pachāvanaपचावण
ਕ੍ਰਿ- ਰਿੰਨ੍ਹਣਾ. ਗਾਲਣਾ। ੨. ਨਾਸ਼ ਕਰਨਾ. ਭਾਵ- ਜਿੱਤਣਾ. "ਪੰਚ ਦੂਤ ਸਬਦਿ ਪਚਾਵਣਿਆ". ( ਮਾਝ ਅਃ ਮਃ ੩) ੩. ਹਜਮ ਕਰਨਾ.
क्रि- रिंन्हणा. गालणा। २. नाश करना. भाव- जिॱतणा. "पंच दूत सबदि पचावणिआ". ( माझ अः मः ३) ३. हजम करना.
ਕ੍ਰਿ- ਪਕਾਉਣਾ. ਸੰ. ਰੰਧਨ....
ਸੰ. नास्. ਧਾ- ਖਰਰਾਟਾ ਮਾਰਨਾ. ਸ੍ਵਾਸ (ਸਾਹ) ਨਾਲ ਖਰ ਖਰ ਸ਼ਬਦ ਕਰਨਾ। ੨. ਸੰਗ੍ਯਾ- ਨਾਸਾ. ਨੱਕ। ੩. ਸੰ. ਨਾਸ਼. ਵਿਨਾਸ਼. ਤਬਾਹੀ। ੪. ਜਦ ਨਾਸ਼ ਸ਼ਬਦ ਯੌਗਿਕ ਹੋਕੇ ਅੰਤ ਆਉਂਦਾ ਹੈ, ਤਦ ਨਾਸ਼ਕ ਅਰਥ ਦਿੰਦਾ ਹੈ, ਜਿਵੇਂ- "ਭੈ ਭੰਜਨ ਅਘ ਦੂਖਨਾਸ." (ਬਾਵਨ) "ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੫. ਅ਼. [ناس] ਆਦਮੀ. ਮਨੁੱਖ। ੬. ਫ਼ਰਿਸ਼ਤਾ। ੭. ਫ਼ਾ. ਨਾਸ਼. ਕੀਰਣੇ. ਵਿਲਾਪ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
¹ ਸੰ. पन्च. ਧਾ- ਪ੍ਰਸਿੱਧ ਕਰਨਾ, ਫੈਲਾਉਣਾ (ਪਸਾਰਨਾ) ੨. पञ्जन. ਵਿ- ਪਾਂਚ. ਚਾਰ ਉੱਪਰ ਇੱਕ- ੫। ੩. ਸੰਗ੍ਯਾ- ਪੰਜ ਅਥਵਾ ਜਾਦਾ ਮਨੁੱਖਾਂ ਦਾ ਸਮੁਦਾਯ। ੪. ਚੌਧਰੀ. ਨੰਬਰਦਾਰ, ਜੋ ਪੰਜਾਂ ਵਿੱਚ ਸਰਕਰਦਾ ਹੈ, "ਮਿਲਿ ਪੰਚਹੁ ਨਹੀ ਸਹਸਾ ਚੁਕਾਇਆ." (ਸੋਰ ਮਃ ੫) ੫. ਸਾਧੁਜਨ. ਗੁਰਮੁਖ.#"ਪੰਚ ਮਿਲੇ ਸੁਖ ਪਾਇਆ." (ਸੂਹੀ ਛੰਤ ਮਃ ੧)#"ਪੰਚ ਪਰਵਾਨ ਪੰਚ ਪਰਧਾਨੁ." (ਜਪੁ) ੬. ਸਿੱਖ ਧਰਮ ਅਨੁਸਾਰ ਪੰਜ ਪ੍ਯਾਰੇ. ਰਹਿਣੀ ਦੇ ਪੂਰੇ ਪੰਜ ਗੁਰਸਿੱਖ.#"ਗੁਰਘਰ ਕੀ ਮਰਯਾਦਾ ਪੰਚਹੁਁ,#ਪੰਚਹੁਁ ਪਾਹੁਲ ਪੂਰਬ ਪੀਨ।#ਹੁਇ ਤਨਖਾਹੀ ਬਖਸ਼ਹਿਂ ਪੰਚਹੁਁ,#ਪਾਹੁਲ ਦੇਂ ਮਿਲ ਪੰਚ ਪ੍ਰਬੀਨ।#ਲਖਹੁ ਪੰਚ ਕੀ ਬਡ ਬਡਿਆਈ,#ਪੰਚ ਕਰਹਿਂ ਸੋ ਨਿਫਲ ਨ ਚੀਨ." (ਗੁਪ੍ਰਸੂ)#੭. ਪੰਜ ਗਿਣਤੀ ਵਾਲੇ ਪਦਾਰਥ. ਕਾਮਾਦਿ ਪੰਚ ਵਿਕਾਰ. "ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ) "ਪੰਚ ਮਨਾਏ, ਪੰਚ ਰੁਸਾਏ, ਪੰਚ ਵਸਾਏ, ਪੰਚ ਗਵਾਏ." (ਆਸਾ ਅਃ ਮਃ ੫)#ਸਤ੍ਯ, ਸੰਤੋਖ, ਦਯਾ, ਧਰਮ ਅਤੇ ਧੀਰਯ ਮਨਾਏ, ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਰੁਸਾਏ, ਪੰਜ ਤੱਤਾਂ ਦੇ ਗੁਣ ਛਿਮਾ ਆਦਿ ਵਸਾਏ, ਪੰਜ ਵਿਸੇ ਸ਼ਬਦ ਆਦਿ ਗਵਾਏ। ੮. ਪਨਚ (ਧਨੁਖ) ਅਤੇ ਪ੍ਰਤ੍ਯੰਚਾ (ਚਿੱਲੇ) ਦੀ ਥਾਂ ਭੀ ਪੰਚ ਸ਼ਬਦ ਆਇਆ ਹੈ, ਦੇਖੋ, ਅਰਪੰਚ....
ਸੰ. ਸੰਗ੍ਯਾ- ਵਕੀਲ. ਬਸੀਠ। ੨. ਹਰਕਾਰਾ. ਚਿੱਠੀਰਸਾਂ। ੩- ੪- ੫ ਪੰਜਾਬੀ ਵਿੱਚ ਦੂਤ ਦਾ ਅਰਥ ਗਣ (ਦਾਸ), ਚੁਗਲ ਅਤੇ ਵੈਰੀ ਭੀ ਹੋਗਿਆ ਹੈ, ਯਥਾ- "ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ." (ਆਸਾ ਅਃ ਮਃ ੧) ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਬਾਲ ਬੱਚੇ ਫੜ ਲਓ. ਦੇਖੋ, ਜਮਦੂਤ. "ਦੁਸਟ ਦੂਤ ਕੀ ਚੂਕੀ ਕਾਨ." (ਆਸਾ ਮਃ ੫) ਚੁਗਲ ਦੀ ਕਾਣ ਚੂਕੀ. "ਦੂਤ ਲਗੇ ਫਿਰਿ ਚਾਕਰੀ." (ਸ੍ਰੀ ਮਃ ੧) ਅਰ- "ਦੂਤਨ ਕੇ ਦਲ ਆਨ ਮਿਲੇ ਜਬ." (ਗੁਵਿ ੧੦) ਇਸ ਥਾਂ ਵੈਰੀ ਅਰਥ ਹੈ। ੬. ਦੇਖੋ, ਦ੍ਯੂਤ....
ਸੰਗ੍ਯਾ- ਸਮੁੰਦਰ. ਤਰੰਗਾਂ ਨਾਲ ਜਿਸ ਵਿੱਚ ਸ਼ਬਦ ਉਤਪੰਨ ਹੁੰਦਾ ਹੈ. "ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ." (ਵਾਰ ਰਾਮ ੩) ੨. ਆਕਾਸ਼, ਜੋ ਸਬਦ ਗੁਣ ਵਾਲਾ ਹੈ। ੩. ਕ੍ਰਿ. ਵਿ- ਸ਼ਬਦ ਕਰਕੇ. ਸ਼ਬਦ ਦ੍ਵਾਰਾ. "ਸਬਦਿ ਮਿਲਾਏ ਗੁਰਮਤੀ." (ਮਾਰੂ ਸੋਲਹੇ ਮਃ ੧) ੪. ਸ਼ਬਦ ਮੇ. ਨਾਮ ਮੇਂ. ਉਪਦੇਸ਼ ਵਿੱਚ. "ਸਬਦਿ ਰਤੀ ਸੋਹਾਗਣੀ." (ਵਾਰ ਸ੍ਰੀ ਮਃ ੩) ੫. ਦੇਖੋ, ਸਬਦੀ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....