nirasaनिरस
ਵਿ- ਰਸ ਬਿਨਾ. ਬੇਸੁਆਦ। ੨. ਰਸ ਦਾ ਤ੍ਯਾਗੀ."ਹੋਇ ਨਿਰਸ ਸੁਰਸ ਪਹਿਚਾਨਿਆ." (ਗਉ ਬਾਵਨ ਕਬੀਰ) ੩. ਰਸ (ਜਲ) ਬਿਨਾ. "ਨਿਰਸ ਮੇਘ ਹਨਐ ਗੇ ਨਿਜ ਦੇਸੂ." (ਨਾਪ੍ਰ) ੪. ਦੇਖੋ, ਨੀਰਸ.
वि- रस बिना. बेसुआद। २. रस दा त्यागी."होइ निरस सुरस पहिचानिआ." (गउ बावन कबीर) ३. रस (जल) बिना. "निरस मेघ हनऐ गे निज देसू." (नाप्र) ४. देखो, नीरस.
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਦੇਖੋ, ਤਿਆਗੀ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਵਿ- ਰਸ ਬਿਨਾ. ਬੇਸੁਆਦ। ੨. ਰਸ ਦਾ ਤ੍ਯਾਗੀ."ਹੋਇ ਨਿਰਸ ਸੁਰਸ ਪਹਿਚਾਨਿਆ." (ਗਉ ਬਾਵਨ ਕਬੀਰ) ੩. ਰਸ (ਜਲ) ਬਿਨਾ. "ਨਿਰਸ ਮੇਘ ਹਨਐ ਗੇ ਨਿਜ ਦੇਸੂ." (ਨਾਪ੍ਰ) ੪. ਦੇਖੋ, ਨੀਰਸ....
ਉੱਤਮ ਰਸ। ੨. ਆਤਮ ਰਸ. "ਹੋਇ ਨਿਰਸ ਸੁਰਸ ਪਹਿਚਾਨਿਆ." (ਗਉ ਬਾਵਨ ਕਬੀਰ)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ....
ਸੰ. ਵਿ- ਆਪਣਾ. ਸ੍ਵਕੀਯ, ਜੋ ਪਰਾਇਆ ਨਹੀਂ. "ਸੋਈ ਜਨੁ ਸੋਈ ਨਿਜਭਗਤਾ." (ਨਟ ਮਃ ੫) ੨. ਮੁੱਖ, ਪ੍ਰਧਾਨ. "ਤੂੰ ਨਿਜਪਤਿ ਹੈਂ ਦਾਤਾ." (ਧਨਾ ਮਃ ੩) ਦੇਖੋ, ਨਿਜਪਤਿ। ੩. ਖ਼ਾਸ. ਵਿਸ਼ੇਸ. "ਨਿਜਕਰਿ ਦੇਖਿਓ ਜਗਤੁ ਮੈ." (ਸਃ ਮਃ ੯)...
ਭਿੱਖੀ ਦਾ ਵਸਨੀਕ ਸੁਲਤਾਨ ਉਪਾਸਕ, ਚਾਹਲ ਜੱਟ, ਜੋ ਪਿੰਡ ਦਾ ਚੌਧਰੀ ਸੀ. ਇਹ ਗੁਰੂ ਤੇਗਬਹਾਦੁਰ ਜੀ ਦਾ ਸਿਖ ਹੋਇਆ. ਸਤਿਗੁਰੂ ਨੇ ਇਸ ਨੂੰ ਪੰਜ ਤੀਰ ਬਖਸ਼ੇ, ਪਰ ਇਹ ਇਸਤ੍ਰੀ ਦੀ ਕੁਸੰਗਤ ਕਰਕੇ ਸਿੱਖੀ ਤੋਂ ਵਿਮੁਖ ਹੋ ਗਿਆ....