parābhēa, parābhavaपराभय, पराभव
ਸੰਗਯਾ- ਪਰਾਭਵ. ਨਿਰਾਦਰ. ਤਿਰਸਕਾਰ. "ਇਛਸਿ ਜਮਾਦਿ ਪਰਾਭਯੰ." (ਗੂਜ ਜੈਦੇਵ) ੨. ਪਰਾਜਯ. ਹਾਰ। ੩. ਵਿਨਾਸ਼.
संगया- पराभव. निरादर. तिरसकार. "इछसि जमादि पराभयं." (गूज जैदेव) २. पराजय. हार। ३. विनाश.
ਸੰਗਯਾ- ਪਰਾਭਵ. ਨਿਰਾਦਰ. ਤਿਰਸਕਾਰ. "ਇਛਸਿ ਜਮਾਦਿ ਪਰਾਭਯੰ." (ਗੂਜ ਜੈਦੇਵ) ੨. ਪਰਾਜਯ. ਹਾਰ। ੩. ਵਿਨਾਸ਼....
ਸੰਗ੍ਯਾ- ਆਦਰ ਦਾ ਅਭਾਵ. ਅਪਮਾਨ....
ਸੰ. तिरस्कार. ਸੰਗ੍ਯਾ- ਅਨਾਦਰ. ਅਪਮਾਨ. "ਤਿਰਸਕਾਰ ਨਹਿ ਭਵੰਤਿ." (ਸਹਸ ਮਃ ੫) ੨. ਇੱਕ ਕਾਵ੍ਯ ਦਾ ਅਲੰਕਾਰ. ਦੇਖੋ, ਅਵਗ੍ਯਾ....
ਚਾਹੇਗਾ. ਚਾਹੁੰਦਾ ਹੈ. ਤੂੰ ਇੱਛਾ ਕਰਦਾ ਹੈਂ. "ਇਛਸਿ ਜਮਾਦਿ ਪਾਰਭਯੰ." (ਗੂਜ ਜੈਦੇਵ) ਦੇਖੋ, ਪਰਾਭਯੰ....
ਯਮ- ਆਦਿ. ਜਮ ਆਦਿਕ. "ਇਛਸਿ ਜਮਾਦਿ ਪਰਾਭਯੰ." (ਗੂਜ ਜੈਦੇਵ) ਦੇਖੋ, ਪਰਾਭਯੰ....
ਸੰ. ਜਯਦੇਵ. ਵਿਕ੍ਰਮਾਦਿਤ੍ਯ ਦੇ ਦਰਬਾਰ ਦਾ ਇੱਕ ਪੰਡਿਤ, ਜਿਸ ਦਾ ਪ੍ਰਸਿੱਧ ਨਾਮ "ਪਕ੍ਸ਼੍ਧਰਮਿਸ੍ਰ" ਹੈ। ੨. ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਦਾ ਪੁਤ੍ਰ, ਜੋ ਰਮਾਦੇਵੀ ਦੇ ਉਦਰ ਤੋਂ ਕੇਂਦੂਲੀ (ਜਿਲਾ ਬੀਰਭੂਮਿ ਬੰਗਾਲ) ਵਿੱਚ ਪੈਦਾ ਹੋਇਆ. ਜਯਦੇਵ ਵੈਸਨਵ ਮਤਧਾਰੀ ਕ੍ਰਿਸਨਉਪਾਸਕ ਸੀ, ਪਰ ਤਤ੍ਵਵੇੱਤਾ ਸਾਧੂਆਂ ਦੀ ਸੰਗਤਿ ਕਰਕੇ ਕਰਤਾਰ ਦਾ ਅਨੰਨ ਸੇਵਕ ਹੋਇਆ. ਇਹ ਸੰਸਕ੍ਰਿਤ ਅਤੇ ਪ੍ਰਾਕ੍ਰਿਤ ਦਾ ਪੂਰਣ ਪੰਡਿਤ ਸੀ. ਇਸ ਦਾ ਰਚਿਆ ਗੀਤਗੋਬਿੰਦ ਮਨੋਹਰ ਕਾਵ੍ਯ ਹੈ. ਜੈਦੇਵ ਰਾਗਵਿਦ੍ਯਾ ਦਾ ਪ੍ਰੇਮੀ ਸੀ ਅਤੇ ਆਪਣੀ ਇਸਤ੍ਰੀ ਪਦਮਾਵਤੀ ਨਾਲ ਮਿਲਕੇ ਮਨੋਹਰ ਸੁਰ ਨਾਲ ਆਪਣੇ ਰਚੇ ਪਦ ਗਾਇਆ ਕਰਦਾ ਸੀ. ਇਸ ਨੇ ਆਪਣੀ. ਉਮਰ ਦਾ ਬਹੁਤਾ ਹ਼ਿੱਸਾ ਬੰਗਾਲ ਦੇ ਰਾਜਾ ਬੱਲਾਲਸੇਨ ਦੇ ਪੁਤ੍ਰ ਰਾਜਾ ਲਕ੍ਸ਼੍ਮਣਸੇਨ ਦਾ ਪਾਸ ਰਹਿਕੇ ਵਿਤਾਇਆ.¹ ਇਸੇ ਦੇ ਦੋ ਸ਼ਬਦ ਗੁਰੂ ਗ੍ਰੰਥਸਾਹਿਬ ਵਿੱਚ ਹਿੰਦੀ ਅਤੇ ਪ੍ਰਾਕ੍ਰਿਤ ਭਾਸਾ ਦੇ ਪਾਏ ਜਾਂਦੇ ਹਨ. "ਜੈਦੇਵ ਤਿਆਗਿਓ ਅੰਹਮੇਵ." (ਬਸੰ ਅਃ ਮਃ ੫) ੩. ਵਿਜਯ ਰੂਪ ਪਰਮਾਤਮਾ ਸਭ ਨੂੰ ਜੈ ਕਰਨ ਵਾਲਾ, ਜੋ ਕਿਸੇ ਤੋਂ ਪਰਾਸ੍ਤ ਨਹੀਂ ਹੁੰਦਾ. "ਬਦਤ ਜੈਦੇਵ ਜੈਦੇਵ ਕਉ ਰੰਮਿਆ." (ਮਾਰੂ ਜੈਦੇਵ)...
ਸੰਗ੍ਯਾ- ਹਾਰ. ਸ਼ਿਕਸ੍ਤ....
ਸੰਗ੍ਯਾ- ਪਰਾਜਯ. ਸ਼ਿਕਸ੍ਤ. ਦੇਖੋ, ਹਾਰੀ. "ਰਨ ਹਾਰ ਨਿਹਾਰ ਭਏ ਬਲ ਰੀਤੇ." (ਚੰਡੀ ੧) ੨. ਸੰ. ਮੋਤੀ ਫੁੱਲ ਆਦਿਕ ਦੀ ਮਾਲਾ. "ਹਾਰ ਡੋਰ ਰਸ ਪਾਟ ਪਟੰਬਰ." (ਤੁਖਾ ਬਾਰਹਮਾਹਾ) ੩. ਵਿ- ਹਰਣ ਵਾਲਾ. ਲੈ ਜਾਣ ਵਾਲਾ. ਢੋਣ ਵਾਲਾ. "ਰਾਮ ਭਗਤ ਕੇ ਪਾਨੀਹਾਰ." (ਗੌਂਡ ਮਃ ੫) ੪. ਪ੍ਰਤ੍ਯ- ਵਾਨ. ਵਾਲਾ. "ਦੇਖੈਗਾ ਦੇਵਣਹਾਰ." (ਸੋਹਿਲਾ) ੫. ਦੇਖੋ, ਸਵੈਯੇ ਦਾ ਰੂਪ ੧੮....
ਅਭ਼ਾਵ. ਧ੍ਵੰਸ. ਦੇਖੋ, ਬਿਨਾਸ....