patolaपटोल
ਸੰ. ਸੰਗ੍ਯਾ- ਇੱਕ ਪ੍ਰਕਾਰ ਦਾ ਰੇਸ਼ਮੀ ਵਸਤ੍ਰ, ਦੋ ਪੁਰਾਣੇ ਸਮੇਂ ਗੁਜਰਾਤ ਵਿੱਚ ਬਣਦਾ ਸੀ। ੨. ਜੰਗਲੀ ਪਰਵਲ ਦੀ ਬੇਲ, ਜਿਸ ਦੇ ਪੱਤੇ ਬੀਜ ਅਤੇ ਜੜ, ਵੈਦ ਅਨੇਕ ਰੋਗਾਂ ਵਿੱਚ ਵਰਤਦੇ ਹਨ. Trichosanthes Cucumerina.
सं. संग्या- इॱक प्रकार दा रेशमी वसत्र, दो पुराणे समें गुजरात विॱच बणदा सी। २. जंगली परवल दी बेल, जिस दे पॱते बीज अते जड़, वैद अनेकरोगां विॱच वरतदे हन. Trichosanthes Cucumerina.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਫ਼ਾ. [ریشمی] ਵਿ- ਰੇਸ਼ਮ (ਪੱਟ) ਦਾ ਬਣਾਇਆ ਹੋਇਆ. ਚੀਨਾਂਸ਼ੁਕ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਸੰ. गुर्जर ਗੁਰ੍ਜਰ. ਸੰਗ੍ਯਾ- ਬੰਬਈ ਹਾਤੇ ਦਾ ਇੱਕ ਪਰਗਨਾ, ਜਿਸ ਵਿੱਚ ਕਛ, ਕਾਠੀਆਵਾੜ, ਪਾਲਨਪੁਰ ਅਤੇ ਦਮਾਨ ਦਾ ਇਲਾਕਾ ਹੈ. ਇਸ ਦੀ ਬੋਲੀ ਗੁਜਰਾਤੀ ਹੈ। ੨. ਗੁਜਰਾਤ ਦੇਸ਼ ਅਤੇ ਗੁਜਰਾਤ ਨਗਰ ਦੀ ਬਣੀ ਹੋਈ ਤਲਵਾਰ, ਜਿਸਦੇ ਦੋ ਭੇਦ ਹਨ- ਵਡੀ ਗੁਜਰਾਤ ਅਤੇ ਛੋਟੀ ਗੁਜਰਾਤ. ਦੇਖੋ, ਛੋਟੀ ਗੁਜਰਾਤ। ੩. ਪੰਜਾਬ ਦਾ ਇੱਕ ਨਗਰ, ਜੋ ਜਿਲੇ ਦਾ ਅਸਥਾਨ ਹੈ. ਇਹ ਵਜ਼ੀਰਾਬਾਦ ਅਤੇ ਲਾਲਾਮੂਸਾ ਦੇ ਮੱਧ ਹੈ. ਗੁਜਰਾਤ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦਾ ਕਾਬੁਲੀ ਦਰਵਾਜ਼ੇ ਗੁਰਦ੍ਵਾਰਾ ਹੈ. ਕਸ਼ਮੀਰ ਤੋਂ ਹਟਦੇ ਹੋਏ ਗੁਰੂ ਸਾਹਿਬ ਇੱਥੇ ਵਿਰਾਜੇ ਹਨ. ਰੇਲਵੇ ਸਟੇਸ਼ਨ ਗੁਜਰਾਤ ਤੋਂ ਇੱਕ ਮੀਲ ਪੂਰਵ ਹੈ.#ਗੁਜਰਾਤ ਵਿੱਚ ਸੁਨਿਆਰਾਂ ਦੀ ਗਲੀ ਭਾਈ ਲਾਲ ਸਿੰਘ ਦੇ ਘਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਹੁਕਮਨਾਮੇ ਦੱਸੇ ਜਾਂਦੇ ਹਨ, ਜਿਨ੍ਹਾਂ ਦੀ ਨਕਲ ਦੇਖਣ ਤੋਂ ਨਿਸਚਾ ਨਹੀਂ ਹੁੰਦਾ ਕਿ ਇਹ ਸਤਿਗੁਰੂ ਦੇ ਲਿਖੇ ਹੋਏ ਹਨ, ਕਿਉਂਕਿ ਸੰਮਤ ੧੭੫੪ ਦੇ ਹੁਕਮਨਾਮੇ ਵਿੱਚ ਖਾਲਸੇ ਦਾ ਜਿਕਰ ਹੈ. ਖਾਲਸਾ ਸੰਮਤ ੧੭੫੬ ਵਿੱਚ ਸਜਿਆ ਹੈ।#ਗੁਜਰਾਤ ਪਾਸ ਸਿੱਖਾਂ ਅਤੇ ਅੰਗ੍ਰੇਜਾਂ ਦਾ ਅੰਤਿਮ ਜੰਗ ੨੧. ਫਰਵਰੀ ਸਨ ੧੮੪੯ ਨੂੰ ਹੋਇਆ ਸੀ.#ਦੇਖੋ, ਗੜੀਆ ੩. ਅਤੇ ਦੌਲਾਸ਼ਾਹ....
ਵਿ- ਜੰਗਲ ਵਿੱਚ ਰਹਿਣ ਵਾਲਾ। ੨. ਅਸਭ੍ਯ. ਗਁਵਾਰ....
ਸੰਗ੍ਯਾ- ਤਿੱਗ. ਧੜ. ਮੋਢੇ ਤੋਂ ਲੈ ਕੇ ਕਮਰ ਤੀਕ ਦਾ ਸ਼ਰੀਰ ਦਾ ਭਾਗ. "ਲਾਂਗੁਲ ਸਹਿਤ ਸੁ ਲੰਬੀ ਬੇਲ." (ਗੁਪ੍ਰਸੂ) ੨. ਲੋਹੇ ਦਾ ਲੰਮਾ ਸੰਗੁਲ. ਲੰਮਾ ਜੰਜੀਰ. "ਬੇਲ ਸੰਗ ਤਿਂਹ ਬੰਧਨ ਕਰ੍ਯੋ." (ਸਲੋਹ) ੩. ਗਵੈਯੇ ਨਟ ਆਦਿ ਦਾ ਉਹ ਪਾਤ੍ਰ. ਜਿਸ ਵਿੱਚ ਲੋਕ ਇਨਾਮ ਦਾ ਧਨ ਪਾਉਂਦੇ ਹਨ. "ਵਾਰਤ ਵਥੁ ਡਾਰਤ ਬਹੁ ਬੇਲ." (ਗੁਪ੍ਰਸੂ) ੪. ਸੰ. ਵੱਲੀ. ਲਤਾ. "ਜੰਗਲ ਮਧੇ ਬੇਲਗੋ." (ਟੋਡੀ ਨਾਮਦੇਵ) "ਉਠਿ ਬੈਲ ਗਏ ਚਰਿ ਬੇਲ." (ਆਸਾ ਮਃ ੪) ਨਵੀਂ ਬਿਜਾਈ ਲਈ ਖੂਹ ਜੋਤਦੇ ਹਨ, ਪਰ ਪਹਿਲੀ ਬੇਲਾਂ ਨੂੰ ਉੱਠਕੇ ਬਲਦ ਚਰਗਏ. ਭਾਵ- ਮੁਕਤਿ ਦੇ ਸਾਧਨਾਂ ਦਾ ਜਤਨ ਕਰਦੇ ਹਨ, ਪਰ ਕਾਮਾਦਿ ਵਿਕਾਰ ਸਾਰੇ ਪੁੰਨਕਰਮਾਂ ਨੂੰ ਮਿਟਾ ਦਿੰਦੇ ਹਨ। ੫. ਸੰਤਾਨਰੂਪ ਫਲ ਦੇਣ ਕਾਰਣ ਇਸਤ੍ਰੀ ਨੂੰ ਭੀ ਬੇਲ ਲਿਖਿਆ ਹੈ. ਦੇਖੋ, ਵੇਲਿ। ੬. ਇੱਕ ਰਾਖਸ, ਜੋ ਸੁਬੇਲ ਦਾ ਭਾਈ ਸੀ. ਇਸ ਦਾ ਦੁਰਗਾ ਨਾਲ ਜੰਗ ਹੋਇਆ. "ਬੇਲ ਸੁਬੇਲ ਦੈਤ ਦ੍ਵੈ ਦੀਰਘ." (ਗੁਪ੍ਰਸੂ) ਦੇਖੋ, ਸੁਬੇਲ। ੭. ਫ਼ਾ. [بیل] ਕੁਦਾਲ. ਜ਼ਮੀਨ ਖੋਦਣ ਦਾ ਸੰਦ। ੮. ਵੇਲਾ (ਬੇੱਲਾ) ਨਦੀ ਆਦਿ ਦੇ ਕਿਨਾਰੇ ਦਾ ਸੰਘਣਾ ਜੰਗਲ. ਝੱਲ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਬੀ. ਤੁਖ਼ਮ। ੨. ਮੂਲਕਾਰਣ। ੩. ਜੜ. ਮੂਲ। ੪. ਵੀਰਯ. ਸ਼ੁਕ੍ਰ. ਮਨੀ। ੫. ਮੰਤ੍ਰ ਦਾ ਪ੍ਰਧਾਨ ਅੰਗ। ੬. ਬਿਜਲੀ (ਵਿਦ੍ਯੁਤ) ਦਾ ਸੰਖੇਪ. "ਮਾਨੋ ਪਹਾਰ ਕੇ ਉਪਰ ਸਾਲਹਿ ਬੀਜ ਪਰੀ." (ਕ੍ਰਿਸਨਾਵ) ਪਹਾੜ ਪੁਰ ਸਾਲ ਦੇ ਬਿਰਛ ਨੂੰ ਬਿਜਲੀ ਪਈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵੈਦਯ. ਜੋ ਵਿਦ੍ਯਾ ਰਖਦਾ ਹੈ. ਪੰਡਿਤ. ਹਕੀਮ. Doctor ਵਿਦ੍ਵਾਨ। ੨. ਤ਼ਬੀਬ. ਵੈਦ. Physician ਰੋਗ ਇਲਾਜ ਕਰਨ ਵਾਲਾ. "ਰੋਗੁ ਗਵਾਇਹਿ ਆਪਣਾ. ਤ ਨਾਨਕ ਵੈਦੁ ਸਦਾਇ." (ਮਃ ੨. ਵਾਰ ਮਲਾ)...
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...