nandhīनंदी
ਦੇਖੋ, ਨੰਦਿ ਅਤੇ ਨਾਂਦੀਮੁਖ. "ਬ੍ਯਾਹ ਸਮੈ ਨੰਦੀ ਕਰੈ." (ਗੁਪ੍ਰਸੂ) ੨. ਸ਼ਿਵ ਦੀ ਸਵਾਰੀ ਦਾ ਬੈਲ. "ਅਮਿਤ ਬਾਣ ਨੰਦੀ ਕਹੁ ਮਾਰੇ." (ਰੁਦ੍ਰਾਵ) ੩. ਸ਼ਿਵ ਦੇ ਨਾਮ ਪੁਰ ਦਾਗ ਦੇਕੇ ਛੱਡਿਆਹੋਇਆ ਬੈਲ। ੪. ਵਿ- ਆਨੰਦੀ. ਖੁਸ਼.
देखो, नंदि अते नांदीमुख. "ब्याह समै नंदी करै." (गुप्रसू) २. शिव दी सवारी दा बैल. "अमित बाण नंदी कहु मारे." (रुद्राव) ३. शिव दे नाम पुर दाग देके छॱडिआहोइआ बैल। ४. वि- आनंदी. खुश.
ਸੰ. ਸੰਗ੍ਯਾ- ਆਨੰਦ। ੨. ਆਨੰਦਰੂਪ ਪਾਰਬ੍ਰਹਮ। ੩. ਸ਼ਿਵ ਦੀ ਸਵਾਰੀ ਦਾ ਬੈਲ। ੪. ਸ਼ਿਵ। ੫. ਮਿਤ੍ਰ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਹਿੰਦੂਮਤ ਦੇ ਸ਼ਾਸਤ੍ਰਾਂ ਅਨੁਸਾਰ ਵ੍ਰਿੱਧੀ ਲਈ ਕੀਤਾ ਸ਼੍ਰਾੱਧਕਰਮ, ਜਿਸ ਦਾ ਨਾਮ "ਵ੍ਰਿੱਧਿ ਸ਼੍ਰਾੱਧ." ਭੀ ਹੈ. ਇਹ ਜਨਮ ਵਿਆਹ ਨਵੇਂ ਘਰ ਵਿੱਚ ਵਸਣ ਆਦਿ ਸਮਿਆਂ ਵਿੱਚ ਕੀਤਾ ਜਾਂਦਾ ਹੈ।¹ ੨. ਸਾਂਤਾਨ ਦੇ ਮੰਗਲ ਵਾਸਤੇ ਸ਼੍ਰਾੱਧਕਰਮ. ਭਾਈ ਸੰਤੋਖ ਸਿੰਘ ਨੇ ਇਸੇ ਦਾ ਨਾਮ ਨੰਦੀਮੁਖ ਲਿਖਿਆ ਹੈ- "ਨੰਦੀਮੁਖੰ ਸ਼੍ਰਾੱਧ ਕਰਵਾਯੋ। ਵੇਦਨ ਵ੍ਰਿਧਿ ਜਿਮਿ ਵਿਪ੍ਰ ਬਤਾਯੋ." (ਨਾਪ੍ਰ) ੩. ਖੂਹ ਦਾ ਢੱਕਣ....
ਦੇਖੋ, ਵਿਵਾਹ....
ਸੰਗ੍ਯਾ- ਸਮਯ (ਸਮਾ) ਵੇਲਾ. "ਏਕ ਸਮੈ ਮੋਕਉ ਗਹਿ ਬਾਂਧੈ." (ਸਾਰ ਨਾਮਦੇਵ) ੨. ਸ਼੍ਯਨ ਕਰਦਾ ਹੈ. ਸਵੈਂ. ਸੌਂਦਾ ਹੈ. "ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ." (ਸਵਾ ਮਃ ੪)...
ਦੇਖੋ, ਨੰਦਿ ਅਤੇ ਨਾਂਦੀਮੁਖ. "ਬ੍ਯਾਹ ਸਮੈ ਨੰਦੀ ਕਰੈ." (ਗੁਪ੍ਰਸੂ) ੨. ਸ਼ਿਵ ਦੀ ਸਵਾਰੀ ਦਾ ਬੈਲ. "ਅਮਿਤ ਬਾਣ ਨੰਦੀ ਕਹੁ ਮਾਰੇ." (ਰੁਦ੍ਰਾਵ) ੩. ਸ਼ਿਵ ਦੇ ਨਾਮ ਪੁਰ ਦਾਗ ਦੇਕੇ ਛੱਡਿਆਹੋਇਆ ਬੈਲ। ੪. ਵਿ- ਆਨੰਦੀ. ਖੁਸ਼....
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਸੰਗ੍ਯਾ- ਯਾਨ. ਘੋੜਾ ਰਥ ਆਦਿ, ਜਿਨਾਂ ਉੱਪਰ ਸਵਾਰ ਹੋਈਏ। ੨. ਕ੍ਰਿ. ਵਿ- ਸਵੇਰੇ. ਤੜਕੇ. ਅਮ੍ਰਿਤ ਵੇਲੇ. "ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ." (ਆਸਾ ਮਃ ੫) ੩. ਦੇਖੋ, ਸਵਾਰਣਾ. "ਜਨ ਕੀ ਪੈਜ ਸਵਾਰੀ ਆਪਿ." (ਗੂਜ ਮਃ ੫)...
ਸੰਗ੍ਯਾ- ਬਲਦ. ਦੇਖੋ, ਬੈਲੁ। ੨. ਭਾਵ- ਮੂਰਖ. ਪਸ਼ੂ। ੩. ਵ੍ਯਸਨ. ਐਬ। ੪. ਸੰ. ਵਿ- ਬਿਲ (ਖੁੱਡ) ਵਿੱਚ ਰਹਿਣ ਵਾਲਾ....
ਵਿ- ਜਿਸ ਦੀ ਮਿਤਿ ਨਾ ਹੋਵੇ. ਜੋ ਮਿਣਿਆ ਨਾ ਜਾ ਸਕੇ. ਬੇਹੱਦ....
ਸੰਗ੍ਯਾ- ਸੁਭਾਉ. ਆਦਤ. ਵਾਦੀ। ੨. ਮੁੰਜ ਆਦਿ ਦੀ ਵੱਟੀ ਹੋਈ ਰੱਸੀ. "ਤਾਂ ਅੱਗੇ ਬਾਣ ਵਟਦਾ ਆਹਾ." (ਜਸਾ) ੩. ਦੇਖੋ, ਸਵੈਯੇ ਦਾ ਰੂਪ ੨। ੪. ਸੰ. ਬਾਣ ਅਤੇ ਵਾਣ. ਤੀਰ. "ਬਾਣ ਬੇਧੰਚ ਕੁਰੰਕ ਨਾਦੰ." (ਵਾਰ ਜੈਤ) "ਜਬੈ ਬਾਣ ਲਾਗ੍ਯੋ। ਤਬੈ ਰੋਸ ਜਾਗ੍ਯੋ ॥" (ਵਿਚਿਤ੍ਰ) ੫. ਦੋ ਗਜ਼ ਦੀ ਲੰਬਾਈ. ਚਾਰ ਹੱਥ ਪ੍ਰਮਾਣ. "ਬਾਣ ਪ੍ਰਯੰਤ ਬਢਤ ਨਿਤ ਪ੍ਰਤਿ ਤਨ." (ਸੂਰਜਾਵ) ਦੀਰਘਕਾਯ ਦੈਤ ਹਰ ਰੋਜ ਚਾਰ ਹੱਥ ਵਧਦਾ ਸੀ. ਇਸ ਨੂੰ ਸੂਰਜ ਨੇ ਮਾਰਿਆ। ੬. ਪੰਜ ਸੰਖ੍ਯਾ ਬੋਧਕ, ਕਿਉਂਕਿ ਕਾਮ ਦੇ ਪੰਜ ਬਾਣ ਕਵੀਆਂ ਨੇ ਲਿਖੇ ਹਨ. ਦੇਖੋ, ਪੰਚਸਾਯਕ ਅਤੇ ਪੰਜਬਾਣ। ੭. ਵਾਣ ਨਾਮਕ ਦੈਤ੍ਯ. ਵਾਣਾਸੁਰ. ਦੇਖੋ, ਵਾਣ ੫। ੮. ਹਰ੍ਸਚਰਿਤ, ਕਾਦੰਬਰੀ, ਚੰਡਿਕਾਸ਼ਤਕ ਆਦਿ ਦਾ ਪ੍ਰਸਿੱਧ ਕਵਿ ਬਾਣ ਭੱਟ, ਜੋ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ। ੯. ਇੱਕ ਬਿਰਛ, ਜਿਸ ਦੀ ਲੱਕੜ ਵਡੀ ਪੱਕੀ ਹੁੰਦੀ ਹੈ ਅਰ ਠੰਢੇ ਥਾਈਂ ਬਹੁਤ ਹੁੰਦਾ ਹੈ. ਇਸ ਨੂੰ ਹਿੰਦੁਸਤਾਨੀ ਓਕ (Indian Oak) ਭੀ ਆਖਦੇ ਹਨ. Fagaceae....
ਕਥਨ ਕਰ. ਬੋਲ। ੨. ਸੰਗ੍ਯਾ- ਬਾਣੀ. ਬਾਤ. ਕਥਾ "ਸੁਕ ਸੰਗ ਰਾਜੇ ਕਹੁ ਕਹੀ." (ਕ੍ਰਿਸਨਾਵ) ੩. ਦੇਖੋ, ਕਹੁਁ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਫ਼ਾ. [داغ] ਸੰਗ੍ਯਾ- ਨਿਸ਼ਾਨ. ਚਿੰਨ੍ਹ। ੨. ਧੱਬਾ. ਕਲੰਕ. "ਦਾਗ ਦੋਸ ਮੁਹਿ ਚਲਿਆ ਲਾਇ." (ਧਨਾ ਮਃ ੧) ੩. ਜਲਣ ਦਾ ਚਿੰਨ੍ਹ। ੪. ਦੇਖੋ, ਦਾਗੇ....
ਸੰ. आनन्दिन. ਵਿ- ਪ੍ਰਸੰਨ. ਖ਼ੁਸ਼. ਆਨੰਦ ਵਾਲਾ....
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....