parāपरा
ਸੰ. ਸੰਗ੍ਯਾ- ਚਾਰ ਪ੍ਰਕਾਰ ਦੀਆਂ ਵਾਣੀਆਂ ਵਿੱਚੋਂ ਪਹਿਲੀ ਵਾਣੀ. ਦੇਖੋ, ਚਾਰ ਬਾਣੀਆਂ। ੨. ਉਹ ਵਿਦ੍ਯਾ, ਜੋ ਸਭ ਤੋਂ ਪਰੇ ਵਸਤੁ ਦਾ ਗ੍ਯਾਨ ਕਰਾਵੇ. ਬ੍ਰਹਮਵਿਦ੍ਯਾ ''अथ परा यया तदक्षर मधिगम्यते. '' (ਸ਼੍ਰੁਤਿ) ੩. ਵ੍ਯ- ਛੁਟਕਾਰਾ। ੪. ਉਲਟਾਪਨ। ੫. ਸਾਮ੍ਹਣੇ. ਸੰਮੁਖ। ੬. ਤ੍ਯਾਗ। ੭. ਬਹਾਦੁਰੀ। ੮. ਅਨਾਦਰ। ੯. ਵਿ- ਸ਼੍ਰੇਸ੍ਠ. ਉੱਤਮ. "ਗੁਰਦੇਵ ਪਾਰਸ ਪਰਸ ਪਰਾ." (ਬਾਵਨ) ੧੦. ਪੜਾ. ਪਿਆ. "ਪਰਾ ਕਰੇਜੇ ਛੇਕ." (ਸ. ਕਬੀਰ) ੧੧. ਪਰਲਾ ਪਾਸਾ. ਪਰਾਰ. ਦੇਖੋ, ਉਰਾ। ੧੨. ਫ਼ਾ. [پرہ] ਪੱਰਹ. ਸਫ਼. ਕ਼ਤਾਰ. ਪੰਕ੍ਤਿ. "ਗਜ ਬਾਜਿਨ ਕੋ ਪਰਾ ਬੰਧਾਵਾ." (ਗੁਪ੍ਰਸੂ)
सं. संग्या- चार प्रकार दीआं वाणीआं विॱचों पहिली वाणी. देखो, चार बाणीआं। २. उह विद्या, जो सभ तों परे वसतु दा ग्यान करावे. ब्रहमविद्या ''अथ परा यया तदक्षर मधिगम्यते. '' (श्रुति) ३. व्य- छुटकारा। ४. उलटापन। ५. साम्हणे. संमुख। ६. त्याग। ७. बहादुरी। ८. अनादर। ९. वि- श्रेस्ठ. उॱतम. "गुरदेव पारस परस परा." (बावन) १०. पड़ा. पिआ. "परा करेजे छेक." (स. कबीर) ११.परला पासा. परार. देखो, उरा। १२. फ़ा. [پرہ] पॱरह. सफ़. क़तार. पंक्ति. "गज बाजिन को परा बंधावा." (गुप्रसू)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਸੰਗ੍ਯਾ- ਤਰਹ. ਭਾਂਤਿ "ਅਨਿਕ ਪ੍ਰਕਾਰ ਕੀਓ ਬਖ੍ਯਾਨ" (ਸੁਖਮਨੀ) ੨. ਭੇਦ. ਕਿਸਮ। ੩. ਸਮਾਨਤਾ. ਬਰਾਬਰੀ। ੪. ਸੰ. ਪ੍ਰਾਕਾਰ ਕਿਲਾ. ਕੋਟ. "ਤੁਮ ਹੀ ਦੀਏ ਅਨਿਕ ਪ੍ਰਕਾਰਾ, ਤੁਮ ਹੀ ਦੀਏ ਮਾਨ." (ਸਾਰ ਮਃ ੫)...
ਸੰਗ੍ਯਾ- ਰੰਗਤ. ਵਰ੍ਣ. "ਉਦਕ ਗੰਗਾ ਵਾਣੀ." (ਵਡ ਛੰਤ ਮਃ ੧) ਭਾਵ- ਬਹੁਤ ਨਿਰਮਲ। ੨. ਪਾਣੀ. ਜਲ. "ਸਿਰੁ ਖੋਹਾਇ ਪੀਅਹਿ ਮਲ ਵਾਣੀ." (ਮਃ ੧. ਵਾਰ ਮਾਝ) ਮਲਿਨ ਪਾਣੀ। ੩. ਵਿ- ਵੰਤ. ਵਾਨ ਵਾਲਾ. ਵਾਲੀ. "ਅਖੁੱਟ ਨਦੀ ਜਿਸ ਸੁੰਮੇਵਾਣੀ." (ਪ੍ਰਾਪੰਪ੍ਰ) ਸੋਮੇਂ (ਚਸ਼ਮੇ) ਵਾਲੀ ਨਦੀ ਦਾ ਪ੍ਰਵਾਹ ਸਦਾ ਅਖੁੱਟ ਹੁੰਦਾ ਹੈ। ੪. ਸੰ. ਸੰਗ੍ਯਾ- ਸ਼ਬਦ. ਧੁਨਿ। ੫. ਕਥਨ. ਬਯਾਨ. ਫਰਮਾਨ. "ਬਾਬਰ ਵਾਣੀ ਫਿਰ ਗਈ." (ਆਸਾ ਅਃ ਮਃ ੧) ੬. ਸਰਸ੍ਵਤੀ। ੭. ਦੇਖੋ, ਬਾਣੀ....
ਸੰਗ੍ਯਾ- ਜਾਣਨ ਦੀ ਕ੍ਰਿਯਾ. ਇ਼ਲਮ. ਦੇਖੋ, ਵਿਦ੍ ਧਾ. ਵਿਦ੍ਯਾ ਅਨੰਤ ਹਨ, ਪਰ ਆਪਣੀ ਆਪਣੀ ਬੁੱਧਿ ਅਨੁਸਾਰ ਲੋਕਾਂ ਨੇ ਅਨੇਕ ਭੇਦ ਕਲਪੇ ਹਨ. ਦੇਖੋ, ਅਠਾਰਹਿ ਵਿਦ੍ਯਾ, ਸੋਲਹ ਕਲਾ, ਕਲਾ ੧੧, ਚਉਦਹ ਵਿਦ੍ਯਾ, ਚੌਸਠ ਕਲਾ ਅਤੇ ਦਸਚਾਰ ਚਾਰ.#ਇਸ ਵੇਲੇ ਜੋ ਵਿਦ੍ਵਾਨਾਂ ਨੇ ਭੇਦ ਮੰਨੇ ਹਨ, ਉਨ੍ਹਾਂ ਵਿੱਚੋਂ ਪ੍ਰਧਾਨ ਅੰਗ ਵਿਦ੍ਯਾ ਦੇ ਇਹ ਹਨ-#(੧) ਵਿਗ੍ਯਾਨ (Philosophy) ਇਸ ਦੇ ਅੰਗ ਹਨ-#(ੳ) ਮਾਨਵੀ ਵਿਗ੍ਯਾਨ (Psychology)#(ਅ) ਨ੍ਯਾਯ (Logic)#(ੲ) ਚਰਚਾ ਵਿਦ੍ਯਾ (Dialectics)#(ਸ) ਸਦਾਚਾਰ ਵਿਦ੍ਯਾ (Ethics)#(ਹ) ਧਰਮ ਵਿਦ੍ਯਾ (Religion)#(ਕ) ਬ੍ਰਹਮ ਵਿਦ੍ਯਾ (Theology)#(ਖ) ਆਤਮ ਵਿਦ੍ਯਾ (Metaphysics)#(ਗ) ਭੂਤ ਵਿਦ੍ਯਾ (Spiritualism)#(ਘ) ਜੋਤਿਸ ਵਿਦ੍ਯਾ (Astrology)#(ਙ) ਰਮਲ ਵਿਦ੍ਯਾ (Geomancy)#(ਚ) ਸਮਾਜ ਵਿਦ੍ਯਾ (Sociology) ਇਸ ਦੇ ਅਵਾਂਤਰ ਹਨ- ਸਮਾਜਗਣਿਤ- Statistics, ਨੀਤਿ- Political Science, ਸੰਜਮ ਵਿਦ੍ਯਾ- Economics ਘਰੋਗੀ ਸੰਜਮ ਵਿਦ੍ਯਾ- Domestic Economy, ਤਾਲੀਮ- Education, ਆਦਿ.#(੨) ਸਾਇੰਸ (Science) ਇਸ ਦੇ ਅੰਗ ਹਨ-#(ੳ) ਗਣਿਤ (Mathematics) ਇਸ ਦੇ ਅਵਾਂਤਰ ਹਨ-#ਹਿਸਾਬ- Arithmetic,#ਰੇਖਾਗਣਿਤ- Geometry,#ਮਾਪ ਵਿਦ੍ਯਾ –Mensuration,#ਅਲਜਬਰਾ- Algebra, ਆਦਿ#(ਅ) ਖਗੋਲ ਵਿਦਯਾ (Astronomy).#(ੲ) ਪਦਾਰਥ ਵਿਦ੍ਯਾ (Physics).#(ਸ) ਰਸਾਇਣ ਵਿਦ੍ਯਾ (Chemistry)#(ਹ) ਭੂਗਰਭ ਵਿਦ੍ਯਾ (Geology)#(ਕ) ਜੀਵਨ ਵਿਦ੍ਯਾ (Biology) ਇਸ ਦੇ ਅੰਗ ਹਨ-#ਵਨਸਪਤਿ ਵਿਦ੍ਯਾ Botony,#ਜੀਵਜੰਤੂ ਵਿਦ੍ਯਾ- Zoology ਇਸ ਦੇ ਹੀ ਅਵਾਂਤਰ ਹੈ,#ਪੰਛੀ ਵਿਦ੍ਯਾ- Ornithology#(ਖ) ਧਾਤੁ ਵਿਦਯਾ (Mineralogy)#(ਗ) ਦ੍ਰਵੀ ਵਿਦ੍ਯਾ (Hydrostatics)#ਵੈਦ੍ਯ ਵਿਦ੍ਯਾ (Medicine) ਜਿਸ ਦੇ ਅਵਾਂਤਰ ਮਾਨਵ ਚਿਕਿਤਸਾ- Human Pathology, ਪਸ਼ੁਚਿਕਿਤਸਾ- Veterinary science ਜੱਰਾਹੀ- Surgery, ਆਦਿ ਹਨ.#(ਙ) ਅੰਗ ਵਿਦ੍ਯਾ (Anatomy)#(ਚ) ਸ਼ਰੀਰ ਵਿਦ੍ਯਾ (Physiology)#(ਛ) ਇੰਜਨੀਅਰੀ (Engineering)#(ਜ) ਖੇਤੀ ਬਾੜੀ (Agriculture)#(ਝ) ਪੁਰਾਣੇ ਖੰਡਹਰਾਂ ਦੀ ਖੋਜ (Archeology)#(ਙ) ਸ਼ਬਦ ਵਿਦ੍ਯਾ (Acoustics) ਆਦਿ#(੩) ਇਤਿਹਾਸ ਵਿਦ੍ਯਾ (History) ਅਥਵਾ (Chronology)#(੪) ਭੁਗੋਲ ਵਿਦ੍ਯਾ (Geography)#(੫) ਹੁਨਰ ਅਤੇ ਕਾਰੀਗਰੀ (Arts and crafts) ਜਿਸ ਦੇ ਅੰਗ ਹਨ-#(ੳ) ਰਾਗ ਵਿਦ੍ਯਾ (Music)#(ਅ) ਚਿਤ੍ਰਕਾਰੀ (Painting)#(ੲ) ਨੱਕਾਸ਼ੀ (Drawing).#(ਸ) ਅਕਸ ਵਿਦ੍ਯਾ (Photography).#(ਹ) ਉੱਕਰਣਾ (Engraving).#(ਕ) ਸੰਗਤਰਾਸ਼ੀ (Sculpture).#(ਖ) ਸ਼ਿਲਪ (Architecture).#(ਗ) ਕਸੀਦਾ (Embroidery). ਆਦਿ,#(੬) ਸਾਹਿਤ੍ਯ ਵਿਦ੍ਯਾ (Literature). ਜਿਸ ਦੇ ਅੰਗ ਹਨ-#(ੳ) ਭਾਸਾ ਗ੍ਯਾਨ (Languages).#(ਅ) ਭਾਸ਼੍ਯ ਵਿਦ੍ਯਾ (Philology).#(ੲ) ਵਾਕ੍ਯ ਵਿਦ੍ਯਾ (Phonetics).#(ਸ) ਵ੍ਯਾਕਰਣ (Grammar).#(ਹ) ਛੰਦ ਵਿਦ੍ਯਾ (Prosozy).#(ਕ) ਅਲੰਕਾਰ ਵਿਦ੍ਯਾ (Rhetoric), ਆਦਿ....
ਕ੍ਰਿ. ਵਿ- ਦੂਰ. ਪਾਰ. ਪਰ। ੨. ਉਸ ਪਾਸੇ। ੩. ਬਾਦ. ਪੀਛੇ। ੪. ਪੜੇ. ਪਏ."ਜੇ ਸਤਿਗੁਰਿ ਸਰਣਿ ਪਰੇ." (ਵਾਰ ਰਾਮ ੨. ਮਃ ੫)...
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਦੇਖੋ, ਗਿਆਨ....
ਸੰ. ਸੰਗ੍ਯਾ- ਕੰਨ। ੨. ਵੇਦ. ਵੇਦਾਂ ਦੀ ਸ਼੍ਰੁਤਿ ਸੰਗ੍ਯਾ ਇਸ ਕਰਕੇ ਹੋਈ ਕਿ ਪੁਰਾਣੇ ਵੇਲੇ ਇਹ ਲਿਖੇ ਹੋਏ ਨਹੀਂ ਸਨ, ਕੇਵਲ ਸੁਣਕੇ ਯਾਦ ਕੀਤੇ ਜਾਂਦੇ ਸਨ. "ਸ਼੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ." (ਸੂਹੀ ਛੰਤ ਮਃ ੫) ੩. ਸੁਣਨਾ. ਸ੍ਰਵਣ। ੪. ਕਹਾਵਤ. ਕਹਾਣੀ। ੫. ਜਨਚਰਚਾ. ਦੰਤਕਥਾ. ੬. ਸੰਗੀਤ ਅਨੁਸਾਰ ਸ੍ਵਰ ਦੀ ਮਾਤ੍ਰਾ ਅਥਵਾ ਅੰਸ਼ ਦਾ ਨਾਉਂ ਸ਼੍ਰੁਤਿ ਹੈ ਅਰ ਉਨ੍ਹਾਂ ਦੇ ਨਾਉਂ ਇਹ ਹਨ-#ਸਾਡਜ ਦੀ- ਤੀਵ੍ਰਾ, ਕੁਮੁਦਵਤੀ, ਮੰਦ੍ਰਾ, ਛੰਦੋਵਤੀ.#ਰਿਸਭ ਦੀ- ਦਯਾਵਤੀ, ਰੰਜਿਨੀ, ਰਕ੍ਤਿਕਾ.#ਗਾਂਧਾਰ ਦੀ- ਰੌਦ੍ਰੀ. ਕ੍ਰੋਧਾ.#ਮਧ੍ਯਮ ਦੀ- ਵਜ੍ਰਿਕਾ, ਪ੍ਰਸਾਰਿਣੀ, ਪ੍ਰੀਤਿ, ਮਾਰ੍ਜਨੀ.#ਪੰਚਮ ਦੀ- ਸ਼੍ਰਿਤਿ, ਰਕ੍ਤਾ, ਸੰਦੀਪਿਨੀ, ਆਲਾਪਿਨੀ.#ਧੈਵਤ ਦੀ- ਮਦੰਤੀ, ਰੋਹਿਣੀ, ਰਮ੍ਯਾ.#ਨਿਸਾਦ ਦੀ- ਉਗ੍ਰਾ, ਕ੍ਸ਼ੋਭਿਣੀ.#ਦੇਖੋ, ਸੁਰਤਿ ੭....
ਸੰਗ੍ਯਾ- ਮੁਕਤਿ. ਰਿਹਾਈ. ਬੰਧਨ ਦਾ ਅਭਾਵ. "ਇਨ ਤੇ ਕਹਹੁ, ਕਵਨ ਛੁਟਕਾਰ." (ਸੁਖਮਨੀ) "ਬਿਨ ਹਰਿਭਜਨ ਨਹੀ ਛੁਟਕਾਰਾ." (ਬਾਵਨ)...
ਸੰ. ਕ੍ਰਿ. ਵਿ- ਮੂੰਹ ਦੇ ਸਾਮ੍ਹਣੇ. ਅੱਗੇ. ਸਨਮੁਖ....
ਦੇਖੋ, ਤਿਆਗ....
ਸੰਗ੍ਯਾ- ਨਿਰਾਦਰ. ਅਪਮਾਨ. ਬੇਇੱਜ਼ਤੀ....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਦੇਵਰੂਪ ਸਤਿਗੁਰੂ. ਗੁਰੁਦੇਵ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਇਸ੍ਟ ਦੇਵਤਾ. ਪੂਜ੍ਯ ਦੇਵ। ੩. ਗੁਰੂ ਨਾਨਕ ਸ੍ਵਾਮੀ....
ਸੰ. ਸੰਗ੍ਯਾ- ਫ਼ਾਰਸ ਦੇਸ਼. Persia ਪਾਰਸ੍ਯ ਫ਼ਾ. [پارس] ਈਰਾਨ. ਹਿੰਦੁਸਤਾਨ ਦੇ ਲਹਿਂਦੇ ਵੱਲ ਸੇਂਟ੍ਰਲ ਏਸ਼ੀਆ ਦਾ ਦੇਸ਼, ਜੋ ਟਰਕੀ Turkey ਬਲੋਚਿਸਤਾਨ ਅਤੇ ਅਫਗਾਨਿਸਤਾਨ ਕਰਕੇ ਘਿਰਿਆ ਹੋਇਆ ਹੈ. ਇਸ ਦਾ ਰਕਬਾ ੬੨੮, ੦੦੦ ਵਰਗ ਮੀਲ ਹੈ. ਆਬਾਦੀ ਇੱਕ ਕਰੋੜ 10 millions ਅਨੁਮਾਨ ਕੀਤੀ ਗਈ ਹੈ. ਰਾਜਧਾਨੀ Teheran ਹੈ. ਰਾਜ ਦਾ ਪ੍ਰਬੰਧ ਦੇਸ਼ ਦੀ ਚੁਣੀ ਹੋਈ ਮੰਡਲੀ (ਮਜਲਿਸ) ਦੇ ਹੱਥ ਹੈ. ਸ਼ਾਹ ਦਾ ਨਾਮ ਰਿਜ਼ਾਖ਼ਾਨ ਪਹਲਵੀ ਹੈ, ਜੋ ੧੬. ਦਿਸੰਬਰ ਸਨ ੧੯੨੫ ਤੋਂ ਤਖ਼ਤ ਤੇ ਬੈਠਾ ਹੈ. ੨. ਸੰ. ਸ੍ਪਰ੍ਸ਼. ਇੱਕ ਕਲਪਿਤ ਪੱਥਰ, ਜਿਸ ਦੇ ਛੁਹਣ ਤੋਂ ਲੋਹੇ ਦਾ ਸੋਨਾ ਹੋਣਾ ਮੰਨਿਆ ਜਾਂਦਾ ਹੈ. ਸ੍ਪਰ੍ਸ਼ ਮਣਿ. Philosopher’s stone "ਲੋਹਾ ਹਿਰਨ ਹੋਵੇ ਸੰਗਿ ਪਾਰਸ" (ਕਾਨ ਮਃ ੪) ੩. ਪਾਰਸਨਾਥ. (ਪਾਰ੍ਸ਼੍ਵਨਾਥ) ਦਾ ਸੰਖੇਪ. "ਪਾਰਸ ਕਰ ਡੰਡੌਤ ਘਰ ਆਏ." (ਪਾਰਸਾਵ)...
ਸੰ. ਸ੍ਪਰ੍ਸ਼. ਸੰਗ੍ਯਾ- ਛੁਹਣ ਦੀ ਕ੍ਰਿਯਾ. "ਪੁਹਪ ਸੁਗੰਧਾ ਪਰਸ ਮਾਨੁਖ੍ਯ ਦੇਹੰ ਮਲੀਰ੍ਣ." (ਗਾਥਾ) ੨. ਸੰ. ਪਰਸ਼ ਸ੍ਪਰ੍ਸ਼ਮਣਿ. ਪਾਰਸ. "ਪਰਮ ਪਰਸ ਗੁਰੁ ਭੇਟੀਐ." (ਗਉ ਰਵਿਦਾਸ) ੩. ਪਾਰ੍ਸ਼੍ਵ. ਪਾਸਾ. "ਬਾਮ ਪਰਸ ਤੇ ਝੂਠ ਬਨਾਵਾ." (ਪਾਰਸਾਵ) ਖੱਬੇ ਪਾਸਿਓਂ ਝੂਠ ਰਚਿਆ। ੪. ਦੇਖੋ, ਪਰਸੁ....
ਸੰ. ਸੰਗ੍ਯਾ- ਚਾਰ ਪ੍ਰਕਾਰ ਦੀਆਂ ਵਾਣੀਆਂ ਵਿੱਚੋਂ ਪਹਿਲੀ ਵਾਣੀ. ਦੇਖੋ, ਚਾਰ ਬਾਣੀਆਂ। ੨. ਉਹ ਵਿਦ੍ਯਾ, ਜੋ ਸਭ ਤੋਂ ਪਰੇ ਵਸਤੁ ਦਾ ਗ੍ਯਾਨ ਕਰਾਵੇ. ਬ੍ਰਹਮਵਿਦ੍ਯਾ ''अथ परा यया तदक्षर मधिगम्यते. '' (ਸ਼੍ਰੁਤਿ) ੩. ਵ੍ਯ- ਛੁਟਕਾਰਾ। ੪. ਉਲਟਾਪਨ। ੫. ਸਾਮ੍ਹਣੇ. ਸੰਮੁਖ। ੬. ਤ੍ਯਾਗ। ੭. ਬਹਾਦੁਰੀ। ੮. ਅਨਾਦਰ। ੯. ਵਿ- ਸ਼੍ਰੇਸ੍ਠ. ਉੱਤਮ. "ਗੁਰਦੇਵ ਪਾਰਸ ਪਰਸ ਪਰਾ." (ਬਾਵਨ) ੧੦. ਪੜਾ. ਪਿਆ. "ਪਰਾ ਕਰੇਜੇ ਛੇਕ." (ਸ. ਕਬੀਰ) ੧੧. ਪਰਲਾ ਪਾਸਾ. ਪਰਾਰ. ਦੇਖੋ, ਉਰਾ। ੧੨. ਫ਼ਾ. [پرہ] ਪੱਰਹ. ਸਫ਼. ਕ਼ਤਾਰ. ਪੰਕ੍ਤਿ. "ਗਜ ਬਾਜਿਨ ਕੋ ਪਰਾ ਬੰਧਾਵਾ." (ਗੁਪ੍ਰਸੂ)...
ਦੋ ਅਤੇ ਪਚਾਸ, ਦ੍ਵਾਪੰਚਾਸ਼ਤ. ਬਵੰਜਾ- ੫੨। ੨. ਵਾਮਨ. ਬਾਉਨਾ. "ਬਾਵਨ ਰੂਪ ਕੀਆ ਤੁਧ ਕਰਤੇ." (ਮਾਰੂ ਸੋਲਹੇ ਮਃ ੫) ੩. ਬਾਵਨ ਚੰਦਨ, "ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਬਾ." (ਪ੍ਰਭਾ ਨਾਮਦੇਵ) ਦੇਖੋ, ਬਾਵਨ ਚੰਦਨ। ੪. ਦੇਖੋ. ਵਾਮਨ....
ਸੰਗ੍ਯਾ- ਛੇਦ. ਸ਼ੂਰਾਖ਼. ਰੰਧ੍ਰ. ਮੋਰੀ. "ਪਰਿਆ ਕਲੇਜੇ ਛੇਕੁ." (ਸ. ਕਬੀਰ) "ਬੇੜਾ ਜਰਜਰਾ ਫੂਟੇ ਛੇਕ ਹਜਾਰ." (ਸ. ਕਬੀਰ) ੨. ਖੰਡਨ. ਨਿਸੇਧ. "ਛੇਕ ਛਾਡੇ ਛਤ੍ਰੀ, ਕਰ ਕਾਹੁੰ ਅਤ੍ਰ ਨਾ ਧਰ੍ਯੋ." (ਕਵਿ ੫੨) ੩. ਸੰ. ਪਾਲਤੂ ਪੰਛੀ।੪ ਵਿ- ਚਤੁਰ....
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਵਿ- ਦੂਸਰੀ ਤ਼ਰਫ਼ ਦਾ। ੨. ਪਾਰ ਦੀ ਤ਼ਰਫ਼ ਦਾ. ਉਰਲੇ ਦਾ ਵਿਰੁੱਧ। ੩. ਪੈਗਿਆ. ਪੜਾ. "ਭਉਜਲ ਪਾਰਿ ਪਰਲਾ." (ਰਾਮ ਮਃ ੫)...
ਸੰ. ਪਾਸ਼ਕ. ਸੰਗ੍ਯਾ- ਹਾਥੀ ਦੰਦ ਆਦਿ ਦੇ ਉਂਗਲ ਜਿੰਨੇ ਲੰਮੇ ਚਾਰ ਜਾਂ ਛੀ ਪਹਿਲੂ ਟੁਕੜੇ, ਜਿਨ੍ਹਾਂ ਪੁਰ ਚੋਪੜ (ਚੌਸਰ) ਖੇਡਣ ਲਈ ਬਿੰਦੀਆਂ ਦੇ ਚਿੰਨ੍ਹ ਬਣੇ ਹੁੰਦੇ ਹਨ. ਖਿਲਾਰੀ ਇਨ੍ਹਾਂ ਨੂੰ ਸਿੱਟਕੇ ਅਤੇ ਬਿੰਦੀਆਂ ਦਾ ਹਿਸਾਬ ਜੋੜਕੇ ਗੋਟੀਆਂ ਬਿਸਾਤ ਪੁਰ ਚਲਾਉਂਦੇ ਹਨ. ਅਕ੍ਸ਼੍. "ਕਬਹੁ ਨ ਹਾਰਹਿ ਢਾਲਿ ਜੁ ਜਾਣਹਿ ਪਾਸਾ." (ਸੂਹੀ ਕਬੀਰ) ੨. ਪਾਰ੍ਸ਼੍ਵ. ਬਗਲ। ੩. ਦਿਸ਼ਾ. ਓਰ। ੪. ਸ਼ੁੱਧ ਸੋਨੇ ਦਾ ਇੱਕ ਚੁਕੋਣਾ ਟੁਕੜਾ, ਜੋ ਤੋਲ ਵਿੱਚ ਛੱਬੀ ਤੋਲੇ ਅੱਠ ਮਾਸ਼ੇ ਦਾ ਹੁੰਦਾ ਹੈ। ੫. ਰਮਲ ਦਾ ਡ਼ਾਲਣਾ....
ਸੰਗ੍ਯਾ- ਪਰਲਾ ਪਾਰ. ਉਰਾਰ ਦੇ ਵਿਰੁੱਧ। ੨. ਗੁਜ਼ਰਿਆ ਹੋਇਆ ਸਾਲ. ਪਰ- ਸਾਲ, ਦੇਖੋ, ਪਰਾਰਿ। ੩. ਦੇਖੋ, ਪਰਾਲ। ੪. ਦੇਖੋ, ਪਾਯਦਾਰ....
ਸੰਗ੍ਯਾ- ਉਰਲਾ ਪਾਸਾ. ਉਰਾਰ "ਪਰਾ ਉਰਾ ਲਖ ਲਿਯਤ ਪਛਾਨਹੁ." (ਨਾਪ੍ਰ) ੨. ਭਾਵ- ਇਹ ਲੋਕ....
ਸੰਗ੍ਯਾ- ਸ਼੍ਰੇਣੀ. ਕਤਾਰ। ੨. ਸਤਰ। ੩. ਗੋਤ੍ਰ. ਕੁਲ. ਵੰਸ਼। ੪. ਦੇਖੋ, ਉਛਾਲ....