paramapadha, paramapadhavī, paramapadhuपरमपद, परमपदवी, परमपदु
ਸੰਗ੍ਯਾ- ਸਭ ਤੋਂ ਉੱਚੀ ਪਦਵੀ. ਵਡਾ ਰਤਬਾ. ਮੋਕ੍ਸ਼੍. ਤੁਰੀਯ (ਤੁਰੀਆ) ਪਦ. "ਗੁਰਪਰਸਾਦਿ ਪਰਮਪਦੁ ਪਾਇਆ." (ਸੋਦਰੁ).
संग्या- सभ तों उॱची पदवी. वडा रतबा. मोक्श्. तुरीय (तुरीआ) पद. "गुरपरसादि परमपदु पाइआ."(सोदरु).
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਰਾਹ. ਮਾਰਗ. "ਮੰਦ ਮੰਦ ਗਤਿ ਜਾਤੇ ਪਦਵੀ ਮੇ ਪਦਪੰਕਜ ਸੁੰਦਰ." (ਨਾਪ੍ਰ) ੨. ਪੱਧਤਿ. ਪਰਿਪਾਟੀ. ਤ਼ਰੀਕ਼ਾ। ੩. ਦਰਜਾ. ਉਹਦਾ ਰੁਤਬਾ. "ਤਿਨ ਕਉ ਪਦਵੀ ਉਚ ਭਈ." (ਸਵੈਯੇ ਮਃ ੪. ਕੇ) ੩. ਉਪਾਧਿ. ਖ਼ਿਤ਼ਾਬ (title) ਲਕ਼ਬ....
ਵਿ- ਵ੍ਰਿੱਧ. ਉਮਰ ਵਿੱਚ ਵਡਾ. "ਵਡਾ ਹੋਆ ਵੀਆਹਿਆ." (ਮਃ ੧. ਵਾਰ ਮਲਾ) ੨. ਵਿਸ੍ਤਾਰ ਵਾਲਾ। ੩. ਸ਼ਿਰੋਮਣਿ. ਮੁਖੀਆ। ੪. ਬਹੁਤ. ਅਤਿ. "ਵਡਾ ਆਪਿ ਅਗੰਮ ਹੈ." (ਮਃ ੫. ਵਾਰ ਸਾਰ)...
ਮੁਕ੍ਤਿ. ਛਟਕਾਰਾ ਰਿਹਾਈ ਨਿਰਬੰਧਤਾ...
ਸੰ. ਵਿ- ਚੌਥਾ. ਚਤੁਰਥ. ਤੁਰ੍ਯ। ੨. ਪਾਰਬ੍ਰਹਮ, ਜੋ ਵਿਸ੍ਟ, ਤੈਜਸ ਅਤੇ ਪ੍ਰਾਗ੍ਯ ਤੋਂ ਪਰੇ ਹੈ। ੩. ਦੇਖੋ, ਤੁਰੀਆਪਦ। ੪. ਵੈਖਰੀ ਵਾਣੀ ਜੋ ਚੌਥੀ ਹੈ. ਦੇਖੋ, ਚਾਰ ਬਾਣੀਆਂ....
ਸੰ. तुर्य्या- ਤੁਰ੍ਯਾ. ਸੰਗ੍ਯਾ- ਚੌਥੀ ਅਵਸਥਾ. ਉਹ ਹਾਲਤ, ਜੋ ਜਾਗ੍ਰਤ ਸ੍ਵਪਨ ਸੁਖੁਪਤਿ ਤੋਂ ਪਰੇ ਹੈ. ਅਰਥਾਤ- ਗ੍ਯਾਨਦਸ਼ਾ. "ਤੁਰੀਆ ਸੁਖ ਪਾਇਆ." (ਵਾਰ ਗੂਜ ੧. ਮਃ ੩) "ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ." (ਗਉ ਥਿਤੀ ਮਃ ੫)...
ਗੁਰੁ ਪ੍ਰਸਾਦ (ਕ੍ਰਿਪਾ) ਕਰਕੇ. ਗੁਰੁਕ੍ਰਿਪਾ ਦ੍ਵਾਰਾ. "ਗੁਰਪਰਸਾਦਿ ਨ ਹੋਇ ਸੰਤਾਪੁ." (ਬਿਲਾ ਮਃ ੫) "ਗੁਰਪਰਸਾਦੀ ਪਾਇਆ." (ਸ੍ਰੀ ਮਃ ੧. ਜੋਗੀ ਅੰਦਰ) "ਗੁਰਪਰਸਾਦੀ ਏਕੋ ਜਾਣਾ." (ਮਾਝ ਅਃ ਮਃ ੩)...
ਸੰਗ੍ਯਾ- ਸਭ ਤੋਂ ਉੱਚੀ ਪਦਵੀ. ਵਡਾ ਰਤਬਾ. ਮੋਕ੍ਸ਼੍. ਤੁਰੀਯ (ਤੁਰੀਆ) ਪਦ. "ਗੁਰਪਰਸਾਦਿ ਪਰਮਪਦੁ ਪਾਇਆ." (ਸੋਦਰੁ)....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਇੱਕ ਖਾਸ ਬਾਣੀ, ਜਿਸ ਦਾ ਪਾਠ ਸੰਝ ਵੇਲੇ ਰਹਿਰਾਸ ਵਿੱਚ ਹੁੰਦਾ ਹੈ. ਇਸਦੇ ਮੁੱਢ- " ਸੋਦਰੁ ਕੇਹਾ ਸੋ ਘਰੁ ਕੇਹਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋ ਗਈ ਹੈ. ਜਿਵੇਂ ਈਸ਼ ਸ਼ਬਦ ਆਦਿ ਹੋਣ ਕਾਰਣ ਉਪਨਿਸਦ ਦਾ ਨਾਉਂ ਈਸ਼ਾਵਾਸ੍ਯ ਹੋ ਗਿਆ ਹੈ ਅਤੇ ਕੇਨੇਸਿਤੰ ਪਦ ਕਰਕੇ ਕੇਨ ਉਪਨਿਸਦ ਸਦਾਉਂਦੀ ਹੈ.#ਇਸ ਸੋਦਰੁ ਬਾਣੀ ਵਿੱਚ, ਕਰਤਾਰ ਦਾ ਕੋਈ ਖਾਸ ਦਰ (ਦ੍ਵਾਰ), ਜੋ ਅਗ੍ਯਾਨੀ ਮੰਨਦੇ ਹਨ, ਉਸ ਦਾ ਖੰਡਨ ਕਰਕੇ ਵਾਹਗੁਰੂ ਦਾ ਅਸਲ ਦਰ ਦੱਸਿਆ ਹੈ.¹...