nisapatiनिसपति
ਸੰਗ੍ਯਾ- ਨਿਸ਼ਾਪਤਿ, ਰਾਤ ਦਾ ਸ੍ਵਾਮੀ ਚੰਦ੍ਰਮਾ.
संग्या- निशापति, रात दा स्वामी चंद्रमा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਨਿਸ਼ਾ (ਰਾਤ੍ਰਿ) ਦਾ ਸ੍ਵਾਮੀ- ਚੰਦ੍ਰਮਾ. ਰਾਤ ਨੂੰ ਸ਼ੋਭਾ ਦੇਣ ਵਾਲਾ....
ਸੰ. ਵਿ- ਦਿੱਤਾ ਹੋਇਆ। ੨. ਸੰ. ਰਤ. ਪ੍ਰੀਤਿਵਾਨ. "ਨਾਮ ਸੰਗਿ ਮਨ ਤਨਹਿ ਰਾਤ." (ਮਾਲੀ ਮਃ ੫) ੩. ਸੰ. ਰਾਤ੍ਰਿ. ਨਿਸ਼ਾ. ਰਜਨੀ. ਸ਼ਬ....
ਸੰ. स्वामिन ਵਿ- ਮਾਲਿਕ। ੨. ਧਨਵਾਨ। ੩. ਵਡਿਆਈ ਵਾਲਾ। ੪. ਸੰਗ੍ਯਾ- ਰਾਜਾ। ੫. ਕਰਤਾਰ. "ਸ੍ਵਾਮੀ ਸਰਨਿ ਪਰਿਓ ਦਰਬਾਰੇ." (ਟੋਡੀ ਮਃ ੫)...
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....