nivali, nivalīनिवलि, निवली
ਦੇਖੋ, ਨਿਉਲੀ. "ਨਿਵਲਿ ਭੁਅੰਗਮ ਸਾਧੇ." (ਸੋਰ ਅਃ ਮਃ ੫) "ਨਿਵਲੀਕਰਮ ਬਹੁਤ ਬਿਸਥਾਰ." (ਸਾਰ ਪੜਤਾਲ ਮਃ ੫)
देखो, निउली. "निवलि भुअंगम साधे." (सोर अः मः ५) "निवलीकरम बहुत बिसथार." (सार पड़ताल मः ५)
ਸੰ. ਨੌਲਿ. ਸੰਗ੍ਯਾ- ਇੱਕ ਯੋਗਕ੍ਰਿਯਾ, ਜਿਸ ਦਾ ਤਰੀਕਾ ਇਹ ਹੈ- ਦੋਵੇਂ ਕੰਨ੍ਹੇ ਨੀਵੇਂ ਕਰਕੇ ਪਿੱਠ ਦਾ ਵਲ ਕੱਢਕੇ ਸਿੱਧਾ ਬੈਠਣਾ, ਅਤੇ ਪ੍ਰਾਣਾਂ ਦੇ ਬਲ ਨਾਲ ਪੇਟ ਨੂੰ ਸੱਜੇ, ਖੱਬੇ, ਹੇਠ ਉੱਪਰ ਇਸ ਤਰਾਂ ਚਲਾਉਣਾ. ਜਿਵੇਂ ਮਟਕੇ ਵਿੱਚ ਮਧਾਣੀ ਨਾਲ ਦਹੀਂ ਫੇਰੀਦਾ. "ਨਿਉਲੀ ਕਰਮ ਕਰੈ ਬਹੁ ਆਸਨ." (ਸੁਖਮਨੀ) ੨. ਨਿਉਲੇ ਦੀ ਮਦੀਨ. ਨਕੁਲੀ....
ਦੇਖੋ, ਨਿਉਲੀ. "ਨਿਵਲਿ ਭੁਅੰਗਮ ਸਾਧੇ." (ਸੋਰ ਅਃ ਮਃ ੫) "ਨਿਵਲੀਕਰਮ ਬਹੁਤ ਬਿਸਥਾਰ." (ਸਾਰ ਪੜਤਾਲ ਮਃ ੫)...
ਦੇਖੋ, ਭੁਜੰਗ ਅਤੇ ਭੁਜੰਗਮ. "ਮਾਇਆ ਭੁਅੰਗ ਬਿਖ ਚਾਖਾ." (ਜੈਤ ਮਃ ੪) ੨. ਭਜੰਗਮਾ ਨਾੜੀ. "ਨਿਵਲਿ ਭੁਅੰਗਮ ਸਾਧੇ." (ਸੋਰ ਅਃ ਮਃ ੫) "ਬੇਧੀਅਲੇ ਚਕ੍ਰਭੁਅੰਗਾ." (ਰਾਮ ਕਬੀਰ) ਪ੍ਰਾਣਾਂ ਦੇ ਬਲ ਭੁਜੰਗਮਾ ਨਾੜੀ ਦਾ ਚਕ੍ਰ ਵੇਧਨ ਕੀਤਾ....
ਫ਼ਾ. [شور] ਸ਼ੋਰ. ਰੌਲਾ. ਡੰਡ. ਗੌਗਾ. "ਛੂਟਿ ਗਇਓ ਜਮ ਕਾ ਸਭ ਸੋਰ." (ਮਲਾ ਪੜਤਾਲ ਮਃ ੪) ੨. ਲੂਣ. ਨਮਕ। ੩. ਜਨੂਨ. ਸੌਦਾ. "ਰਾਜਿ ਮਾਲਿ ਮਨਿ ਸੋਰੁ." (ਜਪੁ) ਰਾਜ ਅਤੇ ਸੰਪਦਾ ਲਈ ਜੋ ਦਿਲ ਵਿੱਚ ਪਾਗਲਾਨਾ ਖਿਆਲ ਹੈ। ੪. ਸੰ. सौर ਸੌਰ. ਵਿ- ਸੁਰਾ (ਸ਼ਰਾਬ) ਦਾ. "ਰਾਚਿ ਰਹੇ ਬਨਿਤਾ ਬਿਨੋਦ ਕੁਸੁਮ ਰੰਗ ਬਿਖ ਸੋਰ." (ਬਾਵਨ) ਰਚ ਰਹੇ ਹਨ ਇਸਤ੍ਰੀ ਦੇ ਆਨੰਦ ਵਿੱਚ ਅਤੇ ਕਸੁੰਭੀ ਰੰਗ ਦੀ ਸ਼ਰਾਬ ਦੀ ਜ਼ਹਿਰ ਵਿੱਚ। ੫. ਸੰਗ੍ਯਾ- ਟੇਢੀ ਚਾਲ. ਕੁਟਲ ਗਤਿ....
ਨਿਉਲੀ (ਨੌਲੀ) ਕਰਮ. ਦੇਖੋ, ਨਿਉਲੀ. "ਨਿਵਲੀਕਰਮ ਆਸਨ ਚਉਰਾਸੀਹ, ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫)...
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਦੇਖੋ, ਬਿਸਤਾਰ. "ਕਰਿ ਡਿਠੇ ਬਿਸਥਾਰ." (ਸ੍ਰੀ ਮਃ ੫)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਸੰਗ੍ਯਾ- ਜਾਂਚ. ਛਾਨ ਬੀਨ. ਦੇਖ ਭਾਲ। ੨. ਪੱਟਤਾਲ. ਚਾਰ ਤਾਲ ਦਾ ਭੇਦ. ਇਸ ਤਾਲ ਵਿੱਚ ਗਾਏ ਜਾਣ ਵਾਲੇ ਪਦਾਂ ਦੀ "ਪੜਤਾਲ" ਸੰਗ੍ਯਾ ਹੋ ਗਈ ਹੈ, ਭਾਵੇਂ ਉਹ ਕਿਸੇ ਧਾਰਨਾ ਦੇ ਹੋਣ. ਦੇਖੋ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਆਸਾ ਕਾਨੜੇ ਆਦਿਕ ਰਾਗਾਂ ਦੇ ਪੜਤਾਲ. ਸਰਬਲੋਹ ਵਿੱਚ ਅਨੇਕ ਛੰਦਾਂ ਦੇ ਆਦਿ "ਪੜਤਾਲ" ਲਿਖਿਆ ਹੈ. ਪੜਤਾਲ ਗਾਉਣ ਦੀਆਂ ਪੁਰਾਣੀਆਂ ਰੀਤਾਂ ਹੁਣ ਲੋਪ ਹੋ ਰਹੀਆਂ ਹਨ. ਸ਼੍ਰੀ ਗੁਰੂ ਅਰਜਨਦੇਵ ਦਾ ਸਿਖਾਇਆ ਸੰਗੀਤ ਸਿੱਖਾਂ ਨੇ ਅਨਗਹਿਲੀ ਕਰਕੇ ਭੁਲਾ ਦਿੱਤਾ ਹੈ. ਭਾਈ ਗੁਰਮੁਖ ਸਿੰਘ ਭਾਈ ਅਤਰਾ ਅਤੇ ਭਾਈ ਦਿੱਤੂ ਆਦਿਕ ਦੇ ਗਾਏ ਪੜਤਾਲ ਜੋ ਸਾਡੇ ਸੁਣਨ ਵਿੱਚ ਆਏ ਹਨ, ਹੁਣ ਉਹ ਕੇਵਲ ਸਿਮ੍ਰਿਤੀ ਵਿੱਚ ਰਹਿ ਗਏ ਹਨ....