nimita, nimitaनिमित, निमिॱत
ਸੰਗ੍ਯਾ- ਕਾਰਣ. ਹੇਤੁ. ਸਬਬ। ੨. ਚਿੰਨ੍ਹ. ਨਿਸ਼ਾਨ। ੩. ਸ਼ਕੁਨ (ਸਗਨ).
संग्या- कारण. हेतु. सबब। २. चिंन्ह. निशान। ३. शकुन (सगन).
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਸੰ. ਸੰਗ੍ਯਾ- ਫਲ. ਨਤੀਜਾ। ੨. ਕਾਰਣ. ਸਬਬ. "ਸਰਬ ਕਲੇਸ਼ਨ ਹੇਤੁ ਅਵਿਦ੍ਯਾ." (ਗੁਪ੍ਰਸੂ) ੩. ਹਿਤੂ ਦੀ ਥਾਂ ਭੀ ਹੇਤੁ ਸ਼ਬਦ ਆਇਆ ਹੈ. "ਸੰਪੈ ਹੇਤੁ ਕਲਤ ਧਨ ਤੇਰੈ." (ਭੈਰ ਕਬੀਰ) "ਨਾਨਕ ਸਚੇ ਨਾਮ ਵਿਣ ਸਭੋ ਦੁਸਮਨ ਹੇਤੁ." (ਵਾਰ ਸੂਹੀ ਮਃ ੧) ੪. ਇੱਕ ਸ਼ਬਦਾਲੰਕਾਰ. ਕਾਰਜ ਅਰ ਕਾਰਣ ਦਾ ਇੱਕ ਸਾਥ ਵਰਣਨ ਕਰਨਾ "ਹੇਤੁ" ਅਲੰਕਾਰ ਹੈ.#ਉਦਾਹਰਣ-#ਜਿਨਿ ਸੇਵਿਆ ਤਿਨਿ ਪਾਇਆ ਮਾਨੁ. (ਜਪੁ)#ਸੇਵਨ ਕਾਰਣ ਹੈ, ਮਾਨ ਦੀ ਪ੍ਰਾਪਤੀ ਕਾਰਜ ਹੈ.#ਸਾਧ ਕੈ ਸੰਗਿ ਨਹੀ ਕਿਛੁ ਘਾਲ,#ਦਰਸਨ ਭੇਟਤ ਹੋਤ ਨਿਹਾਲ. (ਸੁਖਮਨੀ)#ਦਰਸਨ ਦੇਖਤ ਹੀ ਸੁਧ ਕੀ ਨ ਸੁਧ ਰਹੀ#ਬੁਧਿ ਕੀ ਨ ਬੁਧਿ ਰਹੀ ਮਤਿ ਮੇ ਨ ਮਤਿ ਹੈ.#(ਭਾਗੁ ਕ)#ਦਰਸਨ ਕਾਰਣ ਹੈ, ਸੁਧ ਬੁਧਿ ਦਾ ਲੋਪ ਹੋਣਾ ਕਾਰਜ ਹੈ.#(ਅ) ਕਾਰਜ ਨਾਲ ਕਾਰਣ ਦੀ ਅਭੇਦਤਾ ਵਰਣਨ ਕਰਨੀ ਹੇਤੁ ਦਾ ਦੂਜਾ ਰੂਪ ਹੈ.#ਉਦਾਹਰਣ-#ਕਹਿ ਕਬੀਰ ਅਬ ਕਹੀਐ ਕਾਹਿ,#ਸਾਧਿ ਸੰਗਤਿ ਬੈਕੁੰਠੈ ਆਹਿ.#(ਭੈਰ ਕਬੀਰ)#ਸਾਧਸੰਗ ਵੈਕੁੰਠ ਪ੍ਰਾਪਤੀ ਦਾ ਕਾਰਣ ਹੈ, ਪਰ ਇੱਥੇ ਦਿਖਾਇਆ ਹੈ ਕਿ ਸਾਧਸੰਗ ਹੀ ਵੈਕੁੰਠ ਹੈ, ਉਸ ਤੋਂ ਭਿੰਨ ਵੈਕੁੰਠ ਨਹੀਂ। ੫. ਹਿਤ (ਮੋਹ) ਵਾਸਤੇ ਭੀ ਹੇਤੁ ਸ਼ਬਦ ਆਇਆ ਹੈ. "ਹੰਸੁ ਹੇਤੁ ਲੋਭ ਕੋਪ." (ਵਾਰ ਮਾਝ ਮਃ ੧) ਹਿੰਸਾ ਮੋਹ ਲੋਭ ਅਤੇ ਕ੍ਰੋਧ। ੬. ਹਿਤ (ਪਿਆਰ) ਵਾਸਤੇ ਭੀ ਹੇਤੁ ਹੈ. "ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ." (ਧਨਾ ਮਃ ੫)...
ਅ਼. [سبب] ਸੰਗ੍ਯਾ- ਕਾਰਣ. ਹੇਤੁ. ਨਿਮਿੱਤ....
ਸੰ. चिन्ह् ਧਾ- ਨਿਸ਼ਾਨ ਕਰਨਾ।#੨. ਸੰਗ੍ਯਾ- ਨਿਸ਼ਾਨ। ੩. ਲਕ੍ਸ਼੍ਣ (ਲੱਛਣ)....
ਫ਼ਾ. [نِشان] ਸੰਗ੍ਯਾ- ਝੰਡਾ, ਧ੍ਵਜ, ਰਿਆਸਤਾਂ ਅਤੇ ਧਰਮਾਂ ਦੇ ਨਿਸ਼ਾਨ ਵੱਖ- ਵੱਖ ਹੋਇਆ ਕਰਦੇ ਹਨ, ਜਿਸ ਤੋਂ ਉਨ੍ਹਾਂ ਦੀ ਭਿੰਨਤਾ ਜਾਣੀ ਜਾਂਦੀ ਹੈ, ਸਿੰਘਾਂ (ਖਾਲਸੇ) ਦੇ ਨਿਸ਼ਾਨ ਦੇ ਸਿਰ ਖੜਗ (ਖੰਡੇ) ਦਾ ਚਿੰਨ੍ਹ ਹੋਇਆ ਕਰਦਾ ਹੈ ਅਤੇ ਫਰਹਰਾ ਬਸੰਤੀ ਰੰਗ ਦਾ ਹੁੰਦਾ ਹੈ। ੨. ਚਿੰਨ੍ਹ। ੩. ਲਕ੍ਸ਼੍ਣ (ਲੱਛਣ), ੪. ਸ਼ਾਹੀ ਫ਼ਰਮਾਨ। ੫. ਤਮਗ਼ਾ। ੬. ਸੰਗੀਤ ਅਨੁਸਾਰ ਲੰਮਾ ਨਗਾਰਾ, ਜਿਸ ਦਾ ਭਾਂਡਾ ਤਿੰਨ ਹੱਥ ਦਾ ਗਹਿਣਾ (ਡੂੰਘਾ) ਹੋਵੇ, ਪਰ ਹੁਣ ਨਿਸ਼ਾਨ ਸ਼ਬਦ ਨਗਾਰੇਮਾਤ੍ਰ ਵਾਸਤੇ ਵਰਤੀਦਾ ਹੈ, "ਲਘੁ ਨਿਸਾਨ ਅਰੁ ਬਜੀ ਨਫੀਰੀ," (ਗੁਪ੍ਰਸੂ) "ਬਜ੍ਯੋ ਨਿਸਾਨ ਇਹ ਜੰਬੁ ਦੀਪ,"(ਗ੍ਯਾਨ) ੭. ਸੰ. ਨਿਸ਼ਾਨ, ਤਿੱਖਾ (ਤੇਜ਼) ਕਰਨਾ....
ਸੰ. ਸ਼ਕੁਨ. ਸੰਗ੍ਯਾ- ਪੰਛੀ. ਪਰੰਦ. ਪੰਖੇਰੂ। ੨. ਸਗਨ. ਸ਼ੁਭ ਅਸ਼ੁਭ ਫਲ ਦੱਸਣ ਵਾਲੇ ਚਿੰਨ੍ਹ. ਦੇਖੋ, ਅਪਸਗੁਨ. ਇਸ ਦਾ 'ਸ਼ਕੁਨ' ਨਾਉਂ ਹੋਣ ਦਾ ਕਾਰਣ ਇਹ ਹੈ ਕਿ ਪੁਰਾਣੇ ਸਮੇਂ ਪੰਛੀਆਂ ਦੀ ਬੋਲੀ ਅਤੇ ਚਾਲ ਤੋਂ ਲੋਕ ਭਲੇ ਬੁਰੇ ਨਤੀਜੇ ਕਢਦੇ ਸਨ. ਪੰਜਾਬੀ ਵਿੱਚ ਕੱਕੇ ਦੀ ਥਾਂ ਗੱਗਾ ਹੋ ਕੇ "ਸਗਨ" ਬਣ ਗਿਆ ਹੈ....
ਦੇਖੋ, ਸਕੁਨ। ੨. ਦੇਖੋ, ਸਗਣ। ੩. ਸੰਗ੍ਯਾ- ਸਾਤ੍ਵਿਕ ਗੁਣ. ਸ਼ੁਭ ਗੁਣ. "ਸਭੈ ਸਗਨੰ ਗੁਣ ਹੀ ਧਰ ਹੋਂ." (ਕ੍ਰਿਸਨਾਵ)...