patangāपतंगा
ਸੰਗ੍ਯਾ- ਦੇਖੋ ਪਤੰਗ ੩. "ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ." (ਆਸਾ ਮਃ ੪) ੨. ਦੇਖੋ, ਪਤੰਗ ੮। ੩. ਨਿਘੰਟੁ ਵਿੱਚ ਘੋੜੇ ਦਾ ਨਾਮ ਪਤੰਗਾ ਲਿਖਿਆ ਹੈ.
संग्या- देखो पतंग ३. "पचि पचि मुए बिखु देखि पतंगा." (आसा मः ४) २. देखो, पतंग ८। ३. निघंटु विॱच घोड़े दा नाम पतंगा लिखिआ है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿ- ਉਡਦਾ ਹੋਇਆ. ਉਡਣ ਵਾਲਾ। ੨. ਸੰਗ੍ਯਾ. ਪੰਛੀ. ਪਰਿੰਦ। ੩. ਭਮੱਕੜ, ਸ਼ਲਭ. ਪਰਵਾਨਾ. "ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ." (ਚਉਬੋਲੇ ਮਃ ੫) ੪. ਸੂਰਜ। ੫. ਫਿੰਡ. ਗੇਂਦ। ੬. ਸ਼ਰੀਰ. ਦੇਹ। ੭. ਨੌਕਾ. ਜਹਾਜ। ੮. ਅੱਗ ਦੀ ਚਿਨਗਾਰੀ, ਵਿਸਫੁਲਿੰਗ। ੯. ਤੀਰ। ੧੦. ਪੰਛੀ ਦੀ ਤਰਾਂ ਉਡਣ ਵਾਲੀ ਹੋਣ ਕਰਕੇ ਗੁੱਡੀ (ਚੰਗ) ਦਾ ਨਾਮ ਭੀ ਪਤੰਗ ਹੈ। ੧੧. ਦੇਖੋ, ਪਤੰਗੁ। ੧੨. ਸੰ. ਪਤੰਗ ਇੱਕ ਬਿਰਛ, ਜਿਸ ਦੀ ਲੱਕੜ ਵਿੱਚੋਂ ਉਬਾਲਕੇ ਲਾਲ ਰੰਗ ਕੱਢਿਆ ਜਾਂਦਾ ਹੈ. Caesalpina Sappan ਪਤੰਗ ਦਾ ਰੰਗ ਕੱਚਾ ਹੁੰਦਾ ਹੈ. "ਸਭ ਜਗ ਰੰਗ ਪਤੰਗ ਕੋ ਹਰਿ ਏਕੈ ਨਵਰੰਗ." (ਨੰਦਦਾਸ)...
ਕ੍ਰਿ. ਵਿ- ਪਚਕੇ. ਦੇਖੋ, ਪਚ ਅਤੇ ਪਚਨਾ. "ਪਚਿ ਪਚਿ ਮੂਏ ਬਿਖੁ ਦੇਖਿ ਪਤੰਗਾ."(ਆਸਾ ਮਃ ੪) ੨. ਸੰ. ਪਕਾਉਣ ਦੀ ਕ੍ਰਿਯਾ। ੩. ਅਗਨਿ....
ਸੰ. ਵਿਸ. ਸੰਗ੍ਯਾ- ਜ਼ਹਿਰ. ਗਰਲ. "ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ." (ਵਡ ਅਃ ਮਃ ੩) ੨. ਅਧਰਮ ਦੀ ਕਮਾਈ. "ਬਿਖੁ ਸੰਚੈ ਹਟਵਾਣੀਆ, ਬਹਿ ਹਾਟਿ ਕਮਾਇ." (ਗਉ ਮਃ ੪) ੩. ਮਾਯਾ. "ਬਿਖੁ ਮਾਤੇ ਕਾ ਠਉਰ ਨ ਠਾਉ." (ਗਉ ਮਃ ੫) ੪. ਸ਼ਰਾਬ. ਮਦਿਰਾ. "ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ." (ਸ੍ਰੀ ਬੇਣੀ)...
ਸੰਗ੍ਯਾ- ਦ੍ਰਿਸ੍ਟਿ. ਨਜਰ. "ਏਹ ਸਤਿਗੁਰੁ ਦੇਖਿ ਦਿਖਾਈ." (ਰਾਮ ਅਃ ਮਃ ੧) ੨. ਕ੍ਰਿ. ਵਿ- ਦੇਖਕੇ. "ਦੇਖਿ ਸਰੂਪ ਪੂਰਨ ਭਈ ਆਸਾ." (ਟੋਡੀ ਮਃ ੫)...
ਸੰਗ੍ਯਾ- ਦੇਖੋ ਪਤੰਗ ੩. "ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ." (ਆਸਾ ਮਃ ੪) ੨. ਦੇਖੋ, ਪਤੰਗ ੮। ੩. ਨਿਘੰਟੁ ਵਿੱਚ ਘੋੜੇ ਦਾ ਨਾਮ ਪਤੰਗਾ ਲਿਖਿਆ ਹੈ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਸੰ. ਸੰਗ੍ਯਾ- ਕਸ਼੍ਯਪ ਦਾ ਰਚਿਆ ਹੋਇਆ ਵੇਦ ਦਾ ਕੋਸ਼, ਜਿਸ ਪੁਰ ਯਾਸ्ਕਮੁਨਿ ਨੇ "ਨਿਰੁਕ੍ਤ" ਨਾਮਕ ਟੀਕਾ ਲਿਖਿਆ ਹੈ. ਇਹ ਬਹੁਤ ਪੁਰਾਣਾ ਗ੍ਰੰਥ ਹੈ. ਇਸ ਤੋਂ ਵੇਦ ਦੇ ਸ਼ਬਦਾਂ ਦਾ ਅਰਥ ਚੰਗੀ ਤਰਾਂ ਜਾਣਿਆ ਜਾਂਦਾ ਹੈ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....