nēmaनेम
ਸੰ. ਸੰਗ੍ਯਾ- ਕਾਲ. ਵੇਲਾ। ੨. ਖੰਡ. ਟੁਕੜਾ। ੩. ਦੀਵਾਰ. ਘੇਰਾ. ਅਹਾਤਾ. "ਖਟ ਨੇਮ ਕਰਿ ਕੋਠੜੀ ਬਾਂਧੀ." (ਗਉ ਕਬੀਰ) ਦੇਖੋ, ਖਟਅੰਗ ੧। ੪. ਦੇਖੋ, ਨਿਯਮ. "ਨੇਮ ਨਿਬਾਹਿਓ ਸਤਿਗੁਰੂ." (ਆਸਾ ਮਃ ੫)
सं. संग्या- काल. वेला। २. खंड. टुकड़ा। ३. दीवार. घेरा. अहाता. "खट नेम करि कोठड़ी बांधी." (गउ कबीर)देखो, खटअंग १। ४. देखो, नियम. "नेम निबाहिओ सतिगुरू." (आसा मः ५)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਸੰ. ਸੰਗ੍ਯਾ- ਸੀਮਾ. ਹੱਦ। ੨. ਸਮੁੰਦਰ ਦਾ ਕਿਨਾਰਾ। ੩. ਸਮਾਂ. ਵਕਤ। ੪. ਦਿਨ। ੫. ਘੜੀ. "ਕਵਣੁ ਸੁ ਵੇਲਾ, ਵਖਤੁ ਕਵਣੁ?" (ਜਪੁ) ੬. ਸਮੁੰਦਰ ਦਾ ਵਾਢ. ਜਵਾਰਭਾਟਾ। ੭. ਮੌਤ ਦਾ ਸਮਾਂ। ੮. ਨਿਯਤ (ਮੁਕ਼ੱਰਰ) ਕੀਤਾ ਸਮਾਂ....
ਸੰਗ੍ਯਾ- ਖੁੱਡ. ਬਿਲ। ੨. ਪਹਾੜ ਜੀ ਖਾਡੀ....
ਸੰਗ੍ਯਾ- ਖੰਡ. ਭਾਗ. ਹ਼ਿੱਸਾ। ੨. ਰੋਟੀ ਦਾ ਹਿੱਸਾ. ਟੁੱਕਰ। ੩. ਰੋਜ਼ੀ. ਉਪਜੀਵਿਕਾ....
ਫ਼ਾ. [دیوار] ਅਥਵਾ [دیوال] ਸੰਗ੍ਯਾ- ਕੰਧ. ਭੀਤ, ਭਿੱਤਿ....
ਸੰਗ੍ਯਾ- ਚਾਰੇ ਪਾਸੇ ਦੀ ਸੀਮਾ (ਹੱਦ). ੨. ਦਾਇਰਾ. ਚੱਕਰ. ਮੰਡਲ (Circumference). ੩. ਚੁਫੇਰਿਓਂ ਰੋਕਣ ਦੀ ਕ੍ਰਿਯਾ। ੪. ਕ਼ਬਜਾ. "ਮੂਆ ਕਰਤ ਜਗ ਘੇਰਾ." (ਵਿਚਿਤ੍ਰ) ਧਨ ਅਤੇ ਪ੍ਰਿਥਿਵੀ ਪੁਰ ਕ਼ਬਜਾ ਕਰਦਾ....
ਦੇਖੋ, ਹਾਤਾ....
ਸੰ. ਸੰਗ੍ਯਾ- ਕਾਲ. ਵੇਲਾ। ੨. ਖੰਡ. ਟੁਕੜਾ। ੩. ਦੀਵਾਰ. ਘੇਰਾ. ਅਹਾਤਾ. "ਖਟ ਨੇਮ ਕਰਿ ਕੋਠੜੀ ਬਾਂਧੀ." (ਗਉ ਕਬੀਰ) ਦੇਖੋ, ਖਟਅੰਗ ੧। ੪. ਦੇਖੋ, ਨਿਯਮ. "ਨੇਮ ਨਿਬਾਹਿਓ ਸਤਿਗੁਰੂ." (ਆਸਾ ਮਃ ੫)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਕੋਸ੍ਠ. ਕੋਠਾ. ਕੋਠੀ. "ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰ." (ਰਾਮ ਕਬੀਰ) ਸ਼ਰੀਰਕੋਠੇ ਅੰਦਰ ਅੰਤਹਕਰਣ ਰੂਪੀ ਕੋਠੜੀ, ਉਸ ਵਿੱਚ ਆਤਮਵਿਚਾਰ ਕੋਠੀ....
ਬੰਨ੍ਹੀ. "ਪੀਰ ਗਈ ਬਾਧੀ ਮਨ ਧੀਰਾ." (ਬਿਲਾ ਮਃ ੫) ਮਨ ਨੇ ਧੀਰਯ ਬੰਨ੍ਹਿਆ (ਧਾਰਣ ਕੀਤਾ). ੨. ਪ੍ਰਤਿਗ੍ਯਾ ਕੀਤੀ. "ਮੇਰੀ ਬਾਂਧੀ ਭਗਤੁ ਛਡਾਵੈ." (ਸਾਰ ਨਾਮਦੇਵ) ੩. ਸੰਗ੍ਯਾ- ਰੱਸੀ. ਬੰਧਨ. "ਰਹੈ ਨ ਮਾਇਆ ਬਾਂਧੀ." (ਗਉ ਕਬੀਰ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. षडङ्ग ਸੜੰਗ. ਛੀ ਅੰਗ. ਸ਼ਰੀਰ ਦੇ ਪ੍ਰਧਾਨ ਛੀ ਅੰਗ ਇਹ ਹਨ- ਸਿਰ, ਦੋ ਬਾਹਾਂ, ਛਾਤੀ, ਦੋ ਟੰਗਾਂ। ੨. ਦੇਹ. ਸ਼ਰੀਰ, ਜਿਸ ਦੇ ਛੀ ਅੰਗ ਹਨ. "ਖਟਅੰਗ ਪਾਣਿ ਉਛਾਲੀਅੰ." (ਚੰਡੀ ੨) ਦੁਰਗਾ ਨੇ ਸ਼ੁੰਭ ਦਾ ਸਰੀਰ ਹੱਥ ਨਾਲ ਉਛਾਲਿਆ।#੩. ਨੀਤਿ ਦੇ ਛੀ ਅੰਗ-#ੳ. ਸੰਧਿ (ਮੁਲਾਕਾਤ- ਸੁਲਹ).#ਅ. ਵਿਗ੍ਰਹਿ (ਜੰਗ).#ੲ. ਯਾਨ (ਦੁਸ਼ਮਨ ਪੁਰ ਚੜ੍ਹਾਈ).#ਸ. ਆਸਨ (ਜਮਕੇ ਬੈਠਣਾ. ਮਤਲਬ ਸਿੱਧ ਕਰਨ ਲਈ ਕਿਸੇ ਥਾਂ ਆਸਨ ਜਮਾਉਣਾ).#ਹ. ਸੰਸ਼੍ਰਯ (ਕਿਸੇ ਬਲਵਾਨ ਦਾ ਆਸਰਾ ਲੈਣਾ).#ਕ. ਦ੍ਵੈਧੀਭਾਵ (ਫੋਟਕ ਪਾਉਣਾ).#੪. ਵੇਦ ਦੇ ਛੀ ਅੰਗ-#ੳ. ਸਿਕ੍ਸ਼ਾ (ਅਕ੍ਸ਼ਰਾਂ ਦਾ ਉੱਚਾਰਣ ਅਤੇ ਪਾਠ ਦੇ ਸ੍ਵਰ ਦਾ ਜਿਸ ਤੋਂ ਗ੍ਯਾਨ ਹੁੰਦਾ ਹੈ).#ਅ. ਕਲਪ कल्प (ਮੰਤ੍ਰਜਾਪ ਦੀ ਵਿਧੀ ਅਤੇ ਪ੍ਰਕਾਰ ਜਿਸ ਤੋਂ ਜਾਣੀਦੇ ਹਨ).#ੲ. ਵ੍ਯਾਕਰਣ (ਸ਼ਬਦਾਂ ਦੀ ਸ਼ੁੱਧੀ ਅਤੇ ਪ੍ਰਯੋਗ (ਵਰਤਾਉ) ਜਿਸ ਤੋਂ ਜਾਣੇ ਜਾਂਦੇ ਹਨ).#ਸ. ਜ੍ਯੋਤਿਸ (ਅਮਾਵਸ ਮੌਸ) ਪੂਰਣਮਾਸੀ ਸੰਕ੍ਰਾਂਤਿ ਆਦਿ ਦਿਨਾਂ ਦਾ ਜਿਸ ਤੋਂ ਗ੍ਯਾਨ ਹੋਵੇ).¹#ਹ. ਛੰਦ(ਪਦਾਂ ਦੇ ਵਿਸ਼੍ਰਾਮ, ਮੰਤ੍ਰਾਂ ਦੀ ਚਾਲ ਅਤੇ ਛੰਦ ਦਾ ਨਾਉਂ ਜਿਸ ਤੋਂ ਜਾਣੀਏ).#ਕ. ਨਿਰੁਕ੍ਤ (ਸ਼ਬਦਾਂ ਦੇ ਅਰਥਾਂ ਦੀ ਵ੍ਯਾਖ੍ਯਾ. ਵ੍ਯੁਤਪਤਿ ਸਹਿਤ ਨਾਮਾਂ ਦਾ ਸਰੂਪ ਦੱਸਣ ਵਾਲਾ ਵੈਦਿਕ ਕੋਸ਼)....
ਸੰ. ਸੰਗ੍ਯਾ- ਦਸ੍ਤੂਰ. ਕ਼ਾਇ਼ਦਾ। ੨. ਪ੍ਰਤਿਗ੍ਯਾ. ਪ੍ਰਣ। ੩. ਯੋਗ ਦਾ ਇੱਕ ਅੰਗ, ਅਰਥਾਤ- ਤਪ, ਸੰਤੋਖ, ਪਵਿਤ੍ਰਤਾ, ਵਿਦ੍ਯਾਅਭ੍ਯਾਸ, ਦਾਨ ਆਦਿ ਦਾ ਨਿਰੰਤਰ ਪਾਲਨ। ੪. ਫ਼ਾ. [نِیم] ਮੈ ਨਹੀਂ ਹਾਂ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...