padhamarāgaपदमराग
ਸੰ. ਸੰਗ੍ਯਾ- ਲਾਲ ਕਮਲ ਜੇਹੇ ਰੰਗ ਵਾਲਾ ਰਤਨ, ਮਾਣਿਕ. ਲਾਲ Ruby "ਪਦਮਰਾਗ ਕੇ ਆਸਨ ਜਹਿੰਵਾ." (ਨਾਪ੍ਰ)
सं. संग्या- लाल कमल जेहे रंग वाला रतन, माणिक. लाल Ruby "पदमराग के आसन जहिंवा." (नाप्र)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਸੰ. ਸੰਗ੍ਯਾ- ਕੌਲ ਫੁੱਲ. ਜਲਜ. "ਹਰਿ ਚਰਣਕਮਲ ਮਕਰੰਦ ਲੋਭਿਤ ਮਨੋ." (ਧਨਾ ਮਃ ੧) ੨. ਜਲ। ੩. ਅੱਖ ਦਾ ਡੇਲਾ। ੨. ਇੱਕ ਛੰਦ. ਲੱਛਣ- ਚਾਰ ਚਰਣ, ਪ੍ਰਤਿ ਚਰਣ ਇੱਕ ਨਗਣ- .#ਉਦਾਹਰਣ-#ਭਜਨ। ਕਰਨ। ਦੁਖਨ। ਦਰਨ ॥#(ਅ) ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦ ਦਿਵਾਕਰ। ੫. ਕਮਲਾ ਦਾ ਸੰਖੇਪ. ਲਕ੍ਸ਼੍ਮੀ (ਲੱਛਮੀ). "ਸਕਲ ਅਨੂਪ ਰੂਪ ਕਮਲ ਬਿਖੈ ਸਮਾਤ." (ਭਾਗੁ ਕ)...
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਸੰ. ਸੰਗ੍ਯਾ- ਜੌਹਰੀ. ਰਤਨ ਜੜਨ ਅਤੇ ਵੇਚਣ ਵਾਲਾ। ੨. ਸੰ. ਮਾਣਿਕ੍ਯ. ਲਾਲ ਰਤਨ. "ਸਭਨਾ ਮਨ ਮਾਣਿਕ." (ਸ. ਫਰੀਦ) ੩. ਮਦ੍ਰ ਪਿੰਡ ਦਾ ਵਸਨੀਕ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਜਦ ਛੀਵੇਂ ਸਤਿਗੁਰੂ ਜੀ ਮਦ੍ਰੀਂ ਗਏ, ਤਦ ਇਹ ਸੇਵਾ ਕਰਦਾ ਰਿਹਾ....
ਸੰ. ਸੰਗ੍ਯਾ- ਲਾਲ ਕਮਲ ਜੇਹੇ ਰੰਗ ਵਾਲਾ ਰਤਨ, ਮਾਣਿਕ. ਲਾਲ Ruby "ਪਦਮਰਾਗ ਕੇ ਆਸਨ ਜਹਿੰਵਾ." (ਨਾਪ੍ਰ)...
ਦੇਖੋ, ਆਸਣ. "ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ." (ਮਾਝ ਮਃ ੫) ੨. ਘੋੜੇ ਦੀ ਪਿੱਠ ਉੱਪਰ ਨਿਸ਼ਸਤ. "ਆਸਨ ਆਏ ਬਾਗ ਗਹਿ ਬਲਵੰਡ ਵਿਸੇਸਾ." (ਗੁਪ੍ਰਸੂ) ੩. ਸੰ. आशन- ਆਸ਼ਨ. ਵਜ੍ਰ। ੪. ਇੰਦ੍ਰ। ੫. ਭੋਜਨ ਖਵਾਉਣ ਵਾਲਾ....
ਕ੍ਰਿ. ਵਿ- ਜਿੱਥੇ. ਜਿਸ ਅਸਥਾਨ ਮੇਂ. "ਸ਼੍ਰੀ ਨਾਨਕ ਕੀ ਇੱਛਾ ਜਹਿਂਵਾ। ਵਿਚਰਹਿਂ ਬਾਲਕ ਮੇ ਮਿਲ ਤਹਿਂਵਾ." (ਨਾਪ੍ਰ)...