parāraपरार
ਸੰਗ੍ਯਾ- ਪਰਲਾ ਪਾਰ. ਉਰਾਰ ਦੇ ਵਿਰੁੱਧ। ੨. ਗੁਜ਼ਰਿਆ ਹੋਇਆ ਸਾਲ. ਪਰ- ਸਾਲ, ਦੇਖੋ, ਪਰਾਰਿ। ੩. ਦੇਖੋ, ਪਰਾਲ। ੪. ਦੇਖੋ, ਪਾਯਦਾਰ.
संग्या- परला पार. उरार दे विरुॱध। २. गुज़रिआ होइआ साल. पर- साल, देखो, परारि। ३. देखो, पराल। ४. देखो, पायदार.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਦੂਸਰੀ ਤ਼ਰਫ਼ ਦਾ। ੨. ਪਾਰ ਦੀ ਤ਼ਰਫ਼ ਦਾ. ਉਰਲੇ ਦਾ ਵਿਰੁੱਧ। ੩. ਪੈਗਿਆ. ਪੜਾ. "ਭਉਜਲ ਪਾਰਿ ਪਰਲਾ." (ਰਾਮ ਮਃ ੫)...
ਸੰਗ੍ਯਾ- ਪਾੜ. ਸੰਨ੍ਹ. ਨਕ਼ਬ. "ਇਸ ਕੋ ਪਾਰ ਦਯੋ ਦਰਸਾਵੈ." (ਗੁਪ੍ਰਸੂ) ੨. ਸੰ. पार्. ਧਾ- ਸਮਾਪਤ ਕਰਨਾ, ਪੂਰਾ ਕਰਨਾ। ੩. ਸੰਗ੍ਯਾ- ਦੂਜਾ ਕਿਨਾਰਾ. ਪਰਲਾ ਕਿਨਾਰਾ. ਅਪਰ ਤਟ. "ਪਾਰ ਪਰੇ ਜਗਸਾਗਰ ਤੇ." (ਗੁਪ੍ਰਸੂ) ੪. ਅੰਤ. ਹੱਦ. "ਪਾਰ ਨ ਪਾਇ ਸਕੈ ਪਦਮਾਪਤਿ." (ਅਕਾਲ) ੫. ਕ੍ਰਿ. ਵਿ- ਪਰਲੇ ਪਾਸੇ. ਦੂਜੀ ਵੱਲ। ੬. ਦੇਖੋ, ਪਾਰਿ. ਪਾੜਕੇ. "ਉਰ ਤੇ ਪਰਦਾ ਭ੍ਰਮ ਕੋ ਸਭ ਪਾਰ." (ਗੁਪ੍ਰਸੂ) ੭. ਫ਼ਾ. [پار] ਪਿਛਲਾ ਸਾਲ. ਵੀਤਿਆ ਵਰ੍ਹਾ। ੮. ਫ਼ਾ. [پارہ] ਪਾਰਹ. ਖੰਡ ਟੁਕੜਾ. ਟੂਕ. "ਸਿਰ ਕਰਵਤ ਸਹਿ ਤਰੁ ਪਾਰ ਪਾਰ ਹੈ." (ਭਾਗੁ ਕ) ਪਾਰਹ ਪਾਰਹ ਹੁੰਦਾ ਹੈ....
ਸੰਗ੍ਯਾ- ਉਰਲਾ ਪਾਰ. ਆਪਣੀ ਵੱਲ ਦਾ ਕੰਢਾ। ੨. ਭਾਵ- ਇਹ ਲੋਕ. ਦੇਖੋ, ਉਰਵਾਰ....
ਦੇਖੋ, ਬਿਰੁੱਧ....
ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ....
ਸੰ. ਵ੍ਯ- ਵੀਤੇ ਹੋਏ ਤੀਜੇ ਸਾਲ ਵਿੱਚ. ਪਰ ਸੰਵਤ ਤੋਂ ਪਿਛਲੇ ਵਰ੍ਹੇ ਵਿੱਚ....
ਸੰ. ਪਲਾਲ. ਸੰਗ੍ਯਾ- ਧਾਨਾਂ ਦਾ ਫੂਸ. ਪਰਾਲੀ। ੨. ਭਾਵ- ਫਲ ਰਹਿਤ. ਅਸਾਰ. "ਛੋਡਿ- ਜਾਹਿ ਸੇ ਕਰਹਿ ਪਰਾਲ." (ਧਨਾ ਮਃ ੫)...
ਫ਼ਾ. [پائیدار] ਵਿ- ਦ੍ਰਿੜ੍ਹ ਪੈਰ ਰੱਖਣ ਵਾਲਾ। ੨. ਮਜਬੂਤ. ਚਿਰਤੀਕ ਰਹਿਣ ਵਾਲਾ....