nīsānaनीसाण
ਦੇਖੋ, ਨਿਸਾਨ। ੨. ਅਕ੍ਸ਼੍ਰ. ਲੇਖ। ੩. ਸਹੀ. ਦਸ੍ਤਖ਼ਤ. "ਧਰਮੱ ਦਲਾਲ ਪਾਏ ਨੀਸਾਣ." (ਵਾਰ ਸੂਹੀ ਮਃ ੧) ੪. ਨਗਾਰਾ. ਧੌਂਸਾ."ਧੁਨਿ ਉਪਜੈ ਸ਼ਬਦ ਨੀਸਾਣ."(ਸ੍ਰੀ ਮਃ ੧) ਪ ਦੇਖੋ, ਨੀਸਾਣੁ ਅਤੇ ਨੀਸਾਨ.
देखो, निसान। २. अक्श्र. लेख। ३. सही. दस्तख़त. "धरमॱ दलाल पाए नीसाण." (वार सूही मः १) ४.नगारा. धौंसा."धुनि उपजै शबद नीसाण."(स्री मः १) प देखो, नीसाणु अते नीसान.
ਫ਼ਾ. [نِشان] ਸੰਗ੍ਯਾ- ਝੰਡਾ, ਧ੍ਵਜ, ਰਿਆਸਤਾਂ ਅਤੇ ਧਰਮਾਂ ਦੇ ਨਿਸ਼ਾਨ ਵੱਖ- ਵੱਖ ਹੋਇਆ ਕਰਦੇ ਹਨ, ਜਿਸ ਤੋਂ ਉਨ੍ਹਾਂ ਦੀ ਭਿੰਨਤਾ ਜਾਣੀ ਜਾਂਦੀ ਹੈ, ਸਿੰਘਾਂ (ਖਾਲਸੇ) ਦੇ ਨਿਸ਼ਾਨ ਦੇ ਸਿਰ ਖੜਗ (ਖੰਡੇ) ਦਾ ਚਿੰਨ੍ਹ ਹੋਇਆ ਕਰਦਾ ਹੈ ਅਤੇ ਫਰਹਰਾ ਬਸੰਤੀ ਰੰਗ ਦਾ ਹੁੰਦਾ ਹੈ। ੨. ਚਿੰਨ੍ਹ। ੩. ਲਕ੍ਸ਼੍ਣ (ਲੱਛਣ), ੪. ਸ਼ਾਹੀ ਫ਼ਰਮਾਨ। ੫. ਤਮਗ਼ਾ। ੬. ਸੰਗੀਤ ਅਨੁਸਾਰ ਲੰਮਾ ਨਗਾਰਾ, ਜਿਸ ਦਾ ਭਾਂਡਾ ਤਿੰਨ ਹੱਥ ਦਾ ਗਹਿਣਾ (ਡੂੰਘਾ) ਹੋਵੇ, ਪਰ ਹੁਣ ਨਿਸ਼ਾਨ ਸ਼ਬਦ ਨਗਾਰੇਮਾਤ੍ਰ ਵਾਸਤੇ ਵਰਤੀਦਾ ਹੈ, "ਲਘੁ ਨਿਸਾਨ ਅਰੁ ਬਜੀ ਨਫੀਰੀ," (ਗੁਪ੍ਰਸੂ) "ਬਜ੍ਯੋ ਨਿਸਾਨ ਇਹ ਜੰਬੁ ਦੀਪ,"(ਗ੍ਯਾਨ) ੭. ਸੰ. ਨਿਸ਼ਾਨ, ਤਿੱਖਾ (ਤੇਜ਼) ਕਰਨਾ....
ਦੇਖੋ, ਅਖਰ....
ਸੰ. ਰੇਖਾ ਸੰਗ੍ਯਾ- ਲੀਕ। ੨. ਲਿਪਿ. ਲਿਖਿਤ. ਤਹਰੀਰ। ੩. ਮਜਮੂਨ। ੪. ਭਾਗ. ਨਸੀਬ। ੫. ਹਿਸਾਬ. ਗਿਣਤੀ. "ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ." (ਵਾਰ ਮਾਰੂ ੨. ਮਃ ੫)...
ਪ੍ਰਾ. ਸਹੇਲੀ. ਸੰ. ਸਖੀ "ਸਹੀਆਂ ਵਿਚਿ ਫਿਰੈ ਸੁਹੇਲੀ." (ਸ੍ਰੀ ਛੰਤ ਮਃ ੪) "ਸੋਈ ਸਹੀ ਸੰਦੇਹ ਨਿਵਾਰੈ." (ਗਉ ਬਾਵਨ ਕਬੀਰ) ਸ਼ਸ਼ਕੀ. ਸਹੇ ਦੀ ਮਦੀਨ। ੩. ਫ਼ਾ. [سہی] ਵਿ- ਸਿੱਧਾ. ਰਾਸ੍ਤ। ੪. ਅ਼. [سحیح] ਸਹੀਹ. ਕ੍ਰਿ. ਵਿ- ਬਿਨਾ ਸੰਸੇ. ਨਿਸ਼ਚੇ ਕਰਕੇ. "ਹੈ ਤਉ ਸਹੀ ਲਖੈ ਜਉ ਕੋਈ." (ਗਉ ਬਾਵਨ ਕਬੀਰ) ੫. ਠੀਕ. ਯਥਾਰਥ. "ਸੁਣੀਐ ਸਿਖ ਸਹੀ." (ਵਾਰ ਰਾਮ ੧. ਮਃ ੧) "ਜਿਨੀ ਚਲਣੁ ਸਹੀ ਜਾਣਿਆ." (ਵਡ ਮਃ ੩. ਅਲਾਹਣੀ) "ਭਜਨ ਰਾਮ ਕੋ ਸਹੀ." (ਸੋਰ ਮਃ ੯) ੬. ਸੰਗ੍ਯਾ- ਨਿਰਣਾ. "ਮਿਲਿ ਸਾਧਹ ਕੀਨੋ ਸਹੀ." (ਸਾਰ ਮਃ ੫) ੭. ਹਸ੍ਤਾਕ੍ਸ਼੍ਰ. ਦਸ੍ਤਖ਼ਤ਼ "ਸ਼੍ਰੀ ਗੁਰੁ ਤੇ ਨਹਿ ਸਹੀ ਪਵਾਈ." (ਗੁਪ੍ਰਸੂ) ੮. ਹਿਸਾਬ ਦੀ ਵਹੀ. ੯. ਦੇਖੋ, ਸਹਨ. "ਮੈ ਤੇਰੀ ਕਠੋਰ ਬਾਣੀ ਬਹੁਤ ਸਹੀ ਹੈ." (ਜਸਾ)...
ਅ਼. [دلاّل] ਦੱਲਾਲ. ਸੰਗ੍ਯਾ- ਰਹਨੁਮਾ. ਰਸਤਾ ਦਿਖਾਉਣ ਵਾਲਾ। ੨. ਉਹ ਆਦਮੀ, ਜੋ ਵਿੱਚ ਪੈਕੇ ਸੌਦਾ ਕਰਾਵੇ. "ਵਢੀਅਹਿ ਹਥ ਦਲਾਲ ਕੇ." (ਵਾਰ ਆਸਾ) ਭਾਵ- ਜੋ ਝੂਠ ਬੋਲਕੇ ਪਰਲੋਕ ਵਿੱਚ ਸਾਮਗ੍ਰੀ ਪੁਚਾਉਣ ਦਾ ਵਪਾਰ ਕਰਦਾ ਹੈ....
ਪ੍ਰਾਪਤ ਕੀਤੇ. "ਪਾਏ ਮਨੋਰਥ ਸਭਿ." (ਵਾਰ ਗੂਜ ੨. ਮਃ ੫) ੨. ਛਕੇ. ਖਾਂਦਾ ਹੈ. "ਭੋਜਨੁ ਨਾਨਕਾ ਵਿਰਲਾ ਪਾਏ ਕੋਇ" (ਵਾਰ ਰਾਮ ੧. ਮਃ ੩) ੩. ਕ੍ਰਿ. ਵਿ- ਪੈਰੀਂ. "ਲਗਿ ਸਤਿਗੁਰ ਪਾਏ." (ਭੈਰ ਮਃ ੫) ੪. ਪਾਯਹ ਦਾ ਬਹੁਵਚਨ. ਖੰਭੇ. ਥਮਲੇ। ੫. ਧਰਮ ਦੇ ਚਰਣ. "ਚਾਰ ਪਦਾਰਥ ਚਾਰੇ ਪਾਏ." (ਬਿਲਾ ਮਃ ੪) ੬. ਪਾਵੇ. ਡਾਲੇ. ਪਾਉਂਦਾ ਹੈ. "ਜੇਹਾ ਅੰਦਰਿ ਪਾਏ ਤੇਹਾ ਵਰਤੈ." (ਮਾਝ ਮਃ ੩) ੭. ਪਾਦਿੱਤੇ. ਡਾਲ ਦੀਏ. "ਨਿੰਦਕ ਦੁਸ਼ਟ ਸਭ ਪੈਰੀ ਪਾਏ." (ਵਾਰ ਸ੍ਰੀ ਮਃ ੫)...
ਦੇਖੋ, ਨਿਸਾਨ। ੨. ਅਕ੍ਸ਼੍ਰ. ਲੇਖ। ੩. ਸਹੀ. ਦਸ੍ਤਖ਼ਤ. "ਧਰਮੱ ਦਲਾਲ ਪਾਏ ਨੀਸਾਣ." (ਵਾਰ ਸੂਹੀ ਮਃ ੧) ੪. ਨਗਾਰਾ. ਧੌਂਸਾ."ਧੁਨਿ ਉਪਜੈ ਸ਼ਬਦ ਨੀਸਾਣ."(ਸ੍ਰੀ ਮਃ ੧) ਪ ਦੇਖੋ, ਨੀਸਾਣੁ ਅਤੇ ਨੀਸਾਨ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....
ਫ਼ਾ. [نقارہ] ਨੱਕ਼ਾਰਹ. ਸੰਗ੍ਯਾ- ਧੌਂਸਾ. ਦੁੰਦੁਭਿ....
ਸੰਗ੍ਯਾ- ਵਡਾ ਨਗਾਰਾ....
ਸੰਗ੍ਯਾ- ਦੇਖੋ, ਧੁਨੀ। ੨. ਸੰ. ਧ੍ਵਨਿ. ਸ਼ਬਦ. ਨਾਦ. "ਧੁਨਿ ਵਾਜੇ ਅਨਹਦ ਘੋਰਾ." (ਰਾਮ ਮਃ ੧) ੩. ਸ੍ਵਰਾਂ ਦਾ ਆਲਾਪ. "ਬਹੁ ਗੁਨਿ ਧੁਨਿ, ਮੁਨਿ ਜਨ ਖਟਬੇਤੇ." (ਆਸਾ ਮਃ ੫) ਸੰਗੀਤ ਵਿਦ੍ਯਾ ਦੇ ਗੁਣੀ ਅਤੇ ਖਟਸ਼ਾਸਤ੍ਰਵੇੱਤਾ ਮੁਨਿਜਨ....
ਦੇਖੋ, ਉਪਜਨ। ੨. ਵ੍ਰਿੱਧੀ ਪ੍ਰਾਪਤ ਕਰਦਾ ਹੈ. ਕਾਮਯਾਬ ਹੁੰਦਾ ਹੈ। ੩. ਫ਼ਤੇ ਪਾਉਂਦਾ ਹੈ. ਜਿੱਤਦਾ ਹੈ. "ਖੋਜੀ ਉਪਜੈ ਬਾਦੀ ਬਿਨਸੈ." (ਮਲਾ ਮਃ ੧) ਖੋਜੀ ਜਿੱਤਦਾ ਹੈ ਵਾਦੀ ਹਾਰਦਾ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਨਿਸਾਨ। ੨. ਚਿੰਨ੍ਹ. ਸਹੀ."ਜਿਥੈ ਲੇਖਾ ਮੰਗੀਐ, ਤਿਖੈ ਹੋਇ ਸਚਾ ਨੀਸਾਣੁ." (ਸ੍ਰੀ ਮਃ ੧) ੩. ਨਗਾਰਾ. ਧੌਂਸਾ."ਬਾਜੈ ਸਬਦ ਨੀਸਾਣੁ." (ਵਾਰ ਮਲਾ ਮਃ ੧) "ਮਿਲਾਉ ਗੋਪਾਲ ਨੀਸਾਨ ਬਜਾਈ." (ਭੈਰ ਨਾਮਦੇਵ) ੪. ਲੇਖ. ਲਿਖਤ. "ਤਪ ਕਾਗਦ ਤੇਰਾ ਨਾਮ ਨੀਸਾਨ." (ਮਲਾ ਮਃ ੧) "ਆਪੋ ਸਬਦ ਆਪੇ ਨਿਸਾਨ." (ਬਿਲਾ ਮਃ ੧) ਪ ਜਪੁ ਬਾਣੀ ਦਾ ਵਿਸ਼ੇਸਣ, ਕ੍ਯੋਂਕਿ ਇਹ ਧ੍ਵਜ (ਝੰਡਾ) ਰੂਪ ਪ੍ਰਧਾਨ ਹੈ. ਦੇਖੋ, ਗੁਰੂ ਗ੍ਰੰਥਸਾਹਿਬ ਦੇ ਤਤਕਰੇ ਵਿੱਚ ਪਾਠ- "ਜਪੁ ਨੀਸਾਣੁ."...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਨਿਸਾਨ। ੨. ਚਿੰਨ੍ਹ. ਸਹੀ."ਜਿਥੈ ਲੇਖਾ ਮੰਗੀਐ, ਤਿਖੈ ਹੋਇ ਸਚਾ ਨੀਸਾਣੁ." (ਸ੍ਰੀ ਮਃ ੧) ੩. ਨਗਾਰਾ. ਧੌਂਸਾ."ਬਾਜੈ ਸਬਦ ਨੀਸਾਣੁ." (ਵਾਰ ਮਲਾ ਮਃ ੧) "ਮਿਲਾਉ ਗੋਪਾਲ ਨੀਸਾਨ ਬਜਾਈ." (ਭੈਰ ਨਾਮਦੇਵ) ੪. ਲੇਖ. ਲਿਖਤ. "ਤਪ ਕਾਗਦ ਤੇਰਾ ਨਾਮ ਨੀਸਾਨ." (ਮਲਾ ਮਃ ੧) "ਆਪੋ ਸਬਦ ਆਪੇ ਨਿਸਾਨ." (ਬਿਲਾ ਮਃ ੧) ਪ ਜਪੁ ਬਾਣੀ ਦਾ ਵਿਸ਼ੇਸਣ, ਕ੍ਯੋਂਕਿ ਇਹ ਧ੍ਵਜ (ਝੰਡਾ) ਰੂਪ ਪ੍ਰਧਾਨ ਹੈ. ਦੇਖੋ, ਗੁਰੂ ਗ੍ਰੰਥਸਾਹਿਬ ਦੇ ਤਤਕਰੇ ਵਿੱਚ ਪਾਠ- "ਜਪੁ ਨੀਸਾਣੁ."...