nirāradha, nirāradhakaनिरारथ, निरारथक
ਦੇਖੋ, ਨਿਰਰਥ ਅਤੇ ਨਿਰਰਥਕ. "ਜਿਉ ਕਿਰਪਨ ਕੇ ਨਿਰਾਰਥ ਦਾਮ." (ਸੁਖਮਨੀ)
देखो, निररथ अते निररथक. "जिउ किरपन के निरारथ दाम." (सुखमनी)
ਸੰ. ਨਿਰਰ੍ਥ. ਵਿ- ਜਿਸ ਪਾਸ ਅਰ੍ਥ (ਧਨ) ਨਹੀਂ ਕੰਗਾਲ। ੨. ਬਿਨਾ ਅਰ੍ਥ (ਪ੍ਰਯੋਜਨ) ਬੇਫ਼ਾਯਦਾ. ਵ੍ਰਿਥਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਨਿਰਰ੍ਥਕ. ਵਿ- ਜਿਸ ਤੋਂ ਅਰ੍ਥ (ਮਤਲਬ) ਨਿਕਲਗਿਆ ਹੈ. ਬਿਨਾ ਮਤਲਬ. ਨਿਸਪ੍ਰਯੋਜਨ. ਬੇਫ਼ਾਯਦਾ....
ਸੰਗ੍ਯਾ- ਜੀਵ। ੨. ਮਨ. "ਜਿਉ ਮੋਹਿਓ ਉਨੀ ਮੋਹਨੀ ਬਾਲਾ." (ਗਉ ਮਃ ੫) ੩. ਕ੍ਰਿ. ਵਿ- ਜੈਸੇ. ਜਿਵੇਂ. ਜਿਸ ਤਰਾਂ. "ਜਿਉ ਹੋਵੈ ਸਾਹਿਬ ਸਿਉ ਮੇਲੁ." (ਸੋਹਿਲਾ) "ਜਿਉ ਆਇਆ ਤਿਉ ਜਾਵਹਿ ਬਉਰੇ." (ਰਾਮ ਅਃ ਮਃ ੧)...
ਸੰ. कृपण ਕ੍ਰਿਪਣ. ਸੰਗ੍ਯਾ- ਕੰਜੂਸ. ਸੂਮ. "ਕਿਰਪਨ ਲੋਭ ਪਿਆਰ." (ਸ੍ਰੀ ਅਃ ਮਃ ੫) "ਕਿਰਪਨ ਤਨ ਮਨ ਕਿਲਬਿਖ ਭਰੇ." (ਟੋਢੀ ਮਃ ੫) ਦੇਖੋ, ਕ੍ਰਿਪਣ....
ਦੇਖੋ, ਨਿਰਰਥ ਅਤੇ ਨਿਰਰਥਕ. "ਜਿਉ ਕਿਰਪਨ ਕੇ ਨਿਰਾਰਥ ਦਾਮ." (ਸੁਖਮਨੀ)...
ਸੰ. दामन. ਸੰਗ੍ਯਾ- ਰੱਸੀ. "ਪ੍ਰੇਮ ਦਾਮ ਤੇ ਐਂਚਨ ਹੋਏ." (ਗੁਪ੍ਰਸੂ) ੨. ਮਾਲਾ. ਜਪਨੀ। ੩. ਹਾਰ। ੪. ਸਮੂਹ. ਝੁੰਡ। ੫. ਲੋਕ. ਵਿਸ਼੍ਟ। ੬. ਫ਼ਾ. [دام] ਜਾਲ. ਫੰਧਾ। ੭. ਪੁਰਾਣਾ ਤਾਂਬੇ ਦਾ ਸਿੱਕਾ, ਜੋ ਰੁਪਯੇ ਦਾ ਪੰਜਾਹਵਾਂ ਹਿੱਸਾ ਲਿਖਿਆ ਹੈ. ਕਿਤਨਿਆਂ ਨੇ ਚਾਲੀਹਵਾਂ ਹਿੱਸਾ ਲਿਖਿਆ ਹੈ. ਦੇਖੋ, ਦੰਮ। ੮. ਮੁੱਲ. ਕ਼ੀਮਤ। ੯. ਧਨ. ਮਾਲ. "ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ." (ਮਾਝ ਬਾਰਹਮਾਹਾ) ੧੦. ਰੁਪਯਾ. ਨਕ਼ਦੀ. "ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ." (ਗਉ ਮਃ ੫) "ਜਿਉ ਕਿਰਪਨ ਕੇ ਨਿਰਾਰਥ ਦਾਮ." (ਸੁਖਮਨੀ)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...