parauपरउ
ਪੜੋ. ਲਓ। ੨. ਪਰਿਓ ਪਇਆ "ਕਹੁ ਰਵਿਦਾਸ ਪਰਉ ਤੇਰੀ ਸਾਭਾ." (ਗਉ) ੩. ਪੜ੍ਹੋ. ਪਠਨ ਕਰੋ। ੪. ਪੜ੍ਹਉਂ. ਪੜ੍ਹਦਾ ਹਾਂ. "ਬਿਦਿਆ ਨ ਪਰਉ ਬਾਦੁ ਨਹੀ ਜਾਨਉ." (ਬਿਲਾ ਕਬੀਰ) ੫. ਪਰਸੋਂ. ਗੁਜ਼ਰੇ ਦਿਨ ਤੋਂ ਪਹਿਲੇ ਦਿਨ। ੬. ਆਉਣ ਵਾਲੇ ਦਿਨ ਤੋਂ ਅਗਲੇ ਦਿਨ. ਦੇਖੋ, ਪਰੋ ੨.
पड़ो. लओ। २. परिओ पइआ "कहु रविदास परउ तेरी साभा." (गउ) ३. पड़्हो. पठन करो। ४. पड़्हउं. पड़्हदा हां. "बिदिआ न परउ बादु नही जानउ." (बिला कबीर) ५. परसों. गुज़रे दिन तों पहिले दिन। ६. आउण वाले दिनतों अगले दिन. देखो, परो २.
ਪਿਆ. ਪੜਾ. "ਪਇਆ ਕਿਰਤੁ ਨ ਮੇਟੈ ਕੋਇ." (ਸੁਖਮਨੀ) ਜੇਹਾ ਕਿਰਤ ਅਨੁਸਾਰ ਲੇਖ ਪੈਗਿਆ (ਲਿਖਿਆ ਗਿਆ) ਹੈ....
ਕਥਨ ਕਰ. ਬੋਲ। ੨. ਸੰਗ੍ਯਾ- ਬਾਣੀ. ਬਾਤ. ਕਥਾ "ਸੁਕ ਸੰਗ ਰਾਜੇ ਕਹੁ ਕਹੀ." (ਕ੍ਰਿਸਨਾਵ) ੩. ਦੇਖੋ, ਕਹੁਁ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
ਪੜੋ. ਲਓ। ੨. ਪਰਿਓ ਪਇਆ "ਕਹੁ ਰਵਿਦਾਸ ਪਰਉ ਤੇਰੀ ਸਾਭਾ." (ਗਉ) ੩. ਪੜ੍ਹੋ. ਪਠਨ ਕਰੋ। ੪. ਪੜ੍ਹਉਂ. ਪੜ੍ਹਦਾ ਹਾਂ. "ਬਿਦਿਆ ਨ ਪਰਉ ਬਾਦੁ ਨਹੀ ਜਾਨਉ." (ਬਿਲਾ ਕਬੀਰ) ੫. ਪਰਸੋਂ. ਗੁਜ਼ਰੇ ਦਿਨ ਤੋਂ ਪਹਿਲੇ ਦਿਨ। ੬. ਆਉਣ ਵਾਲੇ ਦਿਨ ਤੋਂ ਅਗਲੇ ਦਿਨ. ਦੇਖੋ, ਪਰੋ ੨....
ਸਰਵ- "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) "ਤੇਰੋ ਜਨ ਹਰਿਜਸ ਸੁਨਤ ਉਮਾਹਿਓ." (ਕਾਨ ਮਃ ੫)...
ਸੰਗ੍ਯਾ- ਪਨਾਹ. ਓਟ। ੨. ਸਾਂਭ. ਸਪੁਰਦਗੀ. "ਕਹੁ ਰਵਿਦਾਸ ਪਰਉ ਤੇਰੀ ਸਾਭਾ." (ਗਉ)...
ਪ੍ਰਾ. ਕ੍ਰਿ- ਭੇਜਣਾ. ਦੇਖੋ, ਪ੍ਰਸ੍ਥਾਨ। ੨. ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪੜ੍ਹਨਾ. ਪਾਠ ਕਰਨਾ. ਦੇਖੋ, ਪਠ....
ਵ੍ਯ- ਅੰਗੀਕਾਰ ਅਤੇ ਸੰਮਤੀ ਬੋਧਕ ਸ਼ਬਦ। ੨. ਠੀਕ, ਸਹੀ, ਆਦਿਕ ਦੀ ਥਾਂ ਵਰਤੀਦਾ ਹੈ। ੩. ਸਿਮ੍ਰਿਤੀ (ਚੇਤਾ) ਬੋਧਕ ਭੀ ਹੈ। ੪. ਫ਼ਾ. [ہاں] ਖ਼ਬਰਦਾਰ!...
ਸੰ. ਵਿਦ੍ਯਾ- ਸੰਗ੍ਯਾ- ਗਿਆਨ. ਇਲਮ. "ਬਿਦਿਆ ਸੋਧੈ ਤਤੁ ਲਹੈ." (ਓਅੰਕਾਰ) ਦੇਖੋ, ਵਿਦ੍ਯਾ...
ਦੇਖੋ, ਬਾਦ. "ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ." (ਭੈਰ ਨਾਮਦੇਵ)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਜਾਣੋ. ਸਮਝੋ। ੨. ਜਾਨਉਂ. ਜਾਣਦਾ. "ਜਾਨਉ ਨਾਹੀ ਭਾਵੈ ਕਵਨ ਬਾਤਾ." (ਸ੍ਰੀ ਅਃ ਮਃ ੫)...
ਸੰਗ੍ਯਾ- ਖੁੱਡ. ਦਰਾਰ. ਦੇਖੋ, ਬਿਲ. "ਅੰਧ ਬਿਲਾ ਤੇ ਕਾਢਹੁ ਕਰਤੇ." (ਦੇਵ ਮਃ ੫) ੨. ਅ਼. [بِلا] ਵ੍ਯ- ਬਿਨਾ. ਬਗੈਰ. ਰਹਿਤ। ੩. ਦੇਖੋ, ਬਿੱਲਾ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰ. परश्वस्. ਕ੍ਰਿ. ਵਿ- ਆਉਣ ਵਾਲੇ ਦਿਨ ਤੋਂ ਅਗਲੇ ਦਿਨ। ੨. ਵੀਤ ਗਏ ਦਿਨ ਤੋਂ ਪਿਛਲੇ ਦਿਨ। ੩. ਪਰ- ਦਿਵਸ. ਸੰਗ੍ਯਾ- ਦੂਜਾ ਦਿਨ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਪੜੋ. ਪਓ। ੨. ਪਰਸੋਂ. ਆਉਣ ਵਾਲੇ ਦਿਨ ਤੋਂ ਅਗਲੇ ਦਿਨ. "ਪਰੋ, ਆਜੁ ਕੈ ਕਾਲ." (ਸਃ ਮਃ ੯) ਪਰਸੋਂ, ਅੱਜ ਜਾਂ ਕਲ੍ਹ....