niranjana, niranjaniनिरंजन, निरंजनि
ਵਿ- ਅੰਜਨ (ਕੱਜਲ) ਰਹਿਤ।#੨. ਦੋਸ ਰਹਿਤ। ੩. ਮਾਇਆ ਤੋਂ ਨਿਰਮਲ. ਨਿਰਲੇਪ. "ਅੰਜਨ ਮਾਹਿ ਨਿਰੰਜਨਿ ਰਹੀਐ ਜੋਗਜੁਗਤਿ ਇਵ ਪਾਈਐ." (ਸੂਹੀ ਮਃ ੧) ੪. ਸੰਗ੍ਯਾ- ਪਾਰਬ੍ਰਹਮ. ਸ਼ੁੱਧ ਬ੍ਰਹਮ.
वि- अंजन (कॱजल) रहित।#२. दोस रहित। ३. माइआ तों निरमल. निरलेप. "अंजन माहि निरंजनि रहीऐ जोगजुगति इव पाईऐ." (सूही मः १) ४. संग्या- पारब्रहम. शुॱध ब्रहम.
ਸੰ. अञ्जन. ਸੰਗ੍ਯਾ- ਸੁਰਮਾ. ਕੱਜਲ. ਦੇਖੋ, ਅੰਜ ਧਾ. "ਗਿਆਨ ਅੰਜਨ ਗੁਰਿ ਦੀਆ ਅਗਿਆਨ ਅੰਧੇਰ ਬਿਨਾਸ." (ਸੁਖਮਨੀ) ੨. ਸ੍ਯਾਹੀ. ਰੌਸ਼ਨਾਈ। ੩. ਮਾਇਆ. "ਅੰਜਨ ਮਾਹਿ. ਨਿਰੰਜਨ ਰਹੀਐ." (ਸੂਹੀ ਮਃ ੧) ੪. ਅੰਜਨ ਗਿਰਿ. ਸੁਰਮੇ ਦਾ ਪਹਾੜ, ਜਿਸ ਦਾ ਜਿਕਰ ਵਾਲਮੀਕਿ ਰਾਮਾਇਣ ਵਿੱਚ ਆਇਆ ਹੈ। ੫. ਰਾਤ। ੬. ਅਭ੍ਯੰਜਨ. ਲੇਪ. ਬਟਨਾ. ਦੇਖੋ, ਅੰਜ ਧਾ. "ਗਿਆਨ ਅੰਜਨਿ ਮੇਰਾ ਮਨੁ ਇਸਨਾਨੈ." (ਧਨਾ ਅਃ ਮਃ ੫) ੭. ਕਿਰਲੀ. ਛਿਪਕਲੀ। ੮. ਸੰ. अजन- ਅਜਨ. ਗੋਸ਼ਾ ਨਸ਼ੀਨੀ. ਤਨਹਾਈ. ਏਕਾਂਤ. "ਆਪੇ ਸਭ ਘਟ ਭੋਗਵੈ ਸੁਆਮੀ. ਆਪੇ ਹੀ ਸਭ ਅੰਜਨ." (ਵਾਰ ਬਿਹਾ ਮਃ ੪) "ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨ." (ਮਲਾ ਅਃ ਮਃ ੧) ੯. ਚੰਬੇ ਦੇ ਪਹਾੜ ਦੀ ਬੋਲੀ ਵਿੱਚ ਅੰਜਨ ਦਾ ਅਰਥ ਹੈ ਗੱਠਜੋੜਾ. ਦੁਲਹਾ ਦੁਲਹਨ ਦੇ ਵਸਤ੍ਰ ਨੂੰ ਦਿੱਤੀ ਗੰਢ....
ਸੰ. ਸੰਗ੍ਯਾ- ਸੁਰਮਾ. ਕਾਜਲ। ੨. ਸਿਆਹੀ. ਕਾਲਸ। ੩. ਭਾਵ- ਮਾਇਆ। ੪. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ੧੪. ਮਾਤ੍ਰਾ, ਅੰਤ ਗੁਰੁ ਲਘੁ. ਉਦਾਹਰਣ-#ਗੁਰੁ ਸੇਵਉ ਕਰਿ ਨਮਸਕਾਰ, xxx#ਆਜ ਹਮਾਰੈ ਮੰਗਲਚਾਰ.#ਆਜੁ ਹਮਾਰੈ ਗ੍ਰਿਹਿ ਬਸੰਤ,#ਗੁਨ ਗਾਏ ਪ੍ਰਭ ਤੁਮ ਬੇਅੰਤ.#(ਬਸੰ ਮਃ ੫)...
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਵਿ- ਨਿਰ੍ਮਲ. ਮੈਲ ਰਹਿਤ. ਸ਼ੁੱਧ. "ਨਿਰਮਲ ਉਦਕ ਗੋਬਿੰਦ ਕਾ ਨਾਮ." (ਗਉ ਮਃ ਪ) "ਨਿਰਮਲ ਤੇ, ਜੋ ਰਾਮਹਿ ਜਾਨ." (ਭੈਰ ਕਬੀਰ) ੨. ਸੰਗ੍ਯਾ- ਪਾਰਬ੍ਰਹਮ. ਕਰਤਾਰ. "ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ." (ਮਾਝ ਅਃ ਮਃ ੩) ੩. ਪ੍ਰਕਾਸ਼. ਉਜਾਲਾ. "ਕਿਉ ਕਰਿ ਨਿਰਮਲੁ, ਕਿਉ ਕਰਿ ਅੰਧਿਆਰਾ ?" (ਸਿਧਗੋਸਟਿ) ੪. ਵਿ- ਰੌਸ਼ਨ. ਦੇਖੋ, ਚਾਖੈ ੨....
ਵਿ- ਨਿਰ੍ਲੇਪ. ਬਿਨਾ ਲੇਪ। ੨. ਰਾਗ ਦ੍ਵੇਸ ਆਦਿ ਵਿਕਾਰਾਂ ਦਾ ਜਿਸ ਪੁਰ ਅਸਰ ਨਹੀਂ। ੩. ਜੋ ਕਿਸੇ ਵਿਸਯ ਵਿੱਚ ਆਸਕ੍ਤ ਨਹੀਂ.#"ਸੁਖ ਦੁਖ ਰਹਿਤ ਸਦਾ ਨਿਰਲੇਪੀ." (ਸੋਰ ਮਃ ੯)...
ਕ੍ਰਿ- ਵਿ ਮਧ੍ਯ ਮੇਂ. ਭੀਤਰ. ਅੰਦਰਿ. "ਮਾਹਿ ਨਿਰੰਜਨੁ ਤ੍ਰਿਭਵਣ ਧਣੀ." (ਰਾਮ ਬੇਣੀ) ੨. ਅ਼. [مِیاہ] ਮਿਆਹ. ਸੰਗ੍ਯਾ- ਮਾਯ (ਜਲ) ਦਾ ਬਹੁਵਚਨ. "ਅਗਨਿ ਮਰੈ ਗੁਣ ਮਾਹਿ." (ਸ੍ਰੀ ਮਃ ੧) ੩. ਦੇਖੋ, ਮਾਹ....
ਵਿ- ਅੰਜਨ (ਕੱਜਲ) ਰਹਿਤ।#੨. ਦੋਸ ਰਹਿਤ। ੩. ਮਾਇਆ ਤੋਂ ਨਿਰਮਲ. ਨਿਰਲੇਪ. "ਅੰਜਨ ਮਾਹਿ ਨਿਰੰਜਨਿ ਰਹੀਐ ਜੋਗਜੁਗਤਿ ਇਵ ਪਾਈਐ." (ਸੂਹੀ ਮਃ ੧) ੪. ਸੰਗ੍ਯਾ- ਪਾਰਬ੍ਰਹਮ. ਸ਼ੁੱਧ ਬ੍ਰਹਮ....
ਸੰਗ੍ਯਾ- ਯੋਗ ਦੀ ਯੁਕ੍ਤਿ. ਯੋਗ ਦਾ ਢੰਗ. ਯੋਗ ਦੀ ਤਦਬੀਰ. ਯੋਗਾਭ੍ਯਾਸ ਦਾ ਪ੍ਰਕਾਰ. "ਜੋਗਜੁਗਤਿ ਸੁਨਿ ਆਇਓ ਗੁਰੂ ਤੇ." (ਗਉ ਮਃ ੫) "ਅੰਜਨ ਮਾਹਿ ਨਿਰੰਜਨਿ ਰਹੀਐ ਜੋਗਜੁਗਤਿ ਤਉ ਪਾਈਐ." (ਸੂਹੀ ਮਃ ੧)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਸੰ. शुद्घ ਸ਼ੁੱਧ. ਵਿ- ਨਿਰਮਲ. ਪਵਿਤ੍ਰ. ਨਿਰਦੋਸ। ੨. ਸੰਗ੍ਯਾ- ਸੀਂਧਾ ਲੂਣ। ੩. ਸੰਗੀਤ ਅਨੁਸਾਰ ਉਹ ਰਾਗ, ਜਿਸ ਨਾਲ ਹੋਰ ਰਾਗ ਦਾ ਸੰਬੰਧ ਨਾ ਹੋਵੇ। ੪. ਦੇਖੋ, ਸ਼ੁੱਧ ਸ੍ਵਰ....
ਸੰ. (बृह- ਬ੍ਰਿਹ੍ ਧਾ ਵਧਣਾ) ब्रहमन- ਬ੍ਰਹਮ. ਸੰਗ੍ਯਾ- ਸਭ ਤੋਂ ਵਧਿਆ ਹੋਇਆ, ਕਰਤਾਰ, ਜਗਤ ਨਾਥ ਵਾਹਗੁਰੂ. "ਬ੍ਰਹਮ ਦੀਸੈ ਬ੍ਰਹਮੁ ਸੁਣੀਐ." (ਬਿਲਾ ਮਃ ੫) "ਬ੍ਰਹਮ ਬਿੰਦਹਿ ਤੇ ਬ੍ਰਾਹਮਣਾ." (ਮਃ ੩. ਵਾਰ ਬਿਲਾ) ੨. ਤਤ੍ਵ. ਸਾਰ। ੩. ਬ੍ਰਾਹਮਣ. ਹਿੰਦੂ ਜਾਤਿ ਦਾ ਪਹਿਲਾ ਵਰਣ. "ਕਹੂੰ ਸੇਖ ਬ੍ਰਹਮ ਸਰੂਪ." (ਅਕਾਲ) "ਕਿ ਛਤ੍ਰੰ ਛਤ੍ਰੀ ਹੈ। ਕਿ ਬ੍ਰਹਮੰ ਸਰੂਪੈ." (ਜਾਪੁ) ੪. ਬ੍ਰਹਮਾ. ਚਤੁਰਾਨਨ. "ਬ੍ਰਹਮ ਜਪ੍ਯੋ ਅਰੁ ਸੰਭੁ ਥਪ੍ਯੋ." (ਵਿਚਿਤ੍ਰ) "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ੫. ਬ੍ਰਹਮਾ ਨਾਮ ਦਾ ਯਗ੍ਯਵਿਧੀ ਕਰਾਉਣ ਵਾਲਾ ਬ੍ਰਾਹਮਣ. ਦੇਖੋ, ਰਿਤ੍ਵਜ। ੬. ਵੇਦ. "ਪਾਂਡੇ! ਐਸਾ ਬ੍ਰਹਮ ਬੀਚਾਰ." (ਆਸਾ ਮਃ ੧) ੭. ਦੇਵਤਾ. ਪੂਜ੍ਯਇਸ੍ਟ. "ਪੂਜਨ ਚਾਲੀ ਬ੍ਰਹਮਠਾਇ." (ਬਸੰ ਰਾਮਾਨੰਦ) ੮. ਤਪ. ਤਪਸਾ। ੯. ਬ੍ਰਹਮਰਿਸਿ ਦਾ ਸੰਖੇਪ. "ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ." (ਦੇਵ ਮਃ ੫) ੧੦. ਦੇਖੋ, ਬ੍ਰਹਮੁ। ੧੧. ਜਨਮਸਾਖੀ ਵਿੱਚ ਇਬਰਾਹੀਮ ਦੀ ਥਾਂ ਬ੍ਰਹਮ ਸ਼ਬਦ ਲਿਖਿਆ ਹੈ. "ਤਾਂ ਸੇਖ ਬ੍ਰਹਮ ਆਖਿਆ." (ਜਸਾ) ਸ਼ੇਖ ਇਬਰਾਹੀਮ ਨੇ ਕਿਹਾ. ਦੇਖੋ, ਸੇਖ ਬ੍ਰਹਮ....