parabrahama, parabrahmaपरब्रहम, परब्रह्म
ਸੰਗ੍ਯਾ- ਜਗਤ ਤੋਂ ਪਰੇ ਨਿਰਗੁਣ ਬ੍ਰਹਮ. ਉਪਾਧਿ ਰਹਿਤ ਵ੍ਯਾਪਕਰੂਪ ਵਾਹਗੁਰੂ. ਪਾਰਬ੍ਰਹਮ.
संग्या- जगत तों परे निरगुण ब्रहम. उपाधि रहित व्यापकरूप वाहगुरू. पारब्रहम.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. जगत् ਸੰਗ੍ਯਾ- ਪਵਨ. ਵਾਯੁ. ਹਵਾ। ੨. ਮੁਲਕ. ਦੇਸ਼. "ਸਤਯੁਗ ਕਾ ਅਨੁ੍ਯਾਯ ਸੁਣ, ਇਕ ਫੇੜੇ ਸਭ ਜਗਤ ਮਰਾਵੈ." (ਭਾਗੁ) ੩. ਜੰਗਮ. ਫਿਰਨ ਤੁਰਨ ਵਾਲੇ ਜੀਵ। ੪. ਸੰਸਾਰ. ਵਿਸ਼੍ਵ. ਦੁਨੀਆਂ."ਇਹ ਜਗਤ ਮੈ ਕਿਨਿ ਜਪਿਓ ਗੁਰਮੰਤੁ." (ਸਃ ਮਃ ੯) ੫. ਨਿਘੰਟੁ ਵਿੱਚ ਜਗਤ ਦਾ ਅਰਥ ਮਨੁੱਖ (ਆਦਮੀ) ਹੈ। ੬. ਕ੍ਰਿ. ਵਿ- ਜਾਗਦੇ. ਜਾਗਦੇ ਹੋਏ. "ਮਹਾਰੁਦ੍ਰ ਕੇ ਭਵਨ ਜਗਤ ਰਜਨੀ ਗਈ." (ਚਰਿਤ੍ਰ ੧੪੬) ੭. ਦੇਖੋ, ਜਗਤਸੇਠ....
ਕ੍ਰਿ. ਵਿ- ਦੂਰ. ਪਾਰ. ਪਰ। ੨. ਉਸ ਪਾਸੇ। ੩. ਬਾਦ. ਪੀਛੇ। ੪. ਪੜੇ. ਪਏ."ਜੇ ਸਤਿਗੁਰਿ ਸਰਣਿ ਪਰੇ." (ਵਾਰ ਰਾਮ ੨. ਮਃ ੫)...
ਸੰ. ਨਿਗੁਣ. ਵਿ- ਮਾਇਆ ਦੇ ਸਤ ਰਜ ਤਮ ਗੁਣ ਤੋਂ ਰਹਿਤ। ੨. ਸ਼ੁੱਧ ਬ੍ਰਹਮ. "ਨਿਰਗੁਣ ਰਾਮ ਤਿਨੀ ਬੂਝਿ ਲਹਿਆ." (ਆਸਾ ਪਟੀ ਮਃ ੩) ੩. ਬਿਨਾ ਸਿਫ਼ਤ. ਗੁਣਹੀਨ. ਖ਼ੂਬੀ ਤੋਂ ਬਿਨਾ. "ਨਿਰਗੁਣ ਨਿਸਤਾਰੇ." (ਆਸਾ ਮਃ ਪ) ੪. ਕਮਜ਼ੋਰ. ਬਲ ਰਹਿਤ. "ਇਕ ਨਿਰਗੁਣ ਬੈਲ ਹਮਾਰ." (ਗਉ ਰਵਿਦਾਸ)...
ਸੰ. (बृह- ਬ੍ਰਿਹ੍ ਧਾ ਵਧਣਾ) ब्रहमन- ਬ੍ਰਹਮ. ਸੰਗ੍ਯਾ- ਸਭ ਤੋਂ ਵਧਿਆ ਹੋਇਆ, ਕਰਤਾਰ, ਜਗਤ ਨਾਥ ਵਾਹਗੁਰੂ. "ਬ੍ਰਹਮ ਦੀਸੈ ਬ੍ਰਹਮੁ ਸੁਣੀਐ." (ਬਿਲਾ ਮਃ ੫) "ਬ੍ਰਹਮ ਬਿੰਦਹਿ ਤੇ ਬ੍ਰਾਹਮਣਾ." (ਮਃ ੩. ਵਾਰ ਬਿਲਾ) ੨. ਤਤ੍ਵ. ਸਾਰ। ੩. ਬ੍ਰਾਹਮਣ. ਹਿੰਦੂ ਜਾਤਿ ਦਾ ਪਹਿਲਾ ਵਰਣ. "ਕਹੂੰ ਸੇਖ ਬ੍ਰਹਮ ਸਰੂਪ." (ਅਕਾਲ) "ਕਿ ਛਤ੍ਰੰ ਛਤ੍ਰੀ ਹੈ। ਕਿ ਬ੍ਰਹਮੰ ਸਰੂਪੈ." (ਜਾਪੁ) ੪. ਬ੍ਰਹਮਾ. ਚਤੁਰਾਨਨ. "ਬ੍ਰਹਮ ਜਪ੍ਯੋ ਅਰੁ ਸੰਭੁ ਥਪ੍ਯੋ." (ਵਿਚਿਤ੍ਰ) "ਬ੍ਰਹਮ ਕਮਲਪੁਤੁ ਮੀਨ ਬਿਆਸਾ." (ਕਾਨ ਅਃ ਮਃ ੪) ੫. ਬ੍ਰਹਮਾ ਨਾਮ ਦਾ ਯਗ੍ਯਵਿਧੀ ਕਰਾਉਣ ਵਾਲਾ ਬ੍ਰਾਹਮਣ. ਦੇਖੋ, ਰਿਤ੍ਵਜ। ੬. ਵੇਦ. "ਪਾਂਡੇ! ਐਸਾ ਬ੍ਰਹਮ ਬੀਚਾਰ." (ਆਸਾ ਮਃ ੧) ੭. ਦੇਵਤਾ. ਪੂਜ੍ਯਇਸ੍ਟ. "ਪੂਜਨ ਚਾਲੀ ਬ੍ਰਹਮਠਾਇ." (ਬਸੰ ਰਾਮਾਨੰਦ) ੮. ਤਪ. ਤਪਸਾ। ੯. ਬ੍ਰਹਮਰਿਸਿ ਦਾ ਸੰਖੇਪ. "ਸੁਰ ਨਰ ਦੇਵ ਬ੍ਰਹਮ ਬ੍ਰਹਮਾਦਿਕ." (ਦੇਵ ਮਃ ੫) ੧੦. ਦੇਖੋ, ਬ੍ਰਹਮੁ। ੧੧. ਜਨਮਸਾਖੀ ਵਿੱਚ ਇਬਰਾਹੀਮ ਦੀ ਥਾਂ ਬ੍ਰਹਮ ਸ਼ਬਦ ਲਿਖਿਆ ਹੈ. "ਤਾਂ ਸੇਖ ਬ੍ਰਹਮ ਆਖਿਆ." (ਜਸਾ) ਸ਼ੇਖ ਇਬਰਾਹੀਮ ਨੇ ਕਿਹਾ. ਦੇਖੋ, ਸੇਖ ਬ੍ਰਹਮ....
ਸੰ. ਸੰਗ੍ਯਾ- ਛਲ। ੨. ਰੁਤਬਾ. ਪਦਵੀ ੩. ਖ਼ਿਤਾਬ. Title। ੪. ਵਸਤੁ ਦੇ ਬੋਧ ਕਰਾਉਣ ਦਾ ਕਾਰਣ, ਜੋ ਵਸਤੁ ਤੋਂ ਭਿੰਨ (ਵੱਖਰਾ) ਹੋਵੇ, ਜੈਸੇ ਘਟਾਕਾਸ਼ ਨੂੰ ਘੜਾ ਪ੍ਰਗਟ ਕਰਦਾ ਹੈ, ਪਰ ਆਕਾਸ਼ ਤੋਂ ਘੜਾ ਜੁਦਾ ਹੈ। ੫. ਉਪਦ੍ਰਵ. ਉਤਪਾਤ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਮਨ ਬੁੱਧਿ ਤੋਂ ਪਰੇ ਸਭ ਤੋਂ ਵਡਾ ਪਾਰਬ੍ਰਹਮ. ਧਨ੍ਯਤਾ ਯੋਗ੍ਯ ਕਰਤਾਰ. "ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੨. ਸਿੱਖਾਂ ਦਾ ਮੂਲਮੰਤ੍ਰ. "ਸਤਿਗੁਰੁ ਪੁਰਖ ਦਿਆਲ ਹਇ ਵਾਹਗੁਰੂ ਸਚ ਮੰਤ੍ਰ ਸੁਣਾਇਆ" (ਭਾਗੁ) ਭਾਈ ਸੰਤੋਖਸਿੰਘ ਨੇ ਗੁਰੁ ਨਾਨਕ ਪ੍ਰਕਾਸ਼ ਦੇ ਪਹਿਲੇ ਅਧ੍ਯਾਯ ਵਿੱਚ ਵਾਹਗੁਰੂ ਦਾ ਅਰਥ ਕੀਤਾ ਹੈ- ਵਾਹ (ਆਸ਼ਚਰ੍ਯ ਰੂਪ) ਗੁ (ਅੰਧਕਾਰ ਵਿੱਚ) ਰੁ (ਪ੍ਰਕਾਸ਼ ਕਰਨ ਵਾਲਾ). "ਵਾਹ ਨਾਮ ਅਚਰਜ ਕੋ ਹੋਈ। ਅਚਰਜ ਤੇ ਪਰ ਉਕਤਿ ਨ ਕੋਈ। ਗੋ ਤਮ ਤਨ ਅਗ੍ਯਾਨ ਅਨਿੱਤ। ਰੂ ਪਰਕਾਸ਼ ਕਿਯੋ ਜਿਨ ਚਿੱਤ." ਇਸ ਸ਼ਬਦ ਦਾ ਉੱਚਾਰਣ ਵਾਹਿਗੁਰੂ ਭੀ ਸਹੀ ਹੈ. ਦੇਖੋ, ਵਾਹਿਗੁਰੂ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...