padhavīपदवी
ਸੰ. ਸੰਗ੍ਯਾ- ਰਾਹ. ਮਾਰਗ. "ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ." (ਨਾਪ੍ਰ) ੨. ਪੱਧਤਿ. ਪਰਿਪਾਟੀ. ਤ਼ਰੀਕ਼ਾ। ੩. ਦਰਜਾ. ਉਹਦਾ ਰੁਤਬਾ. "ਤਿਨ ਕਉ ਪਦਵੀ ਉਚ ਭਈ." (ਸਵੈਯੇ ਮਃ ੪. ਕੇ) ੩. ਉਪਾਧਿ. ਖ਼ਿਤ਼ਾਬ (title) ਲਕ਼ਬ.
सं. संग्या- राह. मारग. "मंद मंद गति जाते पदवी मे पदपंकज सुंदर." (नाप्र) २. पॱधति. परिपाटी. त़रीक़ा। ३. दरजा. उहदा रुतबा. "तिन कउ पदवी उच भई." (सवैये मः ४. के) ३. उपाधि. ख़ित़ाब (title) लक़ब.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਅ. [مّد] ਕ੍ਰਿ- ਖਿੰਚਣਾ। ੨. ਸੰਗ੍ਯਾ- ਖਿੱਚਣ ਦੀ ਕ੍ਰਿਯਾ। ੩. ਲਕੀਰ ਖਿੱਚਕੇ ਫਰਦ ਅਥਵਾ ਹਿਸਾਬ ਆਦਿ ਦੇ ਲਿਖਣ ਦਾ ਚਿੰਨ੍ਹ। ੪. ਸੰ. ਮਦ੍ਯ. ਸ਼ਰਾਬ। ੫. ਨਸ਼ੀਲੀ ਵਸ੍ਤੁ....
ਦੇਖੋ, ਗਮ੍ ਧਾ. ਸੰ. ਸੰਗ੍ਯਾ- ਗਮਨ. ਚਾਲ. "ਕਰਪੂਰ ਗਤਿ ਬਿਨ ਅਕਾਲ ਦੂਜੇ ਕਵਨ?" (ਗ੍ਯਾਨ) ੨. ਮਾਰਗ. ਰਸਤਾ. "ਗੁਰਪਰਸਾਦਿ ਮੁਕਤਿ ਗਤਿ ਪਾਏ." (ਮਾਝ ਅਃ ਮਃ ੩) ੩. ਗਿਆਨ ਵਿਦ੍ਯਾ. "ਅਪਨੀ ਗਤਿ ਮਿਤਿ ਜਾਨਹੁ ਆਪੇ." (ਸੁਖਮਨੀ) "ਗਤਿ ਮੁਕਤਿ ਘਰੈ ਮਹਿ ਪਾਇ." (ਸ੍ਰੀ ਮਃ ੩) ਮੁਕਤਿ ਪਾਉਣ ਦਾ ਇ਼ਲਮ। ੪. ਪ੍ਰਾਪਤੀ. "ਗੁਰ ਕੈ ਦਰਸਨ ਮੁਕਤਿ ਗਤਿ ਹੋਇ." (ਆਸਾ ਮਃ ੩)੫ ਮੋਕ੍ਸ਼. ਮੁਕਤਿ. "ਜਿਹ ਸਿਮਰਤ ਗਤਿ ਪਾਈਐ." (ਸਃ ਮਃ ੯) ੬. ਵਿਸ਼੍ਰਾਮ. ਇਸਥਿਤਿ. ਟਿਕਾਉ. "ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ." (ਗੂਜ ਕਬੀਰ) ੭. ਸ਼ੁੱਧੀ. ਪਵਿਤ੍ਰਤਾ. "ਮੁਇਆ ਜੀਵਦਿਆ ਗਤਿ ਹੋਵੈ ਜਾ ਸਿਰਿ ਪਾਈਐ ਪਾਣੀ." (ਵਾਰ ਮਾਝ ਮਃ ੧) "ਅੰਤਰ ਕੀ ਗਤਿ ਤਾਹੀ ਜੀਉ." (ਸੋਰ ਮਃ ੧) ੮. ਹਾਲਤ. ਦਸ਼ਾ. "ਅੰਤਰ ਕੀ ਗਤਿ ਤੁਮਹੀ ਜਾਨੀ." (ਸੋਰ ਮਃ ੫) "ਰੇ ਮਨ! ਕਉਨ ਗਤਿ ਹੋਇਹੈ ਤੇਰੀ?" (ਜੈਜਾ ਮਃ ੯) ੯. ਵਿਧਿ. ਤਰੀਕਾ. ਢੰਗ. ਜੁਗਤਿ."ਰਾਮਭਜਨ ਕੀ ਗਤਿ ਨਹਿ ਜਾਨੀ." (ਸੋਰ ਮਃ ੯) ੧੦. ਸਿਤਾਰ ਦੀ ਸਰਗਮ ਦਾ ਜੋੜ ਅਤੇ ਮ੍ਰਿਦੰਗ ਦਾ ਬੋਲ. ਦੇਖੋ ਜਤਿ ੩.। ੧੧. ਦਖ਼ਲ. ਪ੍ਰਵੇਸ਼। ੧੨. ਲੀਲਾ. ਖੇਲ. "ਹਰਿ ਕੀ ਗਤਿ ਨਹਿ ਕੋਊ ਜਾਨੈ." (ਬਿਹਾ ਮਃ ੯) ੧੩. ਨਤੀਜਾ. ਫਲ। ੧੪. ਵਿ- ਗਤ. ਪ੍ਰਾਪਤ ਹੋਇਆ. "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ਅੰਤਰਗਤ ਤੀਰਥ (ਆਤਮਤੀਰਥ) ਵਿੱਚ ਮਲਕੇ (ਮੈਲ ਉਤਾਰਕੇ) ਨ੍ਹਾਉ. ਭਾਵ- ਬਾਹਰਲੇ ਤੀਰਥਾਂ ਤੋਂ ਗਤਿ ਨਹੀਂ....
ਜਾਂਦੇ, ਗਮਨ ਕਰਦੇ। ੨. ਜਾਣੇ. ਸਮਝੇ. "ਗੁਰਪ੍ਰਸਾਦਿ ਕਾਹੂ ਜਾਤੇ." (ਦੇਵ ਮਃ ੫) ੩. ਜਬ ਸੇ. ਜਬ ਤੇ. "ਜਾਤੇ ਸਾਧੂਸਰਣਿ ਗਹੀ। ਸਾਂਤਿ ਸਹਜ ਮਨਿ ਭਇਓ ਪ੍ਰਗਾਸਾ." (ਸਾਰ ਮਃ ੫) ੪. ਜਾਂ ਤੇ. ਜਿਸ ਸੇ. ਜਿਸ ਤੋਂ "ਹੋਇ ਜਾ ਤੇ ਤੇਰੈ ਨਾਇ ਵਾਸਾ." (ਸੋਹਿਲਾ) ੫. ਦੇਖੋ, ਯਾਂਤੇ....
ਸੰ. ਸੰਗ੍ਯਾ- ਰਾਹ. ਮਾਰਗ. "ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ." (ਨਾਪ੍ਰ) ੨. ਪੱਧਤਿ. ਪਰਿਪਾਟੀ. ਤ਼ਰੀਕ਼ਾ। ੩. ਦਰਜਾ. ਉਹਦਾ ਰੁਤਬਾ. "ਤਿਨ ਕਉ ਪਦਵੀ ਉਚ ਭਈ." (ਸਵੈਯੇ ਮਃ ੪. ਕੇ) ੩. ਉਪਾਧਿ. ਖ਼ਿਤ਼ਾਬ (title) ਲਕ਼ਬ....
ਵਿ- ਕਮਲਰੂਪ ਚਰਨ. ਪੰਕਜ ਜੇਹੇ ਕੋਮਲ ਅਤੇ ਨਿਰਮਲ ਚਰਨ. "ਸੰਤਜਨਾ ਕੀ ਪਦਪੰਕਜ ਧੂਰਿ." (ਬਸੰ ਮਃ ੩)...
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਸੰ. ਸੰਗ੍ਯਾ- ਕ੍ਰਮ. ਸਿਲਸਿਲਾ। ੨. ਰੀਤਿ. ਤਰੀਕ਼ਾ। ੩. ਨਿਯਮ....
ਅ਼. [طریِقہ] ਸੰਗ੍ਯਾ- ਢੰਗ. ਰੀਤਿ। ੨. ਯੁਕਤਿ. ਉਪਾਯ. ਜਤਨ....
ਅ਼. [درجہ] ਸੰਗ੍ਯਾ- ਪਦਵੀ. ਉਹਦਾ। ੨. ਉਚਾਣ ਨਿਵਾਣ ਦੇ ਲਿਹ਼ਾਜ ਸ਼੍ਰੇਣੀ....
ਅ਼. [عُہدہ] ਉਹਦਾ. ਸੰਗ੍ਯਾ- ਪਦਵੀ. ਅਧਿਕਾਰ. ਰੁਤਬਾ। ੨. ਜਿੱਮੇਦਾਰੀ....
ਅ਼. [رُتبہ] ਸੰਗ੍ਯਾ- ਦਰਜਾ. ਪਦਵੀ. ਅਧਿਕਾਰ...
ਸਰਵ- ਉਨ੍ਹਾਂ. ਉਨ੍ਹਾਂ ਨੇ. "ਤਿਨ ਅੰਤਰਿ ਸਬਦੁ ਵਸਾਇਆ." (ਸ੍ਰੀ ਮਃ ੧. ਜੋਗੀ ਅੰਦਰ) ੨. ਉਨ੍ਹਾਂ ਦੇ. "ਤਿਨ ਪੀਛੈ ਲਾਗਿ ਫਿਰਾਉ." (ਸ੍ਰੀ ਮਃ ੪) ੩. ਸੰਗ੍ਯਾ- ਤ੍ਰਿਣ. ਘਾਸ. ਫੂਸ. "ਅਉਧ ਅਨਲ ਤਨੁ ਤਿਨ ਕੋ ਮੰਦਿਰ." (ਗਉ ਕਬੀਰ) ੪. ਕ੍ਰਿ. ਵਿ- ਤਿਸ ਪਾਸੇ. ਉਧਰ. "ਡੋਰੀ ਪ੍ਰਭੁ ਪਕੜੀ, ਜਿਨ ਖਿੰਚੈ ਤਿਨ ਜਾਈਐ." (ਓਅੰਕਾਰ) ੫. ਦੇਖੋ, ਤਿੰਨ....
ਸੰ. ਸੰਗ੍ਯਾ- ਛਲ। ੨. ਰੁਤਬਾ. ਪਦਵੀ ੩. ਖ਼ਿਤਾਬ. Title। ੪. ਵਸਤੁ ਦੇ ਬੋਧ ਕਰਾਉਣ ਦਾ ਕਾਰਣ, ਜੋ ਵਸਤੁ ਤੋਂ ਭਿੰਨ (ਵੱਖਰਾ) ਹੋਵੇ, ਜੈਸੇ ਘਟਾਕਾਸ਼ ਨੂੰ ਘੜਾ ਪ੍ਰਗਟ ਕਰਦਾ ਹੈ, ਪਰ ਆਕਾਸ਼ ਤੋਂ ਘੜਾ ਜੁਦਾ ਹੈ। ੫. ਉਪਦ੍ਰਵ. ਉਤਪਾਤ....
ਅ਼. [لقب] ਸੰਗ੍ਯਾ- ਨਾਮ ਦੇ ਨਾਲ ਗੁਣ ਅਥਵਾ ਨਿੰਦਾ ਪ੍ਰਗਟ ਕਰਨ ਵਾਲੀ ਉਪਾਧਿ. ਪਦਵੀ. ਖ਼ਿਤਾਬ....