padhāradhuपदारथु
ਦੇਖੋ, ਪਦਾਰਥ, "ਗਿਆਨ ਪਦਾਰਥੁ ਪਾਈਐ." (ਸ੍ਰੀ ਅਃ ਮਃ ੧) ੨. ਅਮੋਲਕ (ਅਮੂਲ੍ਯ) ਵਸਤੁ, "ਇਹੁ ਜਨਮ ਪਦਾਰਥੁ ਪਾਇਕੈ." (ਸ੍ਰੀ ਮਃ ੩)
देखो, पदारथ, "गिआन पदारथु पाईऐ." (स्री अः मः १) २. अमोलक (अमूल्य) वसतु, "इहु जनम पदारथु पाइकै." (स्री मः ३)
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ज्ञान ਜ੍ਞਾਨ. ਸੰਗ੍ਯਾ- ਜਾਣਨਾ. ਬੋਧ. ਸਮਝ. ਇ਼ਲਮ. "ਅੰਤਰਿ ਗਿਆਨ ਨ ਆਇਓ ਮਿਰਤਕੁ ਹੈ ਸੰਸਾਰ." (ਵਾਰ ਸ੍ਰੀ ਮਃ ੩) ੨. ਪਾਰਬ੍ਰਹਮ, ਜੋ ਗ੍ਯਾਨਰੂਪ ਹੈ....
ਦੇਖੋ, ਪਦਾਰਥ, "ਗਿਆਨ ਪਦਾਰਥੁ ਪਾਈਐ." (ਸ੍ਰੀ ਅਃ ਮਃ ੧) ੨. ਅਮੋਲਕ (ਅਮੂਲ੍ਯ) ਵਸਤੁ, "ਇਹੁ ਜਨਮ ਪਦਾਰਥੁ ਪਾਇਕੈ." (ਸ੍ਰੀ ਮਃ ੩)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਅਮੁਲ. "ਗੁਣਅਮੋਲ ਜਿਸੁ ਰਿਦੈ ਨ ਵਸਿਆ." (ਸੋਰ ਮਃ ੫)...
ਵਿ- ਮੁੱਲ (ਕੀਮਤ) ਬਿਨਾ. ਬੇਬਹਾ. ਅਮੋਲ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....