pachhanāपछणा
ਕ੍ਰਿ- ਉਸਤਰੇ ਆਦਿ ਤੇਜ਼ ਸ਼ਸਤ੍ਰ ਨਾਲ ਖਲੜੀ ਕੱਟਣੀ. ਪੱਛ ਲਾਉਣਾ। ੨. ਸੰਗ੍ਯਾ- ਉਸਤਰਾ. ਪੱਛਣ ਦਾ ਸੰਦ.
क्रि- उसतरे आदि तेज़ शसत्र नाल खलड़ी कॱटणी. पॱछलाउणा। २. संग्या- उसतरा. पॱछण दा संद.
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰ. तिज्. ਧਾ- ਤਿੱਖਾ ਕਰਨਾ, ਚਮਕਣਾ। ੨. ਸੰਗ੍ਯਾ- ਚਮਕ. ਪ੍ਰਕਾਸ਼. "ਆਪ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ." (ਬਿਲਾ ਕਬੀਰ) ਜੀਵ ਬ੍ਰਹਮ ਵਿੱਚ ਸਮਾਨਾ (ਸਮਾਇਆ) ੩. ਬਲ. ਸ਼ਕਤਿ। ੪. ਅਗਨਿ. "ਅਪ ਤੇਜ ਬਾਇ ਪ੍ਰਿਥਮੀ ਅਕਾਸਾ." (ਗਉ ਕਬੀਰ) ੫. ਵੀਰਯ। ੬. ਮਿੰਜ। ੭. ਘੀ। ੮. ਕ੍ਰੋਧ. "ਤੀਰਥਿ ਤੇਜੁ ਨਿਵਾਰਿ ਨ ਨ੍ਹਾਤੇ." (ਮਲਾ ਮਃ ੧) ੯. ਫ਼ਾ. [تیز] ਤੇਜ਼. ਵਿ- ਤਿੱਖਾ। ੧੦. ਚਾਲਾਕ....
ਸੰ. शस्त्र. ਸ਼ਸਤ੍ਰ. ਸੰਗ੍ਯਾ- ਜੋ ਸ਼ਸ (ਕੱਟਣਾ) ਕਰੇ. ਵੱਢਣ ਦਾ ਸੰਦ. ਹਥਿਆਰ. ਸੰਸਕ੍ਰਿਤ ਦੇ ਵਿਦ੍ਵਾਨਾ ਨੇ ਸ਼ਸਤ੍ਰ ਚਾਰ ਭਾਗਾਂ ਵਿੱਚ ਵੰਡੇ ਹਨ-#(ੳ) ਮੁਕ੍ਤ, ਜੋ ਹੱਥੋਂ ਛੱਡੇ ਜਾਣ. ਜੇਹਾਕਿ ਚਕ੍ਰ.#(ਅ) ਅਮੁਕ੍ਤ, ਜੋ ਹੱਥੋਂ ਨਾ ਛੱਡੇ ਜਾਣ. ਤਲਵਾਰ ਕਟਾਰ ਆਦਿ.#(ੲ) ਮੁਕ੍ਤਾਮੁਕ੍ਤ, ਜੋ ਹੱਥੋਂ ਛੱਡੇ ਭੀ ਜਾਣ ਅਤੇ ਹੱਥ ਵਿੱਚ ਰੱਖਕੇ ਭੀ ਵਰਤੇ ਜਾਣ. ਬਰਛੀ ਗਦਾ ਆਦਿਕ.#(ਸ) ਯੰਤ੍ਰ ਮੁਕ੍ਤ, ਜੋ ਕਲ ਨਾਲ ਛੱਡੇ ਜਾਣ. ਜੈਸੇ ਤੀਰ, ਗੋਲੀ ਆਦਿ.#ਜੋ ਮੁਕ੍ਤ ਸ਼ਸਤ੍ਰ ਹਨ ਉਨ੍ਹਾਂ ਦੀ "ਅਸ੍ਤ੍ਰ" ਸੰਗ੍ਯਾ ਭੀ ਹੈ. ਦੇਖੋ, ਅਸਤ੍ਰ.#ਦਸਮਗ੍ਰੰਥ, ਗੁਰੁਪ੍ਰਤਾਪ ਸੂਰਯ ਅਤੇ ਗੁਰੁ ਵਿਲਾਸ ਆਦਿ ਗ੍ਰੰਥਾਂ ਵਿੱਚ ਸ਼ਸਤ੍ਰਾਂ ਦੇ ਬਹੁਤ ਨਾਮ ਆਏ ਹਨ, ਜਿਨ੍ਹਾਂ ਵਿਚੋਂ ਕੁਝ ਅੱਗੇ ਲਿਖਦੇ ਹਾਂ-#ਚੰਦ੍ਰਹਾਸ ਏਕੈ ਕਰ ਧਾਰੀ,#ਦੁਤਿਯ ਧੋਪ ਗਹਿ ਤ੍ਰਿਤਿਯ ਕਟਾਰੀ,#ਚਤੁਰ ਹਾਥ ਸਹਿਥੀ ਉਜਿਆਰੀ,#ਗੋਫਨ ਗੁਰਜ ਕਰਤ ਚਮਕਾਰੀ, -#ਪੱਟਹਸੰਭਾਰੀ ਗਦਾ ਉਭਾਰੀ ਤ੍ਰਿਸੂਲ ਸੁਧਾਰੀ ਛੁਰਕਾਰੀ,#ਜਁਬੂਆ ਅਰੁ ਬਾਨੰਸੁਕਸ ਕਮਾਨੰਚਰਮ ਪ੍ਰਮਾਨੰਧਰਭਾਰੀ,#ਪੰਦ੍ਰਏ ਗਲੋਲੰ ਪਾਸ਼ ਅਮੋਲੰ ਪਰਸ਼ੁ ਅਡੋਲੰ ਹਥਨਾਲੰ,#ਬਿਛੂਆ ਪਹਿਰਾਯੰ ਪਟਾ ਭ੍ਰਮਾਯੰ ਜਿਮਿ ਯਮ ਧਾਯੰ#ਵਿਕਰਾਲੰ. (ਰਾਮਾਵ)#ਅਸਿ ਕ੍ਰਿਪਾਨ ਖੰਡੋ ਖੜਗ ਤੁਪਕ ਤਬਰ ਅਰੁ ਤੀਰ,#ਸੈਫ ਸਿਰੋਹੀ ਸੈਹਥੀ ਯਹੈ ਹਮਾਰੇ ਪੀਰ. xx#ਤੁਹੀ ਕਟਾਰੀ ਦਾੜ੍ਹਜਮ ਤੂੰ ਬਿਛੂਓ ਅਰੁ ਬਾਨ. xx#ਤੁਹੀ ਗੁਰਜ ਤੁਮ ਹੀ ਗਦਾ ਤੁਮਹੀ ਤੀਰ ਤੁਫੰਗ. xx#(ਸਨਾਮਾ)#ਵਡੇ ਬਾਣ ਚੌਰੇ ਸੁ ਤੇਗੇ ਜੁ ਮ੍ਯਾਨੀ,#ਦੁਧਾਰੇ ਪੁਲਾਦੀ ਅਨੇਕੈਂ ਮਹਾਨੀ,#ਸਿਰੋਹੀ ਹਲੱਬੀ ਜਨੱਬੀ ਦਈ ਹੈਂ,#ਕਰਾਚੋਲ ਖੰਡੇ ਜੁ ਕੱਤੀ ਲਈ ਹੈਂ.#ਸਭੈ ਲੋਹ ਕੀ ਸਾਂਗ ਨੇਜੇ ਬਿਸਾਲੇ,#ਬਿਛੂਏ ਵਡੇ ਬਾਂਕ ਜਁਬੂਏ ਕਰਾਲੇ,#ਛੁਰੇ ਖੋਖਨੀ ਸੈਫ ਲਾਂਬੀ ਬਲੰਦੇ,#ਘਨੇ ਸੇਲ ਭਾਲੇ ਪ੍ਰਕਾਸੇ ਅਮੰਦੇ.#ਮਲੈਹੀਨ ਸਾਫੰ ਬਨੇ ਅੰਗ ਚੰਗੇ,#ਤਮਾਚੇ ਕਲਾਦਾਰ ਸਤ੍ਰਨ ਭੰਗੇ.#ਤੁਫੰਗੇ ਜਁਜੈਲੰ ਜਂਬੂਰੇ ਧਮਾਕੇ,#ਦਏ ਚਕ੍ਰ ਵਕ੍ਰੰ ਚਮੰਕੈਂ ਚਲਾਕੇ.#ਵਡੇ ਮੋਲ ਕੇ ਦੂਰ ਤੇ ਆਇ ਢਾਲੇ,#ਕਠੋਰੰ ਕੁਦੰਡੰ ਵਡੇ ਓਜ ਵਾਲੇ.#ਭਰੇ ਬਾਣ ਭਾਥੇ ਅਨੇਕੈਂ ਪ੍ਰਕਾਰੇ,#ਧਰੇ ਬਾਣ ਪੈਨੇ ਲਗੇ ਬੀਂਧ ਪਾਰੇ. (ਗੁਪ੍ਰਸੂ) ਇਤਯਾਦਿ.#ਸ਼ੋਕ ਦੀ ਗੱਲ ਹੈ ਕਿ ਹੁਣ ਬਹੁਤੇ ਸ਼ਸਤ੍ਰਾਂ ਦੇ ਨਾਉਂ ਅਤੇ ਉਨ੍ਹਾਂ ਦੇ ਅਰਥ ਲੋਕ ਨਹੀਂ ਜਾਣਦੇ, ਅਤੇ ਕਿਤਨਿਆਂ ਦੀ ਸ਼ਕਲ ਤੋਂ ਮੂਲੋਂ ਅਣਜਾਣ ਹਨ. ਇਸ ਲਈ ਅਸੀਂ ਯੋਗ ਸਮਝਿਆ ਹੈ ਕਿ ਸ਼ਸ਼ਤ੍ਰਾਂ ਦੀਆਂ ਤਸਵੀਰਾਂ ਪਾਠਕਾਂ ਦੇ ਗ੍ਯਾਨ ਲਈ ਇੱਥੇ ਦਿੱਤੀਆਂ ਜਾਣ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰਗ੍ਯਾ- ਚਰਮ. ਤੁਚਾ. ਖਾਲ. ਦੇਖੋ, ਖਲ। ੨. ਚੰਮ ਦੀ ਥੈਲੀ. "ਭਉ ਤੇਰਾ ਭਾਂਗ ਖਲੜੀ ਮੇਰਾ ਚੀਤ." (ਤਿਲੰ ਮਃ ੧) ੩. ਵਿ- ਦੇਖੋ, ਖਪਰੀ. "ਖਲੜੀ ਖਪਰੀ ਲਕੜੀ ਚਮੜੀ." (ਆਸਾ ਮਃ ੧)...
ਦੇਖੋ, ਪਕ੍ਸ਼੍। ੨. ਪੰਖ. ਪਰ. ਖੰਭ। ੩. ਤ਼ਰਫ਼ਦਾਰੀ. "ਉਡ ਪੱਛ ਗਏ ਪੈ ਨ ਪੱਛ ਤਜ੍ਯੋ." (ਰਾਮਾਵ) ਜਟਾਯੁ ਦੇ ਪੰਖ (ਪਰ) ਰਾਵਣ ਦੇ ਸ਼ਸਤ੍ਰਾਂ ਨਾਲ ਉਡਗਏ, ਪਰ ਰਾਮ ਦਾ ਪੱਖ ਨਾ ਛੱਡਿਆ। ੪. ਪਕ੍ਸ਼ੀ. ਪਰਿੰਦ. "ਸ਼ੇਰ ਜਿਮ ਭੱਛ ਪਰ, ਬਾਜ ਜਿਸ ਪੱਛ ਪਰ," (ਨਾਪ੍ਰ) ੫. ਕੁਲ. ਵੰਸ਼. "ਦੁਹੂੰ ਪੱਛ ਭੀਤਰ ਉਜਿਆਰੀ." (ਚਰਿਤ੍ਰ ੧੬੧) ਪਿਤਾ ਅਤੇ ਸਹੁਰੇ ਦੀ ਕੁਲ ਵਿੱਚ ਯਸ਼ ਵਾਲੀ। ੬. ਛੁਰੀ ਆਦਿ ਨਾਲ ਤੁਚਾ (ਖਲੜੀ) ਪੁਰ ਲਾਇਆ ਘਾਉ, ਜੋ ਗਹਿਰਾ ਨਾ ਹੋਵੇ....
ਕ੍ਰਿ- ਲਗਾਉਣਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [اُسترا] ਉਸਤਰਾ. ਉਸਤੁਰਦਨ (ਮੁੰਡਨ) ਦਾ ਸੰਦ. ਪੱਛਣਾ. ਸੰ. ਕ੍ਸ਼ੁਰ....
ਦੇਖੋ, ਸਦ ਅਤੇ ਸਦੁ। ੨. ਸ਼ਬਦ. ਧੁਨਿ. "ਭਯੋ ਸੱਦ ਏਵੰ, ਹੜ੍ਯੋ ਨੀਰਧੇਵੰ." (ਵਿਚਿਤ੍ਰ)...