nirāphalaनिराफल
ਦੇਖੋ, ਨਿਸਫਲ. "ਜਾ ਪਤਿ ਲੇਖੈ ਨਾ ਪਵੈ, ਤਾਂ ਸਭ ਨਿਰਾਫਲ ਨਾਮ." (ਅਃ ਮਃ ੧)
देखो, निसफल. "जा पति लेखै ना पवै, तां सभ निराफल नाम." (अः मः १)
ਸੰ, निष्फल, ਵਿ, ਫਲ ਰਹਿਤ, ਵ੍ਯਰਥ, ਬੇਫ਼ਾਇਦਾ। ੨. ਸੰਗ੍ਯਾ- ਧਾਨਾਂ ਦੀ ਪਰਾਲੀ। ੩. ਖੱਸੀ ਅੰਡਕੋਸ਼ ਰਹਿਤ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਲਖਦਾ (ਦੇਖਦਾ) ਹੈ. "ਜੇਹਾ ਮੂੰਹ ਕਰ ਭਾਲਦਾ, ਤੇਵੇਹੋ ਲੇਖੈ." (ਭਾਗੁ) ੨. ਲੇਖੇ (ਹਿਸਾਬ) ਵਿੱਚ. "ਨਾਨਕ ਲੇਖੈ ਇਕ ਗਲ." (ਵਾਰ ਆਸਾ) ੩. ਹਿਸਾਬ ਕਰਕੇ. ਹਿਸਾਬ ਨਾਲ. "ਲੇਖੈ ਕਤਹਿ ਨ ਛੂਟੀਐ." (ਬਾਵਨ) ੪. ਹਿਸਾਬ ਅਨੁਸਾਰ. "ਲੇਖੈ ਸਾਹ ਲਵਾਈਅਹਿ." (ਸ੍ਰੀ ਮਃ ੧)...
ਪੜੈ. "ਜਿਨ ਕੀ ਲੇਖੈ ਪਤਿ ਪਵੈ." (ਵਾਰ ਆਸਾ)...
ਵ੍ਯ- ਤਬ. ਤਦ. "ਵਿਦਿਆ ਵੀਚਾਰੀ ਤਾਂ ਪਰਉਪਕਾਰੀ." (ਆਸਾ ਮਃ ੧) ੨. ਤੋ. "ਤੈ ਤਾਂ ਹਦਰਥਿ ਪਾਇਓ ਮਾਨ." (ਸਵੈਯੇ ਮਃ ੨. ਕੇ) ਤੈਨੇ ਤੋ ਹ਼ਜਰਤ (ਗੁਰੂ ਨਾਨਕ) ਤੋਂ ਮਾਨ ਪਾਇਆ ਹੈ....
ਦੇਖੋ, ਨਿਸਫਲ. "ਜਾ ਪਤਿ ਲੇਖੈ ਨਾ ਪਵੈ, ਤਾਂ ਸਭ ਨਿਰਾਫਲ ਨਾਮ." (ਅਃ ਮਃ ੧)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....