paratāpuपरतापु
ਸੰਗ੍ਯਾ- ਪਰਿਤਾਪ. ਸੰਤਾਪ. ਦਾਹ. "ਪਰਤਾਪੁ ਲਗਾ ਦੋਹਾਗਣੀ." (ਸ੍ਰੀ ਮਃ ੧. ਜੋਗੀ ਅੰਦਰਿ) ੨. ਪ੍ਰਤਾਪ. ਅਗਨਿ. "ਕਿਉ ਲਾਗੀ ਨਿਵਰੈ ਪਰਤਾਪੁ?" (ਰਾਮ ਅਃ ਮਃ ੧) ੩. ਦੇਖੋ, ਪਰਤਾਪ.
संग्या- परिताप. संताप. दाह. "परतापु लगा दोहागणी." (स्री मः १. जोगी अंदरि) २. प्रताप. अगनि. "किउ लागी निवरै परतापु?" (राम अः मः १) ३. देखो, परताप.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪਰਤਾਪ. ੩...
ਸੰ. ਸੰਗ੍ਯਾ- ਜਲਨ. ਸੇਕ. ਤਾਉ। ੨. ਦੁੱਖ. ਕਲੇਸ਼। ੩. ਜ੍ਵਰ. ਬੁਖਾਰ. "ਸਭੇ ਦੁਖ ਸੰਤਾਪ ਜਾਂ ਤੁਧੋਂ ਭੁਲੀਐ." (ਵਾਰ ਰਾਮ ੨. ਮਃ ੫) ੪. ਪਸ਼ਚਾਤਾਪ. ਪਛਤਾਵਾ. "ਭਿਖਿਆ ਭੋਜਨ ਕਰੈ ਸੰਤਾਪ." (ਵਾਰ ਰਾਮ ੧. ਮਃ ੧)...
ਸੰ. ਸੰਗ੍ਯਾ- ਦਗਧ ਕਰਨ ਦੀ ਕ੍ਰਿਯਾ. ਜਲਾਣਾ. ਦੇਖੋ, ਪਿਤ੍ਰਿਮੇਧ। ੨. ਜਲਨ. ਤਾਪ। ੩. ਇੱਕ ਰੋਗ, ਜਿਸ ਤੋਂ ਬਹੁਤ ਪਿਆਸ ਲਗਦੀ ਅਤੇ ਗਲ ਸੁਕਦਾ ਹੈ. ਜਲਨ. ਸੜਨ. ਦਾਝ. ਵੈਦਕ ਅਨੁਸਾਰ ਪਿੱਤ ਦਾਹ, ਮਦ੍ਯ ਦਾਹ ਆਦਿ ਇਸ ਦੇ ਸੱਤ ਭੇਦ ਹਨ. ਸ਼ਰੀਰ ਵਿੱਚ ਗਰਮੀ ਬਹੁਤ ਵਧਣ, ਖ਼ੂਨ ਦੇ ਜੋਸ਼ ਮਾਰਨ, ਤ੍ਰਿਖਾ ਰੋਕਣ, ਬਹੁਤ ਸ਼ਰਾਬ ਪੀਣ, ਬਹੁਤ ਭੋਗ ਕਰਨ, ਬਹੁਤ ਮਿਹਨਤ ਕਰਨ, ਨਿਰਾਹਾਰ ਵ੍ਰਤ ਰੱਖਣ, ਨਰਮ ਅਸਥਾਨ ਤੇ ਸੱਟ ਵੱਜਣ ਆਦਿ ਕਾਰਣਾਂ ਤੋਂ ਦਾਹ ਰੋਗ ਹੁੰਦਾ ਹੈ.#ਦਾਹ ਤੋਂ ਦਿਲ ਅਤੇ ਸ਼ਰੀਰ ਸੜਦਾ ਪ੍ਰਤੀਤ ਹੁੰਦਾ ਹੈ, ਜੀ ਘਬਰਾਉਂਦਾ ਹੈ, ਸਿਰ ਚਕਰਾਉਂਦਾ ਹੈ, ਖਾਣਾ ਪੀਣਾ ਨਹੀਂ ਭਾਉਂਦਾ.#ਇਸ ਦੇ ਸਾਧਾਰਣ ਇਲਾਜ ਇਹ ਹਨ- ਜਿਨ੍ਹਾਂ ਕਾਰਣਾਂ ਤੋਂ ਦਾਹ ਹੋਈ ਹੋਵੇ ਉਨ੍ਹਾਂ ਦਾ ਤਿਆਗ ਕਰਨਾ, ਤਿੱਖੇ ਰੁੱਖੇ ਬੋਝਲ ਖਾਣੇ ਛੱਡਕੇ ਨਰਮ ਅਤੇ ਸਾਂਤਕੀ ਭੋਜਨ ਵਰਤਣੇ. ਸ਼ਰੀਰ ਉੱਤੇ ਆਉਲੇ, ਬੇਰ ਦੀ ਛਿੱਲ, ਅਥਵਾ ਸੀਤਲ ਜਲ ਵਿੱਚ ਚੰਦਨ ਘਸਾਕੇ ਲੇਪ ਕਰਨਾ. ਕੌਲ ਫੁੱਲ ਅਤੇ ਕੇਲੇ ਦੇ ਪੱਤਿਆਂ ਤੇ ਲੇਟਣਾ. ਅਰਕ ਗੁਲਾਬ ਕੇਉੜਾ ਬੇਦਮੁਸ਼ਕ ਚੰਦਨ ਦੇ ਮੂੰਹ ਤੇ ਛਿੱਟੇ ਮਾਰਨੇ ਅਤੇ ਪੀਣਾ. ਨਹਿਰ ਨਦੀ ਫੁਹਾਰੇ ਪਾਸ ਬੈਠਣਾ. ਗੁਲਾਬ ਆਦਿ ਇ਼ਤਰ (ਅਤਰ) ਸੁੰਘਣੇ. ਸ਼ਰਬਤ ਸੰਦਲ, ਸੰਗਤਰਾ, ਨਿੰਬੂ, ਅਨਾਰ ਆਦਿ ਦਾ ਵਰਤਣਾ. ਬਹੁਤ ਨਰਮ ਅਤੇ ਸੀਤਲ ਜੁਲਾਬ ਦੀਆਂ ਦਵਾਈਆਂ ਦਾ ਸੇਵਨ ਕਰਨਾ, ਜਿਨ੍ਹਾਂ ਤੋਂ ਅੰਤੜੀ ਵਿੱਚ ਮਲ ਨਾ ਰਹੇ....
ਸੰਗ੍ਯਾ- ਪਰਿਤਾਪ. ਸੰਤਾਪ. ਦਾਹ. "ਪਰਤਾਪੁ ਲਗਾ ਦੋਹਾਗਣੀ." (ਸ੍ਰੀ ਮਃ ੧. ਜੋਗੀ ਅੰਦਰਿ) ੨. ਪ੍ਰਤਾਪ. ਅਗਨਿ. "ਕਿਉ ਲਾਗੀ ਨਿਵਰੈ ਪਰਤਾਪੁ?" (ਰਾਮ ਅਃ ਮਃ ੧) ੩. ਦੇਖੋ, ਪਰਤਾਪ....
ਵਿ- ਲਗਨ। ੨. ਸੰਬੰਧਿਤ. "ਸਭ ਕਿਛੁ ਤੁਝਹੀ ਹੈ ਲਗਾ." (ਮਾਰੂ ਸੋਲਹੇ ਮਃ ੫) ੩. ਸੰਗ੍ਯਾ- ਤਾਕੁਬ. ਪਿੱਛਾ. "ਤਾਂਕੋ ਲਗਾ ਨ ਤਜ ਤਿਂਹ ਦਯੋ." (ਚਰਿਤ੍ਰ ੧੦੦) ੪. ਦੇਖੋ, ਲੱਗਾ....
ਦੇਖੋ, ਦੁਹਾਗਣੀ. "ਦੋਹਾਗਣੀ ਕਿਆ ਨੀਸਾਣੀਆ? ਖਸਮਹੁ ਘੁਥੀਆ ਫਿਰਹਿ ਨਿਮਾਣੀਆ." (ਸ੍ਰੀ ਮਃ ੧. ਜੋਗੀ ਅੰਦਰਿ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਸੰ. ਯੋਗਿਨ੍. ਵਿ- ਯੋਗਾਭ੍ਯਾਸੀ। ੨. ਸੰਗ੍ਯਾ- ਆਤਮਾ ਵਿਚ ਜੁੜਿਆ ਹੋਇਆ ਪੁਰੁਸ.#"ਐਸਾ ਜੋਗੀ ਵਡ ਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ." (ਗਉ ਮਃ ੫) "ਪਰਨਿੰਦਾ ਉਸਤਤਿ ਨਹਿ ਜਾਂਕੈ ਕੰਚਨ ਲੋਹ ਸਮਾਨੋ। ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ." (ਧਨਾ ਮਃ ੯) ਦੇਖੋ, ਯੋਗੀ। ੩. ਗੋਰਖਨਾਥ ਦੇ ਮਤ ਅਨੁਸਾਰ ਯੋਗਭੇਸ ਧਾਰਨ ਵਾਲਾ, ਅਤੇ ਹਠਯੋਗ ਦਾ ਅਭ੍ਯਾਸੀ. "ਜੋਗੀ ਜੰਗਮ ਭਗਵੇ ਭੇਖ." (ਬਸੰ ਮਃ ੧) ੪. ਵਿਸਕੁੰਭ ਆਦਿ ੨੭ ਯੋਗਾਂ ਦੇ ਜਾਣਨ ਵਾਲਾ, ਜ੍ਯੋਤਿਸੀ. "ਥਿਤਿਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ." (ਜਪੁ) ੫. ਵਿ- ਯੋਗ੍ਯਤਾ ਵਾਲੀ. ਲਾਇਕ਼. "ਅਸਾਂ ਵੇਖੇਜੋਗੀ ਵਸਤੁ ਨ ਕਾਈ." (ਭਾਗੁ) ੬. ਜਿਤਨੀ. ਜਿੰਨੀ....
ਸੰ. ਸੰਗ੍ਯਾ- ਅਤ੍ਯੰਤ ਤਾਪ. ਉਗ੍ਰ ਤੇਜ। ੨. ਪ੍ਰਭਾਵ. ਇਕਬਾਲ। ੩. ਵੀਰਤਾ ਬਹਾਦੁਰੀ। ੪. ਉਦਯਪੁਰਪਤਿ ਰਾਣਾ ਉਦਯਸਿੰਘ ਦਾ ਪ੍ਰਤਾਪੀ ਪੁਤ੍ਰ ਰਾਣਾ ਪ੍ਰਤਾਪ ਸਿੰਘ, ਜੋ ਸਨ ੧੫੭੨ ਵਿੱਚ ਉਦਯਪੁਰ ਦੀ ਗੱਦੀ ਤੇ ਬੈਠਾ. ਇਹ ਸੱਚਾ ਦੇਸ਼ਭਗਤ ਅਤੇ ਰਾਜਪੂਤ ਵੰਸ਼ ਦੀ ਲਾਜ ਰੱਖਣ ਵਾਲਾ ਸੀ....
ਦੇਖੋ ਅਗਨ। ੨. ਅੱਗ. ਆਤਿਸ਼. (ਦੇਖੋ, L. lgnis) ਨਿਰੁਕਤ ਵਿੱਚ ਅਰਥ ਕੀਤਾ ਹੈ ਕਿ ਅਗ੍ਰਨੀਃ ਅਰਥਾਤ ਜੋ ਜੱਗ ਵਿੱਚ ਸਭ ਤੋਂ ਪਹਿਲਾਂ ਲਿਆਂਦੀ ਜਾਵੇ, ਸੋ ਅਗਨਿ ਹੈ. ਦੇਖੋ, ਤਿੰਨ ਅਗਨੀਆਂ। ੩. ਤ੍ਰਿਸਨਾ. "ਕਲਿਯੁਗ ਰਥੁ ਅਗਨਿ ਕਾ ਕੂੜ ਅਗੈ ਰਥਵਾਹੁ." (ਵਾਰ ਆਸਾ ਮਃ ੧)...
ਕ੍ਰਿ. ਵਿ- ਕੈਸੇ. ਕਿਸ ਪ੍ਰਕਾਰ. "ਕਿਉ ਵਰਨੀ ਕਿਵ ਜਾਣਾ?" (ਜਪੁ) "ਕਿਉ ਕਰਿ ਇਹੁ ਮਨੁ ਮਾਰੀਐ." (ਵਾਰ ਰਾਮ ੧. ਮਃ ੩) "ਨਿਕਸਿਓ ਕਿਉਕੈ ਜਾਇ?" (ਸ. ਕਬੀਰ) ੨. ਕਿਸ ਵਾਸਤੇ. "ਸਮਝਤ ਨਹਿ ਕਿਉ ਗਵਾਰ?" (ਜੈਜਾ ਮਃ ੯)...
ਵਿ- ਲੱਗੀ ਹੋਈ. "ਲਾਗੀ ਪ੍ਰੀਤਿ ਨ ਤੂਟੈ ਮੂਲੇ." (ਮਾਝ ਮਃ ੫) ੨. ਸੰਗ੍ਯਾ- ਗ੍ਰਿਹਸਥੀਆਂ ਦੇ ਆਸਰੇ ਲੱਗਕੇ ਗੁਜ਼ਾਰਾ ਕਰਨ ਵਾਲੇ ਬ੍ਰਾਹਮਣ, ਨਾਈ, ਝੀਉਰ ਆਦਿ ਕੰਮੀ....
ਹਟੈ. ਮਿਟੈ. ਦੇਖੋ, ਨਿਵਾਰਣ. "ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ." (ਗਉ ਥਿਤੀ ਮਃ ੫) ੨. ਨੇੜੇ. ਕੋਲੇ. ਦੇਖੋ, ਨਿਵਰ ੨. "ਨਿਵਰੈ ਦੂਰਿ, ਦੂਰਿ ਫੁਨਿ ਨਿਵਰੈ." (ਗਉ ਕਬੀਰ)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਸੰ. ਪ੍ਰਤਾਪ. ਸੰਗ੍ਯਾ- ਤੇਜ. ਇਕ਼ਬਾਲ. "ਪ੍ਰਗਟ ਭਇਆ ਪਰਤਾਪ ਪ੍ਰਭੁ ਭਾਈ." (ਸੋਰ ਅਃ ਮਃ੫) ੨. ਸੰ. प्रतापिन- ਪ੍ਰਤਾਪੀ. ਵਿ- ਤੇਜਵਾਨ. "ਅਲਖ ਅਭੇਵ ਪੁਰਖ ਪਰਤਾਪ." (ਸੁਖਮਨੀ) ੩. ਸੰ. ਪਰਿਤਾਪ. ਸੰਗ੍ਯਾ- ਅਤ੍ਯੰਤ ਜਲਨ. ਮਹਾਦੁੱਖ. "ਨਾਮ ਬਿਨ ਪਰਤਾਪਏ." (ਆਸਾ ਛੰਤ ਮਃ ੧) "ਪਰਤਾਪਹਿਗਾ ਪ੍ਰਾਣੀ" (ਰਾਮ ਮਃ ੧) ੪. ਚਿੱਤ ਦੀ ਤੀਵ੍ਰ ਇੱਛਾ. ਚਿੱਤ ਦੀ ਵ੍ਯਾਕੁਲ ਦਸ਼ਾ. "ਹਰਿ ਨਾਵੈ ਨੋ ਸਭੁਕੋ ਪਰਤਾਪਦਾ, ਵਿਣ ਭਾਗਾ ਪਾਇਆ ਨ ਜਾਇ" (ਮਲਾ ਅਃ ਮਃ ੩) "ਸਭ ਨਾਵੈ ਨੋ ਪਰਤਾਪਦਾ." (ਸ੍ਰੀ ਮਃ੧ ਜੋਗੀ ਅੰਦਰਿ) ੫. ਦੇਖੋ, ਪਰਤਾਪੁ....