paridhhānaपरिधान
ਸੰ. ਸੰਗ੍ਯਾ- ਉੱਪਰ ਧਾਰਣ ਕਰਨਾ. ਪਹਿਰਨਾ. ਵਸਤ੍ਰ ਓਢਣਾ.
सं. संग्या- उॱपर धारण करना. पहिरना.वसत्र ओढणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਫੜਨ ਦੀ ਕ੍ਰਿਯਾ। ੨. ਰੱਖਣ ਦੀ ਕ੍ਰਿਯਾ। ੩. ਉਤਨਾ ਵਜ਼ਨ, ਜੋ ਤੋਲਣ ਲਈ ਇੱਕ ਵਾਰ ਤਰਾਜ਼ੂ ਵਿੱਚ ਰੱਖਿਆ ਜਾਵੇ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...
ਕ੍ਰਿ- ਸਹਾਰਣਾ. ਓਟਣਾ। ੨. ਪਹਿਰਣਾ. "ਪੀਸਨ ਪੀਸਿ ਓਢਿ ਕਾਮਰੀ ਸੁਖ ਮਨਿ ਸੰਤੋਖਾਏ." (ਸੂਹੀ ਮਃ ੫) "ਓਢੈ ਬਸਤ੍ਰ ਕਾਜਰ ਮਹਿ ਪਰਿਆ." (ਸਾਰ ਮਃ ੫) "ਜਿਉ ਮਿਰਤਕੁ ਓਢਾਇਆ." (ਟੋਢੀ ਮਃ ੫)...