nivana, nivanuनिवण, निवणु
ਝੁਕਣਾ. ਨੀਵੇਂ ਹੋਣਾ. ਦੇਖੋ, ਨਮਨ. "ਨਿਵਣੁ ਸੁ ਅਖਰੁ, ਖਵਣੁ ਗੁਣੁ." (ਸ. ਫਰੀਦ)
झुकणा. नीवें होणा. देखो, नमन. "निवणु सु अखरु, खवणु गुणु." (स. फरीद)
ਕ੍ਰਿ- ਨੰਮ੍ਰ ਹੋਣਾ. ਨੀਵਾਂ ਹੋਣਾ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਸੰਗ੍ਯਾ- ਨਿਉਣਾ. ਝੁਕਾਉ। ੨. ਨਮਸਕਾਰ. ਪ੍ਰਣਾਮ....
ਝੁਕਣਾ. ਨੀਵੇਂ ਹੋਣਾ. ਦੇਖੋ, ਨਮਨ. "ਨਿਵਣੁ ਸੁ ਅਖਰੁ, ਖਵਣੁ ਗੁਣੁ." (ਸ. ਫਰੀਦ)...
ਕ੍ਰਿ- ਸਹਾਰਨਾ. ਬਹਦਾਸ਼੍ਤ ਕਰਨਾ. "ਪ੍ਰਭ ਦਾਸ ਕਾ ਦੁਖੁ ਨ ਖਵਿਸਕਹਿ." (ਵਾਰ ਗੂਜ ੨. ਮਃ ੫) "ਨਿੰਦਕ ਸਾਕਤ ਖਵ ਨ ਸਕੈ." (ਬਸੰ ਅਃ ਮਃ ੪) "ਨਿਵਣੁ ਸੁ ਅਖਰੁ ਖਵਣੁ ਗੁਣੁ." (ਸ. ਫਰੀਦ) ਦੇਖੋ, ਵੇਸ. "ਖਵੇ ਨ ਵੰਞਨਿ." (ਵਾਰ ਗੂਜ ੨. ਮਃ ੫) ਸਹਾਰੇ ਨਹੀਂ ਜਾਂਦੇ. "ਏਕੁ ਬੋਲ ਭੀ ਖਵਤੋ ਨਾਹੀ." (ਆਸਾ ਮਃ ੫) ਇੱਕ ਵਾਕ ਭੀ ਸਹਾਰਿਆ ਨਹੀਂ ਜਾਂਦਾ ਸੀ। ੨. ਕ੍ਸ਼ਮਾ (ਖਿਮਾ) ਕਰਨਾ. ਮੁਆਫ ਕਰਨਾ। ੩. ਖਪਣਾ. ਜਜਬ ਹੋਣਾ. "ਆਵਟਣੁ ਆਪੇ ਖਵੈ ਦੁਧ ਕਉ ਖਪਣ ਨ ਦੇਇ." (ਸ੍ਰੀ ਅਃ ਮਃ ੧)...
ਸੰ. गुण ਸੰਗ੍ਯਾ- ਵਿਸ਼ੇਸਣ. ਸਿਫ਼ਤ. "ਗੁਣ ਏਹੋ ਹੋਰੁ ਨਾਹੀ ਕੋਇ." (ਆਸਾ ਮਃ ੧) ਕਰਤਾਰ ਦੀ ਇਹੀ ਸਿਫ਼ਤ ਹੈ ਕਿ ਉਸ ਤੁੱਲ ਹੋਰ ਨਹੀਂ। ੨. ਸ਼ੀਲ. ਸਦਵ੍ਰਿੱਤਿ ਨੇਕ. ਐ਼ਮਾਲ. "ਵਿਣੁ ਗੁਣ ਕੀਤੇ ਭਗਤਿ ਨ ਹੋਇ." (ਜਪੁ) "ਬਿਨੁ ਗੁਣ ਜਨਮੁ ਵਿਣਾਸੁ." (ਸ੍ਰੀ ਅਃ ਮਃ ੧)#੩. ਮਾਇਆ ਦੇ ਸਤ ਰਜ ਤਮ ਗੁਣ. "ਰਜ ਗੁਣ ਤਮ ਗੁਣ ਸਤ ਗੁਣ ਕਹੀਐ ਏਹ ਤੇਰੀ ਸਭ ਮਾਇਆ." (ਕੇਦਾ ਕਬੀਰ) ੪. ਸੁਭਾਉ. ਪ੍ਰਕ੍ਰਿਤਿ. "ਐਸੋ ਗੁਣ ਮੇਰੋ ਪ੍ਰਭੁ ਜੀ ਕੀਨ." (ਟੋਡੀ ਮਃ ੫) ੫. ਰੱਸੀ. ਤਾਗਾ. ਡੋਰਾ. "ਗੁਣ ਕੈ ਹਾਰ ੫. ਪਰੋਵੈ. (ਤੁਖਾ ਛੰਤ ਮਃ ੧) ਗੁਣਰੂਪ ਗੁਣ (ਤਾਗੇ) ਨਾਲ ਹਾਰ ਪਰੋਵੈ. "ਕਵਣੁ ਸੁ ਅਖਰੁ ਕਵਣ ਗੁਣ?" (ਸ. ਫਰੀਦ) ੬. ਕਮਾਣ ਦਾ ਚਿੱਲਾ. "ਕੋਟਿ ਦੋਇ ਧਾਰੀ ਧਨੁਖ ਗੁਣ ਬਿਨ ਗਹਿਤ ਨ ਕੋਇ." (ਵ੍ਰਿੰਦ) ੭. ਦੀਵੇ ਦੀ ਬੱਤੀ। ੮. ਨੀਤਿ ਦੇ ਛੀ ਅੰਗ. ਦੇਖੋ, ਖਟ ਅੰਗ। ੯. ਨ੍ਯਾਯਮਤ ਦੇ ਚੌਬੀਸ ਗੁਣ. ਦੇਖੋ, ਖਟਸ਼ਾਸਤ੍ਰ। ੧੦. ਕਾਵ੍ਯ ਦੇ- ਓਜ, ਪ੍ਰਤਾਪ, ਮਾਧੁਰਯ, ਤਿੰਨ ਗੁਣ। ੧੧. ਵਿਦ੍ਯਾ. ਹੁਨਰ ਆਦਿ ਔਸਾਫ਼. "ਤੇ ਨਰ ਅਸਲਿ ਖਰ, ਜਿ ਬਿਨੁ ਗੁਣ ਗਰਬੁ ਕਰੰਤਿ." (ਵਾਰ ਸਾਰ ਮਃ ੧) ੧੨. ਤਾਸੀਰ. ਅਸਰ। ੧੩. ਇੰਦ੍ਰੀਆਂ ਦੇ ਵਿਸੇਸ਼ਬਦ, ਸਪਰਸ਼, ਰੂਪ, ਰਸ, ਗੰਧ। ੧੪. ਰਤਨ. "ਸਰੀਰਿ ਸਰੋਵਰਿ ਗੁਣ ਪਰਗਟਿ ਕੀਏ." (ਆਸਾ ਮਃ ੪) ੧੫. ਫਲ. ਲਾਭ. "ਜਿਨੀ ਕੰਮੀ ਨਾਹ ਗੁਣ, ਤੇ ਕੰਮੜੇ ਵਿਸਾਰ." (ਸ. ਫਰੀਦ) ੧੬. ਤਿੰਨ ਸੰਖ੍ਯਾ ਬੋਧਕ, ਕਿਉਂਕਿ ਮਾਇਆ ਦੇ ਗੁਣ ਤਿੰਨ ਹਨ। ੧੭. ਕਰਮ. ਕ੍ਰਿਯਾ। ੧੮. ਇਨਸਾਫ਼. ਨਿਆਉਂ. ਨ੍ਯਾਯ. "ਅਦਲੁ ਕਰੇ ਗੁਣਕਾਰੀ." (ਰਾਮ ਅਃ ਮਃ ੧) ਦੇਖੋ, ਗੁਨ। ੧੯. ਦੇਖੋ, ਗੁਣਨ. "ਉਨ ਤੇ ਦੁਗੁਣ ਦਿੜੀ ਉਨ ਮਾਏ." (ਗਉ ਮਃ ੫) ੨੦. ਫੁੱਲ. ਪੁਸ੍ਪ. "ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ." (ਕਲਿ ਅਃ ਮਃ ੪) ਬ੍ਰਹਮ੍ਬਿਰਛ ਦੀ ਸ਼ਾਖਾ ਨਾਮ ਹੈ, ਸ਼ੁਭਗੁਣ ਗੁਣ (ਫੁੱਲ) ਹਨ, ਉਨ੍ਹਾਂ ਨੂੰ ਚੁਣਕੇ ਪੂਜਾ ਕਰੋ। ੨੧. ਵ੍ਯਾਕਰਣ ਤਿੰਨ ਅਨੁਸਾਰ ਗੁਣ- ਅ, ਏ, ਓ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....