nētīनेती
ਸੰ. ਨੇਤ੍ਰੀ. ਸੰਗ੍ਯਾ- ਮਧਾਣੀ ਨੂੰ ਲਪੇਟੀਹੋਈ ਰੱਸੀ, ਜਿਸ ਨਾਲ ਮਧਾਣੀ ਘੁਮਾਈਜਾਂਦੀ ਹੈ. ਦੇਖੋ, ਨੇਤ੍ਰਾ। ੨. ਨੇਤਿ. ਹਠਯੋਗ ਦੀ ਇੱਕ ਕ੍ਰਿਯਾ. ਇੱਕ ਗਿੱਠ ਲੰਮਾ ਸੂਤ ਦਾ ਡੋਰਾ ਬਾਰੀਕ ਅਤੇ ਕੋਮਲ ਲੈਕੇ ਪ੍ਰਾਣਾਂ ਦੇ ਬਲ ਨੱਕ ਵਿੱਚ ਚੜ੍ਹਾਕੇ ਉਸ ਦਾ ਸਿਰਾ ਮੁਖ ਵਿੱਚਦੀਂ ਕੱਢਣਾ, ਦੋਵੇਂ ਸਿਰੇ ਡੋਰੇ ਦੇ ਫੜਕੇ ਨੱਕ ਅਤੇ ਕੰਠ ਦੀ ਸਫਾਈ ਕਰਨੀ.
सं. नेत्री. संग्या- मधाणी नूं लपेटीहोई रॱसी, जिस नाल मधाणी घुमाईजांदी है. देखो, नेत्रा। २. नेति. हठयोग दी इॱक क्रिया. इॱक गिॱठ लंमा सूत दा डोरा बारीक अते कोमल लैके प्राणां दे बल नॱक विॱच चड़्हाके उस दा सिरा मुख विॱचदीं कॱढणा, दोवें सिरे डोरे दे फड़के नॱक अते कंठ दी सफाई करनी.
ਦੇਖੋ, ਨੇਤਾ। ੨. ਸੰ. नेत्री. ਸੰਗ੍ਯਾ- ਆਪਣੇ ਪਿੱਛੇ ਚਲਾਉਣ ਵਾਲੀ ਸਰਦਾਰਨੀ। ੩. ਲਕ੍ਸ਼੍ਮੀ। ੪. ਨਦੀ। ੫. ਨੇਤ੍ਰੀਂ. ਨੇਤ੍ਰੋਂ ਸੇ. ਨੇਤ੍ਰਾਂ ਨਾਲ. "ਨੇਤ੍ਰੀ ਸਤਿਗੁਰੁ ਪੇਖਣਾ." (ਵਾਰ ਗੂਜ ੨. ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਮਥਨ ਕਰਨ ਦਾ ਯੰਤ੍ਰ. ਦਹੀਂ ਰਿੜਕਣ ਦਾ ਸੰਦ. ਮੰਥਾਨ, ਮਥਨੀ....
ਛੋਟਾ ਰੱਸਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਨੇਤ੍ਰ. ਰੱਸੀ. "ਬੈਲ ਕਉ ਨੇਤ੍ਰਾ ਪਾਇ ਦੁਹਾਵੈ." (ਗਉ ਮਃ ੫) ੨. ਮਧਾਣੀ ਦੀ ਰੱਸੀ. "ਜਿਨਿ ਬਾਸਕੁ ਨੇਤ੍ਰੈ ਘੜਿਓ." (ਵਾਰ ਰਾਮ ੩)#''मन्थानं मन्दरं कृत्वा तथा नेत्रञ्च वासुकमि. ''#(ਮਹਾਭਾਰਤ, ਪਰਵ ੨. ਅਃ ੧੮)...
ਨ- ਇਤਿ. ਅੰਤ ਨਹੀਂ। ੨. ਦੇਖੋ, ਨੇਤੀ ੨....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਵਿ- ਦੇਖੋ, ਲੰਬਾ। ੨. ਦੀਰਘ. "ਸੋਹਣੇ ਨਕ, ਜਿਨ ਲੰਮੜੇ ਵਾਲਾ." ਵਡ ਛੰਤ ਮਃ ੧) "ਲੰਮਾ ਨਕ ਕਾਲੇ ਤੇਰੇ ਨੈਣ." (ਮਲਾ ਮਃ ੧) ੩. ਦੇਖੋ, ਲੰਮਾ ਦੇਸ....
ਸੰ. ਸੂਤ੍ਰ. ਸੰਗ੍ਯਾ- ਤਾਗਾ. ਡੋਰਾ. "ਦਇਆ ਕਪਾਹ ਸੰਤੋਖ ਸੂਤ." (ਵਾਰ ਆਸਾ) ੨. ਜਨੇਊ. "ਸੂਤ ਪਾਇ ਕਰੇ ਬੁਰਿਆਈ." (ਵਾਰ ਰਾਮ ੧. ਮਃ ੧) ੩. ਪ੍ਰਬੰਧ. ਇੰਤਜਾਮ. ੪. ਪਰਸਪਰ ਪ੍ਰੇਮ. ਮੇਲ ਮਿਲਾਪ. "ਰਾਖਹੁ ਸੂਤ ਇਹੀ ਬਨ ਆਵੈ." (ਗੁਪ੍ਰਸੂ) ੫. ਰੀਤਿ. ਰਿਵਾਜ. "ਹੁਤੋ ਸੰਸਾਰ ਸੂਤ ਇਹੁ ਦਾਸਾ." (ਨਾਪ੍ਰ) ਸੰਸਾਰ ਰੀਤਿ ਅਨੁਸਾਰ ਇਹ ਸੇਵਕ ਸ੍ਰੀ। ੬. "ਠੀਕ. ਸਹੀ. ਦੁਰੁਸ੍ਤ. "ਮੰਦਲ ਨ ਬਾਜੈ ਨਟਪੈ ਸੂਤਾ." (ਆਸਾ ਕਬੀਰ) ੭. ਸੂਤ੍ਰ ਆਕਾਰ ਦੀ ਮਿਠਾਈ ਜੋ ਖੰਡ ਵਿੱਚ ਪਾਗੀ ਜਾਂਦੀ ਹੈ. ਸੇਵੀ. ਨੁਗਦੀ. "ਲਡੂਆ ਅਰ ਸੂਤ ਭਲੇ ਜੁ ਬਨੇ." (ਕ੍ਰਿਸਨਾਵ) ੮. ਸੰ. सृत ਰਥਵਾਨ. ਰਥ ਹੱਕਣ ਵਾਲਾ. "ਪਾਰਥ ਸੂਤ ਕੀ ਡੋਰ ਲਗਾਏ." (ਕ੍ਰਿਸਨਾਵ) ਅਰਜੁਨ ਨੇ ਰਥਵਾਨ ਦੀ ਡੋਰ ਕ੍ਰਿਸਨ ਜੀ ਨੂੰ ਫੜਾਈ। ੯. ਸੂਰਜ। ੧੦. ਅੱਕ। ੧੧. ਬ੍ਰਾਹਮਣੀ ਦੇ ਪੇਟ ਤੋਂ ਛਤ੍ਰੀ ਦਾ ਪੁਤ੍ਰ. ਦੇਖੋ, ਔਸ਼ਨਸੀ ਸਿਮ੍ਰਿਤਿ ਸਃ ੨. ਅਤੇ ੩। ੧੨. ਬੰਦੀਜਨ. ਦੇਵਤਾ ਰਾਜਾ ਰਿਖੀ ਆਦਿ ਦੀ ਵੰਸ਼ਾਵਲੀ ਚੇਤੇ ਰੱਖਣ ਅਰ ਪੜ੍ਹਨ ਵਾਲਾ ਕਾਵਿ¹। ੧੩. ਪਾਰਾ। ੧੪. ਵ੍ਯਾਸ ਦਾ ਚੇਲਾ, ਲੋਮਹਰਸਣ, ਜੋ ਰਿਖੀਆਂ ਨੂੰ ਪੁਰਾਣਕਥਾ ਸੁਣਾਇਆ ਕਰਦਾ ਸੀ। ੧੫. ਵਿ- ਪ੍ਰਸੂਤ. ਸੂਇਆ ਹੋਇਆ। ੧੬. ਚੁਆਇਆ ਹੋਇਆ. ਟਪਕਾਇਆ ਹੋਇਆ। ੧੭. ਸੰ. सूत्त् ਸੂੱਤ. ਦਿੱਤਾ ਹੋਇਆ. ਦਾਨ ਕੀਤਾ. ਦੇਖੋ, ਸਾਤ ਸੂਤ....
ਦੇਖੋ, ਡੋਰ। ੨. ਦੇਖੋ, ਡੋਲਾ. "ਡਾਰ ਲਯੋ ਡੋਰਾ ਮਹਿ ਤਬੈ." (ਚਰਿਤ੍ਰ ੨੫੧) ੩. ਵਿ- ਬੋਲਾ. ਬਹਿਰਾ. "ਨਾਮ ਨ ਸੁਨਈ ਡੋਰਾ." (ਆਸਾ ਮਃ ੫)...
ਫ਼ਾ. [بارِیک] ਵਿ- ਮਹੀਨ, ਪਤਲਾ। ੨. ਸੂਕ੍ਸ਼੍ਮ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵਿ- ਨਰਮ. ਮੁਲਾਯਮ. ਕਠੋਰਤਾ ਰਹਿਤ. "ਕੋਮਲ ਬਾਣੀ ਸਭ ਕਉ ਸੰਤੋਖੈ." (ਗਉ ਥਿਤੀ ਮਃ ੫) ਕਵੀਆਂ ਨੇ ਇਹ ਪਦਾਰਥ ਕੋਮਲ ਗਿਣੇ ਹਨ- ਸੰਤਮਨ, ਪ੍ਰੇਮ, ਫੁੱਲ, ਮੱਖਣ, ਰੇਸ਼ਮ। ੨. ਸੁੰਦਰ. ਮਨੋਹਰ। ੩. ਸੰਗ੍ਯਾ- ਜਲ। ੪. ਸੰਗੀਤ ਅਨੁਸਾਰ ਉਤਰਿਆ ਹੋਇਆ ਸੁਰ. ਰਿਖਭ (ਰਿਸਭ), ਗਾਂਧਾਰ, ਧੈਵਤ ਅਤੇ ਨਿਸਾਦ, ਇਹ ਚਾਰ ਸੁਰ ਕੋਮਲ ਹੋਇਆ ਕਰਦੇ ਹਨ....
ਨਾਕ. ਦੇਖੋ, ਨਕ੍ਰ। ੨. ਸੰ. नक्क्. ਧਾ- ਵਧ (ਕ਼ਤਲ) ਕਰਨਾ....
ਸੰਗ੍ਯਾ- ਕਿਨਾਰਾ. ਤਰਫ. ਧਿਰ. "ਦੁਹਾਂ ਸਿਰਿਆਂ ਕਾ ਖਸਮੁ ਆਪਿ." (ਵਾਰ ਗੂਜ ੨. ਮਃ ੫) ੨. ਸਿਰ ਤੇ. ਸੀਸ ਪੁਰ. "ਸਾਬਤ ਸੂਰਤਿ ਦਸਤਾਰ ਸਿਰਾ." (ਮਾਰੂ ਸੋਲਹੇ ਮਃ ੫) ੩. ਸੰ. सिरा. ਨਦੀ। ੪. ਨਾੜੀ. ਰਗ. ਸ਼ਿਰਾ ਭੀ ਸੰਸਕ੍ਰਿਤ ਸ਼ਬਦ ਹੈ....
ਸੰਗ੍ਯਾ- ਮੂੰਹ. "ਮੁਖ ਤੇ ਪੜਤਾ ਟੀਕਾ ਸਹਿਤ." (ਰਾਮ ਮਃ ੫) ੨. ਚੇਹਰਾ. "ਮੁਖ ਊਜਲ ਮਨੁ ਨਿਰਮਲੁ ਹੋਈ ਹੈ." (ਟੋਡੀ ਮਃ ੫)#੩. ਉਪਾਇ. ਯਤਨ। ੪. ਦਰਵਾਜ਼ਾ। ੫. ਵਿਮੁਖ੍ਯ. ਪ੍ਰਧਾਨ. ਮੁਖੀਆ....
ਕ੍ਰਿ. ਵਿ- ਦੋਨੋਂ....
ਦੇਖੋ, ਸਿਰਾ. "ਦੋਵੈ ਸਿਰੇ ਸਤਿਗੁਰੂ ਨਿਬੇੜੇ." (ਮਾਰੂ ਮਃ ੧) ਭਾਵ- ਜਨਮ ਮਰਨ. ੨. ਸ੍ਰਿਜੇ. ਰਚੇ. ਦੇਖੋ, ਸਿਰਜਣਾ. "ਬ੍ਰਹਮਾ ਬਿਸਨ ਸਿਰੇ ਤੈ ਅਗਨਤ." (ਸਵੈਯੇ ਮਃ ੪. ਕੇ)...
ਸੰ. कण्ठ ਸੰਗ੍ਯਾ- ਗਲਾ. ਗਲ। ੨. ਗ੍ਰੀਵਾ. ਗਰਦਨ. "ਕੰਠ ਰਮਣੀਯ ਰਾਮ ਰਾਮ ਮਾਲਾ." (ਸਹਸ ਮਃ ੫) ੩. ਕਿਨਾਰਾ. ਤਟ. ਕੰਢਾ. "ਕੰਠੇ ਬੈਠੀ ਗੁਰਸਬਦਿ ਪਛਾਨੈ." (ਮਲਾ ਅਃ ਮਃ ੧) ੪. ਕੰਠਧੁਨਿ. "ਕੋਕਿਲ ਸੋ ਕੰਠ." (ਕ੍ਰਿਸਨਾਵ) ੫. ਵਿ- ਹ਼ਿਫ਼ਜ. ਕੰਠਾਗ੍ਰ. "ਗੁਰੁਬਾਨੀ ਕੋ ਕੰਠ ਕਰੀਜੈ." (ਗੁਪ੍ਰਸੂ)...
ਫ਼ਾ. [صفائی] ਸ੍ਵੱਛਤਾ. ਨਿਰਮਲਤਾ। ੨. ਭਾਵ- ਨਿਰਦੋਸਤਾ....
ਦੇਖੋ, ਕਰਣੀ. "ਕਹਾ ਕਹਉ ਮੈ ਅਪਨੀ ਕਰਨੀ?" (ਸਾਰ ਮਃ ੯) ੨. ਦੇਖੋ, ਕਰਿਨੀ। ੩. ਕਰ੍ਣ (ਕੰਨਾਂ) ਕਰਕੇ. ਕਾਨੋਂ ਸੇ. "ਕਰਨੀ ਸੁਨੀਐ ਜਸੁ ਗੋਪਾਲ." (ਗਉ ਥਿਤੀ ਮਃ ੫)...