pachāvanaपचावन
ਦੇਖੋ, ਪਚਾਵਣ। ੨. ਵਿ- ਪਚਪਨ. ਪਚਵੰਜਾ. ਪੰਚ ਪੰਚਾਸ਼- ੫੫. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ਸਾਲ ੧੭੫੫.
देखो, पचावण। २. वि- पचपन. पचवंजा. पंच पंचाश- ५५. "संमत सत्रहि सहस पचावन." (रामाव) विक्रमी साल १७५५.
ਕ੍ਰਿ- ਰਿੰਨ੍ਹਣਾ. ਗਾਲਣਾ। ੨. ਨਾਸ਼ ਕਰਨਾ. ਭਾਵ- ਜਿੱਤਣਾ. "ਪੰਚ ਦੂਤ ਸਬਦਿ ਪਚਾਵਣਿਆ". ( ਮਾਝ ਅਃ ਮਃ ੩) ੩. ਹਜਮ ਕਰਨਾ....
ਪੰਚ ਪੰਚਾਸ਼ਤ, ਪੰਜਾਹ ਉੱਪਰ ਪੰਜ, ਪਚਵੰਜਾ- ੫੫....
ਦੇਖੋ, ਪਚਪਨ....
¹ ਸੰ. पन्च. ਧਾ- ਪ੍ਰਸਿੱਧ ਕਰਨਾ, ਫੈਲਾਉਣਾ (ਪਸਾਰਨਾ) ੨. पञ्जन. ਵਿ- ਪਾਂਚ. ਚਾਰ ਉੱਪਰ ਇੱਕ- ੫। ੩. ਸੰਗ੍ਯਾ- ਪੰਜ ਅਥਵਾ ਜਾਦਾ ਮਨੁੱਖਾਂ ਦਾ ਸਮੁਦਾਯ। ੪. ਚੌਧਰੀ. ਨੰਬਰਦਾਰ, ਜੋ ਪੰਜਾਂ ਵਿੱਚ ਸਰਕਰਦਾ ਹੈ, "ਮਿਲਿ ਪੰਚਹੁ ਨਹੀ ਸਹਸਾ ਚੁਕਾਇਆ." (ਸੋਰ ਮਃ ੫) ੫. ਸਾਧੁਜਨ. ਗੁਰਮੁਖ.#"ਪੰਚ ਮਿਲੇ ਸੁਖ ਪਾਇਆ." (ਸੂਹੀ ਛੰਤ ਮਃ ੧)#"ਪੰਚ ਪਰਵਾਨ ਪੰਚ ਪਰਧਾਨੁ." (ਜਪੁ) ੬. ਸਿੱਖ ਧਰਮ ਅਨੁਸਾਰ ਪੰਜ ਪ੍ਯਾਰੇ. ਰਹਿਣੀ ਦੇ ਪੂਰੇ ਪੰਜ ਗੁਰਸਿੱਖ.#"ਗੁਰਘਰ ਕੀ ਮਰਯਾਦਾ ਪੰਚਹੁਁ,#ਪੰਚਹੁਁ ਪਾਹੁਲ ਪੂਰਬ ਪੀਨ।#ਹੁਇ ਤਨਖਾਹੀ ਬਖਸ਼ਹਿਂ ਪੰਚਹੁਁ,#ਪਾਹੁਲ ਦੇਂ ਮਿਲ ਪੰਚ ਪ੍ਰਬੀਨ।#ਲਖਹੁ ਪੰਚ ਕੀ ਬਡ ਬਡਿਆਈ,#ਪੰਚ ਕਰਹਿਂ ਸੋ ਨਿਫਲ ਨ ਚੀਨ." (ਗੁਪ੍ਰਸੂ)#੭. ਪੰਜ ਗਿਣਤੀ ਵਾਲੇ ਪਦਾਰਥ. ਕਾਮਾਦਿ ਪੰਚ ਵਿਕਾਰ. "ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ) "ਪੰਚ ਮਨਾਏ, ਪੰਚ ਰੁਸਾਏ, ਪੰਚ ਵਸਾਏ, ਪੰਚ ਗਵਾਏ." (ਆਸਾ ਅਃ ਮਃ ੫)#ਸਤ੍ਯ, ਸੰਤੋਖ, ਦਯਾ, ਧਰਮ ਅਤੇ ਧੀਰਯ ਮਨਾਏ, ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਰੁਸਾਏ, ਪੰਜ ਤੱਤਾਂ ਦੇ ਗੁਣ ਛਿਮਾ ਆਦਿ ਵਸਾਏ, ਪੰਜ ਵਿਸੇ ਸ਼ਬਦ ਆਦਿ ਗਵਾਏ। ੮. ਪਨਚ (ਧਨੁਖ) ਅਤੇ ਪ੍ਰਤ੍ਯੰਚਾ (ਚਿੱਲੇ) ਦੀ ਥਾਂ ਭੀ ਪੰਚ ਸ਼ਬਦ ਆਇਆ ਹੈ, ਦੇਖੋ, ਅਰਪੰਚ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਸ਼ਤ. ਸੌ. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ੧੭੫੫.¹ "ਸੰਮਤ ਸਤ੍ਰਹ ਸਹਸ ਭਣਿੱਜੈ। ਅਰਧ ਸਹਸ ਫੁਨ ਤੀਨ ਕਹਿੱਜੈ." (ਚਰਿਤ੍ਰ ੪੦੫) ੨. ਸੰ. सहस्त्र ਸਹਸ੍ਰ. ਹਜ਼ਾਰ. ਦਸ ਸੌ। ੩. ਭਾਵ- ਅਨੰਤ. ਬੇਸ਼ੁਮਾਰ. ਦੇਖੋ, ਸਹਸ੍ਰ. "ਸਹਸ ਸਿਆਣਪਾ ਲਖ ਹੋਹਿ." (ਜਪੁ) "ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ." (ਸੋਹਿਲਾ) ੪. ਸੰ. सहस् ਬਲਵਾਨ। ੫. ਵਿਜਈ. ਜਿੱਤਣ ਵਾਲਾ. ੬. ਸੰਗ੍ਯਾ- ਜਿੱਤ. ਫਤੇ। ੭. ਬਲ। ੮. ਸੰ. सहर्ष ਸਹਰ੍ਸ. ਵਿ- ਆਨੰਦ ਸਹਿਤ. ਆਨੰਦੀ. ਖ਼ੁਸ਼। ੯. ਫ਼ਾ. [ثہش] ਉਸ ਦਾ ਬਾਦਸ਼ਾਹ....
ਦੇਖੋ, ਪਚਾਵਣ। ੨. ਵਿ- ਪਚਪਨ. ਪਚਵੰਜਾ. ਪੰਚ ਪੰਚਾਸ਼- ੫੫. "ਸੰਮਤ ਸਤ੍ਰਹਿ ਸਹਸ ਪਚਾਵਨ." (ਰਾਮਾਵ) ਵਿਕ੍ਰਮੀ ਸਾਲ ੧੭੫੫....
ਵਿ- ਵਿਕ੍ਰਮਾਦਿਤ੍ਯ ਦਾ. ਜੈਸੇ ਵਿਕ੍ਰਮੀ ਸੰਮਤ. ਦੇਖੋ, ਵਿਕ੍ਰਮਾਦਿਤ੍ਯ। ੨. ਪਰਾਕ੍ਰਮੀ. ਉਤਸਾਹੀ। ੩. ਸੰਗ੍ਯਾ- ਸ਼ੇਰ. ਸਿੰਹ....
ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ....