nivalīkaramaनिवलीकरम
ਨਿਉਲੀ (ਨੌਲੀ) ਕਰਮ. ਦੇਖੋ, ਨਿਉਲੀ. "ਨਿਵਲੀਕਰਮ ਆਸਨ ਚਉਰਾਸੀਹ, ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫)
निउली (नौली) करम. देखो, निउली. "निवलीकरम आसन चउरासीह, इन महि सांति न आवै जीउ." (माझ मः ५)
ਸੰ. ਨੌਲਿ. ਸੰਗ੍ਯਾ- ਇੱਕ ਯੋਗਕ੍ਰਿਯਾ, ਜਿਸ ਦਾ ਤਰੀਕਾ ਇਹ ਹੈ- ਦੋਵੇਂ ਕੰਨ੍ਹੇ ਨੀਵੇਂ ਕਰਕੇ ਪਿੱਠ ਦਾ ਵਲ ਕੱਢਕੇ ਸਿੱਧਾ ਬੈਠਣਾ, ਅਤੇ ਪ੍ਰਾਣਾਂ ਦੇ ਬਲ ਨਾਲ ਪੇਟ ਨੂੰ ਸੱਜੇ, ਖੱਬੇ, ਹੇਠ ਉੱਪਰ ਇਸ ਤਰਾਂ ਚਲਾਉਣਾ. ਜਿਵੇਂ ਮਟਕੇ ਵਿੱਚ ਮਧਾਣੀ ਨਾਲ ਦਹੀਂ ਫੇਰੀਦਾ. "ਨਿਉਲੀ ਕਰਮ ਕਰੈ ਬਹੁ ਆਸਨ." (ਸੁਖਮਨੀ) ੨. ਨਿਉਲੇ ਦੀ ਮਦੀਨ. ਨਕੁਲੀ....
ਦੇਖੋ, ਨਿਉਲੀ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਨਿਉਲੀ (ਨੌਲੀ) ਕਰਮ. ਦੇਖੋ, ਨਿਉਲੀ. "ਨਿਵਲੀਕਰਮ ਆਸਨ ਚਉਰਾਸੀਹ, ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫)...
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....
ਸੰ. ਚਤੁਰਸ਼ੀਤਿ. ਸੰਗ੍ਯਾ- ਚੌਰਾਸੀ. ਚਾਰ ਅਤੇ ਅੱਸੀ ੮੪। ੨. ਭਾਵ ਆਵਾਗਮਨ. ਚੌਰਾਸੀ ਲੱਖ ਯੋਨਿ ਦਾ ਗੇੜਾ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਸੰਗ੍ਯਾ- ਸੀਤਲਤਾ। ੨. ਮਨ ਦਾ ਠਹਿਰਾਉ। ੩. ਵਿਸ਼੍ਰਾਮ। ੪. ਅਮਨ. ਚੈਨ. "ਸ਼ਾਂਤਿ ਪਾਈ ਗੁਰਿ ਸਤਿਗੁਰਿ ਪੂਰੇ." (ਬਿਲਾ ਮਃ ੫).¹ ੫. ਦੇਖੋ, ਸ਼ਾਂਤ ੭....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....