nandhalālaनंदलाल
ਦੇਖੋ, ਮੀਹਾਂ। ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ, ਜਿਸ ਦਾ ਦੂਜਾ ਨਾਮ ਸੋਹਣਾ ਹੈ. ਇਸ ਦਾ ਪਹਿਲਾ ਨਾਮ ਖ਼੍ਵਾਜਾ ਅਰਜਨੀ ਸੀ। ੩. ਦੇਖੋ, ਨੰਦਲਾਲ ਭਾਈ। ੪. ਪਿੰਡੀਲਾਲ ਦਾ ਭਾਈ ਇੱਕ ਬ੍ਰਾਹਮਣ, ਜੋ ਗੁਰੂ ਗੋਬਿੰਦਸਿੰਘ ਸਾਹਿਬ ਦਾ ਸਿੱਖ ਹੋਇਆ. ਦਸ਼ਮੇਸ਼ ਨੇ ਇਸ ਨੂੰ ਜਪੁ ਦੇ ਅਰਥ ਸਮਝਾਏ। ਪ ਨੰਦ ਦਾ ਪ੍ਯਾਰਾ ਪੁਤ੍ਰ ਕ੍ਰਿਸਨਦੇਵ.
देखो, मीहां। २. श्री गुरू हरिगोबिंद साहिब दा सेवक, जिस दा दूजा नाम सोहणा है. इस दा पहिला नाम ख़्वाजा अरजनी सी। ३. देखो, नंदलाल भाई। ४. पिंडीलाल दा भाई इॱक ब्राहमण, जो गुरू गोबिंदसिंघ साहिब दा सिॱख होइआ. दशमेश ने इस नूं जपु दे अरथ समझाए। प नंद दा प्यारा पुत्र क्रिसनदेव.
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਸੇਵਾ ਕਰਨ ਵਾਲਾ. ਦਾਸ. ਖਿਦਮਤਗਾਰ. "ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ." (ਮਾਝ ਅਃ ਮਃ ੩)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਵਿ- ਦ੍ਵਿਤੀਯ. ਦੂਸਰਾ. "ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ." (ਵਾਰ ਗਉ ੧. ਮਃ ੫) ੨. ਸੰਗ੍ਯਾ- ਦ੍ਵੈਤਭਾਵ. "ਦੂਜਾ ਜਾਇ ਇਕਤੁ ਘਰਿ ਆਨੈ." (ਸਿਧਗੋਸਟਿ)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵਿ- ਸ਼ੋਭਨ. ਸੁੰਦਰ. "ਸੋਹਣੇ ਨਕ ਜਿਨਿ ਲੰਮੜੇ ਵਾਲਾ." (ਵਡ ਛੰਤ ਮਃ ੧) ੨. ਸੰ. ਸੂਨਰ. ਪ੍ਰਸੰਨ ਖ਼ੁਸ਼. ਦੇਖੋ, ਸੁੰਦਰ ਸੋਹਣਾ। ੩. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਰਮ ਸਾਦਿਕ ਜਾਨੀ ਅਤੇ ਖ੍ਵਾਜਹ ਦਾ ਚੇਲਾ ਨੰਦ ਲਾਲ, ਜੋ ਸਤਿਗੁਰੂ ਜੀ ਦੀ ਸੇਵਾ ਕਰਕੇ ਆਤਮਗ੍ਯਾਨੀ ਹੋਇਆ. ਗੁਰੂ ਸਾਹਿਬ ਨੇ ਇਸ ਦਾ ਨਾਉਂ ਸੋਹਣਾ ਰੱਖਿਆ. "ਨਾਮ ਸੋਹਣਾ ਜਿਸ ਕਿਸ ਕਹੀਆ." (ਗੁਪ੍ਰਸੂ) ਭਾਈ ਸੋਹਣੇ ਦਾ ਦੇਹਾਂਤ ਸੰਮਤ ੧੭੩੨ ਵਿੱਚ ਹੋਇਆ ਹੈ, ਸਮਾਧੀ ਗੁਰਪਲਾਹ (ਜ਼ਿਲਾ ਹੁਸ਼ਿਆਰਪੁਰ ਵਿੱਚ) ਹੈ....
ਦੇਖੋ, ਪਹਲਾ। ੨. ਕ੍ਰਿ. ਵਿ- ਪਹਲੇ. ਪੇਸ਼ਤਰ. ਪਹਿਲਾਂ. "ਪਹਿਲਾ ਸੁਚਾ ਆਪਿ ਹੁਇ." (ਵਾਰ ਆਸਾ)...
ਦੇਖੋ, ਖ੍ਵਾਜਹ। ੨. ਇੱਕ ਕਸ਼ਮੀਰੀ ਮੁਸਲਮਾਨ, ਜੋ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਿੱਖ ਹੋ ਕੇ ਆਤਮਗ੍ਯਾਨੀ ਅਤੇ ਉਪਕਾਰੀ ਹੋਇਆ....
ਦੇਖੋ, ਮੀਹਾਂ। ੨. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ, ਜਿਸ ਦਾ ਦੂਜਾ ਨਾਮ ਸੋਹਣਾ ਹੈ. ਇਸ ਦਾ ਪਹਿਲਾ ਨਾਮ ਖ਼੍ਵਾਜਾ ਅਰਜਨੀ ਸੀ। ੩. ਦੇਖੋ, ਨੰਦਲਾਲ ਭਾਈ। ੪. ਪਿੰਡੀਲਾਲ ਦਾ ਭਾਈ ਇੱਕ ਬ੍ਰਾਹਮਣ, ਜੋ ਗੁਰੂ ਗੋਬਿੰਦਸਿੰਘ ਸਾਹਿਬ ਦਾ ਸਿੱਖ ਹੋਇਆ. ਦਸ਼ਮੇਸ਼ ਨੇ ਇਸ ਨੂੰ ਜਪੁ ਦੇ ਅਰਥ ਸਮਝਾਏ। ਪ ਨੰਦ ਦਾ ਪ੍ਯਾਰਾ ਪੁਤ੍ਰ ਕ੍ਰਿਸਨਦੇਵ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਦੇਖੋ, ਨੰਦਲਾਲ....
ਬ੍ਰਾਹਮਣ. ਬ੍ਰਹਮ (ਵੇਦ) ਪੜ੍ਹਨ ਵਾਲਾ। ੨. ਬ੍ਰਹਮ (ਕਰਤਾਰ) ਨੂੰ ਜਾਣਨ ਵਾਲਾ. "ਸੋ ਬ੍ਰਾਹਮਣੁ, ਬ੍ਰਹਮ ਜੋ ਬਿੰਦੇ." (ਸ੍ਰੀ ਅਃ ਮਃ ੩) "ਜੋ ਬ੍ਰਹਮ ਬੀਚਾਰੈ। ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ." (ਗਉ ਕਬੀਰ) ੩. ਬ੍ਰਹਮਾ ਦੀ ਸੰਤਾਨ, ਵਿਪ੍ਰ. ਹਿੰਦੂਆਂ ਦਾ ਪਹਿਲਾ ਵਰਣ. "ਬ੍ਰਾਹਮਣ ਖਤ੍ਰੀ ਸੂਦ ਵੈਸ ਚਾਰ ਵਰਨ." (ਗੌਂਡ ਮਃ ੪) ੪. ਦੇਖੋ, ਬ੍ਰਾਹਮਣ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰਗ੍ਯਾ- ਦਸ਼ਮ- ਈਸ਼. ਸਿੱਖਾਂ ਦੇ ਦਸਵੇਂ ਸ੍ਵਾਮੀ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਦੇਖੋ, ਨਾਦ. "ਨੱਦ ਭੈਰੋਂ ਕਰੈ." (ਰਾਮਾਵ)...
ਪ੍ਰਿਯ. ਪ੍ਰਿਯਤਾ ਧਾਰਨ ਵਾਲਾ. ਮਿਤ੍ਰ#ਜਾਨੈ ਰਾਗ ਰਾਗਿਨੀ ਕਬਿੱਤ ਰਸ ਦੋਹਾ ਛੰਦ#ਜਪ ਤਪ ਤੇਗ ਤ੍ਯਾਗ ਹੋਵੈ ਦ੍ਰਿਢ ਤਨ ਕਾ,#"ਮਹਬੂਬ" ਉਰਝ ਨ ਦੇਖ ਸਕੈ ਮਿਤ੍ਰਨ ਕੀ#ਚਿਤ੍ਰ ਹਰ ਭਾਂਤ ਮੇ ਰਿਚੈਯਾ ਨੁਕਤਨ ਕਾ,#ਜਾਂ ਸੇ ਜੋ ਕਬੂਲੈ ਸੋ ਨ ਭੂਲੈ, ਭੂਲੇ ਮਾਫ ਕਰੈ#ਸਾਫਦਿਲ ਆਕਿਲ ਖਿਲੰਯਾ ਹਰਫਨ ਕਾ,#ਨੇਕੀ ਸੇ ਨ ਨ੍ਯਾਰਾ ਰਹੈ ਬਦੀ ਸੇ ਕਿਨਾਰਾ ਗਹੈ#ਏਸਾ ਮਿਲੈ ਪ੍ਯਾਰਾ ਤੋ ਗੁਜਾਰਾ ਚਲੈ ਮਨ ਕਾ.#੨. ਪਯਾਲਹ. ਪ੍ਯਾਲਾ. "ਮਦਿਰਾ ਕੇ ਸੇ ਪ੍ਯਾਰੇ." (ਚਰਿਤ੍ਰ ੨੨੦) ਨੇਤ੍ਰ ਮਾਨੋ ਮਦਿਰਾ ਦੇ ਪ੍ਯਾਲੇ (ਜਾਮ) ਹਨ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...