nitānandhaनितानंद
ਦੇਖੋ, ਨਿਤ੍ਯਾਨੰਦ। ੨. ਵਟਾਲੇ ਦਾ ਇੱਕ ਪੰਡਿਤ, ਜੋ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਕੇ ਪ੍ਰਚਾਰਕ ਬਣਿਆ.
देखो, नित्यानंद। २. वटाले दा इॱक पंडित, जो गुरू हरिगोबिंद साहिब दा सिॱख होके प्रचारक बणिआ.
ਦੋਖੇ, ਨਿਤਾਨੰਦ। ੨. ਨਿਤ੍ਯ ਰਹਿਣ ਵਾਲਾ ਆਨੰਦ. ਅਵਿਨਾਸ਼ੀ ਸੁਖ....
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫) ੨. ਸੰਗ੍ਯਾ- ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ." (ਗਉ ਕਬੀਰ) ੩. ਵ੍ਯਾਸਸਿਮ੍ਰਿਤਿ ਦਾ ਲੇਖ ਹੈ- ''इन्द्रयिाणां जयं शूरा धर्म चरति पण्डितः '' (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਫੈਲਾਉਣ ਵਾਲਾ, ਕਿਸੇ ਗੱਲ ਦਾ ਪ੍ਰਚਾਰ ਕਰਨ ਵਾਲਾ. ਵਿਦ੍ਯਾ ਜਾਂ ਧਰਮ ਆਦਿ ਫੈਲਾਉਣ ਵਾਲਾ. ਕਿਸੇ ਗੱਲ ਦਾ ਪ੍ਰਚਾਰ ਕਰਨ ਵਾਲੀ. ਉਪਦੇਸ਼ਿਕਾ...