nivātaनिवात
ਅ਼. [نبات] ਨਬਾਤ. ਸੰਗ੍ਯਾ- ਸਬਜ਼ੀ. ਸਾਗ ਭਾਜੀ। ੨. ਫ਼ਾ. ਮਿਸ਼ਰੀ. "ਸਕਰ ਖੰਡ ਨਿਵਾਤ ਗੁੜ." (ਸ. ਫਰੀਦ) ੩. ਸੰ. ਰਹਿਣ ਦਾ ਦਾ ਥਾਂ. ਘਰ। ੪. ਅਭੇਦ੍ਯ ਕਵਚ. ਉਹ ਸੰਜੋਆ ਜਿਸ ਨੂੰ ਸ਼ਸਤ੍ਰ ਨਾ ਛੇਦ ਸਕੇ। ੫. ਵਿ- ਨਿਰਵਾਤ. ਹਵਾ ਬਿਨਾ.
अ़. [نبات] नबात. संग्या- सबज़ी. साग भाजी। २. फ़ा. मिशरी. "सकर खंड निवात गुड़." (स. फरीद) ३. सं. रहिण दा दा थां. घर। ४. अभेद्य कवच. उह संजोआ जिस नूं शसत्र ना छेद सके। ५. वि- निरवात. हवा बिना.
ਅ਼. [نبات] ਸੰਗ੍ਯਾ- ਵਨਸਪਤਿ. ਸਾਗ ਤਰਕਾਰੀ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਹਰਿਆਈ. ਹਰਿਆਵਲ। ੨. ਸਾਗ ਭਾਜੀ....
ਸੰ. ਸ਼ਾਕ. ਸੰਗ੍ਯਾ- ਸਬਜ਼ੀ. ਨਬਾਤ। ੨. ਸਰ੍ਹੋਂ ਪਾਲਕ ਆਦਿ ਦੀ ਭਾਜੀ....
ਸੰਗ੍ਯਾ- ਭੁਰ੍ਜਿਤ (ਭੁੰਨੀ) ਵਸਤੁ. ਘੀ ਆਦਿ ਵਿੱਚ ਤਲੀ ਹੋਈ ਤਰਕਾਰੀ। ੨. ਭਾਈਚਾਰੇ ਵਿੱਚ ਭਾਜ੍ਯ (ਵੰਡਣ ਯੋਗ੍ਯ) ਮਿਠਾਈ ਆਦਿ. "ਪ੍ਰਿਥੀਏ ਭਾਜੀ ਦਈ ਹਟਾਇ." (ਗੁਵਿ ੬)...
ਅ਼. [مِصری] ਮਿਸਰੀ. ਸੰਗ੍ਯਾ- ਕਲਮ। ੨. ਤਲਵਾਰ. "ਸ੍ਰੀ ਗੁਰੂ ਤੁਮਰੇ ਹਾਥ ਕੀ ਮਿਸਰੀ ਕਲਮਾ ਜਾਨ." (ਗੁਪ੍ਰਸੂ) ੩. ਮਿਸਰ ਦਾ ਵਸਨੀਕ। ੪. ਕੁੱਜੇ ਦੀ ਮਿਠਾਈ, ਕੂਜ਼ੇ ਵਿੱਚ ਜਮਾਇਆ ਸਾਫ ਖੰਡ ਦਾ ਪਿੰਡ. ਸਭ ਤੋਂ ਪਹਿਲਾਂ ਇਹ ਮਿਸਰ ਵਿੱਚ ਬਣੀ, ਇਸ ਲਈ ਨਾਮ ਮਿਸਰੀ ਪ੍ਰਸਿੱਧ ਹੋਇਆ....
ਫ਼ਾ. [شکر] ਸੰ. ਸ਼ਰ੍ਕਰਾ. ਸ਼ਕਰ. ਖੰਡ. ਅੰ. Sugar ਫ੍ਰ sucre । ੨. ਪੰਜਾਬੀ ਵਿੱਚ ਸ਼ੱਕਰ ਸ੍ਯਾਹ ਨੂੰ ਖਾਸ ਕਰਕੇ ਸ਼ੱਕਰ ਆਖਦੇ ਹਨ. "ਸਕਰ ਖੰਡ ਨਿਵਾਤ ਗੁੜ." (ਸ. ਫਰੀਦ)...
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਅ਼. [نبات] ਨਬਾਤ. ਸੰਗ੍ਯਾ- ਸਬਜ਼ੀ. ਸਾਗ ਭਾਜੀ। ੨. ਫ਼ਾ. ਮਿਸ਼ਰੀ. "ਸਕਰ ਖੰਡ ਨਿਵਾਤ ਗੁੜ." (ਸ. ਫਰੀਦ) ੩. ਸੰ. ਰਹਿਣ ਦਾ ਦਾ ਥਾਂ. ਘਰ। ੪. ਅਭੇਦ੍ਯ ਕਵਚ. ਉਹ ਸੰਜੋਆ ਜਿਸ ਨੂੰ ਸ਼ਸਤ੍ਰ ਨਾ ਛੇਦ ਸਕੇ। ੫. ਵਿ- ਨਿਰਵਾਤ. ਹਵਾ ਬਿਨਾ....
ਸੰ. ਗੁਡ. ਸੰਗ੍ਯਾ- ਇੱਖ ਦੇ ਰਸ ਨੂੰ ਕਾੜ੍ਹਕੇ ਗੰਡ ਵਿੱਚ ਬਣਾਇਆ ਪਿੰਡ. ਕੰਦਸਿਆਹ. ਗੰਡੋਲ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਦੇਖੋ, ਅਭੇਦ ੪....
ਸੰ. ਸੰਗ੍ਯਾ- ਜੋ ਕੰ (ਹਵਾ) ਨੂੰ ਰੋਕੇ, ਸੰਜੋਆ. ਜ਼ਿਰਹ। ੨. ਰਖ੍ਯਾ ਕਰਨ ਵਾਲਾ ਮੰਤ੍ਰ. "ਰਾਮ ਕਵਚ ਦਾਸ ਕਾ ਸੰਨਾਹੁ." (ਗੌਂਡ ਮਃ ੫)੩ ਵਡਾ ਨਗਾਰਾ. ਨੌਬਤ....
ਸੰਗ੍ਯਾ- ਕਵਚ. ਬਖਤਰ. ਜਿਰਹ. ਦੇਖੋ, ਸੰਜ. "ਸਤਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ." (ਵਾਰ ਗਉ ੧. ਮਃ ੪)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. शस्त्र. ਸ਼ਸਤ੍ਰ. ਸੰਗ੍ਯਾ- ਜੋ ਸ਼ਸ (ਕੱਟਣਾ) ਕਰੇ. ਵੱਢਣ ਦਾ ਸੰਦ. ਹਥਿਆਰ. ਸੰਸਕ੍ਰਿਤ ਦੇ ਵਿਦ੍ਵਾਨਾ ਨੇ ਸ਼ਸਤ੍ਰ ਚਾਰ ਭਾਗਾਂ ਵਿੱਚ ਵੰਡੇ ਹਨ-#(ੳ) ਮੁਕ੍ਤ, ਜੋ ਹੱਥੋਂ ਛੱਡੇ ਜਾਣ. ਜੇਹਾਕਿ ਚਕ੍ਰ.#(ਅ) ਅਮੁਕ੍ਤ, ਜੋ ਹੱਥੋਂ ਨਾ ਛੱਡੇ ਜਾਣ. ਤਲਵਾਰ ਕਟਾਰ ਆਦਿ.#(ੲ) ਮੁਕ੍ਤਾਮੁਕ੍ਤ, ਜੋ ਹੱਥੋਂ ਛੱਡੇ ਭੀ ਜਾਣ ਅਤੇ ਹੱਥ ਵਿੱਚ ਰੱਖਕੇ ਭੀ ਵਰਤੇ ਜਾਣ. ਬਰਛੀ ਗਦਾ ਆਦਿਕ.#(ਸ) ਯੰਤ੍ਰ ਮੁਕ੍ਤ, ਜੋ ਕਲ ਨਾਲ ਛੱਡੇ ਜਾਣ. ਜੈਸੇ ਤੀਰ, ਗੋਲੀ ਆਦਿ.#ਜੋ ਮੁਕ੍ਤ ਸ਼ਸਤ੍ਰ ਹਨ ਉਨ੍ਹਾਂ ਦੀ "ਅਸ੍ਤ੍ਰ" ਸੰਗ੍ਯਾ ਭੀ ਹੈ. ਦੇਖੋ, ਅਸਤ੍ਰ.#ਦਸਮਗ੍ਰੰਥ, ਗੁਰੁਪ੍ਰਤਾਪ ਸੂਰਯ ਅਤੇ ਗੁਰੁ ਵਿਲਾਸ ਆਦਿ ਗ੍ਰੰਥਾਂ ਵਿੱਚ ਸ਼ਸਤ੍ਰਾਂ ਦੇ ਬਹੁਤ ਨਾਮ ਆਏ ਹਨ, ਜਿਨ੍ਹਾਂ ਵਿਚੋਂ ਕੁਝ ਅੱਗੇ ਲਿਖਦੇ ਹਾਂ-#ਚੰਦ੍ਰਹਾਸ ਏਕੈ ਕਰ ਧਾਰੀ,#ਦੁਤਿਯ ਧੋਪ ਗਹਿ ਤ੍ਰਿਤਿਯ ਕਟਾਰੀ,#ਚਤੁਰ ਹਾਥ ਸਹਿਥੀ ਉਜਿਆਰੀ,#ਗੋਫਨ ਗੁਰਜ ਕਰਤ ਚਮਕਾਰੀ, -#ਪੱਟਹਸੰਭਾਰੀ ਗਦਾ ਉਭਾਰੀ ਤ੍ਰਿਸੂਲ ਸੁਧਾਰੀ ਛੁਰਕਾਰੀ,#ਜਁਬੂਆ ਅਰੁ ਬਾਨੰਸੁਕਸ ਕਮਾਨੰਚਰਮ ਪ੍ਰਮਾਨੰਧਰਭਾਰੀ,#ਪੰਦ੍ਰਏ ਗਲੋਲੰ ਪਾਸ਼ ਅਮੋਲੰ ਪਰਸ਼ੁ ਅਡੋਲੰ ਹਥਨਾਲੰ,#ਬਿਛੂਆ ਪਹਿਰਾਯੰ ਪਟਾ ਭ੍ਰਮਾਯੰ ਜਿਮਿ ਯਮ ਧਾਯੰ#ਵਿਕਰਾਲੰ. (ਰਾਮਾਵ)#ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ,#ਸੈਫ ਸਿਰੋਹੀ ਸੈਹਥੀ ਯਹੈ ਹਮਾਰੇ ਪੀਰ. xx#ਤੁਹੀ ਕਟਾਰੀ ਦਾੜ੍ਹਜਮ ਤੂੰ ਬਿਛੂਓ ਅਰੁ ਬਾਨ. xx#ਤੁਹੀ ਗੁਰਜ ਤੁਮ ਹੀ ਗਦਾ ਤੁਮਹੀ ਤੀਰ ਤੁਫੰਗ. xx#(ਸਨਾਮਾ)#ਵਡੇ ਬਾਣ ਚੌਰੇ ਸੁ ਤੇਗੇ ਜੁ ਮ੍ਯਾਨੀ,#ਦੁਧਾਰੇ ਪੁਲਾਦੀ ਅਨੇਕੈਂ ਮਹਾਨੀ,#ਸਿਰੋਹੀ ਹਲੱਬੀ ਜਨੱਬੀ ਦਈ ਹੈਂ,#ਕਰਾਚੋਲ ਖੰਡੇ ਜੁ ਕੱਤੀ ਲਈ ਹੈਂ.#ਸਭੈ ਲੋਹ ਕੀ ਸਾਂਗ ਨੇਜੇ ਬਿਸਾਲੇ,#ਬਿਛੂਏ ਵਡੇ ਬਾਂਕ ਜਁਬੂਏ ਕਰਾਲੇ,#ਛੁਰੇ ਖੋਖਨੀ ਸੈਫ ਲਾਂਬੀ ਬਲੰਦੇ,#ਘਨੇ ਸੇਲ ਭਾਲੇ ਪ੍ਰਕਾਸੇ ਅਮੰਦੇ.#ਮਲੈਹੀਨ ਸਾਫੰ ਬਨੇ ਅੰਗ ਚੰਗੇ,#ਤਮਾਚੇ ਕਲਾਦਾਰ ਸਤ੍ਰਨ ਭੰਗੇ.#ਤੁਫੰਗੇ ਜਁਜੈਲੰ ਜਂਬੂਰੇ ਧਮਾਕੇ,#ਦਏ ਚਕ੍ਰ ਵਕ੍ਰੰ ਚਮੰਕੈਂ ਚਲਾਕੇ.#ਵਡੇ ਮੋਲ ਕੇ ਦੂਰ ਤੇ ਆਇ ਢਾਲੇ,#ਕਠੋਰੰ ਕੁਦੰਡੰ ਵਡੇ ਓਜ ਵਾਲੇ.#ਭਰੇ ਬਾਣ ਭਾਥੇ ਅਨੇਕੈਂ ਪ੍ਰਕਾਰੇ,#ਧਰੇ ਬਾਣ ਪੈਨੇ ਲਗੇ ਬੀਂਧ ਪਾਰੇ. (ਗੁਪ੍ਰਸੂ) ਇਤਯਾਦਿ.#ਸ਼ੋਕ ਦੀ ਗੱਲ ਹੈ ਕਿ ਹੁਣ ਬਹੁਤੇ ਸ਼ਸਤ੍ਰਾਂ ਦੇ ਨਾਉਂ ਅਤੇ ਉਨ੍ਹਾਂ ਦੇ ਅਰਥ ਲੋਕ ਨਹੀਂ ਜਾਣਦੇ, ਅਤੇ ਕਿਤਨਿਆਂ ਦੀ ਸ਼ਕਲ ਤੋਂ ਮੂਲੋਂ ਅਣਜਾਣ ਹਨ. ਇਸ ਲਈ ਅਸੀਂ ਯੋਗ ਸਮਝਿਆ ਹੈ ਕਿ ਸ਼ਸ਼ਤ੍ਰਾਂ ਦੀਆਂ ਤਸਵੀਰਾਂ ਪਾਠਕਾਂ ਦੇ ਗ੍ਯਾਨ ਲਈ ਇੱਥੇ ਦਿੱਤੀਆਂ ਜਾਣ....
ਸੰ. छिद् ਧਾ- ਕਤਰਨਾ, ਟੁਕੜੇ ਕਰਨਾ। ੨. ਸੰਗ੍ਯਾ- ਖੰਡ. ਟੁਕੜਾ। ੩. ਛੇਦਨ ਦਾ ਭਾਵ. ਖੰਡਨ. "ਛੇਦ ਦਿਯੇ ਜਿਨ ਸਤ੍ਰੁ ਸਭੈ." (ਗੁਪ੍ਰਸੂ) ੪. ਨਾਸ਼। ੫. ਅਕਰਨ ਦਾ ਨਿਸ਼ਾਨ। ੬. ਛਿਦ੍ਰ. ਸ਼ੂਰਾਖ਼....
ਵਿ- ਨਿਰ੍ਵਾਤ. ਜਿਸ ਥਾਂ ਵਾਤ (ਹਵਾ) ਨਾ ਲੱਗੇ. ਪਵਨ ਰਹਿਤ। ੨. ਚੰਚਲਤਾ ਰਹਿਤ. ਸ੍ਥਿਰ. ਕ਼ਾਇਮ....
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....