nindhāनिंदा
ਸੰਗ੍ਯਾ- ਦੋਸ ਕਹਿਣ ਦੀ ਕ੍ਰਿਯਾ. ਹਜਵ. ਗੁਣਾਂ ਵਿੱਚ ਦੋਸ ਥਾਪਣ ਦਾ ਕਰਮ. ਦੇਖੋ, ਨਿੰਦ ਅਤੇ ਪਰਿਵਾਦ. "ਨਿੰਦਾ ਕਰਹਿ ਸਿਰਿ ਭਾਰ ਉਠਾਏ." (ਆਸਾ ਮਃ ੫) ੨. ਚੰਡੀ ਦੀ ਵਾਰ ਵਿੱਚ ਕਿਸੇ ਅਞਾਂਣ ਲਿਖਾਰੀ ਨੇ ਨੰਦਾ ਦੀ ਥਾਂ ਨਿੰਦਾ ਸ਼ਬਦ ਲਿਖਦਿੱਤਾ ਹੈ, ਦੇਖੋ. ਨੰਦਾ ੩.
संग्या- दोस कहिण दी क्रिया. हजव. गुणां विॱच दोस थापण दा करम. देखो, निंद अते परिवाद. "निंदा करहि सिरि भार उठाए." (आसा मः ५) २. चंडी दी वार विॱच किसे अञांण लिखारी ने नंदा दी थां निंदा शबद लिखदिॱता है, देखो. नंदा ३.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਦੇਖੋ, ਹਜੋ....
ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ)#ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ-#(ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ.#(ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ.#(ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ)#੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)...
ਸੰ. निन्द्. ਧਾ- ਧਿੱਕਾਰਨਾ, ਦੋਸ ਲਾਉਣਾ, ਬਦਨਾਮੀ ਕਰਨੀ। ੨. ਸੰਗ੍ਯਾ- ਨਿੰਦਾ. ਗੁਣਾਂ ਵਿੱਚ ਦੋਸ ਥਾਪਣ ਦੀ ਕ੍ਰਿਯਾ. "ਪਰਤ੍ਰਿਯ ਰਮਹਿ, ਬਕਹਿ ਸਾਧਨਿੰਦ." (ਗਉ ਥਿਤੀ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਨਿੰਦਾ. ਹਜਵ। ੨. ਕਿਸੇ ਦੇ ਵਾਸ੍ਤਵ ਦੋਸਾਂ ਨੂੰ ਪ੍ਰਗਟ ਕਰਨਾ। ਵਿਦ੍ਵਾਨਾ ਨੇ ਨਿੰਦਾ ਅਤੇ ਪਰਿਵਾਦ ਵਿੱਚ ਇਹ ਭੇਦ ਕੀਤਾ ਹੈ ਕਿ ਅਣਹੋਣੀ ਗੱਲ ਦੱਸਕੇ ਬਦਨਾਮੀ ਕਰਨੀ "ਨਿੰਦਾ ਹੈ" ਅਤੇ ਜੋ ਕਿਸੇ ਦੇ ਸੱਚੇ ਔਗੁਣ ਦੱਸਕੇ ਬਦਨਾਮੀ ਫੈਲਾਉਣੀ ਹੈ, ਇਹ "ਪਰਿਵਾਦ" ਹੈ। ੩. ਬਾੱਜੇ ਨੂੰ ਜਰਬ ਦੇਣ ਦਾ ਡੱਕਾ ਅਥਵਾ ਛੱਲਾ. ਮਿਜ਼ਰਾਬ (plectrum)...
ਸੰਗ੍ਯਾ- ਦੋਸ ਕਹਿਣ ਦੀ ਕ੍ਰਿਯਾ. ਹਜਵ. ਗੁਣਾਂ ਵਿੱਚ ਦੋਸ ਥਾਪਣ ਦਾ ਕਰਮ. ਦੇਖੋ, ਨਿੰਦ ਅਤੇ ਪਰਿਵਾਦ. "ਨਿੰਦਾ ਕਰਹਿ ਸਿਰਿ ਭਾਰ ਉਠਾਏ." (ਆਸਾ ਮਃ ੫) ੨. ਚੰਡੀ ਦੀ ਵਾਰ ਵਿੱਚ ਕਿਸੇ ਅਞਾਂਣ ਲਿਖਾਰੀ ਨੇ ਨੰਦਾ ਦੀ ਥਾਂ ਨਿੰਦਾ ਸ਼ਬਦ ਲਿਖਦਿੱਤਾ ਹੈ, ਦੇਖੋ. ਨੰਦਾ ੩....
ਸੰਗ੍ਯਾ- ਰਚਨਾ. ਸ੍ਰਿਸ੍ਟਿ. "ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ." (ਆਸਾ ਮਃ ੧) ੨. ਕ੍ਰਿ. ਵਿ- ਸਿਰਪਰ. ਸਿਰ ਤੇ. "ਸਿਰਿ ਲਗਾ ਜਮਡੰਡੁ." (ਵਾਰ ਜੈਤ) "ਪੁਰੀਆਂ ਖੰਡਾਂ ਸਿਰਿ ਕਰੇ ਇਕ ਪੈਰਿ ਧਿਆਏ." (ਮਃ ੧. ਵਾਰ ਸਾਰ) ਜੇ ਪੁਰੀਆਂ ਅਤੇ ਖੰਡਾਂ ਨੂੰ ਸਿਰ ਤੇ ਚੁੱਕਕੇ ਇੱਕ ਪੈਰ ਤੇ ਖੜਾ ਅਰਾਧਨ ਕਰੇ. ੩. ਉੱਪਰ. ਉੱਤੇ। ੪. ਸ੍ਰਿਜ (ਰਚ) ਕੇ. ਦੇਖੋ, ਸ੍ਰਿਜ। ੫. ਵਿ- ਸ਼ਿਰੋਮਣਿ. ਵਧੀਆ. "ਸਭਨਾ ਉਪਾਵਾ ਸਿਰਿ ਉਪਾਉ ਹੈ." (ਵਾਰ ਗੂਜ ੧. ਮਃ ੩) ੬. ਸੰ ਸ਼ਿਰਿ. ਸੰਗ੍ਯਾ- ਤਲਵਾਰ। ੭. ਤੀਰ। ੮. ਪਤੰਗਾ. ਭਮੱਕੜ....
(ਦੇਖੋ, ਭ੍ਰੀ ਧਾ) ਸੰ. ਬੋਝ. ਫ਼ਾ- ਬਾਰ. "ਬੰਨਿਭਾਰ ਉਚਾਇਨਿ ਛਟੀਐ." (ਵਾਰ ਰਾਮ ੩) ੨. ਅੱਠ ਹਜ਼ਾਰ ਤੋਲਾ ਪ੍ਰਮਾਣ. "ਏਕ ਏਕ ਸੁਵਰਣ ਕੋ ਦਿਜ ਏਕ ਦੀਜੈ ਭਾਰ." (ਗ੍ਯਾਨ) "ਜਗਨ ਕਰੈ ਬਹੁ ਭਾਰ ਅਫਾਰੀ." (ਗਉ ਅਃ ਮਃ ੧) ੩. ਅੰਨ ਆਦਿ ਵਸਤੂਆਂ ਦਾ ਭਾਰ ਵੀਹ ਧੜੀਆਂ ਦਾ ਮੰਨਿਆ ਹੈ, ਅਰਥਾਤ ਪੰਜ ਮਣ ਕੱਚਾ. "ਜਉ ਗੁਰਦੇਉ ਅਠਾਰਹ ਭਾਰ." (ਭੈਰ ਨਾਮਦੇਵ) ਅਠਾਰਹ ਭਾਰ ਵਨਸਪਤਿ ਠਾਕੁਰ ਨੂੰ ਭੇਟਾ ਹੋ ਗਈ. ਦੇਖੋ, ਅਠਾਰਹਭਾਰ। ੪. ਆਧਾਰ. "ਤੀਨਿ ਲੋਕ ਜਾਕੈ ਹਹਿ ਭਾਰ." (ਗਉ ਕਬੀਰ) ੫. ਮਾਨ, ਸਤਕਾਰ. "ਅਸਾਂ ਤੇਰਾ ਭਾਰ ਰਖਿਆ ਹੈ." (ਜਸਭਾਮ) ੬. ਅਹਸਾਨ. ਉਪਕਾਰ ਦਾ ਬੋਝ। ੭. ਮੁਸੀਬਤ. "ਜੋ ਤੇਰੀ ਸਰਣਾਗਤਾ, ਤਿਨ ਨਾਹੀ ਭਾਰ." (ਬਿਲਾ ਰਵਿਦਾਸ) ੮. ਕ੍ਰਿ. ਵਿ- ਤੇਰੇ ਮਾਤ੍ਰ. "ਗਛੇਣ ਨੰਣਭਾਰੇਣ." (ਗਾਥਾ) ਨੇਤ੍ਰ ਦੇ ਭੌਰ ਵਿੱਚ (ਪਲਕ ਭਰ ਮੇਂ) ਸਭ ਥਾਂ ਜਾ ਸਕੇ। ੯. ਸਮੁਦਾਯ. ਗਰੋਹ. "ਸਭਿ ਧਰਤੀ ਸਭਿ ਭਾਰ." (ਮਃ ੧. ਵਾਰ ਸਾਰ) ਪ੍ਰਿਥਿਵੀ ਦੇ ਸਾਰੇ ਪਦਾਰਥ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਵਿ- ਕ੍ਰੋਧ ਵਾਲੀ ਇਸਤ੍ਰੀ. ਲੜਾਕੀ। ੨. ਸੰਗ੍ਯਾ- ਦੁਰਗਾ. ਚੰਡ ਦੈਤ ਦੇ ਮਾਰਨ ਵਾਲੀ. "ਕੜਕ ਉਠੀ ਰਣ ਚੰਡੀ ਫੌਜਾਂ ਦੇਖਕੈ." (ਚੰਡੀ ੩) ੩. ਕਾਲੀ ਦੇਵੀ। ੪. ਖ਼ਾ. ਅਗਨਿ. ਅੱਗ। ੫. ਚੰਡੀ ਨਾਮ ਦਾ ਇੱਕ ਪ੍ਰੇਮੀ, ਜੋ ਗੁਰੂ ਅਰਜਨ ਸਾਹਿਬ ਦਾ ਅਨੰਨ ਸਿੱਖ ਸੀ. ਇਸ ਨੇ ਸ਼੍ਰੀ ਅਮ੍ਰਿਤਸਰ ਬਣਨ ਸਮੇਂ ਵਡੀ ਸੇਵਾ ਕੀਤੀ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਲੇਖਕ. ਲਿਖਣ ਵਾਲਾ....
ਸੰ. नन्दा. ਸੰਗ੍ਯਾ- ਨਣਦ. ਪਤੀ ਦੀ ਭੈਣ। ੨. ਏਕਮ, ਛਠ ਅਤੇ ਏਕਾਦਸ਼ੀ ਤਿਥਿ। ੩. ਦੁਰਗਾ. "ਕਰ ਨੰਦਾ ਖੜਗ ਉਠਾਇਕੈ. (ਚੁੰਡੀ ੩) ਦੇਖੋ, ਨਿੰਦਾ ੨। ੪. ਯੂ. ਪੀ. ਦੇ ਅਲਮੋਰਾ ਜਿਲੇ ਵਿੱਚ ਇੱਕ ਪਹਾੜ ਦੀ ਚੋਟੀ, ਜਿਸ ਦੀ ਉਚਾਈ ੨੫੬੬੧ ਫੁਟ ਹੈ. ਇਸ ਪੁਰ ਨੰਦਾ (ਦੁਰਗਾ) ਦਾ ਅਸਥਾਨ ਹੋਣ ਕਰਕੇ ਇਹ ਨਾਮ ਹੋਗਿਆ ਹੈ। ੫. ਸੁਦਨਾ ਜਾਤਿ ਦਾ ਗੁਰੂ ਅਮਰਦੇਵ ਜੀ ਦਾ ਸਿੱਖ। ੬. ਸੰਘੇੜਾ ਜਾਤਿ ਦਾ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਿੱਖ, ਜੋ ਆਤਮਗ੍ਯਾਨੀ ਅਤੇ ਮਹਾਨ ਯੋਧਾ ਸੀ. ਇਹ ਅਮ੍ਰਿਤਸਰ ਦੇ ਜੰਗ ਵਿੱਚ ਮਿਰਜ਼ਾਬੇਗ ਸਰਦਾਰ ਨੂੰ ਮਾਰਕੇ ਸ਼ਹੀਦ ਹੋਇਆ। ੭. ਦੇਖੋ, ਸ੍ਵਾਮੀ ਦਾਸ। ੮. ਦੇਖੋ, ਬਰਵਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....