nipajanāनिपजणा
ਕ੍ਰਿ- ਨਿ- ਉਪਜਣਾ. ਪੈਦਾ ਹੋਣਾ। ੨. ਵਧਣਾ. ਪੁਸ੍ਟ ਹੋਣਾ. "ਉਪਜੈ ਨਿਪਜੈ ਨਿਪਜਿ ਸਮਾਈ." (ਗਉ ਕਬੀਰ) ੩. ਤਿਆਰ ਹੋਣਾ.
क्रि- नि- उपजणा. पैदा होणा। २.वधणा. पुस्ट होणा. "उपजै निपजै निपजि समाई." (गउ कबीर) ३. तिआर होणा.
ਸੰ. उपजन. ਕ੍ਰਿ- ਜੰਮਣਾ. ਪੈਦਾ ਹੋਣਾ. "ਉਪਜੈ ਨਿਪਜੈ ਨਿਪਜਿ ਸਮਾਈ." (ਗਉ ਕਬੀਰ) ੨. ਉਗਣਾ. ਅੰਕੁਰਿਤ ਹੋਣਾ। ੩. ਉਪ- ਜਨਮ ਹੋਣਾ. ਨਵੇਂ ਸਿਰੇ ਪੈਦਾ ਹੋਣਾ. "ਗੁਰੁਮੁਖਿ ਜੀਅ ਪ੍ਰਾਨ ਉਪਜਹਿ." (ਪ੍ਰਭਾ ਮਃ ੧) ਗੁਰੁਉਪਦੇਸ਼ ਦ੍ਵਾਰਾ ਮਨ ਅਤੇ ਜੀਵਨ ਨਵਾਂ ਜਨਮ ਧਾਰਦੇ ਹਨ। ਭਾਵ- ਉੱਤਮ ਜ਼ਿੰਦਗੀ ਹੁੰਦੀ ਹੈ....
ਫ਼ਾ. [پیدا] ਵਿ- ਉਤਪੰਨ. ਜਨਮਿਆ ਹੋਇਆ। ੨. ਹਾਸਿਲ. ਪ੍ਰਾਪਤ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਕ੍ਰਿ- ਵਰ੍ਧਨ. ਵ੍ਰਿੱਧਿ ਨੂੰ ਪ੍ਰਾਪਤ ਹੋਣਾ। ੨. ਵਧ ਕਰਨਾ. ਮਾਰਨਾ....
ਦੇਖੋ, ਉਪਜਨ। ੨. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। ੩. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. "ਖੋਜੀ ਉਪਜੈ ਬਾਦੀ ਬਿਨਸੈ." (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ....
ਪੈਦਾਹੋਕੇ. ਦੇਖੋ, ਨਿਪਜਣਾ ੨....
ਸੰਗ੍ਯਾ- ਸ਼ਾਂਤਿ. ਸਹਿਨਸ਼ੀਲਤਾ. ਸ਼ਾਮਯ।. ੨ ਵ੍ਯਾਪ੍ਤਿ. "ਘਟਿ ਘਟਿ ਰਹਿਆ ਸਮਾਈ." (ਮਲਾ ਅਃ ਮਃ ੧) ੩. ਲਯਤਾ. ਲੀਨਤਾ. "ਉਪਜੈ ਨਿਪਜੈ ਨਿਪਜਿ ਸਮਾਈ." (ਗਉ ਕਬੀਰ) ਸਮਾਉਂਦਾ (ਲੈ ਹੁੰਦਾ) ਹੈ। ੪. ਫ਼ਾ. [شنوائی] ਸ਼ਨਵਾਈ. ਸੁਣਵਾਈ. ਸੁਣਨ ਦੀ ਕ੍ਰਿਯਾ. "ਮੋਹਿ ਅਨਾਥ ਕੀ ਕਰਹੁ ਸਮਾਈ." (ਗਉ ਮਃ ੫) ੬. ਦੇਖੋ, ਸਰਣਿ ਸਮਾਈ। ੭. ਦੇਖੋ, ਸਮਾਇ ੭. ਅਤੇ ੮. "ਡਰੇ ਸੇਖ ਜੈਸੇ ਸਮਾਈ ਸਮਾਏ." (ਚਰਿਤ੍ਰ ੩੩੫) ਮੈਦਾਨ ਜੰਗ ਵਿੱਚ ਸ਼ੇਖ ਐਸੇ ਡਾਰੇ (ਲਿਟਾਏ) ਮਾਨੋ ਰਾਗ ਸੁਣਨ ਵਾਲੇ ਮਸ੍ਤ ਹੋਏ ਪਏ ਹਨ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਦੋਖੋ, ਤਯਾਰ....