਸੰਗ੍ਯਾ- ਧ੍ਵਨਿ. ਸ਼ਬਦ. ਆਵਾਜ਼। ੩. ਫ਼ਕੀਰ ਦੀ ਦੁਆ. ਆਸ਼ੀਰਵਾਦ। ੪. ਪੁਕਾਰ. ਗੁਹਾਰ. "ਰੈਣ ਦਿਨਸ ਦੁਇ ਸਦੇ ਪਏ." (ਬਸੰ ਮਃ ੪) ਦੇਖੋ, ਸੱਦਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਕਦਾ. "ਸਹਸਾ ਕਦੇ ਨ ਜਾਇ." (ਵਾਰ ਮਾਰੂ ੧. ਮਃ ੩)...
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਵਿ- ਵਿਨਾਸ਼ ਰਹਿਤ. ਦੇਖੋ, ਅਬਿਨਾਸੀ. "ਹਰਿਗੁਣ ਸੁਣੀਅਹਿ ਅਵਿਨਾਸੀ." (ਸੂਹੀ ਛੰਤ ਮਃ ੫) ਅਵਿਨਾਸ਼ੀ ਹਰਿ ਕੇ ਗੁਣ ਸੁਣੀਅਹਿ। ੨. ਸੰਗ੍ਯਾ- ਕਰਤਾਰ. ਪਾਰਬ੍ਰਹਮ. ਅਕਾਲ। ੩. ਵਿਸਨੁ "ਕ੍ਰੁਧਕੈ ਯੁੱਧ ਕਿਯੋ ਬਹੁ ਚੰਡਿ, ਨ ਏਤੋ ਕਿਯੋ ਮਧੁ ਸੋਂ ਅਵਿਨਾਸ਼ੀ." (ਚੰਡੀ ੧)...
ਫ਼ਾ [ہمیشہ] ਵ੍ਯ- ਸਦਾ. ਸਰ੍ਵਦਾ. ਨਿਤ੍ਯ (ਨਿੱਤ)....
ਕ੍ਰਿ. ਵਿ- ਹਰ ਰੋਜ. ਨਿਤ੍ਯ. ਸੰ. ਸੰਗ੍ਯਾ- ਪ੍ਰਤਿਧ੍ਵਨਿ. ਕਿਸੇ ਧਨਨਿ (ਆਵਾਜ) ਤੋਂ ਪੈਦਾ ਹੋਈ ਗੂੰਜ....
ਸੰ. ਨਿਤ੍ਯ. ਵਿ- ਜੋ ਸਦਾ ਰਹੇ. ਜਿਸ ਦਾ ਕਦੇ ਨਾਸ਼ ਨਾ ਹੋਵੇ. ਅਵਿਨਾਸ਼ੀ। ੨. ਕ੍ਰਿ. ਵਿ- ਸਦਾ. ਹਮੇਸ਼. ਪ੍ਰਤਿਦਿਨ. "ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ." (ਪ੍ਰਭਾ ਮਃ ੫)...
ਉਠ ਕੇ. ਉੱਥਾਨ ਹੋ ਕੇ. "ਉਠਿ ਇਸਨਾਨ ਕਰਹੁ ਪਰਭਾਤੇ." (ਬਸੰ ਮਃ ੫)...
ਦੇਖੋ, ਪ੍ਰਭੁ. "ਪ੍ਰਭ ਆਏ ਸਰਣਾ ਭਉ ਨਹੀ ਕਰਣਾ." (ਮਾਰੂ ਸੋਲਹੇ ਮਃ ੫)...
ਬਣੀ ਹੋਈ ਰਚਿਤ. "ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ." (ਪ੍ਰਭਾ ਮਃ ੧) ਅਗਨਿ, ਬਿੰਬ (ਜਲ) ਅਤੇ ਪਵਣ ਦੀ ਰਚਨਾ ਜਗਤ ਹੈ ਅਤੇ ਤਿੰਨ ਨਾਮ- ਤਾਮਸ, ਸਾਤ੍ਵਕ ਅਤੇ ਰਾਜਸ ਦੇ ਜੀਵ ਹਨ। ੨. ਸੰਗ੍ਯਾ- ਰਚਨਾ. ਬਨਾਵਟ. "ਬਰ ਖਸਿ ਬਾਣੀ ਬੁਦਬੁਦਾ ਹੇਰ." (ਬਸੰ ਅਃ ਮਃ ੧) ਵਰਖਾ ਵਿੱਚ ਜਿਵੇਂ ਬੁਲਬੁਲੇ ਦੀ ਰਚਨਾ। ੩. ਬਾਣਾ ਕਰਕੇ. ਤੀਰਾਂ ਨਾਲ. "ਹਰਿ ਪ੍ਰੇਮ ਬਾਣੀ ਮਨ ਮਾਰਿਆ ਅਣੀਆਲੇ ਅਣੀਆ." (ਆਸਾ ਛੰਤ ਮਃ ੪) ੪. ਸੰਗ੍ਯਾ- ਵੰਨੀ. ਵਰ੍ਣ. ਰੰਗ. "ਰੂੜੀ ਬਾਣੀ ਜੇ ਰਪੈ, ਨਾ ਇਹੁ ਰੰਗ ਲਹੈ ਨ ਜਾਇ." (ਆਸਾ ਅਃ ਮਃ ੩) ਇੱਥੇ ਬਾਣੀ ਸ਼ਬਦ, ਗੁਰਬਾਣੀ ਅਤੇ ਰੰਗ ਦੋ ਅਰਥ ਰਖਦਾ ਹੈ। ੫. ਸੰ. ਵਾਣੀ. ਕਥਨ. ਵ੍ਯਾਖ੍ਯਾ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) ੬. ਸਰਸ੍ਵਤੀ। ੭. ਪਦਰਚਨਾ. ਤਸਨੀਫ. "ਬਾਣੀ ਤੇ ਗਾਵਹੁ ਗੁਰੂ ਕੇਰੀ, ਬਾਣੀਆ. ਸਿਰਿ ਬਾਣੀ." (ਅਨੰਦੁ) ੮. ਮਰਾ. ਬਾਣੀਆ ਵਣਿਕ। ੯. ਕਮੀ. ਘਾਟਾ। ੧੦. ਕ੍ਸ਼ੋਭ. ਚਟਪਟੀ. "ਅੰਤਰਿ. ਸਹਸਾ ਬਾਹਰਿ ਮਾਇਆ, ਨੈਣੀ ਲਾਗਸਿ ਬਾਣੀ." (ਰਾਮ ਮਃ ੧)...
ਸੰਗ੍ਯਾ- ਸ਼ੋਭਾ। ੨. ਚਮਕ. ਪ੍ਰਕਾਸ਼। ੩. ਕੁਬੇਰ ਦੀ ਪੁਰੀ. ਅਲਕਾ। ੪. ਸੂਰਜ ਦੀ ਇੱਕ ਇਸਤ੍ਰੀ। ੫. ਦੁਰਗਾ....