patakanāपटकणा
ਕ੍ਰਿ- ਪਛਾੜਨਾ. ਜ਼ੋਰ ਨਾਲ ਪਾਤਨ (ਡੇਗਣਾ).
क्रि- पछाड़ना.ज़ोर नाल पातन (डेगणा).
ਦੇਖੋ, ਪਛਾਰਨਾ. "ਆਪ ਪਛਾੜਹਿ ਧਰਤੀ ਨਾਲਿ." (ਵਾਰ ਆਸਾ)...
ਸੰਗ੍ਯਾ- ਜੋੜ. ਮਿਲਾਪ. "ਤੂਟਤ ਨਹੀ ਜੋਰ." (ਕਾਨ ਮਃ ੫) "ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ." (ਗਉ ਅਃ ਮਃ ੫) ੨. ਫ਼ਾ. [زور] ਜ਼ੋਰ. ਸੰਗ੍ਯਾ- ਬਲ. "ਜੋਰ ਜੁਲਮ ਫੂਲਹਿ ਘਣੋ." (ਬਾਵਨ) ੩. ਦੇਖੋ, ਜੋਰਿ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਡੇਗਣ ਦੀ ਕ੍ਰਿਯਾ. ਹਿਠਾਹਾਂ ਸਿੱਟਣਾ....
ਕ੍ਰਿ- ਗਿਰਾਉਣਾ. ਸਿੱਟਣਾ....