nipataनिपट
ਵ੍ਯ- ਨਿਰਾ. ਕੇਵਲ। ੨. ਸਰਾਸਰ. ਬਿਲਕੁਲ. "ਨਿਪਟ ਬਾਜੀ ਹਾਰਿ ਮੂਕਾ." (ਆਸਾ ਮਃ ੫) ੩. ਵਿ- ਬਿਨਾ ਪਟ. ਖੁਲ੍ਹਾ. ਪੜ੍ਹਦੇ ਬਿਨਾ.
व्य- निरा. केवल। २. सरासर. बिलकुल. "निपट बाजी हारि मूका." (आसा मः ५) ३. वि- बिना पट. खुल्हा. पड़्हदे बिना.
ਵਿ- ਖ਼ਾਲਿਸ, ਸ਼ੁੱਧ। ੨. ਕੇਵਲ....
ਸੰ. ਵਿ- ਇਕੇਲਾ. ਸਿਰਫ. "ਕੇਵਲ ਕਾਲਈ ਕਰਤਾਰ." (ਹਜ਼ਾਰੇ ੧੦) ੩. ਨਿਸ਼ਚੇ ਕੀਤਾ ਹੋਇਆ। ੩. ਸ਼ੁੱਧ. ਖਾਲਿਸ. ਨਿਰੋਲ. "ਕੇਵਲ ਨਾਮ ਦੀਓ ਗੁਰਮੰਤੁ." (ਗਉ ਮਃ ੫) ੪. ਸੰਗ੍ਯਾ- ਦਮਦਮੇ ਤੋਂ ਸੱਤ ਕੋਹ ਦੱਖਣ ਇੱਕ ਪਿੰਡ. ਦੱਖਣ ਨੂੰ ਜਾਣ ਸਮੇਂ ਦਸ਼ਮੇਸ਼ ਦਾ ਪਹਿਲਾ ਡੇਰਾ ਦਮਦਮੇ ਤੋਂ ਚੱਲਕੇ ਇਸ ਥਾਂ ਹੋਇਆ ਸੀ. ਇਹ ਜਿਲਾ ਹਿਸਾਰ ਤਸੀਲ ਥਾਣਾ ਰੋੜੀ ਵਿੱਚ ਰੇਲਵੇ ਸਟੇਸ਼ਨ ਕਾਲਾਂਵਾਲੀ ਤੋਂ ਈਸ਼ਾਨ ਕੋਣ ੪. ਮੀਲ ਹੈ. ਪਿੰਡ ਤੋਂ ਦੱਖਣ ਦੇ ਪਾਸੇ ਬਾਹਰਵਾਰ ਦਸਮੇਸ਼ ਜੀ ਦਾ ਗੁਰਦ੍ਵਾਰਾ ਹੈ. ਇਸ ਦਾ ਪ੍ਰਬੰਧ ਇੱਕ ਕਮੇਟੀ ਦੇ ਹੱਥ ਹੈ, ਜੋ ਕਾਨੂਨ ਅਨੁਸਾਰ ਬਣੀ ਹੋਈ ਹੈ. ਇਸ ਗੁਰਦ੍ਵਾਰੇ ਨਾਲ ੪੦ ਵਿੱਘੇ ਜ਼ਮੀਨ ਹੈ....
ਫ਼ਾ. [سراسر] ਇੱਕ ਸਿਰੇ ਤੋਂ ਦੂਜੇ ਸਿਰੇ ਤੀਕ। ੨. ਸਭ. ਤਮਾਮ. ਦੇਖੋ, ਸਰੋਸਰੀ। ੩. ਮੂਲੋਂ ਮੁੱਢੋਂ. ਬਿਲਕੁਲ....
ਅ਼. [بِلکُل] ਕ੍ਰਿ. ਵਿ- ਪੂਰਾ ਪੂਰਾ. ਸਬ। ੨. ਨਿਰਾ. ਨਿਪਟ। ੩. ਆਦਿ ਤੋਂ ਅੰਤ ਤੀਕ....
ਵ੍ਯ- ਨਿਰਾ. ਕੇਵਲ। ੨. ਸਰਾਸਰ. ਬਿਲਕੁਲ. "ਨਿਪਟ ਬਾਜੀ ਹਾਰਿ ਮੂਕਾ." (ਆਸਾ ਮਃ ੫) ੩. ਵਿ- ਬਿਨਾ ਪਟ. ਖੁਲ੍ਹਾ. ਪੜ੍ਹਦੇ ਬਿਨਾ....
ਫ਼ਾ. [بازی] ਬਾਜ਼ੀ. ਸੰਗ੍ਯਾ- ਖੇਲ. "ਬਾਜੀ ਖੇਲਿਗਏ ਬਾਜੀਗਰ." (ਮਾਰੂ ਸੋਲਹੇ ਮਃ ੧) ੨. ਸੰ. ਵਾਜੀ (वाजिन्. ) ਘੋੜਾ. ਅਸ਼੍ਵ. "ਜਨੁ ਬਾਜੀ ਮੇਲੀ ਬਡ ਬਾਜੀ। ਨਟਬਾਜੀ ਜਿਸ ਦੇਖਤ ਲਾਜੀ." (ਗੁਪ੍ਰਸੂ)...
ਹਾਰਕੇ. ਸ਼ਿਕਸ੍ਤ ਖਾਕੇ. "ਤਿਨ ਜਮੁ ਨੇੜਿ ਨ ਆਵੈ ਗੁਰਸਬਦੁ ਕਮਾਵੈ, ਕਬਹੁ ਨ ਆਵਹਿ ਹਾਰਿ ਜੀਉ."...
ਸੰਗ੍ਯਾ- ਮੁੱਕਾ. ਮੁਸ੍ਟਿ. ਘਸੁੰਨ। ੨. ਸਿਰ ਪੁਰ ਲੀਤਾ ਧੁੱਪ ਸਰਦੀ ਤੋਂ ਬਚਾਉਣ ਵਾਲਾ ਤੌਲੀਏ ਦੀ ਸ਼ਕਲ ਦਾ ਵਸਤ੍ਰ। ੩. ਵਿ- ਮੁੱਕਿਆ. ਘਟਿਆ. ਖ਼ਤਮ ਹੋਇਆ. "ਛੋਡਿਆਜਾਇ ਨ ਮੂਕਾ." (ਸੋਰ ਕਬੀਰ)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....