parasonपरसों
ਸੰ. परश्वस्. ਕ੍ਰਿ. ਵਿ- ਆਉਣ ਵਾਲੇ ਦਿਨ ਤੋਂ ਅਗਲੇ ਦਿਨ। ੨. ਵੀਤ ਗਏ ਦਿਨ ਤੋਂ ਪਿਛਲੇ ਦਿਨ। ੩. ਪਰ- ਦਿਵਸ. ਸੰਗ੍ਯਾ- ਦੂਜਾ ਦਿਨ.
सं. परश्वस्. क्रि. वि- आउण वाले दिन तों अगले दिन। २. वीतगए दिन तों पिछले दिन। ३. पर- दिवस. संग्या- दूजा दिन.
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਸੰ. ਵਿ- ਗੁਜ਼ਰਿਆ. ਲੰਘਿਆ। ੨. ਛਿਪਿਆ ਗੁਪਤ। ੩. ਚਾਹਿਆ ਹੋਇਆ। ੪. ਸੰਗ੍ਯਾ- ਇੱਛਾ. ਚਾਹ...
ਸੰ. ਸੰਗ੍ਯਾ- ਰੋਜ਼. ਦਿਨ. "ਦਿਵਸ ਚਾਰ ਕੀ ਕਰਹੁ ਸਾਹਿਬੀ." (ਸਾਰ ਕਬੀਰ)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਦ੍ਵਿਤੀਯ. ਦੂਸਰਾ. "ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ." (ਵਾਰ ਗਉ ੧. ਮਃ ੫) ੨. ਸੰਗ੍ਯਾ- ਦ੍ਵੈਤਭਾਵ. "ਦੂਜਾ ਜਾਇ ਇਕਤੁ ਘਰਿ ਆਨੈ." (ਸਿਧਗੋਸਟਿ)...