papiharā, papīhāपपिहरा, पपीहा
ਸੰਗ੍ਯਾ- ਪੀਣ ਦੀ ਈਹਾ (ਇੱਛਾ) ਵਾਲਾ, ਚਾਤਕ. ਦੇਖੋ ਚਾਤਕ ਸ਼ਬਦ. "ਚਾਹ ਰਹੀ ਜਸ ਮੇਘ ਪਪਿਹਰਾ ਪ੍ਯਾਸਕੈ." (ਚਰਿਤ੍ਰ ੨੬੯)
संग्या- पीण दी ईहा (इॱछा) वाला, चातक. देखो चातक शबद. "चाह रही जस मेघ पपिहरा प्यासकै." (चरित्र २६९)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪੀਣਾ। ੨. ਦੇਖੋ, ਪੀਨ. "ਕ੍ਰੋਧ ਪੀਣ ਮਾਨੀਐ." (ਕਲਕੀ) ਕ੍ਰੋਧ ਨਾਲ ਭਰਿਆ ਹੋਇਆ....
ਸੰ. ਸੰਗ੍ਯਾ- ਇੱਛਾ. "ਪ੍ਰਭੁ ਦਰਸਨ ਕੀ ਮਨ ਮਹਿਂ ਈਹਾ." (ਗੁਪ੍ਰਸੂ) ੨. ਹ਼ਰਕਤ ਚੇਸ੍ਟਾ। ੩. ਯਤਨ. ਕੋਸ਼ਿਸ਼। ੪. ਕ੍ਰਿ. ਵਿ- ਇੱਥੇ. ਦੇਖੋ, ਈਹਾਂ. "ਈਹਾ ਖਾਟਿ ਚਲਹੁ ਹਰਿ ਲਾਹਾ." (ਸੋਹਿਲਾ)...
ਦੇਖੋ, ਇਛਾ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਸੰਗ੍ਯਾ- ਮੇਘ ਤੋਂ ਚਤ (ਮੰਗਣ) ਵਾਲਾ ਪੰਛੀ. ਜੋ ਸਦਾ ਚਤ (ਯਾਚਨਾ) ਕਰਦਾ ਹੈ. ਚਾਤ੍ਰਕ. ਪਪੀਹਾ. ਬਬੀਹਾ. ਸਾਰੰਗ. ਤੋਕਕ. ਮੇਘਜੀਵਨ. L. Cucculus melanoleucus....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰਗ੍ਯਾ- ਇੱਛਾ. ਅਭਿਲਾਖਾ. "ਚਾਹਹਿ ਤੁਝਹਿ ਦਇਆਰ!" (ਆਸਾ ਛੰਤ ਮਃ ੫) ੨. ਚਿਤਵਨ. ਦ੍ਰਿਸ੍ਟਿ. ਨਜਰ. "ਚਾਹ ਰਹੈ ਚਿੱਤ ਮੇ ਕ੍ਰਿਪਾ ਕੀ ਏਕ ਚਾਹ ਕੀ." (੫੨ ਕਵਿ) ੩. ਫ਼ਾ. [چاہ] ਖੂਹ. ਕੂਪ। ੪. ਦੇਖੋ, ਚਾਯ....
ਵਸੀ। ੨. ਠਹਿਰੀ. ਰੁਕੀ। ੩. ਬੰਦ ਹੋਈ....
ਸੰ. मेघ. ਸੰਗ੍ਯਾ- ਧੂਆਂ। ੨. ਬੱਦਲ. ਜਲਧਰ. ਦੇਖੋ, ਮਿਹ ਧਾ. "ਤ੍ਰਿਣ ਕੀ ਅਗਨਿ, ਮੇਘ ਕੀ ਛਾਇਆ." (ਟੋਡੀ ਮਃ ੫) ਦੇਖੋ, ਮੇਗ। ੩. ਮੋਥਾ। ੪. ਨਿਘੰਟੁ ਵਿੱਚ ਯਗ੍ਯ ਦਾ ਨਾਮ ਭੀ ਮੇਘ ਹੈ। ੫. ਭਾਵ- ਸਤਿਗੁਰੂ, ਜੋ ਉਪਦੇਸ਼ ਦੀ ਵਰਖਾ ਕਰਦਾ ਹੈ. "ਮੇਘੁ ਵਰਸੈ ਦਇਆ ਕਰਿ." (ਮਃ ੩. ਵਾਰ ਮਲਾ) ੬. ਇੱਕ ਰਾਗ, ਜਿਸ ਦੀ ਛੀ ਮੁੱਖ ਰਾਗਾਂ ਵਿੱਚ ਗਿਣਤੀ ਹੈ. ਇਹ ਕਾਫੀਠਾਟ ਤਾ ਸਾੜਵ ਰਾਗ ਹੈ. ਧੈਵਤ ਵਰਜਿਤ ਹੈ. ਗਾਂਧਾਰ ਬਹੁਤ ਹੀ ਸੂਖਮ ਲਗਦਾ ਹੈ. ਰਿਸਭ ਬਹੁਤ ਸਪਸ੍ਟ ਹੈ. ਸੜਜ ਵਾਦੀ ਅਤੇ ਪੰਚਮ ਸੰਵਾਦੀ ਹੈ. ਸਾਰੰਗ ਵਾਂਙ ਰਿਸਭ ਅਤੇ ਮੱਧਮ ਦੀ ਸੰਗਤਿ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਪ ਮ ਗਾ ਸ.#੭. ਇੱਕ ਕਪੜਾ ਬੁਣਨ ਵਾਲੀ ਜਾਤਿ, ਜਿਸ ਨੂੰ ਕਈ ਅਛੂਤ ਮੰਨਦੇ ਹਨ....
ਸੰਗ੍ਯਾ- ਪੀਣ ਦੀ ਈਹਾ (ਇੱਛਾ) ਵਾਲਾ, ਚਾਤਕ. ਦੇਖੋ ਚਾਤਕ ਸ਼ਬਦ. "ਚਾਹ ਰਹੀ ਜਸ ਮੇਘ ਪਪਿਹਰਾ ਪ੍ਯਾਸਕੈ." (ਚਰਿਤ੍ਰ ੨੬੯)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....