parapanchaपरपंच
ਸੰ. ਪ੍ਰਪੰਚ. ਸੰਗ੍ਯਾ- ਪੰਜ ਤੱਤਾਂ ਦਾ ਵਿਸ੍ਤਾਰ. ਸੰਸਾਰ. ਜ਼ਗਤ. "ਬਿਰਲੇ ਪਾਈਅਹਿ, ਜੋ ਨ ਰਚਹਿਂ ਪਰਪੰਚ." (ਗਉ ਥਿਤੀ ਮਃ ੫) ੨. ਛਲ. ਧੋਖਾ. "ਕਰਿ ਪਰਪੰਚ ਜ਼ਗਤ ਕੋ ਡਹਿਕੈ." (ਦੇਵ ਮਃ ੯)
सं. प्रपंच. संग्या- पंज तॱतां दा विस्तार. संसार. ज़गत. "बिरले पाईअहि, जो न रचहिं परपंच." (गउ थिती मः ५) २. छल. धोखा. "करि परपंच ज़गत को डहिकै." (देव मः ९)
प्रपञ्च. ਦੇਖੋ, ਪਰਪੰਚ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਵ੍ਯਾਜ. ਬਹਾਨਾ। ੨. ਸੰ. ਪੈਰ ਤੋਂ ਪੈਦਾ ਹੋਇਆ, ਸ਼ੂਦ੍ਰ....
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਸੰ. ਪ੍ਰਪੰਚ. ਸੰਗ੍ਯਾ- ਪੰਜ ਤੱਤਾਂ ਦਾ ਵਿਸ੍ਤਾਰ. ਸੰਸਾਰ. ਜ਼ਗਤ. "ਬਿਰਲੇ ਪਾਈਅਹਿ, ਜੋ ਨ ਰਚਹਿਂ ਪਰਪੰਚ." (ਗਉ ਥਿਤੀ ਮਃ ੫) ੨. ਛਲ. ਧੋਖਾ. "ਕਰਿ ਪਰਪੰਚ ਜ਼ਗਤ ਕੋ ਡਹਿਕੈ." (ਦੇਵ ਮਃ ੯)...
ਤਿਥਿ. ਦੇਖੋ, ਥਿਤਿ ੨. "ਥਿਤੀ ਵਾਰ ਸਭਿ ਸਬਦਿ ਸੁਹਾਏ." (ਬਿਲਾ ਮਃ ੩. ਵਾਰ ੭) ੨. ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਖ਼ਾਸ ਬਾਣੀ ਜੋ ਤਿਥਿ ਪਰਥਾਇ ਹੈ. ਦੇਖੋ, ਰਾਗ ਗਉੜੀ ਅਤੇ ਬਿਲਾਵਲ....
ਸੰਗ੍ਯਾ- ਛਲ. ਫ਼ਰੇਬ. ਦਗ਼ਾ। ੨. ਮਿਥ੍ਯਾ- ਗ੍ਯਾਨ. "ਹਰਿਧਨ ਲਾਹਿਆ ਧੋਖਾ" (ਗੂਜ ਮਃ ੫) ੩. ਦਿਲ ਦਾ ਧੜਕਾ. ਫ਼ਿਕਰ. "ਉਤਰਿਆ ਮਨ ਕਾ ਧੋਖਾ." (ਸੋਰ ਮਃ ੫) "ਅਗਨਿ ਰਸ ਸੋਖੇ ਮਰੀਐ ਧੋਖੈ." (ਤੁਖਾ ਬਾਰਹਮਾਹਾ)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....